wheel

AJC Publications and Media Portal

 

But the Comforter, which is the Holy Ghost, whom the Father will send in my name, he shall teach you all things,
and bring all things to your remembrance, whatsoever I have said unto you. John 14:26


1 Chronicles ੧ ਤਵਾਰੀਖ਼ਕਾਂਡ 15
  • 1 ਦਾਊਦ ਨੇ ਆਪਣੇ ਰਹਿਣ ਲਈ ਦਾਊਦ ਦੇ ਸ਼ਹਿਰ ਵਿੱਚ ਘਰ ਉਸਾਰੇ। ਫ਼ਿਰ ਉਸਨੇ ਨੇਮ ਦੇ ਸੰਦੂਕ ਨੂੰ ਰੱਖਣ ਲਈ ਜਗ੍ਹਾ ਬਣਵਾਈ ਜਿਸ ਲਈ ਉਸਨੇ ਤੰਬੂ ਖੜਾ ਕੀਤਾ।
  • 2 ਫ਼ਿਰ ਦਾਊਦ ਨੇ ਕਿਹਾ, “ਸਿਰਫ਼ ਲੇਵੀਆਂ ਨੂੰ ਹੀ ਨੇਮ ਦਾ ਸੰਦੂਕ ਚੁੱਕਣ ਦੀ ਇਜਾਜ਼ਤ ਹੈ। ਯਹੋਵਾਹ ਨੇ ਨੇਮ ਦੇ ਸੰਦੂਕ ਨੂੰ ਚੁੱਕਣ ਅਤੇ ਹਮੇਸ਼ਾ ਲਈ ਉਸਦੀ ਸੇਵਾ ਕਰਨ ਲਈ ਲੇਵੀਆਂ ਨੂੰ ਚੁਣਿਆ ਹੈ।"
  • 3 ਤਦ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਯਰੂਸ਼ਲਮ ਵਿੱਚ ਇਕਠਿਆਂ ਸ੍ਸਦਿਆ। ਜ੍ਜਦ ਕਿ ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਉਸ ਥਾਂ ਤੀਕ ਚੁਕਿਆ ਜਿਹ੍ਹੜੀ ਦਾਊਦ ਨੇ ਉਸ ਲਈ ਬਣਵਾਈ ਸੀ।
  • 4 ਦਾਊਦ ਨੇ ਹਾਰੂਨ ਦੇ ਉੱਤਰਾਧਿਕਾਰੀ ਨੂੰ ਅਤੇ ਲੇਵੀਆਂ ਨੂੰ ਇਕੱਠਾ ਕੀਤਾ।
  • 5 ਕਹਾਬੀਆਂ ਦੇ ਪਰਿਵਾਰ-ਸਮੂਹ ਵਿੱਚੋਂ 120 ਮਨੁੱਖ ਸਨ ਅਤੇ ਊਰੀੇਲ ਉਨ੍ਹਾਂ ਦਾ ਆਗੂ ਸੀ।
  • 6 ਮਰਾਰੀ ਪਰਿਵਾਰ-ਸਮੂਹ ਵਿੱਚੋਂ 220 ਮਨੁੱਖ ਸਨ ਅਸਾਯਾਹ ਉਨ੍ਹਾਂ ਦਾ ਆਗੂ ਸੀ।
  • 7 ਗੇਰਸ਼ੋਮੀਆਂ ਦੇ ਘਰਾਣੇ ਵਿੱਚ 130 ਮਨੁੱਖ ਸਨ ਅਤੇ ਯੋੇਲ ਉਨ੍ਹਾਂ ਦਾ ਆਗੂ ਸੀ।
