- 1 ਸੁਲੇਮਾਨ ਪਾਤਸ਼ਾਹ ਨੇ ਆਪਣੇ ਲਈ ਵੀ ਇੱਕ ਮਹਿਲ ਬਣਵਾਇਆ। ਉਸਦੇ ਮਹਿਲ ਨੂੰ ਪੂਰੇ ਹੋਣ ਵਿੱਚ ਤੇਰ੍ਹਾਂ ਵਰ੍ਹੇ ਲੱਗੇ।
- 2 ਉਸਨੇ ਇੱਕ ਹੋਰ ਵੀ ਇਮਾਰਤ ਬਣਵਾਈ ਜਿਸਨੂੰ "ਲਬਾਨੋਨ ਜੰਗਲ ਦਾ ਮਹਿਲ" ਆਖਿਆ ਜਾਂਦਾ ਸੀ। ਇਹ ਇਮਾਰਤ 100 ਹੱਥ ਮੀਟਰ ਲੰਬੀ ਅਤੇ 50 ਹੱਥ ਮੀਟਰ ਚੌੜੀ ਅਤੇ 30 ਹੱਥ ਮੀਟਰ ਉਚਾਈ ਦੀ ਸੀ। ਇਸ ਤੇ ਦਿਆਰ ਦੇ ਰੁੱਖਾਂ ਤੋਂ ਬਣੇ ਥੰਮਾਂ ਦੀਆਂ ਚਾਰ ਪਾਲਾਂ ਸਨ। ਹਰ ਥੰਮ ਦੇ ਉਪਰਲੇ ਪਾਸੇ ਇੱਕ ਦਿਆਰ ਦਾ ਤਾਜ ਸੀ।
- 3 ਉਨ੍ਹਾਂ ਬਾਲਿਆਂ ਨੂੰ ਉੱਪਰਲੀ ਵੱਲੋਂ ਦਿਆਰ ਨਾਲ ਕਜਿਆ ਗਿਆ ਜਿਹੜੇ ਪਤਲੀਆਂ ਥੰਮਾਂ ਉੱਪਰ ਸਨ ਅਤੇ ਇੱਕ-ਇੱਕ ਲਾਈਨ ਵਿੱਚ ਪੰਦਰ੍ਹਾਂ-ਪੰਦਰ੍ਹਾਂ ਸਨ। ਇਉਂ ਕੁੱਲ ਮਿਲਾਕੇ ਇਹ 45 ਸਨ।
- 4 ਤਿੰਨ ਪਾਲਾਂ ਚੁਗਾਠਾਂ ਦੀਆਂ ਸਨ ਅਤੇ ਖਿੜਕੀਆਂ ਆਹਮੋ-ਸਾਮ੍ਹਣੇ ਤਿੰਨ ਲਾਈਨਾਂ ਵਿੱਚ ਸਨ।
- 5 ਹਰ ਇੱਕ ਦੇ ਅਖੀਰ ਵਿੱਚ ਇਉਂ ਕੁੱਲ ਤਿੰਨ ਦਰਵਾਜ਼ੇ ਸਨ ਅਤੇ ਸਾਰੇ ਦਰਵਾਜ਼ੇ ਅਤੇ ਚੁਗਾਠਾਂ ਚੌਰਸ ਸਨ।
- 6 ਸੁਲੇਮਾਨ ਨੇ "ਥੰਮਾਂ ਦਾ ਵਿਹੜਾ" ਵੀ ਬਣਵਾਇਆ। ਇਹ 50 ਹੱਥ ਮੀਟਰ ਲੰਬਾ ਅਤੇ 30 ਹੱਥ ਮੀਟਰ ਚੌੜਾ ਸੀ ਅਤੇ ਇਨ੍ਹਾਂ ਥੰਮਾਂ ਉੱਪਰ ਇੱਕ ਛੱਤ ਸੀ।
- 7 ਉਸਨੇ ਸਿੰਘਾਸਣ ਲਈ ਇੱਕ ਕਮਰਾ ਬਣਵਾਇਆ ਜਿੱਥੇ ਉਸਨੇ ਲੋਕਾਂ ਨੂੰ ਨਿਆਂ ਦਿੱਤਾ ਅਤੇ ਇਸਨੂੰ "ਨਿਆਂ ਦਾ ਕਮਰਾ" ਸਦਿਆ। ਇਹ ਕਮਰਾ ਥੱਲਿਓਂ ਲੈਕੇ ਛੱਤ ਤੀਕ ਦਿਆਰ ਨਾਲ ਬਣਿਆ ਹੋਇਆ ਸੀ।
