wheel

AJC Publications and Media Portal

 

But the Comforter, which is the Holy Ghost, whom the Father will send in my name, he shall teach you all things,
and bring all things to your remembrance, whatsoever I have said unto you. John 14:26


੧ ਸਮੋਈਲਕਾਂਡ 2
  • 1 ਹਂਨਾਹ ਨੇ ਆਖਿਆ: "ਮੇਰਾ ਦਿਲ ਯਹੋਵਾਹ ਤੋਂ ਬਹੁਤ ਪ੍ਰਸੰਨ ਹੈ! ਮੈਂ ਯਹੋਵਾਹ ਵਿੱਚ ਬਹੁਤ ਤਕੜਾ ਮਹਿਸੂਸ ਕਰਦੀ ਹਾਂ। ਮੈਂ ਬਹੁਤ ਖੁਸ਼ ਹਾਂ ਕਿਉਂਕਿ ਤੂੰ ਮੇਰੀ ਮਦਦ ਕੀਤੀ ਅਤੇ ਮੈਂ ਆਪਣੇ ਦੁਸ਼ਮਣਾ ਉੱਤੇ ਹੱਸਦੀ ਹਾਂ!
  • 2 ਯਹੋਵਾਹ ਵਰਗਾ ਪਵਿੱਤਰ ਹੋਰ ਕੋਈ ਨਹੀਂ ਹੈ, ਤੇਰੇ ਸਿਵਾਏ ਹੋਰ ਕੋਈ ਦੂਜਾ ਪਰਮੇਸ਼ੁਰ ਨਹੀਂ ਹੈ! ਸਾਡੇ ਪਰਮੇਸ਼ੁਰ ਵਰਗੀ ਕੋਈ ਚੱਟਾਨ ਹੋਰ ਨਹੀਂ।
  • 3 ਏਡੇ ਹਂਕਾਰ ਦੀਆਂ ਗੱਲਾਂ ਨਾ ਆਖ! ਏਡੇ ਆਕੜ ਦੀ ਗੱਲ ਮੂੰਹੋਂ ਨਾ ਕਢ! ਕਿਉਂਕਿ ਯਹੋਵਾਹ ਪਰਮੇਸ਼ੁਰ ਜਾਨੀ-ਜਾਨ ਹੈ। ਉਹ ਸਭ ਕਰਤਾ ਅਤੇ ਚਾਲਕ ਸਭ ਦਾ ਨਿਆਂ ਕਰਦਾ ਹੈ।
  • 4 ਤਾਕਤਵਰ ਯੋਧਿਆਂ ਦੇ ਧਨੁਖ ਟੁੱਟ ਗਏ ਹਨ ਅਤੇ ਕਮਜ਼ੋਰ ਲੋਕ ਬਲਵਾਨ ਹੋ ਗਏ ਹਨ।
