wheel

AJC Publications and Media Portal

 

But the Comforter, which is the Holy Ghost, whom the Father will send in my name, he shall teach you all things,
and bring all things to your remembrance, whatsoever I have said unto you. John 14:26


੨ ਤਵਾਰੀਖ਼ ਕਾਂਡ 17
  • 1 ਯਹੂਦਾਹ ਵਿੱਚ ਆਸਾ ਦੀ ਬਾਵੇਂ ਉਸਦਾ ਪੁੱਤਰ ਯਹੋਸ਼ਾਫ਼ਾਟ ਨਵਾਂ ਪਾਤਸ਼ਾਹ ਬਣਿਆ। ਉਸਨੇ ਯਹੂਦਾਹ ਨੂੰ ਪਕਿਆਂ ਕੀਤਾ ਤਾਂ ਜੋ ਉਹ ਤਗੜਾ ਹੋ ਕੇ ਇਸਰਾਏਲ ਨੂੰ ਹਰਾ ਸਕੇ।
  • 2 ਉਸਨੇ ਯਹੂਦਾਹ ਦੇ ਸਾਰੇ ਗਢ਼ਾ ਵਾਲੇ ਸ਼ਹਿਰਾਂ ਵਿੱਚ ਫ਼ੌਜਾਂ ਰੱਖੀਆਂ। ਉਸਨੇ ਯਹੂਦਾਹ ਦੇ ਦੇਸ ਵਿੱਚ ਅਤੇ ਅਫ਼ਰਾਈਮ ਦੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਉਸਦੇ ਪਿਤਾ ਆਸਾ ਨੇ ਕਬਜ਼ੇ 'ਚ ਕੀਤੇ ਸਨ ਉੱਥੇ ਗਢ਼ ਬਣਾ ਦਿੱਤੇ।
  • 3 ਯਹੋਵਾਹ ਯਹੋਸ਼ਾਫ਼ਾਟ ਦੇ ਨਾਲ ਸੀ ਕਿਉਂ ਕਿ ਉਸਨੇ ਆਪਣੀ ਜੁਆਨੀ ਵਿੱਚ ਆਪਣੇ ਪੁਰਖਿਆਂ 'ਚ ਜਿਵੇਂ ਦਾਊਦ ਨੇ ਚੰਗੇ ਕੰਮ ਕੀਤੇ ਸਨ ਇਸਨੇ ਵੀ ਕੀਤੇ। ਯਹੋਸ਼ਾਫ਼ਾਟ ਨੇ ਬਆਲਾਂ ਦੀ ਉਪਾਸਨਾ ਨਾ ਕੀਤੀ।
  • 4 ਸਗੋਁ ਉਹ ਆਪਣੇ ਪਿਤਾ ਪਰਮੇਸ਼ੁਰ ਦਾ ਸ਼ਰਧਾਲੂ ਬਣਿਆ। ਅਤੇ ਉਸਦੇ ਹੁਕਮਾਂ ਉੱਪਰ ਚਲਦਾ ਰਿਹਾ ਅਤੇ ਉਸਨੇ ਇਸਰਾਏਲ ਵਰਗੇ ਕੰਮ ਨਾ ਕੀਤੇ।
  • 5 ਯਹੋਵਾਹ ਨੇ ਉਸਨੂੰ ਯਹੂਦਾਹ ਦਾ ਸ਼ਕਤੀਵਾਨ ਪਾਤਸ਼ਾਹ ਬਣਾਇਆ। ਸਾਰੇ ਯਹੂਦਾਹ ਦੇ ਲੋਕ ਉਸ ਲਈ ਤੋਹਫ਼ੇ ਲਿਆਉਂਦੇ ਇਉਂ ਉਸ ਕੋਲ ਬਹੁਤ ਮਾਲ-ਮਾਨ ਤੇ ਸਂਮਾਨ ਇਕੱਠਾ ਹੋ ਗਿਆ।
