- 1 ਦਾਊਦ ਨੇ ਆਪਣੇ ਆਦਮੀ ਗਿਣੇ। ਉਸਨੇ ਹਜ਼ਾਰਾਂ ਲੋਕਾਂ ਉੱਪਰ ਕਪਤਾਨ ਅਤੇ ਸੌਆਂ ਉੱਪਰ ਕਪਤਾਨ ਬਾਪ ਦਿੱਤੇ।
- 2 ਦਾਊਦ ਨੇ ਲੋਕਾਂ ਨੂੰ ਤਿੰਨ ਹਿਸਿਆਂ ਵਿੱਚ ਵੰਡਿਆ ਅਤੇ ਫ਼ਿਰ ਉਨ੍ਹਾਂ ਨੂੰ ਬਾਹਰ ਭੇਜ ਦਿੱਤਾ। ਇੱਕ ਤਿਹਾਈ ਹਿੱਸੇ ਦਾ ਆਗੂ ਯੋਆਬ ਨੂੰ ਬਣਾਇਆ ਅਤੇ ਦੂਜੇ ਇੱਕ ਤਿਹਾਈ ਦਸਤੇ ਦਾ ਆਗੂ ਯੋਆਬ ਦੇ ਭਰਾ ਸਰੂਯਾਹ ਦੇ ਪੁੱਤਰ ਅਬੀਸ਼ਈ ਨੂੰ ਬਣਾਇਆ ਅਤੇ ਇੱਕ ਤਿਹਾਈ ਦਸਤੇ ਨੂੰ ਗਿੱਤੀ ਇੱਤਈ ਦੇ ਹੱਥ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਾਹਰ ਘੱਲ ਦਿੱਤਾ।ਪਾਤਸ਼ਾਹ ਦਾਊਦ ਨੇ ਲੋਕਾਂ ਨੂੰ ਆਖਿਆ, "ਮੈਂ ਵੀ ਤੁਹਾਡੇ ਨਾਲ ਚੱਲਾਂਗਾ।"
- 3 ਪਰ ਲੋਕਾਂ ਨੇ ਕਿਹਾ, "ਨਹੀਂ! ਤੁਹਾਨੂੰ ਸਾਡੇ ਨਾਲ ਨਹੀਂ ਜਾਣਾ ਚਾਹੀਦਾ। ਕਿਉਂ ਕਿ ਜੇਕਰ ਸਾਨੂੰ ਨਸ੍ਸਣਾ ਪਵੇ ਤਾਂ ਅਬਸ਼ਾਲੋਮ ਨੂੰ ਸਾਡੀ ਕੋਈ ਪਰਵਾਹ ਨਹੀਂ ਹੋਵੇਗੀ ਅਤੇ ਜੇਕਰ ਅਸੀਂ ਕਦੇ ਅੱਧੇ ਵੀ ਮਾਰੇ ਜਾਈਏ ਤਾਂ ਵੀ ਅਬਸ਼ਾਲੋਮ ਦੇ ਆਦਮੀ ਪਰਵਾਹ ਨਹੀਂ ਕਰਨਗੇ। ਪਰ ਤਸੀਁ ਸਾਡੇ 10ਣ000 ਵਰਗੇ ਹੋ। ਇਸਤੋਂ ਤਾਂ ਚੰਗਾ ਹੋਵੇਗਾ ਜੇਕਰ ਤੁਸੀਂ ਸ਼ਹਿਰ ਵਿੱਚ ਹੀ ਠਹਿਰੋ। ਤੱਦ ਜੇਕਰ ਸਾਨੂੰ ਮਦਦ ਦੀ ਲੋੜ ਹੋਵੇ ਤਾਂ ਤੁਸੀਂ ਸਾਡੀ ਮਦਦ ਕਰ ਸਕਦੇ ਹੋ।"
- 4 ਪਾਤਸ਼ਾਹ ਨੇ ਆਪਣੇ ਲੋਕਾਂ ਨੂੰ ਕਿਹਾ, "ਮੈਂ ਉਹੀ ਕਰਾਂਗਾ ਜਿਸ ਕੰਮ ਨੂੰ ਤੁਸੀਂ ਠੀਕ ਸਮਝੋ।"ਤੱਦ ਪਾਤਸ਼ਾਹ ਸ਼ਹਿਰ ਦੇ ਲਾਂਘੇ ਦੇ ਦਰਵਾਜ਼ੇ ਕੋਲ ਖਲੋਤਾ ਅਤੇ ਸਾਰੀ ਫ਼ੌਜ ਚਲੀ ਗਈ। ਇਹ ਸਾਰੀ ਫ਼ੌਜ 100 ਅਤੇ 1000 ਦੀਆਂ ਟੁਕੜੀਆਂ ਵਿੱਚ ਗਈ।