- 8 ਜਿਸ ਮਹਿਲ ਵਿੱਚ ਸੁਲੇਮਾਨ ਰਹਿੰਦਾ ਸੀ, ਨਿਆਂ ਦੇ ਕਮਰੇ ਦੇ ਪਿੱਛੇ ਦੂਸਰੇ ਵਿਹੜੇ ਵਿੱਚ ਸੀ। ਇਸਨੂੰ ਅਦਾਲਤ ਵਾਂਗ ਬਣਾਇਆ ਗਿਆ ਸੀ। ਉਸਨੇ ਅਜਿਹਾ ਹੀ ਮਹਿਲ ਆਪਣੀ ਪਤਨੀ, ਮਿਸਰ ਦੇ ਰਾਜੇ ਦੀ ਧੀ ਲਈ ਵੀ ਬਣਵਾਇਆ।
- 9 ਇਹ ਸਾਰੀਆਂ ਇਮਾਰਤਾਂ, ਅੰਦਰੋਂ ਅਤੇ ਬਾਹਰੋ ਸਮਤਲ ਕਰਕੇ, ਸਭ ਤੋਂ ਵਧੀਆਂ ਕਿਸਮ ਦੇ ਪੱਥਰ ਤੋਂ ਬਣਾਈਆਂ ਗਈਆਂ ਸਨ। ਇਹ ਪੱਥਰ ਅੰਦਰੋਂ ਅਤੇ ਬਾਹਰੋ ਆਰਾ ਵਰਤ ਕੇ ਸਹੀ ਮਾਪ ਅਨੁਸਾਰ ਚੀਰੇ ਗਏ ਸਨ ਇਹ ਨੀਂਹਾਂ ਤੋਂ ਲੈਕੇ ਕੰਧਾਂ ਦੀ ਟੀਸੀ ਤੀਕ ਇਸਤੇਮਾਲ ਕੀਤੇ ਗਏ ਸਨ। ਵਿਹੜੇ ਦੇ ਦੁਆਲੇ ਦੀ ਕੰਧ ਵੀ ਸਭ ਤੋਂ ਵਧੀਆ ਕਿਸਮ ਦੇ ਪੱਥਰ ਤੋਂ ਬਣੀ ਹੋਈ ਸੀ।
- 10 ਭਵਨ ਦੀ ਬੁਨਿਆਦ ਤੇ ਨੀਹਾਂ ਨੂੰ ਵਡ੍ਡ ਅਕਾਰੇ ਅਤੇ ਕੀਮਤੀ ਪੱਥਰ ਨਾਲ ਬਣਾਇਆ ਗਿਆ ਜਿਹੜੇ ਕਿ ਸਵਾ 10 ਹੱਥ ਲੰਬੇ ਤੇ ਕੁਝ 8 ਹੱਥ ਲੰਬੇ ਸਨ।
- 11 ਉਨ੍ਹਾਂ ਪੱਥਰ ਦੇ ਉੱਪਰ ਸਹੀ ਮਾਪ ਦੇ ਚੀਰੇ ਹੋਏ ਕੁਝ ਹੋਰ ਸਭ ਤੋਂ ਵਧੀਆ ਕਿਸਮ ਦੇ ਪੱਥਰ ਅਤੇ ਦਿਆਰ ਦੀਆਂ ਸ਼ਤੀਰੀਆਂ ਵੀ ਸਨ।
- 12 ਓਥੇ ਮਹਿਲ ਦੇ ਵਿਹੜੇ ਦੇ ਦੁਆਲੇ, ਮੰਦਰ ਦੇ ਵਿਹੜੇ ਅਤੇ ਮੰਦਰ ਦੇ ਪ੍ਰਵੇਸ਼ ਵਾਲੇ ਕਮਰੇ ਦੇ ਦੁਆਲੇ ਕੰਧਾਂ ਸਨ। ਇਹ ਕੰਧਾਂ ਪੱਥਰ ਦੀਆਂ ਤਿੰਨਾਂ ਕਤਾਰਾਂ ਅਤੇ ਦਿਆਰ ਦੀ ਲੱਕੜ ਤੋਂ ਬਣੀ ਇੱਕ ਕਤਾਰ ਦੀਆਂ ਬਣੀਆਂ ਹੋਈਆਂ ਸਨ।
