- 1 ਤੱਦ ਯਹੋਵਾਹ ਦਾ ਬਚਨ ਹਨਾਨੀ ਦੇ ਪੁੱਤਰ ਯੇਹੂ ਕੋਲ ਆਇਆ। ਇਹ ਬਚਨ ਬਆਸ਼ਾ ਦੇ ਵਿਰੁੱਧ ਸੀ ਕਿ,
- 2 "ਮੈਂ ਤੈਨੂੰ ਹੇਠੋਁ ਧੂੜ ਵਿੱਚੋਂ ਚੁਕਿਆ ਅਤੇ ਤੈਨੂੰ ਮੇਰੇ ਲੋਕਾਂ, ਇਸਰਾਏਲੀਆਂ ਉੱਪਰ ਸ਼ਾਸਕ ਬਣਾਇਆ, ਪਰ ਤੂੰ ਯਾਰਾਬੁਆਮ ਦੇ ਨਕਸ਼ੇ ਕਦਮ ਤੇ ਤੁਰਿਆ ਅਤੇ ਮੇਰੇ ਲੋਕਾਂ ਇਸਰਾਏਲੀਆਂ ਤੋਂ ਪਾਪ ਕਰਵਾਇਆ। ਇਉਂ ਉਨ੍ਹਾਂ ਨੇ ਮੈਨੂੰ ਕ੍ਰੋਧਿਤ ਕੀਤਾ।
- 3 ਇਸ ਲਈ ਮੈਂ ਹੁਣ ਬਆਸ਼ਾ ਅਤੇ ਉਸਦੇ ਘਰਾਣੇ ਨੂੰ ਨਾਸ਼ ਕਰ ਦਿਆਂਗਾ। ਮੈਂ ਹੁਣ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਘਰਾਣੇ ਵਾਂਗ ਨਾਸ ਕਰ ਦਿਆਂਗਾ।
- 4 ਤੇਰੇ ਪਰਿਵਾਰ ਵਿੱਚ, ਜੇਕਰ ਕੋਈ ਨਗਰ ਵਿੱਚ ਮਰ ਜਾਵ,ੇ ਉਸਦਾ ਸ਼ਰੀਰ ਕੁਤਿਆਂ ਦ੍ਦੁਆਰਾ ਖਾਧਾ ਜਾਵੇਗਾ ਅਤੇ ਜੇਕਰ ਕੋਈ ਖੇਤਾਂ ਵਿੱਚ ਮਰੇ, ਉਸਦਾ ਸਰੀਰ ਪੰਛੀਆਂ ਦੁਆਰਾ ਖਾਧਾ ਜਾਵੇਗਾ।"
- 5 ਬਆਸ਼ਾ ਦੇ ਕੀਤੇ ਹੋਰ ਮਹਾਨ ਕਾਰਜ ਅਤੇ ਉਸ ਦੀਆਂ ਸਫ਼ਲਤਾਵਾਂ ਬਾਰੇ 'ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖਿਆ ਹੋਇਆ ਹੈ।
- 6 ਬਆਸ਼ਾ ਮਰਿਆ ਤਾਂ ਤਿਰਸਾਹ ਵਿੱਚ ਦਬਿਆ ਗਿਆ ਅਤੇ ਉਸ ਬਾਦ ਉਸਦਾ ਪੁੱਤਰ ੇਲਾਹ ਰਾਜ ਕਰਨ ਲੱਗਾ।