- 5 ਪਾਤਸ਼ਾਹ ਨੇ ਯੋਆਬ ਨੂੰ ਅਬੀਸ਼ਈ ਅਤੇ ਇੱਤਈ ਨੂੰ ਹੁਕਮ ਦਿੱਤਾ ਅਤੇ ਕਿਹਾ, "ਮੇਰੀ ਖਾਤਿਰ ਉਸ ਜੁਆਨ ਅਬਸ਼ਾਲੋਮ ਨਾਲ ਨਰਮ ਵਰਤਾਓ ਕਰਨਾ।"ਜਿਸ ਵੇਲੇ ਪਾਤਸ਼ਾਹ ਨੇ ਸਭਨਾਂ ਕਪਤਾਨਾਂ ਨੂੰ ਅਬਸ਼ਾਲੋਮ ਦੇ ਲਈ ਇਹ ਆਗਿਆ ਦਿੱਤੀ ਤਾਂ ਸਾਰੇ ਲੋਕਾਂ ਨੇ ਸੁਣੀ।
- 6 ਦਾਊਦ ਦੀ ਫ਼ੌਜ ਅਬਸ਼ਾਲੋਮ ਦੀ ਇਸਰਾਏਲੀ ਫ਼ੌਜ ਦੇ ਖਿਲਾਫ਼ ਲੜਨ ਲਈ ਰੜੇ ਵਿੱਚ ਉਤਰ ਗਈ ਅਤੇ ਅਫ਼ਰਾਈਮ ਦੇ ਜੰਗਲ ਵਿੱਚ ਲੜਾਈ ਲੜੀ।
- 7 ਇਸਰਾਏਲ ਦੇ ਲੋਕ ਦਾਊਦ ਦੇ ਆਦਮੀਆਂ ਦੇ ਅੱਗੇ ਮਾਰੇ ਗਏ ਅਤੇ ਉਸ ਦਿਨ 20000 ਮਨੁੱਖਾਂ ਦਾ ਕਤਲ ਹੋਇਆ
- 8 ਕਿਉਂ ਕਿ ਉਸ ਦਿਨ ਲੜਾਈ ਸਾਰੇ ਦੇਸ ਵਿੱਚ ਛਿੜ ਗਈ ਪਰ ਉਸ ਦਿਨ ਜਿਹੜੇ ਤਲਵਾਰ ਨਾਲ ਬੰਦੇ ਮਾਰੇ ਗਏ ਉਸਤੋਂ ਵਧ ਬੰਦਿਆਂ ਦੀ ਮੌਤ ਜੰਗਲ ਦੇ ਵਿੱਚ ਹੋਈ।
- 9 ਉਸ ਵੇਲੇ ਅਬਸ਼ਾਲੋਮ ਦਾਊਦ ਦੇ ਬੰਦਿਆਂ ਨੂੰ ਟਕਰ ਗਿਆ। ਅਬਸ਼ਾਲੋਮ ਬਚਣ ਲਈ ਆਪਣੇ ਖੋਤੇ ਉੱਤੇ ਚੜ ਗਿਆ, ਪਰ ਉਹ ਖੋਤਾ ਇੱਕ ਵੱਡੇ ਬੋਹੜ ਦੇ ਰੁੱਖ ਦੀਆਂ ਟਹਿਣੀਆਂ ਹੇਠੋਁ ਦੀ ਲੰਘਿਆ। ਟਹਿਣੀਆਂ ਬਹੁਤ ਸਂਘਣੀਆਂ ਸਨ ਅਤੇ ਅਬਸ਼ਾਲੋਮ ਦਾ ਸਿਰ ਉਨ੍ਹਾਂ ਵਿੱਚ ਅੜ ਗਿਆ। ਅਬਸ਼ਾਲੋਮ ਦਾ ਖੋਤਾ ਉਸਨੂੰ ਰੁੱਖ ਤੇ ਲਟਕਦਿਆਂ ਛੱਡਕੇ ਉਸਦੇ ਹੇਠੋਁ ਨਿਕਲ ਗਿਆ।
