- 1 ਤਦ ਸੁਲੇਮਾਨ ਨੇ ਯਰੂਸ਼ਲਮ ਵਿੱਚ ਮੋਰੀਯਾਹ ਪਹਾੜ ਉੱਪਰ ਯਹੋਵਾਹ ਲਈ ਇੱਕ ਮੰਦਰ ਬਨਵਾਉਣਾ ਸ਼ੁਰੂ ਕੀਤਾ, ਜਿੱਥੇ ਆਰਨਾਨ ਯਬੂਸੀ ਦੇ ਪਿੜ ਵਿੱਚ ਉਸਦੇ ਪਿਤਾ ਦਾਊਦ ਦੇ ਸਾਮ੍ਹਣੇ ਯਹੋਵਾਹ ਪ੍ਰਗਟ ਹੋਇਆ ਸੀ। ਸੋ ਜਿਹੜੀ ਥਾਂ ਦਾਊਦ ਨੇ ਤਿਆਰ ਕਰਵਾਈ ਸੀ, ਸੁਲੇਮਾਨ ਨੇ ਉੱਥੇ ਮੰਦਰ ਬਣਵਾਇਆ।
- 2 ਸੁਲੇਮਾਨ ਨੇ ਇਹ ਕੰਮ ਆਪਣੀ ਇਸਰਾਏਲ ਦੀ ਪਾਤਸ਼ਾਹੀ ਦੇ 14 ਵੇਂ ਸਾਲ ਦੇ ਦੂਜੇ ਮਹੀਨੇ ਵਿੱਚ ਸ਼ੁਰੂ ਕੀਤਾ।
- 3 ਸੁਲੇਮਾਨ ਦੁਆਰਾ ਰੱਖੀ ਗਈ ਪਰਮੇਸ਼ੁਰ ਦੇ ਮੰਦਰ ਦੀ ਨੀਂਹ ਦੀ ਗਿਣਤੀ ਹੱਥਾਂ ਦੀਆਂ ਪੁਰਾਣੀਆਂ ਮਿਣਤੀਆਂ ਮੁਤਾਬਕ ਲੰਬਾਈ ਵਿੱਚ 60 ਹੱਥ ਅਤੇ ਚੁੜਾਈ ਵਿੱਚ 20 ਹੱਥ ਸੀ।
- 4 ਅਤੇ ਡਿਉੜੀ ਜੋ ਭਵਨ ਦੇ ਅੱਗੇ ਬਣਾਈ, ਉਸਦੀ ਲੰਬਾਈ ਮੰਦਰ ਦੀ ਚੌੜਾਈ ਦੇ ਮੁਤਾਬਕ 20 ਹੱਥ ਅਤੇ ਉਚਾਈ ਵਿੱਚ 20 ਹੱਥ ਸੀ ਅਤੇ ਸੁਲੇਮਾਨ ਨੇ ਡਿਓੜੀ ਦੇ ਅੰਦਰਵਾਰ ਸਾਰੀ ਕੁੰਦਨ ਸੋਨੇ ਦੀ ਜੜਤ ਕੀਤੀ।
- 5 ਸੁਲੇਮਾਨ ਨੇ ਵੱਡੇ ਹਾਲ ਕਮਰੇ ਦੀਆਂ ਦੀਵਾਰਾਂ ਉੱਪਰ ਚੀਲ ਦੀ ਲੱਕੜੀ ਜਢ਼ੀ ਅਤੇ ਉੱਪਰ ਸੋਨੇ ਦੀ ਜਢ਼ਤ ਕੀਤੀ ਅਤੇ ਉਸ ਮਢ਼ਤ ਵਿੱਚ ਕੁੰਦਨ ਸੋਨੇ ਦੀਆਂ ਜੰਜੀਰੀਆਂ ਅਤੇ ਖਜ਼ੂਰ ਦੇ ਦ੍ਰਖਤਾਂ ਦੀ ਨੱਕਾਸ਼ੀ ਕੀਤੀ।
- 6 ਅਤੇ ਮੰਦਰ ਦੀ ਸੁੰਦਰਤਾ ਵਧਾਉਣ ਵਾਸਤੇ ਉਸਨੂੰ ਕੀਮਤੀ ਪੱਥਰ ਨਾਲ ਸਜਾਇਆ ਅਤੇ ਉੱਥੇ ਉਸਨੇ ਪਰਵਾਇਮ ਦੇ ਸੋਨੇ ਦੀ ਵਰਤੋਂ ਕੀਤੀ।