  • 8 ਅਲੀਸਾਫ਼ਾਨ ਦੇ ਪਰਿਵਾਰ-ਸਮੂਹ ਚੋ 200 ਮਨੁੱਖ ਸਨ ਅਤੇ ਸ਼ਮਅਯਾਹ ਉਨ੍ਹਾਂ ਦਾ ਆਗੂ ਸੀ।
  • 9 ਹਬਰੋਨ ਦੇ ਘਰਾਣੇ ਵਿੱਚੋਂ 80 ਮਨੁੱਖ ਸਨ, ਜਿਨ੍ਹਾਂ ਦਾ ਸਰਦਾਰ ਅਲੀੇਲ ਸੀ।
  • 10 ਉਜ਼ੀੇਲ ਦੇ ਪਰਿਵਾਰ-ਸਮੂਹ ਵਿੱਚੋਂ 112 ਮਨੁੱਖ ਸਨ ਅਤੇ ਅਮੀਨਾਦਾਬ ਉਨ੍ਹਾਂ ਦਾ ਸਰਦਾਰ ਸੀ।
  • 11 ਤਦ ਦਾਊਦ ਨੇ ਸਾਦੋਕ ਅਤੇ ਅਬਯਾਬਾਰ ਜਾਜਕ ਨੂੰ ਆਪਣੇ ਕੋਲ ਬੁਲਾਇਆ। ਦਾਊਦ ਨੇ ਊਰੀੇਲ, ਅਸਾਯਾਹ, ਯੋੇਲ, ਸ਼ਮਅਯਾਹ, ਅਲੀੇਲ ਅਤੇ ਅੰਮੀਨਾਦਾਬ ਲੇਵੀਆਂ ਨੂੰ ਵੀ ਆਪਣੇ ਕੋਲ ਸਦਿਆ।
  • 12 ਦ੍ਦਾਊਦ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਲੇਵੀ ਪਰਿਵਾਰ-ਸਮੂਹ ਦੇ ਆਗੂ ਹੋ, ਤੁਹਾਨੂੰ ਅਤੇ ਬਾਕੀ ਲੇਵੀਆਂ ਨੂੰ ਆਪਣੇ-ਆਪ ਨੂੰ ਪਵਿੱਤਰ ਕਰਨਾ ਚਾਹੀਦਾ ਹੈ, ਫ਼ੇਰ ਜਿਹੜੀ ਜਗ੍ਹਾ ਮੈਂ ਨੇਮ ਦੇ ਸੰਦੂਕ ਲਈ ਬਣਾਈ ਹੈ, ਸੰਦੂਕ ਨੂੰ ਉੱਥੇ ਲੈ ਕੇ ਆਓ।
  • 13 ਪਿਛਲੀ ਵਾਰੀ, ਕਿਉਂ ਜੁ ਅਸੀਂ ਯਹੋਵਾਹ ਨੂੰ ਨੇਮ ਦੇ ਸੰਦੂਕ ਨੂੰ ਚੁੱਕਣ ਦੀ ਵਿਧੀ ਨਹੀਂ ਪੁੱਛੀ ਸੀ, ਯਹੋਵਾਹ ਨੇ ਸਾਨੂੰ ਦੰਡ ਦਿੱਤਾ ਸੀ।"
  • 14 ਤਦ ਫ਼ਿਰ ਜਾਜਕਾਂ ਅਤੇ ਲੇਵੀਆਂ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਨੂੰ ਚੁੱਕਣ ਲਈ ਆਪਣੇ-ਆਪ ਨੂੰ ਪਵਿੱਤਰ ਕੀਤਾ।
  • 15 ਤਾਂ ਲੇਵੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਚੋਬਾਂ ਨਾਲ ਆਪਣੇ ਮੋਢੇ ਤੇ ਚੁਕਿਆ ਜਿਵੇਂ ਕਿ ਮੂਸਾ ਨੇ ਯਹੋਵਾਹ ਦੇ ਬਚਨਾਂ ਮੁਤਾਬਕ ਆਗਿਆ ਦਿੱਤੀ ਸੀ। ਉਨ੍ਹਾਂ ਨੇ ਯਹੋਵਾਹ ਦੀ ਆਗਿਆ ਅਨੁਸਾਰ ਉਸ ਸੰਦੂਕ ਨੂੰ ਚੁਕਿਆ।