- 10 ਇੱਕ ਆਦਮੀ ਨੇ ਇਹ ਵੇਖਿਆ ਅਤੇ ਯੋਆਬ ਨੂੰ ਕਿਹਾ, "ਮੈਂ ਅਬਸ਼ਾਲੋਮ ਨੂੰ ਇੱਕ ਵੱਡੇ ਬੋਹੜ ਦੇ ਰੁੱਖ ਨਾਲ ਲਟਕਦੇ ਵੇਖਿਆ ਹੈ।"
- 11 ਯੋਆਬ ਨੇ ਉਸ ਆਦਮੀ ਨੂੰ ਕਿਹਾ, "ਤੂੰ ਜੋ ਉਸ ਨੂੰ ਵੇਖਿਆ ਤਾਂ ਮਾਰ ਕੇ ਧਰਤੀ ਉੱਪਰ ਕਿਉਂ ਨਾ ਸੁੱਟ ਦਿੱਤਾ? ਜੇ ਤੂੰ ਇੰਝ ਕਰਦਾ ਤਾਂ ਮੈਂ ਤੈਨੂੰ ਦਸ ਚਾਂਦੀ ਦੇ ਟੁਕੜੇ ਤੇ ਇੱਕ ਪੇਟੀ ਬਖਸ਼ ਦਿੰਦਾ।"
- 12 ਉਸ ਆਦਮੀ ਨੇ ਯੋਆਬ ਨੂੰ ਕਿਹਾ, "ਭਾਵੇਂ ਤੂੰ ਹਜ਼ਾਰ ਟੁਕੜੇ ਚਾਂਦੀ ਦੇ ਮੈਨੂੰ ਦਿੰਦਾ ਤੱਦ ਵੀ ਮੈਂ ਪਾਤਸ਼ਾਹ ਦੇ ਪੁੱਤਰ ਨੂੰ ਨਾ ਮਾਰਦਾ ਕਿਉਂ ਕਿ ਪਾਤਸ਼ਾਹ ਨੇ ਸਾਡੇ ਲੋਕਾਂ ਸਾਮ੍ਹਣੇ ਤੈਨੂੰ ਅਬੀਸ਼ਈ ਅਤੇ ਇੱਤਈ ਨੂੰ ਤਕੀਦ ਨਾਲ ਆਖਿਆ ਸੀ ਕਿ, ਧਿਆਨ ਰੱਖਣਾ ਕਿ ਜੁਆਨ ਅਬਸ਼ਾਲੋਮ ਨੂੰ ਕੋਈ ਨਾ ਛੂਹੇ।9
- 13 ਜੇਕਰ ਮੈਂ ਇਉਂ ਅਬਸ਼ਾਲੋਮ ਨੂੰ ਮਾਰ ਦਿੰਦਾ ਤਾਂ ਰਾਜੇ ਨੂੰ ਪਤਾ ਲੱਗ ਜਾਣਾ ਸੀ ਅਤੇ ਤੂੰ ਖੁਦ ਮੈਨੂੰ ਬਚਾਉਣ ਦੇ ਉਦੇਸ਼ ਨਾਲ ਇਸ ਮਾਮਲੇ ਵਿੱਚ ਦਖਲ ਨਹੀਂ ਦੇਣਾ ਸੀ।"
- 14 ਯੋਆਬ ਨੇ ਕਿਹਾ, "ਹੁਣ ਮੈਂ ਇੱਥੇ ਤੇਰੇ ਨਾਲ ਆਪਣਾ ਸਮਾਂ ਬਰਬਾਦ ਨਹੀਂ ਕਰਨਾ ਚਾਹੁੰਦਾ।"ਅਬਸ਼ਾਲੋਮ ਅਜੇ ਵੀ ਜਿਉਂਦਾ ਸੀ ਅਤੇ ਬਲੂਤ ਦੇ ਰੁੱਖ ਨਾਲ ਲਟਕਿਆ ਹੋਇਆ ਸੀ। ਯੋਆਬ ਨੇ ਤਿੰਨ ਤੀਰ ਹੱਥ ਵਿੱਚ ਫ਼ੜੇ ਅਤੇ ਅਬਸ਼ਾਲੋਮ ਉੱਪਰ ਕਸੇ ਜੋ ਕਿ ਉਸਦੇ ਦਿਲ ਨੂੰ ਵਿਂਨ੍ਹ ਗਏ।
