wheel

AJC Publications and Media Portal

 

But the Comforter, which is the Holy Ghost, whom the Father will send in my name, he shall teach you all things,
and bring all things to your remembrance, whatsoever I have said unto you. John 14:26


੨ ਤਵਾਰੀਖ਼ ਕਾਂਡ 24
  • 1 ਜਦੋਂ ਯੋਆਸ਼ ਪਾਤਸ਼ਾਹ ਬਣਿਆ ਉਹ ਸੱਤ ਵਰ੍ਹਿਆਂ ਦਾ ਸੀ ਅਤੇ ਉਸਨੇ 40 ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸਦੀ ਮਾਂ ਦਾ ਨਾਂ ਸੀਬਯਾਹ ਸੀ ਜੋ ਕਿ ਬੇਰਸ਼ਬਾ ਸ਼ਹਿਰ ਦੀ ਸੀ।
  • 2 ਜਦ ਤੀਕ ਯਹੋਯਦਾ ਜਿਉਂਦਾ ਰਿਹਾ ਯੋਆਸ਼ ਯਹੋਵਾਹ ਅੱਗੇ ਸਹੀ ਜੀਵਨ ਜਿਉਂਦਾ ਰਿਹਾ।
  • 3 ਯਹੋਯਾਦਾ ਨੇ ਉਸਨੂੰ ਦੋ ਔਰਤਾਂ ਨਾਲ ਵਿਆਹ ਦਿੱਤਾ। ਯੋਆਸ਼ ਦੇ ਘਰ ਪੁੱਤਰ ਅਤੇ ਧੀਆਂ ਹੋਏ।
  • 4 ਫ਼ਿਰ ਬਾਅਦ ਵਿੱਚ, ਯੋਆਸ਼ ਨੇ ਯਹੋਵਾਹ ਦੇ ਮੰਦਰ ਦਾ ਮੁੜ ਤੋਂ ਨਿਰਮਾਣ ਕਰਨ ਦਾ ਨਿਸ਼ਚਾ ਕੀਤਾ।
  • 5 ਯੋਆਸ਼ ਨੇ ਜਾਜਕਾਂ ਅਤੇ ਲੇਵੀਆਂ ਨੂੰ ਇਕਠਿਆਂ ਬ੍ਬੁਲਵਾਇਆ ਅਤੇ ਉਨ੍ਹਾਂ ਨੂੰ ਆਖਿਆ, "ਯਹੂਦਾਹ ਦੇ ਸ਼ਹਿਰਾਂ ਵਿੱਚ ਜਾ ਕੇ ਸਾਰੇ ਇਸਰਾਏਲ ਕੋਲੋਂ ਹਰ ਸਾਲ ਆਪਣੇ ਪਰਮੇਸ਼ੁਰ ਦੇ ਮੰਦਰ ਦੀ ਮੁਰੰਮਤ ਲਈ ਧਨ ਦੌਲਤ ਇਕੱਠੀ ਕਰਿਆ ਕਰੋ। ਜਾਓ ਤੇ ਜਲਦੀ ਹੀ ਇਉਂ ਕਰੋ।" ਪਰ ਲੇਵੀਆਂ ਨੇ ਕੋਈ ਜਲਦੀ ਨਾ ਕੀਤੀ।