  • 5 ਜਿਨ੍ਹਾਂ ਲੋਕਾਂ ਕੋਲ ਅਤੀਤ ਵਿੱਚ ਢੇਰ ਸਾਰਾ ਭੋਜਨ ਸੀ, ਹੁਣ ਉਨ੍ਹਾਂ ਨੂੰ ਆਪਣੇ ਭੋਜਨ ਲਈ ਕੰਮ ਕਰਨਾ ਪਵੇਗਾ। ਪਰ ਜਿਨ੍ਹਾਂ ਨੇ ਅਤੀਤ ਵਿੱਚ ਭੁਖ ਕੱਟੀ ਹੈ ਹੁਣ ਪੂਰਨ ਭੋਜਨ ਖਾ ਰਹੇ ਹਨ। ਜਿਹੜੀ ਔਰਤ ਬੱਚੇ ਨਾ ਜਣ ਸਕੀ ਹੁਣ ਉਸ ਕੋਲ ਸੱਤ ਬੱਚੇ ਹਨ, ਪਰ ਜਿਸ ਔਰਤ ਕੋਲ ਅਨੇਕਾਂ ਬੱਚੇ ਸਨ ਹੁਣ ਉਦਾਸ ਅਤੇ ਦੁੱਖੀ ਹੈ।
  • 6 ਯਹੋਵਾਹ ਲੋਕਾਂ ਲਈ ਮੌਤ ਲਿਆਉਂਦਾ ਅਤੇ ਉਹ ਉਨ੍ਹਾਂ ਨੂੰ ਜਿਉਣ ਦਿੰਦਾ। ਯਹੋਵਾਹ ਹੀ ਲੋਕਾਂ ਨੂੰ ਕਬਰ ਵਿੱਚ ਭੇਜਦਾ ਅਤੇ ਫ਼ੇਰ ਤੋਂ ਜੀਵਨ ਵੱਲ ਉਭਾਰਦਾ ਹੈ।
  • 7 ਯਹੋਵਾਹ ਕੁਝ ਲੋਕਾਂ ਨੂੰ ਗਰੀਬ ਬਨਾਉਂਦਾ ਅਤੇ ਉਹ ਕਈਆਂ ਨੂੰ ਅਮੀਰ ਬਣਾਉਂਦਾ ਹੈ। ਉਹ ਕੁਝ ਲੋਕਾਂ ਨੂੰ ਨੀਵਾਂ ਕਰਦਾ ਹੈ ਅਤੇ ਕੁਝ ਲੋਕਾਂ ਨੂੰ ਆਪਣੇ ਸਮੇਂ ਵਿੱਚ ਉੱਚਾ ਚੁੱਕਦਾ ਹੈ।
  • 8 ਗਰੀਬਾਂ ਨੂੰ ਯਹੋਵਾਹ ਜ਼ਮੀਨ ਤੋਂ ਚੁੱਕਦਾ ਹੈ। ਉਹ ਗਰੀਬ ਲੋਕਾਂ ਨੂੰ ਸੁਆਹ ਦੀ ਢੇਰੀ ਤੋਂ ਚੁੱਕਦਾ ਹੈ। ਉਹ ਗਰੀਬਾਂ ਨੂੰ ਸ਼ਹਿਜ਼ਾਦਿਆਂ ਨਾਲ ਅਤੇ ਇੱਜ਼ਤਦਾਰ ਜਗ਼੍ਹਾਵਾਂ ਉੱਤੇ ਬਿਠਾਉਂਦਾ ਹੈ। ਯਹੋਵਾਹ ਨੇ ਸਾਰੀ ਦੁਨੀਆਂ ਨੂੰ ਸਾਜਿਆ! ਸਾਰੀ ਦੁਨਿਆਂ ਉਸਦੀ ਹੈ।
  • 9 ਯਹੋਵਾਹ ਆਪਣੇ ਪਵਿੱਤਰ ਲੋਕਾਂ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਨੂੰ ਲੜਖੜਾਉਣ ਤੋਂ ਬਚਾਉਂਦਾ ਹੈ ਪਰ ਦੁਸ਼ਟ ਮਾਰੇ ਜਾਣਗੇ ਉਹ ਹਨੇਰੇ ਵਿੱਚ ਸੁੱਟੇ ਜਾਣਗੇ ਉਨ੍ਹਾਂ ਦੀ ਤਾਕਤ ਉਨ੍ਹਾਂ ਨੂੰ ਜੇਤੂ ਨਾ ਕਰ ਸਕੇਗੀ।