- 7 ਤਾਂ ਯਹੋਵਾਹ ਨੇ ਯੇਹੂ ਨਬੀ ਨੂੰ ਕਰਕੇ ਸੰਦੇਸ਼ ਦਿੱਤਾ। ਇਹ ਸੰਦੇਸ਼ ਬਆਸ਼ਾ ਅਤੇ ਉਸਦੇ ਘਰਾਣੇ ਵਿਰੁੱਧ ਸੀ। ਬਆਸ਼ਾ ਨੇ ਯਹੋਵਾਹ ਦੇ ਖਿਲਾਫ਼ ਬਹੁਤ ਬਦੀ ਕੀਤੀ ਸੀ ਜਿਸ ਨਾਲ ਯਹੋਵਾਹ ਬਹੁਤ ਕ੍ਰੋਧਿਤ ਸੀ। ਬਆਸ਼ਾ ਨੇ ਵੀ ਉਹੀ ਕੁਝ ਕੀਤਾ ਜੋ ਕੁਝ ਉਸਤੋਂ ਪਹਿਲਾਂ ਯਾਰਾਬੁਆਮ ਦੇ ਘਰਾਣੇ ਨੇ ਕੀਤਾ ਸੀ। ਯਹੋਵਾਹ ਇਸ ਲਈ ਵੀ ਕ੍ਰੋਧਿਤ ਸੀ ਕਿਉਂ ਕਿ ਬਆਸ਼ਾ ਨੇ ਯਾਰਾਬੁਆਮ ਦੇ ਸਾਰੇ ਪਰਿਵਾਰ ਨੂੰ ਮਾਰ ਸੁਟਿਆ ਸੀ।
- 8 ਆਸਾ ਦੇ ਯਹੂਦਾਹ ਵਿੱਚ 26 ਵੇਂ ਵਰ੍ਹੇ ਦੌਰਾਨ, ੇਲਾਹ ਇਸਰਾਏਲ ਦਾ ਪਾਤਸ਼ਾਹ ਬਣਿਆ। ੇਲਾਹ ਬਆਸ਼ਾ ਦਾ ਪੁੱਤਰ ਸੀ ਅਤੇ ਉਸਨੇ ਤਿਰਸਾਹ ਵਿੱਚ ਦੋ ਸਾਲ ਸ਼ਾਸਨ ਕੀਤਾ।
- 9 ਜ਼ਿਮਰੀ ੇਲਾਹ ਪਾਤਸ਼ਾਹ ਦੇ ਅਫ਼ਸਰਾਂ ਵਿੱਚੋਂ ਇੱਕ ਸੀ ਅਤੇ ਪਾਤਸ਼ਾਹ ਦੇ ਅੱਧੇ ਰੱਥਾਂ ਉੱਪਰ ਹੁਕਮ ਕਰਦਾ ਸੀ, ਪਰ ਜ਼ਿਮਰੀ ਨੇ ੇਲਾਹ ਦੇ ਵਿਰੁੱਧ ਵਿਉਂਤ ਬਨਾਉਣੀ ਸ਼ੁਰੂ ਕੀਤੀ।ੇਲਾਹ ਪਾਤਸ਼ਾਹ ਤਿਰਸਾਹ ਵਿਖੇ ਅਰਸਾ ਦੇ ਘਰ ਵਿੱਚ ਸੀ, ਪੀਕੇ ਸ਼ਰਾਬੀ ਹੋ ਰਿਹਾ ਸੀ ਤੇ ਅਰਸਾ ਤਿਰਸਾਹ ਵਿੱਚ ਉਸਦੇ ਮਹਿਲ ਦਾ ਇੰਚਾਰਜ ਸੀ।
- 10 ਜ਼ਿਮਰੀ ਉਸ ਘਰ ਵਿੱਚ ਗਿਆ ਅਤੇ ਜਾਕੇ ੇਲਾਹ ਪਾਤਸ਼ਾਹ ਦੀ ਹਤਿਆ ਕਰ ਦਿੱਤੀ। ਇਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ 27 ਵੇਂ ਵਰ੍ਹੇ ਵਿੱਚ ਹੋਇਆ ਅਤੇ ਇਉਂ ੇਲਾਹ ਤੋਂ ਬਾਅਦ ਜ਼ਿਮਰੀ ਰਾਜ ਕਰਨ ਲੱਗ ਪਿਆ।
- 11 ਜਦੋਂ ਜ਼ਿਮਰੀ ਰਾਜ ਕਰਨ ਲੱਗ ਪਿਆ ਤਾਂ ਉਸਨੇ ਸਾਰੇ ਬਆਸ਼ਾ ਘਰਾਣੇ ਦੀ ਹਤਿਆ ਕਰ ਦਿੱਤੀ। ਉਸਨੇ ਬਆਸ਼ਾ ਦੇ ਪਰਿਵਾਰ ਦਾ ਇੱਕ ਵੀ ਬੰਦਾ ਜਿਉਂਦਾ ਨਾ ਛੱਡਿਆ। ਜ਼ਿਮ੍ਮਰੀ ਨੇ ਬਆਸ਼ਾ ਦੇ ਦੋਸਤਾਂ-ਮਿੱਤਰਾਂ ਨੂੰ ਵੀ ਵੱਢ ਸੁਟਿਆ।