- 13 ਸੁਲੇਮਾਨ ਨੇ ਸੂਰ ਦੇ ਹੀਰਾਮ ਨਾਮੀਁ ਆਦਮੀ ਨੂੰ ਇੱਕ ਸੁਨਿਹਾ ਭੇਜਿਆ ਅਤੇ ਉਸਨੂੰ ਯਰੂਸ਼ਲਮ ਵਿੱਚ ਲੈ ਆਂਦਾ।
- 14 ਉਹ ਨਫ਼ਤਾਲੀ ਪਰਿਵਾਰ-ਸਮੂਹ ਵਿੱਚੋਂ ਇੱਕ ਵਿਧਵਾ ਦਾ ਪੁੱਤਰ ਸੀ, ਅਤੇ ਉਸਦਾ ਪਿਤਾ ਸੂਰ ਤੋਂ, ਇੱਕ ਠਠਿਆਰ ਸੀ। ਉਹ ਇੱਕ ਬਹੁਤ ਚੰਗਾ ਕਾਰੀਗਰ ਸੀ ਜੋ ਕਾਂਸੇ ਦੀਆਂ ਚੀਜ਼ਾ ਬਣਾਉਂਦਾ ਸੀ। ਇਸੇ ਲਈ ਪਾਤਸ਼ਾਹ ਸੁਲੇਮਾਨ ਨੇ ਉਸਨੂੰ ਸੱਦਾ ਦਿੱਤਾ ਅਤੇ ਹੀਰਾਮ ਨੇ ਸੱਦਾ ਕਬੂਲ ਲਿਆ। ਸੁਲੇਮਾਨ ਨੇ ਉਸਨੂੰ ਕਾਂਸੇ ਦਾ ਕੰਮ ਕਰਨ ਵਾਲੇ ਸਾਰੇ ਆਦਮੀਆਂ ਦਾ ਇੰਚਾਰਜ ਬਣਾ ਦਿੱਤਾ।
- 15 ਹੀਰਾਮ ਨੇ ਕਾਂਸੇ ਦੇ ਦੋ ਥੰਮ ਬਣਾਏ। ਦੋਨੋ ਥੰਮ 18 ਹੱਥ ਉੱਚੇ ਅਤੇ ਘੇਰ ਵਿੱਚ 12 ਹੱਥ ਸਨ। ਥੰਮ ਖੋਖਲੇ ਸਨ ਅਤੇ ਧਾਤ ਦੀ ਮੋਟਾਈ 3 ਇੰਚ ਸੀ।
- 16 ਹੀਰਾਮ ਨੇ ਥੰਮਾਂ ਦੇ ਉੱਪਰ ਪਾਉਣ ਲਈ ਦੋ ਕਾਂਸੇ ਦੇ ਗੁਂਬਦ ਬਣਾਏ। ਹਰ ਇੱਕ ਦੀ ਉੱਚਾਈ 5 ਹੱਥ ਸੀ।
- 17 ਫ਼ੇਰ ਉਸਨੇ ਥੰਮਾਂ ਉੱਪਰ ਗੁਂਬਦਾਂ ਨੂੰ ਢਕਣ ਲਈ ਜੰਜੀਰੀਆਂ ਦੇ ਦੋ ਜਾਲ ਬਣਾਏ। ਓਥੇ ਹਰ ਇੱਕ ਗੁਂਬਦ ਲਈ ਸੱਤ ਜੰਜੀਰੀਆਂ ਸਨ।
- 18 ਫ਼ੇਰ ਉਸਨੇ ਸਜਾਵਟ ਦੀਆਂ ਦੋ ਕਤਾਰਾਂ ਬਣਾਈਆਂ ਜਿਹੜੀਆਂ ਅਨਾਰਾਂ ਵਰਗੀਆਂ ਦਿਖਦੀਆਂ ਸਨ। ਉਸਨੇ ਕਾਂਸੇ ਦੇ ਇਨ੍ਹਾਂ ਅਨਾਰਾਂ ਨੂੰ ਥੰਮਾਂ ਉੱਪਰ ਗੁਂਬਦਾਂ ਨੂੰ ਢਕਦੀਆਂ, ਜਾਲੀਆਂ ਉੱਤੇ ਪਾ ਦਿੱਤਾ।