  • 10 ਯਹੋਵਾਹ ਆਪਣੇ ਵੈਰਿਆਂ ਦਾ ਨਾਸ਼ ਕਰਦਾ ਹੈ, ਅੱਤ ਉੱਚ ਪਰਮੇਸ਼ੁਰ ਆਕਾਸ਼ ਵੱਲੋਂ ਉਨ੍ਹਾਂ ਉੱਤੇ ਗਰਜੇਗਾ। ਯਹੋਵਾਹ ਧਰਤੀ ਦੀਆਂ ਹੱਦਾਂ ਦਾ ਨਿਆਉਂ ਕਰੇਗਾ ਉਹ ਆਪਣੇ ਪਾਤਸ਼ਾਹ ਨੂੰ ਜ਼ੋਰ ਦੇਵੇਗਾ ਉਹ ਆਪਣੇ ਪਾਤਸ਼ਾਹ ਨੂੰ ਜ਼ੋਰ ਦੇਵੇਗਾ ਉਹ ਆਪਣੇ ਪਾਤਸ਼ਾਹ ਨੂੰ ਖਾਸ ਮਸੀਹ ਦੀ ਤਾਕਤ ਉੱਤੇ ਜ਼ੋਰ ਨੂੰ ਖਾਸਾ ਉੱਚਾ ਕਰੇਗਾ।"
  • 11 ਅਲਕਾਨਾਹ ਅਤੇ ਉਸਦ ਪਰਿਵਾਰ ਆਪਣੇ ਘਰ ਰਾਮਾਹ ਨੂੰ ਪਰਤ ਗਏ। ਉਹ ਬਾਲਕ ਸ਼ੀਲੋਹ ਵਿੱਚ ਹੀ ਰਿਹਾ ਅਤੇ ਏਲੀ ਜਾਜਕ ਦੇ ਥੱਲੇ ਯਹੋਵਾਹ ਦੀ ਟਹਿਲ ਕਰਦਾ ਰਿਹਾ।
  • 12 ਏਲੀ ਦੇ ਪੁੱਤਰ ਦੁਸ਼ਟ ਆਦਮੀ ਸਨ। ਉਨ੍ਹਾਂ ਨੇ ਲਾਪਰਵਾਹੀ ਅਤੇ ਯਹੋਵਾਹ ਵੱਲ ਅਤੇ ਉਸ ਦੀਆਂ ਬਿਧੀਆਂ ਵੱਲ ਅਨਾਦਰ ਦਾ ਵਿਖਾਵਾ ਕੀਤਾ।
  • 13 ਉਹ ਇਹ ਵੀ ਪਰਵਾਹ ਨਹੀਂ ਸੀ ਕਰਦੇ ਕਿ ਜਾਜਕਾਂ ਨੂੰ ਲੋਕਾਂ ਨਾਲ ਕਿਵੇਂ ਦਾ ਵਿਹਾਰ ਕਰਨਾ ਚਾਹੀਦਾ ਹੈ। ਜਦ ਕਿ ਜਾਜਕਾਂ ਦੀ ਇਹ ਰੀਤ ਹੈ ਕਿ ਉਹ ਲੋਕਾਂ ਨਾਲ ਕਿਵੇਂ ਦਾ ਵਤੀਰਾ ਕਰਨ: ਹਰ ਵਾਰ ਜਦੋਂ ਕੋਈ ਮਨੁੱਖ ਬਲੀ ਲਿਆਉਂਦਾ ਹੈ, ਤਾਂ ਜਾਜਕ ਦਾ ਇਹ ਕੰਮ ਹੈ ਕਿ ਉਹ ਮਾਸ ਨੂੰ ਉਬ੍ਬਲਦੇ ਪਾਣੀ ਦੀ ਦੇਗ ਵਿੱਚ ਪਾਵੇ ਅਤੇ ਫ਼ਿਰ ਜਾਜਕ ਦੇ ਟਹਿਲੂਏ ਇੱਕ ਖਾਸ ਕਿਸਮ ਦਾ ਕਾਂਟਾ, ਤ੍ਰਿਸ਼ੂਲ ਵਰਗਾ, ਲੈਕੇ ਆਉਣ,
  • 14 ਅਤੇ ਉਹ ਉਸ ਤ੍ਰਿਸ਼ੂਲ ਨੁਮਾ ਕਾਂਟੇ ਨਾਲ ਕੁਝ ਮਾਸ ਉਸ ਦੇਗ ਵਿੱਚੋਂ ਕਢਣ ਅਤੇ ਜਾਜਕ ਸਿਰਫ਼ ਉਹੀ ਮਾਸ ਲਵੇ ਜਿਹੜਾ ਟਹਿਲੂਆਂ ਨੇ ਉਸ ਕਾਂਟੇ ਵਿੱਚ ਕਢਿਆ ਜਾਂ ਲਾਹਿਆ ਹੋਵੇ। ਉਹ ਸ਼ੀਲੋਹ ਵਿੱਚ ਸਭਨਾ ਇਸਰਾਏਲੀਆਂ ਨਾਲ ਜੋ ਉਥੇ ਜਾਂਦੇ ਸਨ ਬਲੀ ਭੇਟ ਕਰਨ ਲਈ ਉਨ੍ਹਾਂ ਨਾਲ ਜਾਜਕ ਅਜਿਹਾ ਕਰਦੇ ਸਨ।