- 15 ਯੋਆਬ ਕੋਲ ਲੜਾਈ ਵਿੱਚ ਦਸ ਜਵਾਨ ਸਿਪਾਹੀ ਸਨ, ਜਿਨ੍ਹਾਂ ਨੇ ਲੜਾਈ ਵਿੱਚ ਉਸਦੀ ਮਦਦ ਕੀਤੀ। ਇਹ ਦਸ ਮਨੁੱਖ ਅਬਸ਼ਾਲੋਮ ਦੇ ਦੁਆਲੇ ਇਕੱਠੇ ਹੋਏ ਅਤੇ ਉਸਨੂੰ ਮਾਰ ਸੁਟਿਆ।
- 16 ਤੱਦ ਯੋਆਬ ਨੇ ਤੂਰ੍ਹੀ ਵਜਾਈ ਅਤੇ ਲੋਕ ਇਸਰਾਏਲੀਆਂ ਦਾ ਪਿੱਛਾ ਕਰਨ ਤੋਂ ਮੁੜੇ ਕਿਉਂ ਕਿ ਯੋਆਬ ਨੇ ਲੋਕਾਂ ਨੂੰ ਰੋਕ ਦਿੱਤਾ ਸੀ।
- 17 ਤੱਦ ਯੋਆਬ ਦੇ ਆਦਮੀਆਂ ਨੇ ਅਬਸ਼ਾਲੋਮ ਨੂੰ ਚੁਕਿਆ ਅਤੇ ਉਸਨੂੰ ਜੰਗਲ ਦੇ ਇੱਕ ਵੱਡੇ ਟੋਏ ਵਿੱਚ ਸੁੱਟ ਦਿੱਤਾ ਅਤੇ ਉਸ ਟੋਏ ਨੂੰ ਉੱਪਰੋਂ ਪੱਥਰ ਨਾਲ ਪੂਰ ਦਿੱਤਾ।ਉਹ ਸਾਰੇ ਇਸਰਾਏਲੀ ਜੋ ਅਬਸ਼ਾਲੋਮ ਦੇ ਮਗਰ ਉਸ ਨਾਲ ਆਏ ਸਨ ਉਹ ਭੱਜਕੇ ਘਰੋ-ਘਰੀਁ ਚਲੇ ਗਏ।
- 18 ਜਦੋਂ ਅਬਸ਼ਾਲੋਮ ਅਜੇ ਜਿਉਂਦਾ ਸੀ ਤੱਦ ਉਸਨੇ ਧਰਤੀ ਲੈਕੇ, ਆਪਣੇ ਲਈ ਪਾਤਸ਼ਾਹੀ, ਖੱਡ ਵਿੱਚ ਇੱਕ ਥੰਮ ਬਣਾਇਆ ਸੀ ਕਿਉਂ ਜੋ ਉਸਨੇ ਆਖਿਆ ਕਿ, "ਮੇਰੇ ਕੋਈ ਪੁੱਤਰ ਨਹੀਂ ਹੈ ਜਿਸ ਨਾਲ ਮੇਰੇ ਨਾਂ ਦੀ ਯਾਦ ਰਹੇ।" ਇਸ ਲਈ ਉਸਨੇ ਆਪਣਾ ਉਸ ਥੰਮ ਦਾ ਨਾਮ ਆਪਣੇ ਉੱਪਰ ਰੱਖਿਆ ਸੀ। ਅੱਜ ਤੀਕ ਉਹ ਥੰਮ ਵਾਲੀ ਥਾਂ "ਅਬਸ਼ਾਲੋਮ ਦੀ ਮਢ਼ੀ" ਅਖਵਾਉਂਦੀ ਹੈ।
- 19 ਤੱਦ ਸਾਦੋਕ ਦੇ ਪੁੱਤਰ ਅਹੀਮਅਸ ਨੇ ਯੋਆਬ ਨੂੰ ਕਿਹਾ, "ਮੈਨੂੰ ਹੁਣ ਨਸ੍ਸਣ ਦੇ ਤਾਂ ਜੋ ਮੈਂ ਜਾਕੇ ਪਾਤਸ਼ਾਹ ਨੂੰ ਇਹ ਖਬਰ ਦਸ੍ਸਾ ਕਿ ਯਹੋਵਾਹ ਨੇ ਉਸਦੇ ਵੈਰੀਆਂ ਤੋਂ ਉਸਦਾ ਬਦਲਾ ਲਿਆ।"