- 12 ਇਉਂ ਜ਼ਿਮ੍ਮਰੀ ਨੇ ਬਆਸ਼ਾ ਦੇ ਪਰਿਵਾਰ ਨੂੰ ਖਤਮ ਕਰ ਦਿੱਤਾ। ਇਹ ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਯੇਹੂ ਨਬੀ ਨੂੰ ਆਖਿਆ ਸੀ, ਜੋ ਬਆਸ਼ਾ ਦੇ ਖਿਲਾਫ਼ ਬੋਲਿਆ ਸੀ।
- 13 ਇਹ ਸਭ ਕੁਝ ਬਆਸ਼ਾ ਅਤੇ ੇਲਾਹ ਦੇ ਪਾਪਾਂ ਕਾਰਣ ਹੋਇਆ। ਉਨ੍ਹਾਂ ਨੇ ਖੁਦ ਹੀ ਪਾਪ ਨਹੀਂ ਕੀਤੇ ਸਗੋਂ ਇਸਰਾਏਲ ਤੋਂ ਵੀ ਪਾਪ ਕਰਵਾਏ। ਯਹੋਵਾਹ ਉਨ੍ਹਾਂ ਦੇ ਬੁੱਤਾਂ ਕਾਰਣ ਕ੍ਰੋਧਿਤ ਹੋ ਗਿਆ।
- 14 ਹੋਰ ਜੋ ਕੰਮ ੇਲਾਹ ਨੇ ਕੀਤੇ ਉਹ 'ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਦਰਜ ਹਨ।
- 15 ਯਹੂਦਾਹ ਦੇ ਪਾਤਸ਼ਾਹ ਆਸਾ ਦੇ 27 ਵੀਁ ਵਰ੍ਹੇ ਵਿੱਚ ਜ਼ਿਮਰੀ ਨੇ ਤਿਰਸਾਹ ਵਿੱਚ ਸੱਤ ਦਿਨ ਰਾਜ ਕੀਤਾ ਤੇ ਉਸ ਦੌਰਾਨ ਇਹ ਕੁਝ ਵਾਪਰਿਆ: ਲੋਕਾਂ ਨੇ ਫ਼ਲਿਸਤੀਆਂ ਦੇ ਸ਼ਹਿਰ ਗਿਬਬੋਨ ਵਿਰੁੱਧ ਡੇਰੇ ਲਾਏ ਹੋਏ ਸਨ। ਉਹ ਜੰਗ ਲਈ ਤਿਆਰ ਸਨ।
- 16 6 ਡੇਰੇ ਵਿੱਚ ਲੋਕਾਂ ਨੂੰ ਖਬਰ ਮਿਲੀ ਕਿ ਜ਼ਿਮਰੀ ਨੇ ਰਾਜੇ ਦੇ ਖਿਲਾਫ਼ ਸਾਜ਼ਿਸ਼ ਕਰਕੇੇ ਉਸ ਨੂੰ ਮਾਰ ਦਿੱਤਾ। ਤਾਂ ਸਾਰੇ ਇਸਰਾਏਲ ਨੇ ਫੌਜ ਦੇ ਸਿਪਹਸਾਲਾਰ ਓਮਰੀ ਨੂੰ ਇਸਰਾਏਲ ਦੇ ਰਾਜੇ ਵਜੋਂ ਚੁਣ ਲਿਆ।
- 17 ਤੱਦ ਆਮਰੀ ਨੇ ਸਾਰੇ ਇਸਰਾਏਲ ਸਮੇਤ ਗਿਬਬੋਨ ਤੋਂ ਚਢ਼ਕੇ ਤਿਰਸਾਹ ਨੂੰ ਘੇਰ ਲਿਆ।