  • 15 ਪਰ ਏਲੀ ਦੇ ਪੁੱਤਰਾਂ ਨੇ ਅਜਿਹਾ ਨਾ ਕੀਤਾ। ਅਜਿਹਾ ਵੀ ਹੁੰਦਾ ਸੀ ਕਿ ਉਨ੍ਹਾਂ ਦੀ ਜਗਵੇਦੀ ਉੱਤੇ ਚਰਬੀ ਸੜਨ ਤੋਂ ਪਹਿਲਾਂ ਜਾਜਕ ਜਾਂ ਸੇਵਕ ਆਉਂਦਾ ਸੀ, ਅਤੇ ਜਿਸਨੇ ਭੇਟ ਚੜਾਈ ਹੋਵੇ, ਉਸ ਮਨੁੱਖ ਨੂੰ ਆਖਦਾ ਸੀ ਕਿ ਜਾਜਕ ਨੂੰ ਭੁਨਣ ਲਈ ਮਾਸ ਦੇ ਕਿਉਂਕਿ ਉਹ ਤੇਰੇ ਕੋਲੋਂ ਰਿਝਿਆ ਹੋਇਆ ਮਾਸ ਨਹੀਂ ਸਗੋਂ ਕਚ੍ਚਾ ਮਾਸ ਲੈਂਦੇ ਹਨ।
  • 16 ਅਤੇ ਜੇਕਰ ਕੋਈ ਆਦਮੀ ਬਲੀ ਭੇਟ ਕਰਨ ਵਾਲਾ ਇਹ ਆਖੇ ਕਿ, "ਪਹਿਲਾਂ ਚਰਬੀ ਸਾੜ ਫ਼ਿਰ ਤੂੰ ਜੋ ਚਾਹੇ ਲੈ।" ਤਾਂ ਜਾਜਕ ਦੇ ਸੇਵਕ ਆਖਦੇ, "ਨਹੀਂ! ਪਹਿਲਾਂ ਸਾਨੂੰ ਮਾਸ ਦੇ। ਜੇਕਰ ਤੂੰ ਮੈਨੂੰ ਨਹੀਂ ਦੇਵੇਗਾ ਤਾਂ ਮੈਂ ਤੇਰੇ ਕੋਲੋਂ ਖੋਹਕੇ ਲੈ ਲਵਾਂਗਾ।"
  • 17 ਇਸ ਤਰ੍ਹਾਂ ਹਾਫ਼ਨੀ ਅਤੇ ਫ਼ਿਨੀਹਾਸ ਨੇ ਯਹੋਵਾਹ ਅੱਗੇ ਆਈ ਭੇਟ ਵਿੱਚ ਆਪਣੀ ਕੋਈ ਰੁਚੀ ਨਾ ਵਿਖਾਈ ਨਾ ਸਤਿਕਾਰ ਵਿਖਾਇਆ ਅਤੇ ਇਹ ਯਹੋਵਾਹ ਦੇ ਵਿਰੋਧ ਵਿੱਚ ਬਹੁਤ ਵੱਡਾ ਪਾਪ ਸੀ।
  • 18 ਪਰ ਸਮੂਏਲ ਨੇ ਯਹੋਵਾਹ ਦੀ ਪੂਰੀ ਟਹਿਲ ਸੇਵਾ ਕੀਤੀ। ਉਹ ਲਿਨਨ ਦਾ ਏਫ਼ੋਦ ਪਾਕੇ ਸੇਵਾ ਕਰਦਾ ਹੁੰਦਾ ਸੀ। ਹਰ ਸਾਲ ਸਮੂਏਲ ਦੀ ਮਾਂ ਉਸ ਲਈ ਛੋਟਾ ਜਿਹਾ ਇੱਕ ਚੋਗਾ ਬਣਾਕੇ ਲਿਆਉਂਦੀ।