  • 6 ਤਦ ਯੋਆਸ਼ ਪਾਤਸ਼ਾਹ ਨੇ ਯਹੋਯਾਦਾ ਜਾਜਕ ਨੂੰ ਸਦਿਆ ਤ੍ਤੇ ਆਖਿਆ, "ਤੈਨੂੰ ਯਹੂਦਾਹ ਅਤੇ ਯਰੂਸ਼ਲਮ ਵਿੱਚੋਂ ਲੰਘ ਕੇ ਕਰ ਇਕੱਠਾ ਕਰਨ ਲਈ ਲੇਵੀਆਂ ਦੀ ਜ਼ਰੂਰਤ ਕਿਉਂ ਨਹੀਂ, ਜੋ ਕਿ ਮੂਸਾ, ਯਹੋਵਾਹ ਦੇ ਸੇਵਕ ਦੁਆਰਾ ਲਾਇਆ ਗਿਆ ਸੀ। ਮੂਸਾ ਅਤੇ ਇਸਰਾਏਲੀ ਕਰ ਦੇ ਉਸ ਧਨ ਨੂੰ ਪਵਿੱਤਰ ਤੰਬੂ ਲਈ ਵਰਤਦੇ ਸਨ।"
  • 7 ਇਸ ਤੋਂ ਪਹਿਲਾਂ ਅਬਲਯਾਹ ਦੇ ਪੁੱਤਰਾਂ ਨੇ ਯਹੋਵਾਹ ਦੇ ਮੰਦਰ ਨੂੰ ਤੋੜਿਆ ਸੀ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਦੀਆਂ ਵਸਤਾਂ ਬਆਲਾਂ ਲਈ ਵਰਤ ਲਈਆਂ ਸਨ। ਅਬਲਯਾਹ ਇੱਕ ਬੜੀ ਹੀ ਦੁਸ਼ਟ ਰਾਣੀ ਸੀ।
  • 8 ਯੋਆਸ਼ ਪਾਤਸ਼ਾਹ ਨੇ ਹੁਕਮ ਦਿੱਤਾ ਤੇ ਉਨ੍ਹਾਂ ਨੇ ਇੱਕ ਸੰਦੂਕ ਬਣਾ ਕੇ ਉਸਨੂੰ ਯਹੋਵਾਹ ਦੇ ਮੰਦਰ ਦੇ ਦਰਵਾਜ਼ੇ ਬਾਹਰ ਰੱਖ ਦਿੱਤਾ।
  • 9 ਤਦ ਲੇਵੀਆਂ ਨੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਇੱਕ ਘੋਸ਼ਣਾ ਕੀਤੀ ਤੇ ਲੋਕਾਂ ਨੂੰ ਕਿਹਾ ਕਿ ਯਹੋਵਾਹ ਲਈ ਉਹ ਕਰ ਲੈ ਕੇ ਆਉਣ ਜਿਹੜਾ ਪਰਮੇਸ਼ੁਰ ਦੇ ਸੇਵਕ ਮੂਸਾ ਨੇ ਉਜਾੜ ਵਿੱਚ ਇਸਰਾਏਲ ਉੱਤੇ ਲਗਾਇਆ ਸੀ।
  • 10 ਸਾਰੇ ਆਗੂ ਅਤੇ ਲੋਕ ਖੁਸ਼ ਸਨ। ਉਹ ਸਾਰੇ ਖੁਸ਼ੀ-ਖੁਸ਼ੀ ਧਨ ਦੌਲਤ ਲਿਆਏ ਅਤੇ ਉਸ ਸੰਦੂਕ ਵਿੱਚ ਪਾਈ ਤੇ ਜਦ ਤੀਕ ਉਹ ਸੰਦੂਕ ਭਰ ਨਾ ਗਿਆ ਉਹ ਪੈਸੇ ਦਿੰਦੇ ਰਹੇ।