- 18 ਜਦ ਜ਼ਿਮਰੀ ਨੇ ਵੇਖਿਆ ਕਿ ਸ਼ਹਿਰ ਤੇ ਉਨ੍ਹਾਂ ਕਬਜ਼ਾ ਕਰ ਲਿਆ ਹੈ ਤਾਂ ਉਸਨੇ ਪਾਤਸ਼ਾਹ ਦੇ ਮਹਿਲ ਦੇ ਕਿਲੇ ਵਿੱਚ ਜਾਕੇ, ਮਹਿਲ ਨੂੰ ਅੱਗ ਲਾਕੇ ਆਪਣੇ ਆਪ ਨੂੰ ਸਾੜ ਲਿਆ।
- 19 ਇਹ ਸਭ ਜ਼ਿਮਰੀ ਦੇ ਪਾਪਾਂ ਕਾਰਣ ਹੋਇਆ ਜੋ ਉਸਨੇ ਕੀਤੇ। ਜੋ ਯਹੋਵਾਹ ਦੇ ਹੁਕਮ ਦੇ ਵਿੁਰਧ੍ਧ ਉਸਨੇ ਪਾਪ ਕੀਤੇ। ਉਸਨੇ ਵੀ ਉਵੇਂ ਹੀ ਬਦੀ ਕੀਤੀ ਜਿਵੇਂ ਯਾਰਾਬੁਆਮ ਨੇ ਅਤੇ ਯਾਰਾਬੁਆਮ ਨੇ ਇਸਰਾਏਲ ਦੇ ਲੋਕਾਂ ਤੋਂ ਵੀ ਪਾਪ ਕਰਵਾਏ।
- 20 ਜ਼ਿਮਰੀ ਦੀਆਂ ਬਾਕੀ ਗੱਲਾਂ ਜੋ ਉਸਨੇ ਕੀਤੀਆਂ ਅਤੇ ਉਸਦੀਆਂ ਗੁਪਤ ਵਿਉਂਤਾ, 'ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਦਰਜ ਹਨ। ਪੋਥੀ ਵਿੱਚ, ਜ਼ਿਮਰੀ ਦੇ ਪਾਤਸ਼ਾਹ ੇਲਾਹ ਦੇ ਵਿਰੁੱਧ ਵਿਉਂਤ ਅਤੇ ਜੋ ਉਸ ਸਮੇਂ ਦੌਰਾਨ ਵਾਪਰਿਆ, ਇਸਦਾ ਵੀ ਵਿਵਰਣ ਹੈ।
- 21 ਇਸਰਾਏਲ ਦੇ ਲੋਕੀ ਦੋ ਹਿਸਿਆਂ ਵਿੱਚ ਵੰਡੇ ਗਏ। ਅੱਧੇ ਲੋਕ ਗੀਨਬ ਦੇ ਪੁੱਤਰ ਤਿਬਨੀ ਦੇ ਮਗਰ ਸਨ ਅਤੇ ਉਸਨੂੰ ਪਾਤਸ਼ਾਹ ਬਨਾਉਣਾ ਚਾਹੁੰਦੇ ਸਨ। ਅਤੇ ਬਾਕੀ ਦੇ ਅੱਧੇ ਲੋਕ ਆਮਰੀ ਦੇ ਮਗਰ ਸਨ।
- 22 ਪਰ ਆਮਰੀ ਦਾ ਧੜਾ ਤਿਬਨੀ, ਗੀਨਬ ਦੇ ਪੁੱਤਰ ਕੋਲੋਂ ਵਧ ਤਾਕਤਵਰ ਸੀ ਇਸ ਲਈ ਤਿਬਨੀ ਮਾਰਿਆ ਗਿਆ ਅਤੇ ਆਮਰੀ ਪਾਤਸ਼ਾਹ ਬਣਿਆ।
- 23 ਯਹੂਦਾਹ ਦੇ ਪਾਤਸ਼ਾਹ ਆਸਾ ਦੇ 41 ਵਰ੍ਹੇ ਵਿੱਚ ਆਮਰੀ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ 12 ਸਾਲ ਰਾਜ ਕਰਦਾ ਰਿਹਾ, ਜਿਸ ਵਿੱਚੋਂ 6 ਵਰ੍ਹੇ ਉਸਨੇ ਤਿਰਸਾਹ ਵਿੱਚ ਹੀ ਰਾਜ ਕੀਤਾ।