- 19 ਪੰਜ ਹੱਥ ਉੱਚੇ ਥੰਮਾਂ ਉੱਪਰ ਪਾਏ ਗੁਂਬਦ, ਫੁੱਲਾਂ ਦੇ ਅਕਾਰ ਦੇ ਸਨ।
- 20 ਥੰਮਾਂ ਦੇ ਗੁਂਬਦ ਉੱਪਰ ਵੱਲ ਉਭਾਰ ਤਾਈਂ ਵਧਾੇ ਗਏ ਸਨ ਜੋ ਕਿ ਜੰਜੀਰੀਆਂ ਦੀ ਜਾਲੀ ਦੇ ਪਾਸੇ ਤੇ ਸੀ। ਦੋ ਗੁਂਬਦਾਂ ਦੇ ਆਲੇ-ਦੁਆਲੇ ਦੀਆਂ ਕਤਾਰਾਂ ਵਿੱਚ 200 ਅਨਾਰ ਸਨ।
- 21 ਹੀਰਾਮ ਨੇ ਇਨ੍ਹਾਂ ਥੰਮਾਂ ਨੂੰ ਮੰਦਰ ਦੇ ਵਰਾਂਡੇ ਕੋਲ ਟਿਕਾ ਦਿੱਤਾ। ਇੱਕ ਥੰਮ ਸੱਜੇ ਪਾਸੇ ਟਿਕਾਇਆ ਅਤੇ ਉਸਦਾ ਨਾਉਂ ਯਾਕੀਨ ਰੱਖਿਆ ਅਤੇ ਦੂਜਾ ਥੰਮ ਖੱਬੇ ਪਾਸੇ ਟਿਕਾਇਆ ਅਤੇ ਉਸਦਾ ਨਾਉਂ ਬੋਅਜ਼ ਰੱਖਿਆ।
- 22 ਉਸ੍ਸਨੇ ਫੁੱਲਾਂ ਦੇ ਅਕਾਰ ਦੇ ਗੁਂਬਦ ਥੰਮਾਂ ਦੇ ਉੱਪਰ ਪਾ ਦਿੱਤੇ। ਇਉ, ਦੋ ਥੰਮਾਂ ਦਾ ਕੰਮ ਸੰਪੂਰਨ ਹੋਇਆ।
- 23 ਫ਼ੇਰ ਹੀਰਾਮ ਨੇ ਕਾਂਸੇ ਦਾ ਇੱਕ ਗੋਲ ਹੌਦ ਬਣਾਇਆ ਜੋ "ਸਾਗਰ" ਕਹਾਉਂਦਾ ਸੀ। ਇਹ ਹੌਦ ਘੇਰੇ ਵਿੱਚ 30 ਹੱਥ, ਵਿਆਸ ਵਿੱਚ 10 ਹੱਥ ਅਤੇ 5 ਹੱਥ ਡੂੰਘਾ ਸੀ।
- 24 ਹੌਁਦ ਦੇ ਦੁਆਲੇ, ਇਸਦੇ ਰਿਂਮ ਦੇ ਹੇਠਾਂ ਕਾਂਸੇ ਦੇ ਗੋਲੇ ਸਨ। ਗੋਲੇ ਇੱਕੋ ਜਿਹੇ ਬਣਾਕੇ ਹੌਦ ਦੇ ਆਲੇ- ਦੁਆਲੇ ਵਿਛਾੇ ਹੋਏ ਸਨ ਅਤੇ ਦੋ ਕਤਾਰਾਂ ਵਿੱਚ ਸਨ।
- 25 ਹੌਦ ਕਾਂਸੇ ਦੇ 12 ਬਲਦਾਂ ਉੱਤੇ ਟਿਕਿਆ ਹੋਇਆ ਸੀ। ਤਿੰਨਾਂ ਬਲਦਾਂ ਦੇ ਚਿਹਰੇ ਉੱਤਰ ਵੱਲ, ਤਿੰਨਾਂ ਦੇ ਚਿਹਰੇ ਪੂਰਬ ਵੱਲ, ਤਿਨਾਂ ਦੇ ਚਿਹਰੇ ਦੱਖਣ ਵੱਲ ਅਤੇ ਤਿੰਨਾਂ ਦੇ ਚਿਹਰੇ ਪੱਛਮ ਵੱਲ ਸਨ, ਇਨ੍ਹਾਂ ਦੇ ਲੱਕ ਅੰਦਰਲੇ ਪਾਸੇ ਨੂੰ ਮੁੜੇ ਹੋਏ ਸਨ।