  • 11 ਜਦ ਸੰਦੂਕ ਲੇਵੀਆਂ ਦੁਆਰਾ ਕਰਿਂਦਿਆਂ ਦੇ ਹੱਥ ਪੁਜਿਆ ਅਤੇ ਉਨ੍ਹਾਂ ਵੇਖਿਆ ਕਿ ਇਸ ਵਿੱਚ ਬਹੁਤ ਰਕਮ ਹੈ ਤਾਂ ਪਾਤਸ਼ਾਹ ਦੇ ਮੁਨਸ਼ੀ (ਲਿਖਾਰੀ) ਅਤੇ ਪਰਧਾਨ ਜਾਜਕ ਦੇ ਅਫ਼ਸਰ ਨੇ ਆ ਕੇ ਸੰਦੂਕ ਨੂੰ ਖਾਲੀ ਕੀਤਾ ਤੇ ਉਸਨੂੰ ਫ਼ਿਰ ਉਸੇ ਹੀ ਜਗ੍ਹਾ ਤੇ ਰਖਵਾ ਦਿੱਤਾ ਜਿੱਥੋਂ ਕਿ ਉਹ ਚੁਕਿਆ ਸੀ। ਇਉਂ ਹਰ ਰੋਜ਼ ਅਜਿਹਾ ਕਰਦਿਆਂ ਉਨ੍ਹਾਂ ਨੇ ਬਹੁਤ ਸਾਰਾ ਮਾਲ ਇਕੱਠਾ ਕਰ ਲਿਆ।
  • 12 ਫ਼ੇਰ ਯੋਆਸ਼ ਪਾਤਸ਼ਾਹ ਅਤੇ ਯਹੋਯਾਦਾ ਨੇ ਉਹ ਧਨ ਉਨ੍ਹਾਂ ਲੋਕਾਂ ਨੂੰ ਦਿੱਤਾ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਲਈ ਕੰਮ ਕਰਦੇ ਸਨ। ਅਤੇ ਉਨ੍ਹਾਂ ਲੋਕਾਂ ਨੂੰ ਜਿਹੜੇ ਯਹੋਵਾਹ ਦੇ ਮੰਦਰ ਨੂੰ ਠੀਕ ਕਰਨ ਲਈ ਰਾਜਾਂ ਤੇ ਤਰਖਾਣਾਂ ਨੂੰ ਬੁਲਾਇਆ ਗਿਆ। ਅਤੇ ਪਰਮੇਸ਼ੁਰ ਦੇ ਮੰਦਰ ਦੀ ਮੁਰੰਮਤ ਲਈ ਲੋਹਾਰਾਂ ਅਤੇ ਠਠੇਰਿਆਂ ਨੂੰ ਮਜੂਰੀ ਉੱਤੇ ਰੱਖਿਆ ਗਿਆ।
  • 13 ਉਹ ਲੋਕ ਜਿਹੜੇ ਕਾਮਿਆਂ ਵਜੋਂ ਨਿਯੁਕਤ ਕੀਤੇ ਗਏ ਸਨ, ਬੜੇ ਵਫਾਦਾਰ ਸਨ ਇਉਂ ਮੰਦਰ ਦੀ ਮੁਰੰਮਤ ਦਾ ਕਾਰਜ ਸਫ਼ਲਤਾ ਨਾਲ ਸਿਰੇ ਚੜਿਆ। ਯਹੋਵਾਹ ਦਾ ਮੰਦਰ ਬਿਲਕੁਲ ਉਵੇਂ ਹੀ ਬਣਾਇਆ ਗਿਆ ਜਿਵੇਂ ਕਿ ਇਹ ਪਹਿਲਾਂ ਸੀ ਅਤੇ ਉਨ੍ਹਾਂ ਨੇ ਇਸ ਨੂੰ ਮਜਬੂਤ ਬਣਾਇਆ।
  • 14 ਜਦੋਂ ਕਾਰੀਗਰਾਂ ਨੇ ਕੰਮ ਪੂਰਾ ਕਰ ਲਿਆ ਤਾਂ ਜਿਹੜਾ ਧੰਨ ਬਚ ਗਿਆ ਉਹ ਪਾਤਸ਼ਾਹ ਅਤੇ ਯਹੋਯਾਦਾ ਕੋਲ ਵਾਪਸ ਲੈ ਕੇ ਆਏ। ਉਨ੍ਹਾਂ ਨੇ ਇਸ ਧੰਨ ਨੂੰ ਯਹੋਵਾਹ ਦੇ ਮੰਦਰ ਦੀ ਉਸਾਰੀ ਤੇ ਵਸਤਾਂ ਲਈ ਵਰਤਿਆ ਸੀ ਅਤੇ ਉਹ ਵਸਤਾਂ ਮੰਦਰ ਦੀ ਸੇਵਾ ਅਤੇ ਹੋਮ ਦੀਆਂ ਭੇਟਾਂ ਲਈ ਵਰਤਿਆਂ ਗਈਆਂ। ਉਨ੍ਹਾਂ ਨੇ ਇਸ ਧੰਨ ਨਾਲ ਸੋਨੇ ਅਤੇ ਚਾਂਦੀ ਦੇ ਕਟੋਰੇ ਅਤੇ ਹੋਰ ਬਰਤਨ ਵੀ ਬਣਾਏ। ਜਦੋਂ ਯਹੋਯਾਦਾ ਜਿਉਂਦਾ ਸੀ ਤਾਂ ਜਾਜਕ ਯਹੋਵਾਹ ਦੇ ਮੰਦਰ ਵਿੱਚ ਹੋਮ ਦੀਆਂ ਭੇਟਾਂ ਚੜਾਉਂਦੇ ਸਨ।