  • 16 ਦਾਊਦ ਨੇ ਲੇਵੀ ਆਗੂਆਂ ਨੂੰ ਉਨ੍ਹਾਂ ਦੇ ਗਵੈਯੇ ਭਾਈਆਂ ਨੂੰ ਸਦ੍ਦਣ ਲਈ ਆਖਿਆ ਤਾਂ ਜੋ ਉਹ ਆਪਣੀਆਂ ਸਿਤਾਰਾਂ, ਤੰਬੂਰੇ ਅਤੇ ਮਜੀਰੇ ਵਜਾਉਂਦੇ ਹੋਏ ਖੁਸ਼ੀ ਦੇ ਆਨੰਦਮਈ ਗਾਨ ਗਾਉਣ।
  • 17 ਤਦ ਲੇਵੀ ਹੇਮਾਨ ਅਤੇ ਉਸਦੇ ਭਰਾ ਨੂੰ ਲੈ ਕੇ ਆਏ ਜੋ ਕਿ ਆਸਾਫ਼ ਅਤੇ ਯੇਬਾਨ ਸਨ। ਹੇਮਾਨ ਯੋੇਲ ਦਾ ਪੁੱਤਰ ਸੀ ਅਤੇ ਆਸਾਫ਼ ਬਰਕਯਾਹ ਦਾ ਪੁੱਤਰ ਸੀ। ਅਤੇ ਯੇਬਾਨ ਕੂਸ਼ਾਯਾਹ ਦਾ ਪੁੱਤਰ ਸੀ। ਇਹ ਸਾਰੇ ਮਨੁੱਖ ਮਰਾਰੀ ਪਰਿਵਾਰ-ਸਮੂਹ ਵਿੱਚੋਂ ਸਨ।
  • 18 ਉੱਥੇ ਲੇਵੀਆਂ ਦਾ ਇੱਕ ਹੋਰ ਦਲ ਵੀ ਸੀ। ਜਿਨ੍ਹਾਂ ਦੇ ਨਾਉਂ ਇਸ ਤਰ੍ਹਾਂ ਸਨ: ਜ਼ਕਰਯਾਹ, ਬੇਨ, ਯਅਜ਼ੀੇਲ, ਸ਼ਮੀਰਾਂ ਮੋਬ, ਯਹੀੇਲ, ਉਨ੍ਨੀ, ਅਲੀਆਬ, ਬਨਾਯਾਹ, ਮਅਸੇਯਾਹ, ਮਤਿਬ੍ਬਯਾਹ, ਅਲੀਫ਼ਲੇਹੂ, ਮਿਕਨੇਯਾਹ, ਓਥੇਦ-ਅਦੋਮ ਅਤੇ ਯਿਈੇਲ। ਇਹ ਦੂਜੇ ਦਰਜੇ ਦੇ ਮਨੁੱਖ ਲੇਵੀ ਦਰਬਾਨ ਸਨ।
  • 19 ਹੇਮਾਨ, ਆਸਾਫ਼ ਅਤੇ ੇਬਾਨ ਗਵੈਯੇ ਪਿੱਤਲ ਦੇ ਛੈਣੇ ਵਜਾਉਂਦੇ ਸਨ।
  • 20 ਜ਼ਕਰਯਾਹ, ਅਜ਼ੀੇਲ, ਸ਼ਮੀਰਾਮੋਬ, ਯਹੀੇਲ, ਉਨ੍ਨੀ, ਅਲੀਆਬ, ਮਅਸੇਯਾਹ ਤੇ ਬਨਾਯਾਹ ਅਲਾਮੋਬ ਸੁਰ ਉੱਤੇ ਸਿਤਾਰਾਂ ਵਜਾਉਂਦੇ ਸਨ।
  • 21 ਮਤਿਬ੍ਬਯਾਹ, ਅਲੀਫ਼ਲੇਹੂ, ਮਿਕਨੇਯਾਹ, ਓਥੇਦ-ਅਦੋਮ, ਯਈੇਲ, ਅਤੇ ਅਜ਼ਜ਼ਯਾਹ ਸ਼ਮੀਨੀਬ, ਸਾਰੰਗੀ ਵਜਾਉਂਦੇ ਸਨ ਅਤੇ ਗਵਯ੍ਯਾਂ ਦੀ ਆਗਵਾਈ ਕਰਦੇ ਸਨ।
  • 22 ਲੇਵੀਆਂ ਦਾ ਸਰਦਾਰ ਕਨਨਯਾਹ ਇਨ੍ਹਾਂ ਗਵੈਯਾਂ ਦਾ ਸਰਦਾਰ ਸੀ ਕਨਨਯਾਹ ਨੂੰ ਇਹ ਕੰਮ ਇਸ ਲਈ ਸੌਂਪਿਆ ਗਿਆ ਕਿਉਂ ਕਿ ਉਹ ਗਾਉਣ ਵਿੱਚ ਬਹੁਤ ਪ੍ਰਵੀਣ ਸੀ।
  • 23 ਬਰਕਯਾਹ ਅਤੇ ਅਲਕਾਨਾਹ ਨੇਮ ਦੇ ਸੰਦੂਕ ਦੀ ਰਖਵਾਲੀ ਲਈ ਦਰਬਾਨ ਸਨ।