- 26 ਹੌਦ ਦੀ ਚਾਦਰ ਦੀ ਮੋਟਾਈ 3 ਇੰਚ ਸੀ ਅਤੇ ਉਸਦੇ ਕੰਢੇ ਕਟੋਰੇ ਦੇ ਕੰਢਿਆਂ ਵਰਗੇ ਜਾਂ ਫੁੱਲਾਂ ਦੀ ਪੱਤੀਆਂ ਦੇ ਆਕਾਰ ਦੇ ਘੜੇ ਹੋਏ ਸਨ ਅਤੇ ਇਸ ਹੌਦ ਵਿੱਚ 11,000 ਗੇਲਣ ਪਾਣੀ ਸਮਾ ਜਾਂਦਾ ਸੀ।
- 27 ਫ਼ੇਰ ਹੀਰਾਮ ਨੇ 10 ਕਾਂਸੇ ਦੇ ਗਡ੍ਡੇ ਬਣਾਏ। ਹਰ ਗਡ੍ਡਾ 4 ਹੱਥ ਲੰਬਾ, 4 ਹੱਥ ਚੌੜਾ ਅਤੇ 3 ਹੱਥ ਉੱਚਾ ਸੀ।
- 28 ਇਹ ਗਡ੍ਡੇ ਫ਼ਰੇਮਾਂ 'ਚ ਜੜੇ ਫਟਿਆਂ ਤੋਂ ਬਣੇ ਹੋਏ ਸਨ।
- 29 ਇਨ੍ਹਾਂ ਫ਼ਰੇਮਾਂ ਉੱਪਰ ਸ਼ੇਰ, ਬਲਦ ਅਤੇ ਕਰੂਬੀ ਫ਼ਰਿਸ਼ਤੇ ਬਣੇ ਹੋਏ ਸਨ। ਇਨ੍ਹਾਂ ਸ਼ੇਰਾਂ ਤੇ ਬਲਦਾਂ ਦੇ ਉੱਪਰ ਤੇ ਬਲ੍ਲੇ, ਕਾਂਸੇ ਦੇ ਫ਼ੁੱਲ ਠੋਕ ਕੇ ਲਗਾੇ ਗਏ ਸਨ।
- 30 ਹਰ ਗਡ੍ਡੇ ਦੇ ਕਾਂਸੇ ਦੇ ਧੁਰਾਂ ਉੱਤੇ ਕਾਂਸੇ ਦੇ 4 ਪਹੀੇ ਸਨ ਕਿਨਾਰਿਆਂ ਤੇ ਕਟੋਰੇ ਲਈ ਸਹਾਰੇ ਸਨ। ਇਨ੍ਹਾਂ ਸਾਰਿਆਂ ਉੱਪਰ ਫੁੱਲ ਕਾਂਸੇ ਵਿੱਚ ਠੋਕੇ ਹੋਏ ਸਨ।
- 31 ਕਟੋਰੇ ਲਈ, ਇੱਕ ਫ਼ਰੇਮ ਬਣਾਇਆ ਗਿਆ ਸੀ। ਇਹ ਕਟੋਰੇ ਉੱਤੇ 1 ਹੱਥ ਤਾਈਂ ਸੀ। ਕਟੋਰੇ ਦਾ ਪ੍ਰਵੇਸ਼ ਗੋਲ ਸੀ, ਅਤੇ ਇਸਦਾ ਵਿਆਸ 1 1ੜ2 ਹੱਥ ਸੀ ਅਤੇ ਫ਼ਰੇਮ ਉੱਪਰ ਕਾਂਸੇ ਦੇ ਫੁੱਲ ਉਕਰੇ ਹੋਏ ਸਨ। ਇਹ ਫ਼ਰੇਮ ਗੋਲ ਨਾ ਹੋਕੇ ਚੌਰਸ ਸੀ।
- 32 ਫ਼ਰੇਮ ਦੇ ਬਲ੍ਲੇ ਚਾਰ ਪਹੀੇ ਸਨ। ਇਹ ਪਹੀੇ ਵਿਆਸ ਵਿੱਚ 1 1ੜ2 ਹੱਥ ਸਨ। ਪਹੀਆਂ ਦੇ ਧੁਰੇ ਗਡ੍ਡੇ ਵਿੱਚ ਲੱਗੇ ਹੋਏ ਸਨ।