- 20 ਯੋਆਬ ਨੇ ਅਹੀਮਅਸ ਨੂੰ ਆਖਿਆ, "ਨਹੀਂ! ਤੂੰ ਅੱਜ ਜਾਕੇ ਉਸਨੂੰ ਇਹ ਖਬਰ ਨਾ ਦੱਸ। ਫ਼ਿਰ ਕਿਸੇ ਦਿਨ ਤੂੰ ਦਾਊਦ ਨੂੰ ਇਹ ਖਬਰ ਦੱਸ ਦੇਵੀਂ, ਪਰ ਅੱਜ ਨਹੀਂ। ਕਿਉਂ ਕਿ ਅੱਜ ਪਾਤਸ਼ਾਹ ਦਾ ਪੁੱਤਰ ਮਰਿਆ ਹੈ।"
- 21 ਤੱਦ ਯੋਆਬ ਨੇ ਕੂਸ਼ੀ ਨੂੰ ਆਖਿਆ, "ਤੂੰ ਜਾ, ਅਤੇ ਜੋ ਕੁਝ ਤੂੰ ਅੱਖੀ ਡਿਠ੍ਠਾ ਹੈ, ਜਾਕੇ ਪਾਤਸ਼ਾਹ ਨੂੰ ਦੱਸ।"ਤੱਦ ਕੂਸ਼ੀ ਨੇ ਯੋਆਬ ਨੂੰ ਮੱਥਾ ਟੇਕਿਆ ਅਤੇ ਦਾਊਦ ਵੱਲ ਦੌੜ ਪਿਆ।
- 22 ਫ਼ਿਰ ਸਾਦੋਕ ਦੇ ਪੁੱਤਰ ਅਹੀਮਅਸ ਨੇ ਦੂਜੀ ਵਾਰ ਯੋਆਬ ਨੂੰ ਆਖਿਆ, "ਜਰਾ ਮੈਨੂੰ ਵੀ ਪਰਵਾਨਗੀ ਦੇ ਕਿ ਮੈਂ ਵੀ ਕੂਸ਼ੀ ਦੇ ਪਿੱਛੇ ਭੱਜ ਜਾਵਾਂ। ਇਸ ਦੀ ਮੈਨੂੰ ਕੋਈ ਪਰਵਾਹ ਨਹੀਂ ਕਿ ਮੇਰੇ ਨਾਲ ਕੀ ਹੋਵੇਗਾ।"ਯੋਆਬ ਨੇ ਆਖਿਆ, "ਪੁੱਤਰ! ਤੈਨੂੰ ਭੱਜ ਕੇ ਖਬਰ ਦੇਣ ਦੀ ਕੀ ਲੋੜ ਪਈ ਹੈ? ਤੈਨੂੰ ਇਹ ਖਬਰ ਦੇਕੇ ਕੋਈ ਇਨਾਮ ਤਾਂ ਨਹੀਂ ਮਿਲਣਾ।"
- 23 ਅਹੀਮਅਸ ਨੇ ਕਿਹਾ, "ਮੈਨੂੰ ਕੋਈ ਪਰਵਾਹ ਨਹੀਂ ਕਿ ਕੀ ਹੋਵੇਗਾ, ਪਰ ਮੈਂ ਦਾਊਦ ਨੂੰ ਨੱਸ ਕੇ ਦੱਸਣਾ ਚਾਹੁੰਦਾ ਹਾਂ।"ਯੋਆਬ ਨੇ ਅਹੀਮਅਸ ਨੂੰ ਆਖਿਆ, "ਤਾਂ ਠੀਕ ਹੈ! ਫ਼ਿਰ ਤੂੰ ਦਾਊਦ ਵੱਲ ਭੱਜ ਜਾ।" ਤੱਦ ਅਹੀਮਅਸ ਯਰਦਨ ਵਾਦੀ ਦੇ ਰਾਹ ਵੱਲੋਂ ਗਿਆ ਅਤੇ ਕੂਸ਼ੀ ਤੋਂ ਅੱਗੇ ਪਹੁੰਚ ਗਿਆ।
- 24 ਦਾਊਦ ਸ਼ਹਿਰ ਦੇ ਦੋ ਦਰਵਾਜ਼ਿਆਂ ਵਿਚਕਾਰ ਬੈਠਾ ਹੋਇਆ ਸੀ ਅਤੇ ਦਰਬਾਨ ਦਰਵਾਜ਼ਿਆਂ ਦੀ ਛੱਤ ਦੇ ਬਂਨੇ ਉੱਪਰ ਚੜਿਆ ਹੋਇਆ ਸੀ। ਉਸਨੇ ਵੇਖਿਆ ਕਿ ਇੱਕ ਆਦਮੀ ਇਕੱਲਾ ਨਸ੍ਸਦਾ ਹੋਇਆ ਆ ਰਿਹਾ ਹੈ।