  • 19 ਹਰ ਸਾਲ ਜਦੋਂ ਉਹ ਆਪਣੇ ਪਤੀ ਨਾਲ ਸ਼ੀਲੋਹ ਬਲੀ ਦੀ ਭੇਟ ਕਰਨ ਜਾਂਦੀ ਤਾਂ ਸਮੂਏਲ ਲਈ ਕੱਪੜੇ ਦਾ ਇੱਕ ਚੋਗਾ ਬਣਾਕੇ ਲੈਕੇ ਜਾਂਦੀ।
  • 20 ਏਲੀ ਅਲਕਾਨਾਹ ਅਤੇ ਉਸਦੀ ਪਤਨੀ ਨੂੰ ਆਸ਼ੀਰਵਾਦ ਦੇਕੇ ਇਹ ਕਹਿੰਦਾ, "ਯਹੋਵਾਹ ਤੈਨੂੰ ਹਂਨਾਹ ਤੋਂ ਜੁਆਕਾਂ ਨਾਲ ਪੁਰਸਕਰਿਤ ਕਰੇ। ਇਹ ਬੱਚੇ ਉਸ ਪੁੱਤਰ ਦੀ ਜਗ਼੍ਹਾ ਪਾਉਣ ਜਿਸ ਲਈ ਹਂਨਾਹ ਨੇ ਪ੍ਰਾਰਥਨਾ ਕੀਤੀ ਹੈ ਅਤੇ ਯਹੋਵਾਹ ਨੂੰ ਦੇ ਦਿੱਤਾ।"ਫ਼ੇਰ ਅਲਕਾਨਾਹ ਅਤੇ ਹਂਨਾਹ ਵਾਪਸ ਘਰ ਨੂੰ ਮੁੜ ਆਉਂਦੇ।
  • 21 ਯਹੋਵਾਹ ਹਂਨਾਹ ਉੱਤੇ ਦਿਆਲ ਸੀ। ਫ਼ਿਰ ਉਸਦੇ ਘਰ ਤਿੰਨ ਪੁੱਤਰ ਅਤੇ ਦੋ ਧੀਆਂ ਨੇ ਜਨਮ ਲਿਆ ਅਤੇ ਸਮੂਏਲ ਯਹੋਵਾਹ ਦੇ ਕੋਲ ਪਵਿੱਤਰ ਅਸਥਾਨ ਉੱਪਰ ਹੀ ਵੱਡਾ ਹੋਇਆ।
  • 22 ਏਲੀ ਬਹੁਤ ਬੁਢਾ ਹੋ ਗਿਆ ਸੀ ਅਤੇ ਸ਼ਿਲੋਹ ਵਿੱਚ ਇਸਰਾਏਲੀਆਂ ਬਾਰੇ ਆਪਣੇ ਪੁੱਤਰਾਂ ਦੀਆਂ ਬਦ ਕਰਨੀਆਂ ਬਾਰੇ ਸੁਣਦਾ ਰਹਿੰਦਾ। ਉਸਨੂੰ ਇਹ ਵੀ ਖਬਰ ਮਿਲੀ ਕਿ ਉਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ ਦੁਆਰ ਉੱਤੇ ਉਨ੍ਹਾਂ ਔਰਤਾਂ ਨਾਲ ਵੀ ਸੌਁਦੇ ਸਨ ਜਿਹੜੀਆਂ ਯਹੋਵਾਹ ਲਈ ਭੇਟਾ ਲਿਆਉਣ ਲਈ ਇਕਠੀਆਂ ਹੁੰਦੀਆਂ ਸਨ।
  • 23 ਏਲੀ ਨੇ ਆਪਣੇ ਪੁੱਤਰ ਨੂੰ ਕਿਹਾ, "ਤੁਸੀਂ ਜੋ ਕੁਝ ਕਰਤੂਤਾਂ ਕਰਦੇ ਹੋ ਲੋਕਾਂ ਨੇ ਮੈਨੂੰ ਸਭਨਾ ਬਾਰੇ ਦੱਸਿਆ ਹੈ। ਤੁਸੀਂ ਅਜਿਹੇ ਕੁਕਰਮ ਭਲਾ ਕਿਉਂ ਕਰਦੇ ਹੋ?