- 33 ਪਹੀੇ ਰੱਥ ਦੇ ਪਹੀਆਂ ਵਰਗੇ ਸਨ। ਪਹੀਆਂ ਦਾ ਹਰ ਹਿੱਸਾ, ਉਨ੍ਹਾਂ ਦੇ ਧੁਰੇ, ਤਾਰਾਂ, ਚਕ੍ਕੇ ਅਤੇ ਹੱਥਾਂ ਕਾਂਸੇ ਦੀਆਂ ਬਣੀਆਂ ਹੋਈਆਂ ਸਨ।
- 34 ਹਰ ਗਡ੍ਡੇ ਦੇ ਚਾਰੇ ਕੋਨਿਆਂ ਤੇ ਚਾਰ ਆਸਰੇ ਸਨ ਜੋ ਕਿ ਗਡ੍ਡੇ ਨਾਲ ਇੱਕੋ ਹੀ ਟੁਕੜੇ ਵਿੱਚ ਬਣੇ ਹੋਏ ਸਨ।
- 35 ਹਰ ਗਡ੍ਡੇ ਦੇ ਉੱਪਰ ਪਾਸੇੇ ਇੱਕ ਕਾਂਸੇ ਦੀ ਅਧ੍ਧ ਹੱਥ ਉੱਚੀ ਪੱਟੀ ਸੀ।
- 36 ਗਡ੍ਡੇ ਦੀ ਬਾਡੀ ਅਤੇ ਫ਼ਰੇਮ ਤੇ ਕਰੂਬੀ ਫ਼ਰਿਸ਼ਤੇ, ਸ਼ੇਰ ਅਤੇ ਖਜੂਰ ਦੇ ਰੁੱਖ ਕਾਂਸੇ ਵਿੱਚ ਉਕਰੇ ਹੋਏ ਸਨ। ਇਹ ਮੀਨਾਕਾਰੀ ਜਿੱਥੇ ਵੀ ਗਡ੍ਡੇ ਤੇ ਜਗ੍ਹਾ ਸੀ ਕੀਤੀ ਗਈ ਸੀ ਅਤੇ ਗਡ੍ਡੇ ਦੇ ਦੁਆਲੇ ਫ਼ੁੱਲ ਉਕਰੇ ਹੋਏ ਸਨ।
- 37 ਹੀਰਾਮ ਨੇ ਦਸ ਗਡ੍ਡੇ ਬਣਾਏ, ਉਹ ਸਾਰੇ ਕਾਂਸੇ ਵਿੱਚ ਢਾਲੇ ਗਏ ਸਨ। ਇਹ ਦਸੇ ਗਡ੍ਡੇ ਇੱਕੋ ਅਕਾਰ ਅਤੇ ਨਾਪ ਦੇ ਸਨ।
- 38 ਹੀਰਾਮ ਨੇ ਕਾਂਸੇ ਦੇ ਦਸ ਕਟੋਰੇ ਬਣਾਏ। ਹਰ ਕਟੋਰਾ ਵਿਆਸ ਵਿੱਚ 4 ਹੱਥ ਸੀ ਅਤੇ 230 ਗੇਲਿਨਾਂ ਦੀ ਸਮਰੱਥਾ ਸੀ।
- 39 ਹੀਰਾਮ ਨੇ ਪੰਜ ਗਡ੍ਡੇ ਮੰਦਰ ਦੇ ਦੱਖਣੀ ਪਾਸੇ ਵੱਲ ਰੱਖੇ ਅਤੇ ਦੂਜੇ ਪੰਜ ਗਡ੍ਡੇ ਮੰਦਰ ਦੀ ਉੱਤਰ ਦਿਸ਼ਾ ਵੱਲ। ਉਸਨੇ ਵੱਡਾ ਤਲਾਅ ਮੰਦਰ ਦੇ ਦੱਖਣੀ ਪੂਰਬੀ ਕੰਢੇ ਵੱਲ ਰੱਖਿਆ।