  • 15 ਯਹੋਯਾਦਾ ਬੁਢ੍ਢਾ ਹੋ ਗਿਆ ਉਹ ਕਾਫ਼ੀ ਵੱਡੀ ਉਮਰ ਤੱਕ ਜੀਵਿਆ ਫ਼ੇਰ ਅਤੇ ਚਲਾਣਾ ਕਰ ਗਿਆ। ਜਦੋਂ ਉਹ ਮਰਿਆ ਉਹ 130 ਵਰ੍ਹਿਆਂ ਦਾ ਸੀ।
  • 16 ਲੋਕਾਂ ਨੇ ਉਸਨੂੰ ਦਾਊਦ ਦੇ ਸ਼ਹਿਰ ਜਿੱਥੇ ਪਾਤਸ਼ਾਹਾਂ ਨੂੰ ਦਫ਼ਨਾਇਆ ਜਾਂਦਾ ਸੀ, ਉੱਥੇ ਹੀ ਦਫ਼ਨਾਇਆ। ਲੋਕਾਂ ਨੇ ਉਸ ਨੂੰ ਉੱਥੇ ਇਸ ਲਈ ਦਫ਼ਨਾਇਆ ਕਿਉਂ ਕਿ ਉਸਨੇ ਆਪਣੇ ਜੀਵਨ ਕਾਲ ਵਿੱਚ ਯਹੋਵਾਹ ਅਤੇ ਉਸਦੇ ਮੰਦਰ ਅਤੇ ਇਸਰਾਏਲ ਦੇ ਲੋਕਾਂ ਲਈ ਬੜੇ ਚੰਗੇ ਭਲਾਈ ਦੇ ਕਾਰਜ ਕੀਤੇ।
  • 17 ਯਹੋਯਾਦਾ ਦੇ ਮਰਨ ਉਪਰੰਤ ਯਹੂਦਾਹ ਦੇ ਆਗੂ ਆਏ ਅਤੇ ਉਨ੍ਹਾਂ ਨੇ ਯੋਆਸ਼ ਪਾਤਸ਼ਾਹ ਨੂੰ ਮੱਥਾ ਟੇਕਿਆ ਤਾਂ ਪਾਤਸ਼ਾਹ ਨੇ ਉਨ੍ਹਾਂ ਦੀ ਸੁਣੀ।
  • 18 ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਮੰਦਰ ਨੂੰ ਛੱਡ ਦਿੱਤਾ ਅਤੇ ਬੁੱਤਾਂ ਅਤੇ ਅਸ਼ੇਰਾਹ ਦੇ ਥੰਮਾਂ ਦੀ ਉਪਾਸਨਾ ਕਰਨ ਲੱਗ ਪਏ। ਉਨ੍ਹਾਂ ਦੇ ਦੋਸ਼ ਕਾਰਣ, ਪਰਮੇਸ਼ੁਰ ਬਹੁਤ ਗੁੱਸੇ ਸੀ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਪਰ ਕਸ਼ਟ ਆਣ ਪਏ।
  • 19 ਤਦ ਵੀ ਯਹੋਵਾਹ ਨੇ ਉਨ੍ਹਾਂ ਕੋਲ ਨਬੀਆਂ ਨੂੰ ਭੇਜਿਆ ਤਾਂ ਜੋ ਉਹ ਉਨ੍ਹਾਂ ਨੂੰ ਯਹੋਵਾਹ ਵੱਲ ਮੋੜ ਲਿਆਉਣ। ਨਬੀ ਉਨ੍ਹਾਂ ਨੂੰ ਚਿਤਾਵਨੀ ਦਿੰਦੇ ਰਹੇ, ਪਰ ਉਨ੍ਹਾਂ ਨੇ ਉਸਤੇ ਕੋਈ ਕੰਨ ਨਾ ਧਰਿਆ।
