- 1 ਸੁਲੇਮਾਨ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ। ਉਸ ਜਗਵੇਦੀ ਦੀ ਲੰਬਾਈ 20 ਹੱਥ ਅਤੇ ਚੌੜਾਈ ਵੀ 20 ਹੱਥ ਸੀ ਤੇ ਉਸ ਦੀ ਉੱਚਾਈ 10 ਹੱਥ ਸੀ।
- 2 ਫ਼ਿਰ ਸੁਲੇਮਾਨ ਨੇ ਇੱਕ ਵਿਸ਼ਾਲ ਹੌਦ ਬਨਾਉਣ ਲਈ ਢਾਲਿਆ ਹੋਇਆ ਪਿੱਤਲ ਵਰਤਿਆ ਅਤੇ ਉਸ ਤਲਾਅ ਦਾ ਜੋ ਕਿ ਗੋਲ ਸੀ ਉਸਦਾ ਘੇਰਾ 10 ਹੱਥ ਸੀ। ਉਸਦੀ ਉਚਾਈ 5 ਹੱਥ ਅਤੇ ਘੇਰੇ ਦੀ ਮਿਣਤੀ 30 ਹੱਥ ਸੀ।
- 3 ਕਾਂਸੇ ਦੇ ਵੱਡੇ ਹੌਦ ਦੇ ਰਿਂਮ ਹੇਠਾਂ ਬਲਦਾਂ ਦੀਆਂ ਮੂਰਤਾਂ ਘੜੀਆਂ ਗਈਆਂ ਸਨ। ਜਿਨ੍ਹਾਂ ਨੂੰ ਦੋ ਕਤਾਰਾਂ ਵਿੱਚ ਰੱਖਿਆ ਗਿਆ ਸੀ ਅਤੇ ਜਿਨ੍ਹਾਂ ਨੇ ਟੇਁਕ ਨੂੰ ਘੇਰਿਆ ਹੋਇਆ ਸੀ। ਇਨ੍ਹਾਂ ਬਲਦਾਂ ਨੂੰ ਵੀ ਉਸੇ ਬਾਵੇਂ ਘੜਿਆ ਗਿਆ ਸੀ ਜਦੋਂ ਹੌਦ ਨੂੰ ਅਕਾਰ ਦਿੱਤਾ ਗਿਆ ਸੀ।
- 4 ਇਹ ਵੱਡਾ ਤਲਾਅ 12 ਬਲਦਾਂ ਜੋ ਕਿ ਅਕਾਰ ਵਿੱਚ ਬੜੇ ਵੱਡੇ ਸਨ, ਉਨ੍ਹਾਂ ਉੱਪਰ ਰੱਖਿਆ ਗਿਆ। ਉਨ੍ਹ੍ਹਾਂ ਵਿੱਚੋਂ 3 ਬਲਦਾਂ ਦੇ ਮੂੰਹ ਉੱਤਰ ਦਿਸ਼ਾ ਵੱਲ, ਅਤੇ ਤਿੰਨਾਂ ਦੇ ਮੂੰਹ ਪੱਛਮ ਵੱਲ ਸਨ। ਤਿੰਨ ਬਲਦਾਂ ਦੇ ਮੂੰਹ ਦੱਖਣ ਦਿਸ਼ਾ ਵੱਲ ਤੇ ਬਾਕੀ ਦੇ ਤਿੰਨ ਬਲਦਾਂ ਦੇ ਮੁੱਖ ਪੂਰਬ ਵੱਲ ਨੂੰ ਸਨ। ਤੇ ਇਹ ਵੱਡਾ ਸਾਰਾ ਪਿੱਤਲ ਦਾ ਤਲਾਅ ਇਨ੍ਹਾਂ ਬਲਦਾਂ ਦੇ ਉੱਪਰ ਟਿਕਿਆ ਹੋਇਆ ਸੀ। ਇਨ੍ਹਾਂ ਸਾਰੇ ਬਲਦਾਂ ਦੇ ਪਿਛਲੇ ਅੰਗ ਅਤੇ ਹਿੱਸੇ ਅੰਦਰਲੇ ਪਾਸੇ ਸਨ।
