wheel

AJC Publications and Media Portal

 

But the Comforter, which is the Holy Ghost, whom the Father will send in my name, he shall teach you all things,
and bring all things to your remembrance, whatsoever I have said unto you. John 14:26


ਲੋਕਾਕਾਂਡ 3
  • 1 ਫੇਰ ਤਿਬਿਰਿਯੁਸ ਕੈਸਰ ਦੇ ਰਾਜ ਦੇ ਪੰਦਰਵੇਂ ਵਰਹੇ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਹ ਦਾ ਭਾਈ ਫਿਲਿੱਪੁਸ ਇਤੂਰਿਯਾ ਅਤੇ ਤ੍ਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ।
  • 2 ਅੱਨਾਸ ਅਰ ਕਿਯਾਫਾ ਸਰਦਾਰ ਜਾਜਕਾਂ ਦੇ ਸਮੇਂ ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤ੍ਰ ਯੂਹੰਨਾ ਨੂੰ ਪਹੁੰਚਿਆ।
  • 3 ਅਤੇ ਉਸ ਨੇ ਯਰਦਨ ਦੇ ਸਾਰੇ ਲਾਂਭ ਛਾਂਬ ਦੇ ਦੇਸ ਵਿੱਚ ਆਣ ਕੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮਾ ਦਾ ਪਰਚਾਰ ਕੀਤਾ।
  • 4 ਜਿਵੇਂ ਯਸਾਯਾਹ ਨਬੀ ਦੀਆਂ ਬਾਣੀਆਂ ਦੇ ਪੁਸਤਕ ਵਿੱਚ ਲਿਖਿਆ ਹੋਇਆ ਹੈ, ਉਜਾੜ ਵਿੱਚ ਇੱਕ ਹੋਕਾ ਦੇਣ ਵਾਲੇ ਦੀ ਅਵਾਜ਼ ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।
  • 5 ਹਰੇਕ ਖੱਡ ਭਰੀ ਜਾਵੇਗੀ, ਅਤੇ ਹਰੇਕ ਪਹਾੜ ਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਵਿੰਗ ਤੜਿੰਗ ਸਿੱਧੇ ਅਤੇ ਖੁਰਦਲੇ ਰਾਹ ਪੱਧਰੇ ਹੋ ਜਾਣਗੇ,
  • 6 ਅਤੇ ਸਭ ਸਰੀਰ ਪਰਮੇਸ਼ੁਰ ਦੀ ਮੁਕਤੀ ਵੇਖਣਗੇ।
  • 7 ਤਦ ਉਸ ਨੇ ਉਨ੍ਹਾਂ ਮਹਾਇਣਾਂ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਨਿੱਕਲੇ ਸਨ ਆਖਿਆ ਕਿ ਹੇ ਸੱਪਾਂ ਦੇ ਬੱਚਿਓ ਤੁਹਾਨੂੰ ਆਉਣ ਵਾਲੇ ਕੋਪ ਤੋਂ ਭੱਜਣਾ ਕਿਨ ਦੱਸਿਆ ?
  • 8 ਸੋ ਤੁਸੀਂ ਤੋਬਾ ਦੇ ਲਾਇਕ ਫਲ ਦਿਓ ਅਤੇ ਆਪਣੇ ਆਪ ਵਿੱਚ ਇਹ ਨਾ ਆਖਣ ਲੱਗੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਬਾਲਕ ਪੈਦਾ ਕਰ ਸੱਕਦਾ ਹੈ।
  • 9 ਬਿਰਛਾਂ ਦੀ ਜੜ੍ਹ ਪੁਰ ਹੁਣ ਤਾਂ ਕੁਹਾੜਾ ਰੱਖਿਆ ਹੋਇਆ ਹੈ। ਸੋ ਹਰੇਕ ਬਿਰਛ ਜਿਹੜਾ ਅੱਛਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
  • 10 ਤਦ ਲੋਕਾਂ ਨੇ ਉਸ ਤੋਂ ਪੁੱਛਿਆ, ਫੇਰ ਅਸੀਂ ਕੀ ਕਰੀਏ ?
  • 11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਹ ਦੇ ਕੋਲ ਦੋ ਕੁੜਤੇ ਹੋਣ ਉਹ ਉਸ ਨੂੰ ਵੰਡ ਦੇਵੇ ਜਿਹ ਦੇ ਕੋਲ ਨਹੀਂ ਹੈ ਅਤੇ ਜਿਹ ਦੇ ਕੋਲ ਖਾਣ ਨੂੰ ਹੋਵੇ ਉਹ ਭੀ ਇਸੇ ਤਰਾਂ ਕਰੇ।
  • 12 ਤਦ ਮਸੂਲੀਏ ਵੀ ਬਪਤਿਸਮਾ ਲੈਣ ਨੂੰ ਆਏ ਅਤੇ ਉਹ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ ?