- 24 ਉਸਨੇ ਸਾਮਰਿਯਾ ਦੇ ਪਹਾੜ ਨੂੰ ਸ਼ਮਰ ਕੋਲੋਂ 68 ਕਿਲੋ ਚਾਂਦੀ ਦੇਕੇ ਖਰੀਦ ਲਿਆ ਅਤੇ ਉਸ ਪਹਾੜ ਉੱਪਰ ਇੱਕ ਸ਼ਹਿਰ ਬਣਾਇਆ। ਉਸਨੇ ਉਸ ਸ਼ਹਿਰ ਦਾ ਨਾਂ ਸਾਮਰਿਯਾ, ਉਸਦੇ ਮਾਲਕ 'ਸ਼ਮਰ' ਦੇ ਨਾਂ ਦੇ ਪਿਛੋਁ ਰੱਖਿਆ।
- 25 ਪਰ ਜੋ ਕੰਮ ਯਹੋਵਾਹ ਨੇ ਮਾੜੇ ਕਹੇ ਆਮਰੀ ਨੇ ਉਹੀ ਕੀਤੇ ਅਤੇ ਆਮਰੀ ਆਪਣੇ ਤੋਂ ਪਹਿਲਾਂ ਦੇ ਆਏ ਸਾਰੇ ਪਾਤਸ਼ਾਹਾਂ ਤੋਂ ਵਧ ਗ਼ਲਤ ਨਿਕਲਿਆ।
- 26 ਉਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਵਾਂਗ ਸਾਰੇ ਪਾਪ ਕੀਤੇ, ਅਤੇ ਇਸਰਾਏਲ ਦੇ ਲੋਕਾਂ ਤੋਂ ਵੀ ਪਾਪ ਕਰਵਾਏ। ਉਨ੍ਹਾਂ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਬੇਕਾਰ ਬੁੱਤਾਂ ਕਾਰਣ ਗੁੱਸੇ ਕਰ ਦਿੱਤਾ।
- 27 ਆਮਰੀ ਬਾਰੇ ਹੋਰ ਗੱਲਾਂ ਅਤੇ ਜੋ ਮਹਾਨ ਕਾਰਜ ਉਸਨੇ ਕੀਤੇ ਸਨ 'ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਦਰਜ ਹਨ।
- 28 ਆਮਰੀ ਦੇ ਮਰਨ ਉਪਰੰਤ ਉਸਨੂੰ ਸਾਮਰਿਯਾ ਵਿੱਚ ਹੀ ਦਫ਼ਨਾਇਆ ਗਿਆ ਅਤੇ ਉਸ ਤੋਂ ਬਾਅਦ ਉਸਦਾ ਪੁੱਤਰ ਅਹਾਬ ਉੱਥੇ ਰਾਜ ਕਰਨ ਲੱਗਾ।
- 29 ਆਸਾ ਦੇ ਯਹੂਦਾਹ ਵਿੱਚ 38 ਵੇਂ ਵਰ੍ਹੇ, ਦੌਰਾਨ ਆਮਰੀ ਦਾ ਪੁੱਤਰ ਆਹਾਬ ਇਸਰਾਏਲ ਦਾ ਪਾਤਸ਼ਾਹ ਬਣਿਆ। ਅਹਾਬ ਨੇ ਇਸਰਾਏਲ ਉੱਤੇ ਸਾਮਰਿਯਾ ਤੋਂ 22 ਸਾਲ ਰਾਜ ਕੀਤਾ।