  • 24 ਪੁੱਤਰੋ! ਤੁਹਾਨੂੰ ਅਜਿਹੇ ਕੁਕਰਮ ਨਹੀਂ ਕਰਨੇ ਚਾਹੀਦੇ। ਪਰਮੇਸ਼ੁਰ ਦੇ ਭਗਤ ਤੁਹਾਡੇ ਬਾਰੇ ਬਹੁਤ ਬੁਰਾ ਆਖ ਰਹੇ ਹਨ।
  • 25 ਜੇਕਰ ਕੋਈ ਇੱਕ ਮਨੁੱਖ ਦੂਜੇ ਨਾਲ ਬੁਰਾ ਕਰੇ, ਪਰਮੇਸ਼ੁਰ ਭਾਵੇਂ ਉਸਦੀ ਮਦਦ ਕਰ ਦੇਵੇ ਪਰ ਜੇਕਰ ਕੋਈ ਮਨੁੱਖ ਯਹੋਵਾਹ ਨਾਲ ਹੀ ਵੈਰ ਕਮਾਏ ਤਾਂ ਉਸ ਮਨੁੱਖ ਨੂੰ ਕੌਣ ਬਚਾਵੇ?"ਪਰ ਏਲੀ ਦੇ ਪੁੱਤਰਾਂ ਨੇ ਉਸਦੀ ਕੁਝ ਨਾ ਸੁਣੀ, ਨਾ ਮੰਨੀ। ਇਸ ਲਈ ਯਹੋਵਾਹ ਨੇ ਏਲੀ ਦੇ ਪੁੱਤਰਾਂ ਨੂੰ ਮਾਰਨ ਦਾ ਨਿਸ਼ਚਾ ਕੀਤਾ।
  • 26 ਸਮੂਏਲ ਵੱਡਾ ਹੁੰਦਾ ਗਿਆ ਅਤੇ ਉਹ ਪਰਮੇਸ਼ੁਰ ਤੋਂ ਅਤੇ ਲੋਕਾਂ ਤੋਂ ਇੱਜ਼ਤ ਪ੍ਰਾਪਤ ਕਰ ਰਿਹਾ ਸੀ।
  • 27 ਪਰਮੇਸ਼ੁਰ ਦੇ ਇੱਕ ਨਬੀ ਨੇ ਏਲੀ ਕੋਲ ਆਕੇ ਆਖਿਆ, "ਯਹੋਵਾਹ ਤੈਨੂੰ ਇਹ ਆਖਦਾ ਹੈ, 'ਤੇਰੇ ਪੁਰਖੇ ਮਿਸਰ ਵਿੱਚ ਗੁਲਾਮ ਸਨ, ਪਰ ਮੈਂ ਉਨ੍ਹਾਂ ਨੂੰ ਆਪਣਾ-ਆਪ ਪ੍ਰਕਾਸ਼ਿਤ ਕੀਤਾ ਜਦੋਂ ਉਹ ਫ਼ਿਰਊਨ ਦੇ ਗੁਲਾਮ ਸਨ।
  • 28 ਮੈਂ ਸਾਰੇ ਇਸਰਾਏਲੀ ਪਰਿਵਾਰਾਂ ਵਿੱਚੋਂ ਤੇਰੇ ਪਰਿਵਾਰ ਦੇ ਕੁਟੁਂਬ ਨੂੰ ਚੁਣਿਆ। ਮੈਂ ਤੇਰੇ ਪਰਿਵਾਰ ਦੇ ਬੰਦਿਆਂ ਨੂੰ ਆਪਣੇ ਜਾਜਕਾਂ ਵਜੋਂ ਚੁਣਿਆ ਅਤੇ ਮੈਂ ਆਪਣੀ ਜਗਵੇਦੀ ਉੱਤੇ ਬਲੀ ਭੇਟ ਕਰਨ ਲਈ ਉਨ੍ਹਾਂ ਨੂੰ ਚੁਣਿਆ। ਮੈਂ ਉਨ੍ਹਾਂ ਨੂੰ ਧੂਫ਼ ਜਗਾਉਣ ਅਤੇ ਏਫ਼ੋਦ ਪਾਉਣ ਲਈ ਚੁਣਿਆ। ਅਤੇ ਇਸਰਾਏਲੀ ਲੋਕ ਜਿਹੜੀਆਂ ਬਲੀਆਂ ਚੜਾਉਂਦੇ ਸਨ ਉਨ੍ਹਾਂ ਵਿੱਚੋਂ ਮੈਂ ਤੇਰੇ ਪਰਿਵਾਰ ਦੇ ਲੋਕਾਂ ਨੂੰ ਮਾਸ ਛਕਣ ਦਾ ਹੱਕ ਦਿੱਤਾ।
  • 29 ਤਾਂ ਫ਼ਿਰ ਤੂੰ ਬਲੀਆਂ ਅਤੇ ਸੁਗਾਤਾਂ ਦਾ ਸਂਮਾਨ ਕਿਉਂ ਨਾ ਕੀਤਾ? ਤੂੰ ਆਪਣੇ ਪੁੱਤਰਾਂ ਨੂੰ ਮੇਰੇ ਤੋਂ ਵਧ ਸਂਮਾਨ ਦਿੰਦਾ ਹੈ ਅਤੇ ਉਸ ਮਾਸ ਦੇ ਸਭ ਤੋਂ ਵਧੀਆਂ ਹਿੱਸੇ ਖਾਕੇ ਮੋਟਾ ਹੋ ਗਿਆ ਹੈਂ ਜੋ ਇਸਰਾਏਲੀ ਮੇਰੇ ਕੋਲ ਲਿਆਉਂਦੇ ਹਨ।'
  • 30 "ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ ਕਿ ਤੇਰੇ ਪਿਤਾ ਦਾ ਪਰਿਵਾਰ ਸਦੈਵ ਉਸਦੀ ਸੇਵਾ ਕਰੇਗਾ। ਪਰ ਹੁਣ ਯਹੋਵਾਹ ਕਹਿੰਦਾ ਹੈ, 'ਇੰਝ ਕਦੇ ਨਹੀਂ ਵਾਪਰੇਗਾ। ਮੈਂ ਉਨ੍ਹਾਂ ਲੋਕਾਂ ਨੂੰ ਹੀ ਸਂਮਾਨ ਦੇਵਾਂਗਾ ਜਿਹੜੇ ਮੇਰਾ ਆਦਰ ਕਰਦੇ ਹਨ। ਪਰ ਉਹ ਜਿਹੜੇ ਮੈਨੂੰ ਤਿਰਸਕਾਰਦੇ ਹਨ, ਨਿਂਦਿਆ ਵਿੱਚ ਫ਼ਸ ਜਾਣਗੇ।
  • 31 ਸਮਾਂ ਆ ਰਿਹਾ ਹੈ ਜਦੋਂ ਮੈਂ ਤੇਰੇ ਸਾਰੇ ਉੱਤਰਾਧਿਕਾਰੀਆਂ ਦਾ ਨਾਸ਼ ਕਰਾਂਗਾ। ਤੇਰੀ ਕੁੱਲ ਵਿੱਚੋਂ ਕੋਈ ਮਨੁੱਖ ਬਜ਼ੁਰਗ ਉਮਰ ਨਾ ਭੋਗ ਸਕੇਗਾ।
  • 32 ਇਸਰਾਏਲ ਨਾਲ ਬਹੁਤ ਚੰਗਾ ਹੋਵੇਗਾ ਪਰ ਤੂੰ ਘਰ ਵਿੱਚ ਬੈਠਾ ਹੀ ਬੁਰੀਆਂ ਖਬਰਾਂ ਵੇਖੇਂਗਾ। ਤੇਰੇ ਪਰਿਵਾਰ ਵਿੱਚੋਂ ਕੋਈ ਵੀ ਬੁਢਾ ਨਾ ਹੋਵੇਗਾ।