- 5 ਵੱਡੇ ਹੌਦ ਦੀ ਮੋਟਾਈ ਤਿੰਨ ਇੰਚ ਸੀ ਅਤੇ ਉਸਦਾ ਕਂਢਾ ਪਿਆਲੇ ਦੇ ਕੰਢੇ ਵਰਗਾ ਸੀ, ਜੋ ਕੁਮਦਿਨੀ ਵਰਗਾ ਲੱਗਦਾ ਸੀ। ਇਸ ਵਿੱਚ 17,500 ਗੈਲਨ ਪਾਣੀ ਪਾਇਆ ਜਾ ਸਕਦਾ ਸੀ।
- 6 ਸੁਲੇਮਾਨ ਨੇ 10 ਹੌਦੀਆਂ ਬਣਵਾਈਆਂ ਜਿਹੜੀਆਂ ਕਿ ਪੰਜ-ਪੰਜ ਵੱਡੇ ਪਿੱਤਲ ਦੇ ਹੌਦ ਦੇ ਖੱਬੇ ਅਤੇ ਸੱਜੇ ਪਾਸੇ ਰੱਖੀਆਂ ਗਈਆਂ। ਇਹ 10 ਹੌਦੀਆਂ ਹੋਮ ਦੀਆਂ ਭੇਟਾਂ ਦੀਆਂ ਵਸਤਾਂ ਨੂੰ ਧੋਣ ਲਈ ਵਰਤੀਆਂ ਜਾਂਦੀਆਂ ਸਨ। ਪਰ ਵੱਡਾ ਪਿੱਤਲ ਦਾ ਤਲਾਅਨੁਮਾ ਹੌਦ ਬਲੀ ਭੇਂਟ ਤੋਂ ਪਹਿਲਾਂ ਇਸਨਾਨ ਲਈ ਵਰਤਿਆ ਜਾਂਦਾ ਸੀ।
- 7 ਸੁਲੇਮਾਨ ਨੇ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਦਸ ਸ਼ਮਾਦਾਨ ਬਣਵਾੇ ਅਤੇ ਉਸਨੇ ਇਨ੍ਹਾਂ ਸ਼ਮਾਦਾਨਾਂ ਨੂੰ ਮੰਦਰ ਵਿੱਚ ਰਖਵਾ ਦਿੱਤਾ। ਪੰਜ ਸ਼ਮਾਦਾਨ ਖੱਬੇ ਪਾਸੇ ਅਤੇ ਬਾਕੀ ਦੇ ਪੰਜ ਮੰਦਰ ਦੇ ਸੱਜੇ ਪਾਸੇ ਰੱਖੇ ਗਏ ਸਨ।
- 8 ਉਸਨੇ 10 ਮੇਜ਼ਾਂ ਬਣਵਾ ਕੇ ਵੀ ਮੰਦਰ ਅੰਦਰ ਰੱਖੀਆਂ ਜਿਹੜੀਆਂ ਕਿ ਮੰਦਰ ਦੇ ਸੱਜੇ-ਖੱਬੇ ਪੰਜ-ਪੰਜ ਰੱਖੀਆਂ ਗਈਆਂ ਅਤੇ 100 ਹੌਦੀਆਂ ਬਨਵਾਉਣ ਲਈ ਉਸਨੇ ਸੋਨਾ ਵਰਤਿਆ।
- 9 ਸੁਲੇਮਾਨ ਨੇ ਜਾਜਕਾਂ ਲਈ ਵਲਗਣ ਅਤੇ ਵਿਹੜੇ ਬਣਵਾੇ ਅਤੇ ਉਨ੍ਹਾਂ ਦੇ ਦਰਵਾਜ਼ਿਆਂ ਨੂੰ ਕਾਂਸੇ ਨਾਲ ਢਕ ਦਿੱਤਾ।