  • 6 ਉਹ ਪ੍ਰਸਂਨਤਾ ਨਾਲ ਪਰਮੇਸ਼ੁਰ ਦੇ ਰਾਹਾਂ ਤੇ ਚਲਿਆ ਅਤੇ ਇਸ ਵਿੱਚ ਗਰਵ ਮਹਿਸੂਸ ਕੀਤਾ । ਉਸਨੇ ਦੇਸ ਵਿੱਚੋਂ ਉਚਿਆਂ ਬ੍ਥਾਵਾਂ ਅਤੇ ਅਸ਼ੇਰਾਹ ਦੇ ਥੰਮਾਂ ਨੂੰ ਬਾਹਰ ਕੱਢ ਸੁਟਿਆ।
  • 7 ਉਸਨੇ ਆਪਣੇ ਆਗੂਆਂ ਨੂੰ ਯਹੂਦਾਹ ਦੇ ਸ਼ਹਿਰਾਂ ਵਿੱਚ ਸਿਖਿਆ ਦ੍ਦੇਣ ਲਈ ਭੇਜਿਆ ਇਉਂ ਉਸਨੇ ਆਪਣੇ ਰਾਜ ਦੇ ਤੀਜੇ ਵਰ੍ਹੇ ਕੀਤਾ। ਉਹ ਆਗੂ ਬਨਹਯਿਲ, ਓਬਦਯਾਹ, ਜ਼ਕਰਯਾਹ, ਨਬਾਨੇਲ ਅਤੇ ਮੀਕਾਯਾਹ ਸਨ।
  • 8 ਯਹੋਸ਼ਾਫ਼ਾਟ ਨੇ ਆਗੂਆਂ ਦੇ ਨਾਲ਼ ਲੇਵੀਆਂ ਨੂੰ ਵੀ ਭੇਜਿਆ ਜਿਹੜੇ ਸ਼ਮਆਯਾਹ, ਨਬਨਯਾਹ, ਜ਼ਬਦਯਾਹ, ਅਸਾਹੇਲ ,ਸ਼ਮੀਰਮੋਬ, ਯਹੋਨਾਬਾਨ, ਅਦੋਨੀਯਾਹ, ਟੋਬੀਯਾਹ ਅਤੇ ਟੋਬ-ਅਦੋਨੀਯਾਹ ਸਨ। ਇਨ੍ਹਾਂ ਦੇ ਨਾਲ ਉਸਨੇ ਅਲੀਸ਼ਾਮਾ ਅਤੇ ਯਹੋਰਾਮ ਜਾਜਕਾਂ ਨੂੰ ਵੀ ਭੇਜਿਆ।
  • 9 ਉਨ੍ਹਾਂ ਆਗੂਆਂ, ਲੇਵੀਆਂ ਅਤੇ ਜਾਜਕਾਂ ਨੇ ਯਹੂਦਾਹ ਵਿੱਚ ਉਨ੍ਹਾਂ ਲੋਕਾਂ ਨੂੰ ਸਿਖਿਆ ਦਿੱਤੀ। ਪਰਮੇਸ਼ੁਰ ਦੇ ਨਿਆਂ ਦੀ ਪੋਥੀ ਉਨ੍ਹਾਂ ਦੇ ਕੋਲ ਹੁੰਦੀ ਤੇ ਇਉਂ ਯਹੂਦਾਹ ਦੇ ਨਗਰ-ਨਗਰ ਵਿੱਚ ਜਾਕੇ ਉਨ੍ਹਾਂ ਨੇ ਲੋਕਾਂ ਨੂੰ ਸਿਖਿਆ ਦਿੱਤੀ।
  • 10 ਯਹੋਵਾਹ ਦਾ ਡਰ ਯਹੂਦਾਹ ਦੇ ਆਸ-ਪਾਸ ਦੇ ਸਾਰੇ ਰਾਜਾਂ ਵਿੱਚ ਛਾ ਗਿਆ। ਇਸ ਭੈਅ ਨਾਲ ਉਹ ਯਹੋਸ਼ਾਫ਼ਾਟ ਨਾਲ ਜੰਗ ਕਰਨ ਤੋਂ ਡਰਦੇ।
  • 11 ਕੁਝ ਫ਼ਲਿਸਤੀ ਲੋਕ ਯਹੋਸ਼ਾਫ਼ਾਟ ਲਈ ਤੋਹਫ਼ੇ ਲਿਆਏ ਤੇ ਉਸਦੀ ਤਾਕਤ ਨੂੰ ਜਾਣਦੇ ਹੋਏ ਸਗੋਂ ਉਹ ਉਸ ਲਈ ਚਾਂਦੀ ਦੇ ਤੋਹਫ਼ੇ ਲੈਕੇ ਆਏ। ਅਰਬ ਦੇ ਲੋਕ ਉਸ ਕੋਲ ਨਜ਼ਰਾਨੇ ਵਿੱਚ ਇੱਜੜ ਲਿਆਏ ਜਿਸ ਵਿੱਚ 7,700 ਭੇਡਾਂ ਅਤੇ 7,700 ਬੱਕਰੀਆਂ ਸਨ।