- 7 ਸੁਲੇਮਾਨ ਨੇ ਮੰਦਰ ਦੀਆਂ ਸ਼ਤੀਰਾਂ, ਉਸਦੀ ਡਿਉੜੀ ਅਤੇ ਦੀਵਾਰਾਂ ਉੱਪਰ ਅਤੇ ਦਰਵਾਜ਼ਿਆਂ ਨੂੰ ਸੋਨੇ ਨਾਲ ਮਢ਼ਿਆ ਅਤੇ ਦੀਵਾਰਾਂ ਉੱਪਰ ਕਰੂਬੀ ਫ਼ਰਿਸ਼ਤਿਆਂ ਦੀ ਨਕਾਸ਼ੀ ਕੀਤੀ।
- 8 ਤਦ ਉਸਨੇ ਅੱਤ ਪਵਿੱਤਰ ਸਬਾਨ ਨੂੰ ਬਣਵਾਇਆ। ਅੱਤ ਪਵਿੱਤਰ ਸਬਾਨ ਦੀ ਚੌੜਾਈ ਮੰਦਰ ਮੁਤਾਬਕ 20 ਹੱਥ ਅਤੇ 20 ਹੱਥ ਲੰਬੀ ਸੀ, ਜੋ ਕਿ ਮੰਦਰ ਜਿੰਨਾ ਹੀ ਚੌੜਾ ਸੀ ਅਤੇ ਉਸਨੇ ਅੱਤ ਪਵਿੱਤਰ ਸਬਾਨ ਦੀਆਂ ਦੀਵਾਰਾਂ ਉੱਪਰ ਕੁੰਦਨ ਸੋਨੇ ਦੀ ਜਢ਼ਤ ਕੀਤੀ ਅਤੇ ਇਹ ਸੋਨਾ ਤੋਂਲ ਵਿੱਚ 20,400 ਕਿੱਲੋ ਦੇ ਕਰੀਬ ਸੀ।
- 9 ਉਸ ਦੀਆਂ ਇਸਤੇਮਾਲ ਕੀਤੀਆਂ ਹੋਈਆਂ ਸੋਨੇ ਦੀਆਂ ਮੇਖਾਂ ਦਾ ਭਾਰ ਲੱਗਭਗ 1 1 /4 ਪੌਂਡ ਸੀ। ਸੁਲੇਮਾਨ ਨੇ ਉੱਪਰਲਿਆਂ ਕਮਰਿਆਂ ਨੂੰ ਸੋਨੇ ਨਾਲ ਮਢ਼ਿਆ।
- 10 ਸੁਲੇਮਾਨ ਨੇ ਦੋ ਕਰੂਬੀ ਫ਼ਰਿਸ਼ਤੇ ਬਣਵਾ ਕੇ ਅੱਤ ਪਵਿੱਤਰ ਅਸਬਾਨ ਉੱਪਰ ਰੱਖੇ ਅਤੇ ਕਾਰੀਗਰਾਂ ਨੇ ਉਨ੍ਹਾਂ ਕਰੂਬੀ ਫ਼ਰਿਸ਼ਤਿਆਂ ਨੂੰ ਸੋਨੇ ਨਾਲ ਜੜਿਆ।
- 11 ਕਰੂਬੀ ਫਰਿਸਤਿਆਂ ਦੇ ਇੱਕ-ਇੱਕ ਖੰਭ ਦੀ ਲੰਬਾਈ ਪੰਜ ਹੱਥ ਸੀ ਅਤੇ ਕੁੱਲ ਮਿਲਾ ਕੇ ਖੰਭਾਂ ਦੀ ਲੰਬਾਈ 20 ਹੱਥ ਸੀ। ਪਹਿਲੇ ਕਰੂਬੀ ਫ਼ਰਿਸ਼ਤੇ ਦਾ ਇੱਕ ਖੰਭ ਕਮਰੇ ਦੀ ਇੱਕ ਪਾਸੇ ਦੀ ਕੰਧ ਨੂੰ ਛੂੰਹਦਾ ਸੀ ਅਤੇ ਇੱਕ ਖੰਭ ਦੂਜੇ ਕਰੂਬੀ ਫ਼ਰਿਸ਼ਤੇ ਦੇ ਖੰਭ ਨੂੰ ਛੂਹਦਾ ਸੀ।