  • 20 ਤਦ ਪਰਮੇਸ਼ੁਰ ਦਾ ਆਤਮਾ ਜ਼ਕਰਯਾਹ, ਯਹੋਯਾਦਾ ਜਾਜਕ ਦੇ ਪੁੱਤਰ ਉੱਤੇ ਆਇਆ। ਉਹ ਉੱਚੇ ਥਾਂ ਤੇ ਖਲੋ ਗਿਆ ਅਤੇ ਲੋਕਾਂ ਨੂੰ ਆਖਣ ਲੱਗ ਪਿਆ ਕਿ, ਪਰਮਮੇਸ਼ੁਰ ਆਖਦਾ, ਤੁਸੀਂ ਯਹੋਵਾਹ ਦੇ ਹੁਕਮਨਾਮਿਆਂ ਨੂੰ ਕਿਉਂ ਤੋਂੜਦੇ ਹੋ? ਤੁਸੀਂ ਤਰਕ੍ਕੀ ਨਹੀਂ ਕਰ ਸਕਦੇ ਕਿਉਂ ਕਿ ਤੁਸੀਂ ਯਹੋਵਾਹ ਵੱਲ ਆਪਣੀਆਂ ਪਿਠ੍ਠਾਂ ਮੋੜ ਲਈਆਂ ਹਨ, ਇਸ ਲਈ ਯਹੋਵਾਹ ਵੀ ਤੁਹਾਡੇ ਵੱਲ ਆਪਣੀ ਪਿੱਠ ਮੋੜ ਲਵੇਗਾ।
  • 21 ਪਰ ਲੋਕਾਂ ਨੇ ਜ਼ਕਰਯਾਹ ਦੇ ਵਿਰੁੱਧ ਵਿਉਂਤਾ ਘੜ ਲਈਆਂ ਅਤੇ ਆਪਣੀਆਂ ਸਾਜਿਸ਼ਾਂ ਨਾਲ ਪਾਤਸ਼ਾਹ ਦੇ ਹੁਕਮ ਨਾਲ ਉਸਨੂੰ ਯਹੋਵਾਹ ਦੇ ਮੰਦਰ ਵਿੱਚ ਪੱਥਰ ਨਾਲ ਮਾਰ ਸੁਟਿਆ।
  • 22 ਯ੍ਯੋਆਸ਼ ਪਾਤਸ਼ਾਹ ਨੇ ਉਸਦੇ ਪਿਤਾ ਯਹੋਯਾਦਾ ਦੇ ਪਰਉਪਕਾਰ ਨੂੰ ਜੋ ਉਸਨੇ ਯੋਆਸ਼ ਉੱਪਰ ਕੀਤਾ ਸੀ, ਚੇਤੇ ਨਾ ਰੱਖਿਆ ਸ੍ਸਗੋਁ ਉਸਦੇ ਪੁੱਤਰ ਨੂੰ ਮਾਰ ਦਿੱਤਾ। ਜ਼ਕਰਯਾਹ ਨੇ ਮਰਨ ਤੋਂ ਪਹਿਲਾਂ ਆਖਿਆ, "ਯਹੋਵਾਹ ਤੇਰੀ ਕਰਨੀ ਵੇਖੇ ਤੇ ਤੈਨੂੰ ਤੇਰੇ ਕੀਤੇ ਦਾ ਦੰਡ ਦੇਵੇ।"
  • 23 ਉਸ ਸਾਲ ਦੇ ਅਖੀਰ ਵਿੱਚ ਅਰਾਮੀਆਂ ਦੀ ਫ਼ੋਜ ਨੇ ਯੋਆਸ਼ ਉੱਪਰ ਚੜਾਈ ਕਰ ਦਿੱਤੀ ਅਤੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਕੇ ਉਮਤ੍ਤ ਦੇ ਸਾਰੇ ਸਰਦਾਰਾਂ ਨੂੰ ਲੋਕਾਂ ਵਿੱਚੋਂ ਮਾਰ ਦਿੱਤਾ ਅਤੇ ਉਨ੍ਹਾਂ ਦਾ ਸਾਰਾ ਮਾਲ ਲੁੱਟ ਕੇ ਦੰਮਿਸਕ ਦੇ ਪਾਤਸ਼ਾਹ ਕੋਲ ਭੇਜ ਦਿੱਤਾ।