  • 33 ਸਿਰਫ਼ ਇੱਕ ਮਨੁੱਖ ਹੈ ਜਿਸਨੂੰ ਮੈਂ ਜਾਜਕ ਵਜੋਂ ਬਚਾਵਾਂਗਾ ਅਤੇ ਜੋ ਮੇਰੀ ਜਗਵੇਦੀ ਦੀ ਸੇਵਾ ਕਰੇਗਾ। ਉਹ ਬੜੀ ਉਮਰਾਂ ਭੇਗੇਗਾ। ਉਹ ਤਦ ਤੱਕ ਜਿਉਂਦਾ ਰਹੇਗਾ ਜਦ ਤੱਕ ਉਸਦਾ ਸ਼ਰੀਰ ਖੀਣ ਨਾ ਹੋ ਜਾਵੇ ਅਤੇ ਅਖਾਂ ਬਾਹਰ ਨਾ ਨਿਕਲ ਜਾਣ।
  • 34 ਮੈਂ ਤੈਨੂੰ ਇਸ ਗੱਲ ਦਾ ਪਹਿਲਾਂ ਸੰਕੇਤ ਜਾਂ ਨਿਸ਼ਾਨ ਦੇਵਾਂਗਾ ਇਹ ਦੱਸਣ ਲਈ ਕਿ ਜੋ ਮੈਂ ਆਖਿਆ ਹੈ ਸੱਚ ਹੋਵੇਗਾ। ਤੇਰੇ ਦੋ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਦੋਵੇਂ ਇੱਕੋ ਦਿਨ ਮਰ ਜਾਣਗੇ।
  • 35 ਆਪਣੇ ਲਈ ਮੈਂ ਇੱਕ ਭਰੋਸੇਮਂਦ ਜਾਜਕ ਚੁਣਾਗਾ। ਅਤੇ ਉਹ ਮੈਨੂੰ ਚੁਣੇਗਾ ਅਤੇ ਉਹੀ ਕਰੇਗਾ ਜੋ ਮੈਂ ਚਾਹਾਂਗਾ। ਮੈਂ ਜਾਜਕ ਦੇ ਪਰਿਵਾਰ ਨੂੰ ਤਕੜਾ ਬਣਾਵਾਂਗਾ। ਉਹ ਮੇਰੇ ਚੁਣੇ ਹੋਏ ਪਾਤਸ਼ਾਹ ਦੇ ਅੱਗੇ ਹਮੇਸ਼ਾ ਟਹਿਲ ਸੇਵਾ ਕਰੇਗਾ।
  • 36 ਫ਼ੇਰ ਜਿੰਨੇ ਵੀ ਤੇਰੇ ਪਰਿਵਾਰ ਦੇ ਜੀਅ ਬਚੇ ਰਹਿਣਗੇ ਉਹ ਇਸ ਜਾਜਕ ਦੇ ਅੱਗੇ ਸਿਰ ਝੁਕਾਕੇ ਇਸ ਕੋਲੋਂ ਭਿਖਿਆ ਮੰਗਣਗੇ ਅਤੇ ਇੱਕ ਗਰਾਹੀ ਲਈ ਹੱਥ ਅਡ੍ਡਕੇ ਆਖਣਗੇ, "ਜਾਜਕ ਦਾ ਕੋਈ ਕੰਮ ਕਿਰਪਾ ਕਰਕੇ ਮੈਨੂੰ ਦੇ ਤਾਂ ਜੋ ਮੈਂ ਵੀ ਕੁਝ ਭੋਜਨ ਖਾ ਸਕਾਂ।"'