- 10 ਫ਼ਿਰ ਉਸਨੇ ਵੱਡੇ ਪਿੱਤਲ ਦੇ ਹੌਦ ਨੂੰ ਪੂਰਬ ਵੱਲ ਮੰਦਰ ਦੇ ਸੱਜੇ ਪਾਸੇ ਦੱਖਣ ਵਾਲੇ ਘੁਮਾ ਕੇ ਰੱਖਿਆ।
- 11 ਹੂਰਾਮ ਨੇ ਭਾਂਡੇ, ਬੇਲਚੇ ਅਤੇ ਹੌਦੀਆਂ ਬਣਾਈਆਂ। ਫ਼ਿਰ ਹੂਰਾਮ ਨੇ ਉਹ ਕੰਮ ਖਤਮ ਕੀਤਾ ਜੋ ਉਹ ਸੁਲੇਮਾਨ ਲਈ ਪਰਮੇਸ਼ੁਰ ਦੇ ਮੰਦਰ ਲਈ ਕਰਦਾ ਸੀ।
- 12 ਹੂਰਾਮ ਨੇ ਦੋ ਥੰਮ ਅਤੇ ਉਨ੍ਹਾਂ ਥੰਮਾਂ ਦੇ ਉੱਪਰ ਦੋ ਵੱਡੇ ਮੁਕਟਨੁਮਾ ਕਟੋਰੇ ਬਣਾਏ ਸਨ। ਇਹੀ ਨਹੀਂ ਸਗੋਂ ਉਸਨੇ ਦੋ ਸਜਾਵਟੀ ਜਾਲੀਆਂ, ਜਿਹੜੀਆਂ ਕਿ ਉਨ੍ਹਾਂ ਥੰਮਾਂ ਦੇ ਮੁਕਟਾਂ ਨੂੰ ਕੱਜਦੀਆਂ ਸਨ, ਵੀ ਬਣਾਈਆਂ।
- 13 ਹੂਰਾਮ ਨੇ ਉਨ੍ਹਾਂ ਦੋ ਸਜਾਵਟੀ ਜਾਲੀਆਂ ਲਈ ਵੀ 400 ਅਨਾਰ ਬਣਵਾੇ। ਹਰ ਜਾਲੀ ਲਈ ਦੋ ਕਤਾਰਾਂ ਸਨ ਜਿਨ੍ਹਾਂ ਵਿੱਚ ਅਨਾਰ ਜੜੇ ਗਏ ਸਨ ਅਤੇ ਇਹ ਜਾਲੀਆਂ ਖੰਭਿਆਂ ਦੇ ਉਪਰਲੇ ਮੁਕਟਾਂ ਨੂੰ ਕੱਜਦੀਆਂ ਸਨ।
- 14 ਹੂਰਾਮ ਨੇ ਬੜੇ ਅਤੇ ਉਨ੍ਹਾਂ ਉੱਪਰ ਟਿਕਾਉਣ ਵਾਲੇ ਕਟੋਰੇ ਵੀ ਬਣਾਏ।
- 15 ਹੂਰਾਮ ਨੇ ਇੱਕ ਵੱਡਾ ਪਿੱਤਲ ਦਾ ਹੌਦ ਵੀ ਬਣਾਇਆ ਅਤੇ ਉਸ ਦੇ ਬਲ੍ਲੇ ਟਿਕਾਅ ਲਈ 12 ਬਲਦ ਵੀ ਬਣਾਏ।
- 16 ਉਸਨੇ ਭਾਂਡੇ, ਬੇਲਚੇ, ਚਮਚੇ ਅਤੇ ਹੋਰ ਕਈ ਅਜਿਹੀਆਂ ਵਸਤਾਂ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਮੰਦਰ ਲਈ ਬਣਾਈਆਂ। ਇਹ ਸਭ ਵਸਤਾਂ ਚਮਕਦੇ ਪਿੱਤਲ ਦੀਆਂ ਬਣਾਈਆਂ ਗਈਆਂ।