  • 24 ਅਰਾਮੀ ਫ਼ੌਜ ਦੀ ਅਜੇ ਇੱਕ ਛੋਟਾ ਜਿਹਾ ਦਲ ਹੀ ਆਇਆ ਸੀ, ਪਰ ਯਹੋਵਾਹ ਨੇ ਉਸ ਛੋਟੇ ਜਿਹੇ ਦਲ ਕੋਲੋਂ ਹੀ ਯਹੂਦਾਹ ਦੀ ਇੰਨੀ ਭਾਰੀ ਫ਼ੌਜ ਨੂੰ ਹਾਰ ਦਿੱਤੀ। ਯਹੋਵਾਹ ਨੇ ਇਉਂ ਇਸ ਲਈ ਕੀਤਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਨੂੰ ਮੰਨਣਾ ਛੱਡ ਦਿੱਤਾ ਸੀ, ਇਸ ਲਈ ਯੋਆਸ਼ ਨੂੰ ਇਹ ਦੰਡ ਮਿਲਿਆ।
  • 25 ਜਦੋਂ ਅਰਾਮੀਆਂ ਨੇ ਯੋਆਸ਼ ਨੂੰ ਛੱਡਿਆ, ਉਹ ਬੁਰੀ ਤਰ੍ਹਾਂ ਜ਼ਖਮੀ ਸੀ। ਯੋਆਸ਼ ਦੇ ਆਪਣੇ ਦਾਸ ਉਸਦੇ ਵਿਰੋਧੀ ਹੋ ਗਏ। ਉਹ ਯੋਆਸ਼ ਦੇ ਵੈਰੀ ਇਸ ਲਈ ਹੋਏ ਕਿਉਂ ਕਿ ਉਸਨੇ ਯਹੋਯਾਦਾ ਜਾਜਕ ਦੇ ਪੁੱਤਰ ਜ਼ਕਰਯਾਹ ਨੂੰ ਮਾਰਿਆ ਸੀ। ਯੋਆਸ਼ ਦੇ ਸੇਵਕਾਂ ਨੇ ਉਸਨੂੰ ਉਸਦੇ ਬਿਸਤਰ ਤੇ ਹੀ ਵੱਢ ਸੁਟਿਆ। ਜਦੋਂ ਯੋਆਸ਼ ਮਰਿਆ ਤਾਂ ਲੋਕਾਂ ਨੇ ਉਸਨੂੰ ਦਾਊਦ ਦੇ ਸ਼ਹਿਰ 'ਚ ਦਫ਼ਨਾਇਆ, ਪਰ ਉਸਨੂੰ ਸ਼ਾਹੀ ਕਬਰਾਂ ਵਿੱਚ ਨਾ ਦਫ਼ਨਾਇਆ ਗਿਆ।
  • 26 ਜਿਹੜੇ ਸੇਵਕਾਂ ਨੇ ਯੋਆਸ਼ ਦੇ ਵਿਰੁੱਧ ਮਤਾ ਘੜਿਆ ਉਹ ਸਨ: ਅੰਮੋਨਣ ਸ਼ਿਮਆਬ ਦਾ ਪੁੱਤਰ ਜ਼ਾਬਾਦ, ਮੋਆਬਣ ਸ਼ਿਮਰੀਬ ਦਾ ਪੁੱਤਰ ਯਹੋਜ਼ਾਬਾਦ।
  • 27 ਯੋਆਸ਼ ਦੇ ਪੁੱਤਰਾਂ ਦੀ ਕਹਾਣੀ, ਉਸਦੇ ਵਿਰੁੱਧ ਮਹਾਨ ਅਗੰਮੀ ਵਾਚ ਅਤੇ ਉਸਨੇ ਯਹੋਵਾਹ ਦਾ ਮੰਦਰ ਕਿਵੇਂ ਮੁੜ ਉਸਾਰਿਆ, ਇਹ ਸਭ ਕਾਰਜ 'ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਦਰਜ ਹਨ। ਉਸ ਉਪਰੰਤ ਅਮਸਯਾਹ ਨਵਾਂ ਪਾਤਸ਼ਾਹ ਬਣਿਆ। ਅਮਸਯਾਹ ਯੋਆਸ਼ ਦਾ ਪੁੱਤਰ ਸੀ।