- 30 ਆਮਰੀ ਦੇ ਪੁੱਤਰ ਅਹਾਬ ਨੇ ਯਹੋਵਾਹ ਦੇ ਖਿਲਾਫ਼, ਆਪਣੇ ਪਹਿਲਿਆਂ ਨਾਲੋਂ ਵਧ ਬਦੀ ਕੀਤੀ।
- 31 ਅਹਾਬ ਲਈ ਉਹੀ ਪਾਪ ਕਰਨੇ ਕਾਫ਼ੀ ਨਹੀਂ ਸਨ ਜਿਹੜੇ ਨਾਬਾਟ ਦੇ ਪੁੱਤਰ ਯਾਰਾਬੁਆਮ ਨੇ ਕੀਤੇ ਸਨ ਇਸ ਲਈ ਉਸ ਨੇ ਸਿਦੋਨ ਦੇ ਰਾਜੇ ੇਬਬਾਲ ਦੀ ਧੀ, ਯੇਜ਼ਰੀਲ ਨਾਲ ਵਿਆਹ ਕੀਤਾ, ਅਤੇ ਉਸਨੇ ਬਾਅਲ ਦੀ ਸੇਵਾ ਕੀਤੀ ਅਤੇ ਉਸ ਦੀ ਉਪਾਸਨਾ ਕੀਤੀ।
- 32 ਅਤੇ ਅਹਾਬ ਨੇ ਬਆਲ ਦੀ ਉਪਾਸਨਾ ਕਰਨ ਲਈ ਸਾਮਰਿਯਾ ਵਿੱਚ ਇੱਕ ਉਪਾਸਨਾ ਅਸਬਾਨ ਬਣਵਾਇਆ ਅਤੇ ਉਸ ਮੰਦਰ ਵਿੱਚ ਇੱਕ ਜਗਵੇਦੀ ਰੱਖੀ।
- 33 ਅਤੇ ਅਹਾਬ ਨੇ ਇੱਕ ਥੰਮ ਬਣਵਾਇਆ। ਇਉਂ ਅਹਾਬ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਉਨ੍ਹਾਂ ਸਾਰਿਆਂ ਇਸਰਾਏਲੀ ਰਾਜਿਆਂ ਨਾਲੋਂ ਜੋ ਉਸ ਨਾਲੋਂ ਪਹਿਲੇ ਸਨ ਵਧੀਕ ਕ੍ਰੋਧ ਚੜਾਇਆ।
- 34 ਅਹਾਬ ਦੇ ਸਮੇਂ ਵਿੱਚ ਹੀੇਲ ਬੈਤੇਲੀ ਨੇ ਦੁਬਾਰਾ ਤੋਂ ਯਰੀਹੋ ਸ਼ਹਿਰ ਬਣਾਇਆ। ਜਦੋਂ ਹੀੇਲ ਨੇ ਉਸ ਸ਼ਹਿਰ ਤੇ ਕੰਮ ਕਰਨਾ ਸ਼ੁਰੂ ਕੀਤਾ, ਉਸਦਾ ਸਭ ਤੋਂ ਵੱਡਾ ਪੁੱਤਰ ਅਬੀਰਾਮ ਮਰ ਗਿਆ, ਅਤੇ ਉਸ ਸ਼ਹਿਰ ਦੇ ਫ਼ਾਟਕ ਬਨਾਉਣ ਸਮੇਂ ਉਸਦੇ ਨਿੱਕੇ ਪੁੱਤਰ ਸਗੂਬ ਦੀ ਮੌਤ ਹੋ ਗਈ। ਇਹ ਸਭ ਕੁਝ ਉਸ ਬਚਨ ਮੁਤਾਬਕ ਹੋਇਆ ਜੋ ਯਹੋਵਾਹ ਨੇ ਨੂਨ ਦੇ ਪੁੱਤਰ ਯਹੋਸ਼ੁਆ ਦੇ ਰਾਹੀਂ ਆਖਿਆ ਸੀ।
1 Kings 16
- Details
- Parent Category: Old Testament
- Category: 1 Kings
੧ ਸਲਾਤੀਨ ਕਾਂਡ 16