  • 24 ਜਾਜਕ ਸ਼ਬਨਯਾਹ, ਯੋਸ਼ਾਫ਼ਾਟ, ਨਬਨੇਲ, ਅਮਾਸਈ, ਜ਼ਕਰਯਾਹ, ਬਨਾਯਾਹ ਤੇ ਅਲੀਅਜ਼ਰ ਦਾ ਕੰਮ ਨੇਮ ਦੇ ਸੰਦੂਕ ਦੇ ਅੱਗੇ-ਅੱਗੇ ਚਲਦੇ ਤੂਰ੍ਹੀਆਂ ਵਜਾਉਣ ਦਾ ਸੀ। ਓਥੇਦ-ਅਦੋਮ ਅਤੇ ਯਿਰਯਾਹ ਦੇ ਨੇਮ ਦੇ ਸੰਦੂਕ ਲਈ ਹੋਰ ਦਰਬਾਨ ਸਨ।
  • 25 ਦਾਊਦ ਅਤੇ ਇਸਰਾਏਲ ਦੇ ਬਜ਼ੁਰਗ ਅਤੇ ਫ਼ੌਜ ਦੇ ਸਰਦਾਰ ਜਾਕੇ ਓਥੇਦ-ਅਦੋਮ ਦੇ ਘਰੋ ਪਵਿੱਤਰ ਸੰਦੂਕ ਨੂੰ ਲੈ ਆਏ। ਸਾਰੇ ਲੋਕ ਬੜੇ ਖੁਸ਼ ਸਨ।
  • 26 ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਮਦਦ ਕੀਤੀ, ਜਿਨ੍ਹਾਂ ਨੇ ਨੇਮ ਦਾ ਸੰਦੂਕ ਚੁਕਿਆ ਹੋਇਆ ਸੀ। ਉਨ੍ਹਾਂ ਨੇ ਸੱਤ ਬਲਦ ਅਤੇ ਸੱਤ ਭੇਡੂ ਬਲੀ ਚੜਾੇ।
  • 27 ਉਹ ਸਾਰੇ ਲੇਵੀ ਜਿਨ੍ਹਾਂ ਨੇ ਨੇਮ ਦੇ ਸੰਦੂਕ ਨੂੰ ਚੁਕਿਆ ਹੋਇਆ ਸੀ, ਉਨ੍ਹਾਂ ਨੇ ਮਹੀਨ ਲਿਨਨ ਦੇ ਚੋਲੇ ਪਾਏ ਹੋਏ ਸਨ। ਕਨਨਯਾਹ, ਸੰਗੀਤ ਦੇ ਇਂਚਾਰਜਾਂ ਨੇ, ਅਤੇ ਹੋਰ ਸਾਰੇ ਸਂਗੀਤਕਾਰਾਂ ਨੇ ਵੀ ਮਹੀਨ ਲਿਨਨ ਦੇ ਚੋਲੇ ਪਏ ਹੋਏ ਸਨ। ਦਾਊਦ ਨੇ ਇੱਕ ਚੋਲਾ ਅਤੇ ਇੱਕ ਮਹੀਨ ਲਿਨਨ ਦਾ ੇਫੋਦ ਪਾਇਆ ਹੋਇਆ ਸੀ।
  • 28 ਇਉਂ ਸਾਰੇ ਇਸਰਾਏਲੀ ਮਿਲ ਕੇ ਨੇਮ ਦੇ ਸੰਦੂਕ ਨੂੰ ਲੈ ਕੇ ਆਏ। ਉਨ੍ਹਾਂ ਨੇ ਜਸ਼ਨ ਮਨਾਇਆ ਅਤੇ ਸਾਜ ਵਜਾੇ। ਉਨ੍ਹਾਂ ਨੇ ਰੌਲਾ ਪਾਇਆ ਅਤੇ ਭੇਡੂ ਦੇ ਸਿੰਗ, ਤੂਰ੍ਹੀਆਂ ਵਜਾਈਆਂ ਅਤੇ ਮਜੀਰੇ, ਸਿਤਾਰਾਂ ਅਤੇ ਸਾਰੰਗੀਆਂ ਵਰਗੇ ਸਾਜ ਵਜਾੇ।
  • 29 ਜਦੋਂ ਨੇਮ ਦਾ ਸੰਦੂਕ ਦਾਊਦ ਦੇ ਸ਼ਹਿਰ ਪਹੁੰਚਿਆ, ਸ਼ਾਊਲ ਦੀ ਧੀ ਮੀਕਲ ਨੇ ਖਿੜਕੀ ਵਿੱਚੋਂ ਬਾਹਰ ਵੇਖਿਆ। ਜਦੋਂ ਉਸ ਨੇ ਉਸਦੇ ਇਰਦ-ਗਿਰਦ ਦਾਊਦ ਨੂੰ ਨੱਚਦਿਆਂ ਵੇਖਿਆ, ਉਸਨ ਸੋਚਿਆ ਉਹ ਮੂਰਖਾਂ ਵਾਂਗ ਵਿਖਾਵਾ ਕਰ ਰਿਹਾ ਸੀ।