  • 12 ਇਉਂ ਯਹੋਸ਼ਾਫ਼ਾਟ ਦਿਨੋਁ-ਦਿਨ ਸ਼ਕਤੀਸ਼ਾਲੀ ਹੁੰਦਾ ਗਿਆ ਤੇ ਉਸਨੇ ਯਹੂਦਾਹ ਦੇਸ ਵਿੱਚ ਗਢ਼ ਅਤੇ ਗੋਦਾਮ ਬਣਵਾੇ।
  • 13 ਅਤੇ ਗੁਦਾਮਾਂ ਵਾਲੇ ਸ਼ਹਿਰਾਂ ਵਿੱਚ ਉਸਨੇ ਭਂਡਾਰ ਰੱਖੇ ਅਤੇ ਯਰੂਸ਼ਲਮ ਵਿੱਚ ਉਸਨੇ ਸੂਰਮੇ ਯੋਧੇ ਰੱਖੇ।
  • 14 ਉਨ੍ਹਾਂ ਸਿਪਾਹੀਆਂ ਦੀ ਸੂਚੀ ਜਿਹੜੇ ਯਰੂਸ਼ਲਮ ਵਿੱਚ ਸਨ, ਉਨ੍ਹਾਂ ਦੇ ਪਰਿਵਾਰ-ਸਮੂਹਾਂ ਮੁਤਾਬਕ ਇਉਂ ਸੀ:ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਜਿਹੜੇ ਸਰਦਾਰ ਸਨ, ਇਉਂ ਸਨ: ਅਦਨਾਹ 3,00,000ਸੂਰਬੀਰ ਸਿਪਾਹੀਆਂ ਦਾ ਸਰਦਾਰ ਸੀ।
  • 15 ਦੂਜੇ ਦਰਜੇ ਤੇ ਯਹੋਹਾਨਾਨ 2,80,000 ਸਿਪਾਹੀਆਂ ਦਾ ਸਰਦਾਰ ਸੀ।
  • 16 ਅਮਸਯਾਹ ਜੋ ਕਿ ਜ਼ਿਕਰੀ ਦਾ ਪੁੱਤਰ ਸੀ, ਉਸ ਹੇਠ 2,00,000 ਸਿਪਾਹੀ ਸਨ ਅਤੇ ਉਹ ਆਪਣੇ ਆਪ ਨੂੰ ਯਹੋਵਾਹ ਨੂੰ ਅਰਪਿਤ ਕਰਕੇ ਬੜਾ ਖੁਸ਼ ਸੀ।
  • 17 ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਜਿਹੜੇ ਆਗੂ ਸਰਦਾਰ ਸਨ: ਅਲਯਾਦਾ ਕੋਲ 2,00,000 ਸਿਪਾਹੀ ਸਨ ਜਿਹੜੇ ਧਨੁਖ੍ਖ, ਤੀਰ, ਅਤੇ ਢਾਲਾਂ ਵਰਤਦੇ ਸਨ। ਅਲਯਾਦਾ ਖੁਦ ਵੀ ਇੱਕ ਬਹਾਦੁਰ ਸਿਪਾਹੀ ਸੀ।
  • 18 ਯਹੋਜ਼ਾਬਾਦ ਕੋਲ 1 ,80,000 ਸਿਪਾਹੀ ਸਨ ਜਿਹੜੇ ਹਮੇਸ਼ਾ ਯੁੱਧ ਲਈ ਤਿਆਰ ਹੁੰਦੇ ਸਨ।
  • 19 ਇਹ ਸਾਰੇ ਯੋਧੇ ਯਹੋਸ਼ਾਫ਼ਾਟ ਪਾਤਸ਼ਾਹ ਦੇ ਸੇਵਾਦਾਰ ਸਨ ਅਤੇ ਪਾਤਸ਼ਾਹ ਕੋਲ ਹੋਰ ਵੀ ਅਜਿਹੇ ਆਦਮੀ ਸਨ ਜਿਨ੍ਹਾਂ ਨੂੰ ਉਸਨੇ ਗਢ਼ ਵਾਲੇ ਸ਼ਹਿਰਾਂ ਵਿੱਚ ਰੱਖਿਆ ਹੋਇਆ ਸੀ।