- 40 ਇਸ ਦੇ ਇਲਾਵਾ ਹੀਰਾਮ ਨੇ ਹੌਦੀਆਂ, ਬਾਟੀਆਂ ਅਤੇ ਕੜਛੇ ਬਣਾਏ ਅਤੇ ਹੀਰਾਮ ਨੇ ਉਹ ਸਾਰਾ ਕੰਮ ਕੀਤਾ ਜਿਹੜਾ ਉਸਨੇ ਯਹੋਵਾਹ ਦੇ ਭਵਨ ਉੱਤੇ ਸੁਲੇਮਾਨ ਪਾਤਸ਼ਾਹ ਲਈ ਬਣਾਇਆ ਸੀ ਸੰਪੂਰਨ ਕੀਤਾ।ਥੰਮਾਂ ਦੇ ਉੱਪਰ ਰੱਖਣ ਲਈ ਕੌਲਿਆਂ ਦੇ ਅਕਾਰ ਦੇ ਦੋ ਗੁਂਬਦ ਅਤੇ ਦੋ ਥੰਮ, ਗੁਂਬਦਾਂ ਦੇ ਦੁਆਲੇ ਪਾਉਣ ਲਈ ਦੋ ਜਾਲੀਆਂ। ਦੋ ਜਾਲੀਆਂ ਲਈ 400 ਅਨਾਰ। ਥੰਮਾਂ ਦੇ ਉੱਪਰ ਗੁਂਬਦਾਂ ਲਈ ਦੋ ਕੌਲਿਆਂ ਨੂੰ ਢਕਣ ਲਈ ਉੱਥੇ ਅਨਾਰਾਂ ਦੀਆਂ ਦੋ ਕਤਾਰਾਂ ਸਨ। ਦਸ ਗਡ੍ਡੇ ਅਤੇ ਹਰ ਗਡ੍ਡੇ ਦੇ ਉੱਪਰ ਪਾਸੇ ਇੱਕ ਹੌਦ। ਇੱਕ ਵੱਡਾ ਤਲਾਅ ਅਤੇ ਉਸਦੇ ਬਲ੍ਲੇ 12 ਬਲਦ। ਭਾਂਡੇ, ਛੋਟੇ ਕੜਛੇ, ਛੋਟੇ ਕੌਲੇ ਅਤੇ ਯਹੋਵਾਹ ਦੇ ਮੰਦਰ ਲਈ ਬਾਕੀ ਸਾਰੇ ਭਾਂਡੇ। ਇਹ ਸਾਰੇ ਮਾਂਜੇ ਹੋਏ ਕਾਂਸੇ ਤੋਂ ਬਣੇ ਸਨ।
- 41
- 42
- 43
- 44
- 45
- 46 ਸੁਲੇਮਾਨ ਨੇ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਬਨਾਉਣ ਲਈ ਵਰਤੇ ਗਏ ਕਾਂਸੇ ਦਾ ਵਜਨ ਨਾ ਕੀਤਾ ਕਿਉਂ ਕਿ ਇਹ ਇੰਨੀ ਵੱਡੀ ਮਾਤਰਾ ਵਿੱਚ ਸੀ ਕਿ ਇਸਦਾ ਵਜਨ ਕਰਨਾ ਅਸਂਭਵ ਸੀ। ਇਸ ਲਈ ਇਹ ਕਦੇ ਨਾ ਪਤਾ ਲੱਗ ਸਕਿਆ ਕਿ ਕਿੰਨਾਂ ਕਾਂਸਾ ਇਸਤੇਮਾਲ ਕੀਤਾ ਗਿਆ ਸੀ। ਰਾਜੇ ਨੇ ਇਨ੍ਹਾਂ ਚੀਜ਼ਾਂ ਨੂੰ ਕਿਤੇ ਸੁੱਕੋਬ ਅਤੇ ਸਾਰਬਾਨ ਦੇ ਮਧ੍ਧ ਵਿੱਚ ਯਰਦਨ ਦਰਿਆ ਦੇ ਨੇੜੇ ਬਨਾਉਣ ਦਾ ਆਦੇਸ਼ ਦਿੱਤਾ ਸੀ। ਇਹ ਸਾਰੀਆਂ ਚੀਜ਼ਾਂ ਕਾਂਸੇ ਨੂੰ ਢਾਲ ਕੇ ਮਿੱਟੀ ਦੇ ਸਾਂਚਿਆਂ ਵਿੱਚ ਪਾਕੇ ਬਣਾਈਆਂ ਗਈਆਂ ਸਨ।
- 47