- 17 ਪਹਿਲਾਂ ਸੁਲੇਮਾਨ ਪਾਤਸ਼ਾਹ ਨੇ ਇਨ੍ਹਾਂ ਵਸਤਾਂ ਨੂੰ ਚੀਕਣੀ ਮਿੱਟੀ ਦੇ ਸਾਂਚਿਆਂ 'ਚ ਪਾਇਆ। ਇਹ ਸਾਂਚੇ ਯਰਦਨ ਦੀ ਵਾਦੀ ਵਿੱਚ ਤਿਆਰ ਕੀਤੇ ਗਏ ਜੋ ਕਿ ਸੁਕੋਬ ਅਤੇ ਸਰੇਦਾਬਾਹ ਦੇ ਵਿਚਕਾਰ ਕਰਕੇ ਹੈ।
- 18 ਸੁਲੇਮਾਨ ਪਾਤਸ਼ਾਹ ਨੇ ਇੰਨੀ ਤਾਦਾਤ ਵਿੱਚ ਇਹ ਸਭ ਕੁਝ ਬਣਵਾਇਆ ਕਿ ਕੋਈ ਵੀ ਮਨੁੱਖ ਇਸ ਪਿੱਤਲ ਨੂੰ ਤੋਂਲ ਨਹੀਂ ਸੀ ਸਕਦਾ।
- 19 ਸੁਲੇਮਾਨ ਨੇ ਪਰਮੇਸ਼ੁਰ ਦੇ ਮੰਦਰ ਲਈ ਵੀ ਬੜਾ ਕੁਝ ਬਣਵਾਇਆ। ਉਸਨੇ ਸੋਨੇ ਦੀ ਜਗਵੇਦੀ ਬਣਵਾਈ। ਜਿਨ੍ਹਾਂ ਮੇਜ਼ਾਂ ਉੱਪਰ ਹਜ਼ੂਰੀ ਰੋਟੀ ਹੁੰਦੀ ਸੀ, ਉਹ ਵੀ ਬਣਵਾਈਆਂ।
- 20 ਉਸਨੇ ਸ਼ੁਧ ਸੋਨੇ ਦੇ ਸ਼ਮਾਦਾਨ ਅਤੇ ਦੀਵੇ ਵੀ ਬਣਵਾੇ ਤਾਂ ਜੋ ਉਹ ਰੀਤ ਮੁਤਾਬਕ ਪਵਿੱਤਰ ਅਸਬਾਨ ਦੇ ਅੱਗੇ ਬਲਦੇ ਰਹਿਣ।
- 21 ਸੁਲੇਮਾਨ ਨੇ ਫ਼ੁੱਲ, ਦੀਵੇ ਅਤੇ ਚਿਮਟੇ ਆਦਿ ਬਨਵਾਉਣ ਲਈ ਸ਼ੁਧ ਸੋਨਾ ਵਰਤਿਆ।
- 22 ਉਸਨੇ ਗੁਲਤਰਾਸ਼ ਅਤੇ ਪ੍ਰਾਤਾਂ, ਕਟੋਰੀਆਂ ਅਤੇ ਧੂਫ਼ਦਾਨ ਸਭ ਸ਼ੁਧ ਸੋਨੇ ਦੇ ਬਣਵਾੇ। ਉਸਨੇ ਮੰਦਰ ਦੇ ਦਰਵਾਜ਼ਿਆਂ ਉੱਪਰ, ਅੱਤ ਪਵਿੱਤਰ ਸਬਾਨ ਦੇ ਅੰਦਰਲੇ ਦਰਵਾਜਿਆਂ ਉੱਪਰ ਅਤੇ ਮੁੱਖ ਵੰਡੇ ਕਮਰੇ ਦੇ ਦਰਵਾਜਿਆਂ ਉੱਪਰ ਵੀ ਸੌਨਾ ਚੜਾਇਆ।
2 Chronicles 04
- Details
- Parent Category: Old Testament
- Category: 2 Chronicles
੨ ਤਵਾਰੀਖ਼ ਕਾਂਡ 4