  • 13 ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲੋਂ ਵਧੀਕ ਨਾ ਲਓ।
  • 14 ਅਰ ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਕਿ ਅਸੀਂ ਭੀ ਕੀ ਕਰੀਏ ? ਉਸ ਨੇ ਉਨ੍ਹਾਂ ਨੂੰ ਆਖਿਆ, ਨਾ ਕਿਸੇ ਉੱਤੇ ਜ਼ੁਲਮ ਕਰੋ, ਨਾ ਊਜ ਲਾ ਕੇ ਕੁਝ ਲਓ ਅਤੇ ਆਪਣੀ ਤਲਬ ਉੱਤੇ ਰਾਜ਼ੀ ਰਹੋ।
  • 15 ਜਾਂ ਲੋਕ ਉਡੀਕਦੇ ਸਨ ਅਤੇ ਸੱਭੋ ਆਪਣੇ ਮਨ ਵਿੱਚ ਯੂਹੰਨਾ ਦੇ ਵਿਖੇ ਵਿਚਾਰ ਕਰਦੇ ਸਨ ਭਈ ਕਿਤੇ ਇਹੋ ਮਸੀਹ ਨਾ ਹੋਵੇ ?
  • 16 ਤਾਂ ਯੂਹੰਨਾ ਨੇ ਸਭਨਾਂ ਨੂੰ ਅੱਗੋਂ ਆਖਿਆ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਇੱਕ ਮੈਥੋਂ ਬਲਵੰਤ ਆਉਂਦਾ ਹੈ ਜਿਹ ਦੀ ਜੁੱਤੀ ਦਾ ਤਸਮਾਂ ਮੈਂ ਖੋਲ੍ਹਣ ਦੇ ਜੋਗ ਨਹੀ , ਉਹ ਤੁਹਾਨੂੰ ਪਵਿੱਤ੍ਰ ਆਤਮਾ ਅਰ ਅੱਗ ਨਾਲ ਬਪਤਿਸਮਾ ਦੇਊ।
  • 17 ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇ ਅਤੇ ਕਣਕ ਨੂੰ ਆਪਣੇ ਕੋਠੇ ਵਿੱਚ ਜਮਾ ਕਰੇ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਜਿਹੜੀ ਬੁੱਝਣ ਵਾਲੀ ਨਹੀਂ ਫੂਕ ਦੇਊਗਾ।
  • 18 ਫੇਰ ਉਹ ਹੋਰ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ ਖਬਰੀ ਸੁਣਾਉਂਦਾ ਰਿਹਾ।
  • 19 ਪਰ ਰਾਜਾ ਹੇਰੋਦੇਸ ਨੇ ਆਪਣੇ ਭਾਈ ਦੀ ਤੀਵੀਂ ਹੇਰੋਦਿਆਸ ਦੇ ਕਾਰਨ ਅਤੇ ਸਾਰੀਆਂ ਬੁਰਾਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਹ ਦੇ ਕੋਲੋਂ ਮਲਾਮਤ ਉਠਾ ਕੇ।
  • 20 ਸਭ ਤੋਂ ਵੱਧ ਕੇ ਇਹ ਭੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ।
  • 21 ਜਾਂ ਸਾਰੇ ਲੋਕ ਬਪਤਿਸਮਾ ਲੈ ਹਟੇ ਅਰ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਐਉਂ ਹੋਇਆ ਜੋ ਅਕਾਸ਼ ਖੁਲ੍ਹ ਗਿਆ।
  • 22 ਅਤੇ ਪਵਿੱਤ੍ਰ ਆਤਮਾ ਦਿਹ ਦਾ ਰੂਪ ਧਾਰ ਕੇ ਕਬੂਤਰ ਦੀ ਨਿਆਈਂ ਉਸ ਉੱਤੇ ਉੱਤਰਿਆ ਅਤੇ ਇੱਕ ਸੁਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤ੍ਰ ਹੈਂ, ਤੈਥੋਂ ਮੈਂ ਪਰਸਿੰਨ ਹਾਂ।