- 48 ਸੁਲੇਮਾਨ ਨੇ ਮੰਦਰ ਲਈ ਵੀ ਬਹੁਤ ਸਾਰੀਆਂ ਚੀਜ਼ਾ ਸੋਨੇ ਤੋਂ ਬਣਾਏ ਜਾਣ ਦਾ ਆਦੇਸ਼ ਦਿੱਤਾ। ਉਹ ਸਨ:ਸੁਨਿਹਰੀ ਜਗਵੇਦੀ, ਸੁਨਿਹਰੀ ਮੇਜ਼, (ਇਸ ਮੇਜ਼ ਉੱਪਰ ਪਰਮੇਸ਼ੁਰ ਨੂੰ ਭੇਟ ਕੀਤੀ ਰੋਟੀ ਰੱਖੀ ਜਾਂਦੀ ਸੀ।) ਸ਼ੁਧ ਸੋਨੇ ਦੇ ਸ਼ਮਾਦਾਨ (ਇਹ ਸ਼ਮਾਦਾਨ ਅੱਤ ਪਵਿੱਤਰ ਸਬਾਨ ਵਿੱਚ ਰੱਖੇ ਗਏ, ਪੰਜ ਦੱਖਣੀ ਪਾਸੇ ਵੱਲ ਅਤੇ ਪੰਜ ਉੱਤਰੀ ਪਾਸੇ ਵੱਲ।) ਸੁਨਿਹਰੀ ਫ਼ੁੱਲ, ਦੀਵੇ ਅਤੇ ਚਿਮਟੇ, ਭਾਂਡੇ, ਸ਼ੁਧ ਸੋਨੇ ਦੇ ਕਟੋਰੇ, ਗੁਲ ਤਰਾਸ਼, ਛੋਟੀਆਂ ਕੌਲੀਆਂ, ਕਢ਼ਾਹੀਆਂ, ਅਤੇ ਕੋਲੇ ਚੁੱਕਣ ਲਈ ਭਾਂਡੇ, ਅੰਦਰਲੇ ਕਮਰੇ (ਅੱਤ ਪਵਿੱਤਰ ਸਬਾਨ) ਦੇ ਦਰਵਾਜ਼ਿਆਂ ਅਤੇ ਮੰਦਰ ਦੇ ਵੱਡੇ ਕਮਰੇ ਦੇ ਦਰਵਾਜ਼ਿਆਂ ਲਈ ਕਬਜ਼ੇ।
- 49
- 50
- 51 ਇਉਂ ਯਹੋਵਾਹ ਦੇ ਮੰਦਰ ਦਾ ਸਾਰਾ ਕੰਮ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਬਣਵਾਇਆ ਮੁਕੰਮਲ ਹੋਇਆ ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਵਸਤਾਂ ਅੰਦਰ ਲਿਆਇਆ ਜਿਹੜੀਆਂ ਕਿ ਉਸਨੇ ਇੱਕ ਖਾਸ ਮੌਕੇ ਲਈ ਇਕੱਠੀਆਂ ਕੀਤੀਆਂ ਹੋਈਆਂ ਸੀ। ਉਸਨੇ ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਦੇ ਖਜ਼ਾਨਿਆਂ ਵਿੱਚ ਰੱਖ ਦਿੱਤਾ।
1 Kings 07
- Details
- Parent Category: Old Testament
- Category: 1 Kings
੧ ਸਲਾਤੀਨ ਕਾਂਡ 7