- 12 ਅਤੇ ਦੂਜਾ ਖੰਭ ਦੂਜੇ ਕਰੂਬੀ ਦਾ ਕਮਰੇ ਦੀ ਕੰਧ ਦੀ ਦੂਜੀ ਦਿਸ਼ਾ ਨੂੰ ਛੂੰਹਦਾ ਸੀ।
- 13 ਇਉਂ ਉਨ੍ਹਾਂ ਦੋ ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਨੇ ਕੁੱਲ ਵੀਹ ਹੱਥ ਕੰਧ ਨੂੰ ਘੇਰਿਆ ਹੋਇਆ ਸੀ ਅਤੇ ਇਹ ਕਰੂਬੀ ਫਰਿਸ਼ਤੇ ਮੁੱਖ ਕਮਰੇ ਵੱਲ ਨੂੰ ਮੂੰਹ ਕਰਕੇ ਆਪਣੇ ਪੈਰਾਂ ਤੇ ਖਲੋਤੇ ਹੋਏ ਸਨ।
- 14 ਸੁਲੇਮਾਨ ਨੇ ਨੀਲੇ, ਬੈਂਗਣੀ ਅਤੇ ਕਿਰਮਚੀ ਰਂਗਾਂ ਦਾ ਮਹੀਨ ਕੱਪੜਾ ਲੈਕੇ ਪਰਦਾ ਬਣਵਾਇਆ ਅਤੇ ਉਸ ਪਰਦੇ ਉੱਪਰ ਕਰੂਬੀ ਫ਼ਰਿਸ਼ਤਿਆਂ ਦੀ ਕਢਾਈ ਕੀਤੀ।
- 15 ਉਸਨੇ ਮੰਦਰ ਦੇ ਅਗਲੇ ਹਿੱਸੇ ਲਈ 35 ਹੱਥ ਦੇ 2 ਥੰਮ ਬਣਵਾੇ ਅਤੇ ਹਰ ਇੱਕ ਦੀ ਚੋਟੀ ਉੱਪਰ ਪੰਜ-ਪੰਜ ਹੱਥ ਜਿਡ੍ਡਾ ਮੁਕਟ ਸੀ।
- 16 ਉਸਨੇ ਹਾਰ ਵਰਗੀਆਂ ਜ਼ਂਜੀਰਾਂ ਬਣਵਾਈਆਂ ਜਿਨ੍ਹਾਂ ਨੂੰ ਥੰਮਾਂ ਦੇ ਸਿਰਿਆਂ ਉੱਪਰ ਲਗਾਇਆ। ਅਤੇ 100 ਅਨਾਰ ਬਣਵਾ ਕੇ ਉਨ੍ਹਾਂ ਜਂਜੀਰਾਂ ਵਿੱਚ ਲਟਕਾ ਦਿੱਤਾ।
- 17 ਫ਼ਿਰ ਸੁਲੇਮਾਨ ਨੇ ਥੰਮਾਂ ਨੂੰ ਮੰਦਰ ਦੇ ਅਗਲੇ ਹਿੱਸੇ ਵਿੱਚ ਇੱਕ ਖੱਬੇ ਦੇ ਦੂਜਾ ਸੱਜੇ ਪਾਸੇ ਰੱਖ ਦਿੱਤਾ। ਉਸਨੇ ਸੱਜੇ ਪਾਸੇ ਵਾਲੇ ਥੰਮ ਦਾ ਨਾਂ "ਯਾਕੀਨ" ਅਤੇ ਖੱਬੇ ਪਾਸੇ ਵਾਲੇ ਥੰਮ ਦਾ ਨਾਂ "ਬੋਅਜ਼" ਰੱਖਿਆ।
2 Chronicles 03
- Details
- Parent Category: Old Testament
- Category: 2 Chronicles
੨ ਤਵਾਰੀਖ਼ ਕਾਂਡ 3