  • 23 ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਵਰਿਹਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤ੍ਰ ਸੀ ਜਿਹੜਾ ਹੇਲੀ ਦਾ ਸੀ।
  • 24 ਉਹ ਮੱਥਾਤ ਦਾ, ਉਹ ਲੇਵੀ ਦਾ, ਉਹ ਮਲਕੀ ਦਾ, ਉਹ ਯੰਨਾਈ ਦਾ, ਉਹ ਯੂਸੁਫ਼ ਦਾ,
  • 25 ਉਹ ਮੱਤਿਥਯਾਹ ਦਾ, ਉਹ ਆਮੋਸ ਦਾ, ਉਹ ਨਹੂਮ ਦਾ, ਉਹ ਹਸਲੀ ਦਾ, ਉਹ ਨੱਗਈ ਦਾ,
  • 26 ਉਹ ਮਾਹਥ ਦਾ, ਉਹ ਮੱਤਿਥਯਾਹ ਦਾ, ਉਹ ਸ਼ਿਮਈ ਦਾ, ਉਹ ਯੋਸੇਕ ਦਾ, ਉਹ ਯਹੂਦਾਹ ਦਾ,
  • 27 ਉਹ ਯੋਹਾਨਾਨ ਦਾ, ਉਹ ਰੇਸਹ ਦਾ, ਉਹ ਜ਼ਰੁੱਬਾਬਲ ਦਾ, ਉਹ ਸ਼ਅਲਤੀਏਲ ਦਾ, ਉਹ ਨੇਰੀ ਦਾ,
  • 28 ਉਹ ਮਲਕੀ ਦਾ, ਉਹ ਅੱਦੀ ਦਾ, ਉਹ ਕੋਸਾਮ ਦਾ, ਉਹ ਅਲਮੋਦਾਮ ਦਾ, ਉਹ ਏਰ ਦਾ,
  • 29 ਉਹ ਯੋਸੇ ਦਾ, ਉਹ ਅਲੀਅਜ਼ਰ ਦਾ, ਉਹ ਯੋਰਾਮ ਦਾ, ਉਹ ਮੱਥਾਤ ਦਾ, ਉਹ ਲੇਵੀ ਦਾ,
  • 30 ਉਹ ਸਿਮਓਨ ਦਾ, ਉਹ ਯਹੂਦਾਹ ਦਾ, ਉਹ ਯੂਸੁਫ਼ ਦਾ, ਉਹ ਯੋਨਾਨ ਦਾ, ਉਹ ਅਲਯਾਕੀਮ ਦਾ,
  • 31 ਉਹ ਮਲਯੇ ਦਾ, ਉਹ ਮੇਨਾਨ ਦਾ, ਉਹ ਮੱਤਥੇ ਦਾ, ਉਹ ਨਾਥਾਨ ਦਾ, ਉਹ ਦਾਊਦ ਦਾ,
  • 32 ਉਹ ਯੱਸੀ ਦਾ, ਉਹ ਓਬੇਦ ਦਾ, ਉਹ ਬੋਅਜ਼ ਦਾ, ਉਹ ਸਲਮੋਨ ਦਾ, ਉਹ ਨਹਸ਼ੋਨ ਦਾ,
  • 33 ਉਹ ਅੰਮੀਨਾਦਾਬ ਦਾ, ਉਹ ਅਰਨੀ ਦਾ, ਉਹ ਹਸਰੋਨ ਦਾ, ਉਹ ਪਰਸ ਦਾ, ਉਹ ਯਹੂਦਾਹ ਦਾ,
  • 34 ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ,
  • 35 ਉਹ ਸਰੂਗ ਦਾ, ਉਹ ਰਊ ਦਾ, ਉਹ ਪਲਗ ਦਾ, ਉਹ ਏਬਰ ਦਾ, ਉਹ ਸ਼ਲਹ ਦਾ,
  • 36 ਉਹ ਕੇਨਾਨ ਦਾ, ਉਹ ਅਰਪਕਸ਼ਾਦ ਦਾ, ਉਹ ਸ਼ੇਮ ਦਾ, ਉਹ ਨੂਹ ਦਾ, ਉਹ ਲਾਮਕ ਦਾ,
  • 37 ਉਹ ਮਥੂਸਲਹ ਦਾ, ਉਹ ਹਨੋਕ ਦਾ, ਉਹ ਯਰਦ ਦਾ, ਉਹ ਮਹਲਲੇਲ ਦਾ, ਉਹ ਕੇਨਾਨ ਦਾ,
  • 38 ਉਹ ਅਨੋਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸ਼ੁਰ ਦਾ ਪੁੱਤ੍ਰ ਸੀ।