- 25 ਉਹ ਦਰਬਾਨ ਦਾਊਦ ਪਾਤਸ਼ਾਹ ਨੂੰ ਇਹ ਖਬਰ ਦੇਣ ਲਈ ਉੱਚੀ ਆਵਾਜ਼ ਵਿੱਚ ਚੀਕਿਆ।ਦਾਊਦ ਪਾਤਸ਼ਾਹ ਨੇ ਆਖਿਆ, "ਜੇਕਰ ਉਹ ਆਦਮੀ ਇਕੱਲਾ ਹੈ ਤਾਂ ਇਸਦਾ ਮਤਲਬ ਉਹ ਕੋਈ ਖਬਰ ਲਿਆ ਰਿਹਾ ਹੈ।"ਉਹ ਆਦਮੀ ਸ਼ਹਿਰ ਦੇ ਹੋਰ ਨਜ਼ਦੀਕ ਪਹੁੰਚਦਾ ਗਿਆ।
- 26 ਦਰਬਾਨ ਨੇ ਇੱਕ ਹੋਰ ਭੱਜਦੇ ਆਉਂਦੇ ਮਨੁੱਖ ਨੂੰ ਵੇਖਿਆ ਤਾਂ ਦਰਬਾਨ ਨੇ ਦਰਵਾਜ਼ੇ ਦੇ ਚੌਕੀਦਾਰ ਨੂੰ ਕਿਹਾ, "ਵੇਖ! ਇੱਕ ਹੋਰ ਇਕੱਲਾ ਮਨੁੱਖ ਦੌੜਦਾ ਆ ਰਿਹਾ ਹੈ।"ਤਾਂ ਪਾਤਸ਼ਾਹ ਨੇ ਕਿਹਾ, "ਉਹ ਵੀ ਖਬਰ ਲੈਕੇ ਹੀ ਆ ਰਿਹਾ ਹੈ।"
- 27 ਤਾਂ ਦਰਬਾਨ ਨੇ ਕਿਹਾ, "ਮੇਰੇ ਖਿਆਲ ਵਿੱਚ ਜਿਹੜਾ ਪਹਿਲਾ ਆਦਮੀ ਨਸ੍ਸਦਾ ਆ ਰਿਹਾ ਹੈ ਉਹ ਸਾਦੋਕ ਦੇ ਪੁੱਤਰ ਅਹੀਮਅਸ ਵਰਗਾ ਜਾਪਦਾ ਹੈ।"ਪਾਤਸ਼ਾਹ ਨੇ ਕਿਹਾ, "ਅਹੀਮਅਸ ਇੱਕ ਚੰਗਾ ਮਨੁੱਖ ਹੈ, ਉਹ ਜ਼ਰੂਰ ਕੋਈ ਚੰਗੀ ਹੀ ਖਬਰ ਲਿਆ ਰਿਹਾ ਹੋਣਾ ਹੈ।"
- 28 ਅਹੀਮਅਸ ਨੇ ਪੁਕਾਰ ਕੇ ਹਾਕ ਮਾਰਕੇ ਪਾਤਸ਼ਾਹ ਨੂੰ ਆਖਿਆ, "ਸਭ ਠੀਕ-ਠਾਕ ਹੈ।" ਅਹੀਮਅਸ ਨੇ ਆਕੇ ਪਾਤਸ਼ਾਹ ਨੂੰ ਸਿਰ ਝੁਕਾਅ ਕੇ ਮੱਥਾ ਟੇਕਿਆ ਅਤੇ ਕਿਹਾ, "ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰੋ। ਯਹੋਵਾਹ ਨੇ ਤੁਹਾਡੇ ਦੁਸ਼ਮਣਾਂ ਨੂੰ ਹਾਰ ਦਿੱਤੀ ਹੈ। ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ, ਤੁਹਾਡੀ ਜਿੱਤ ਹੋਈ ਹੈ।"
- 29 ਪਾਤਸ਼ਾਹ ਨੇ ਪੁਛਿਆ, "ਕੀ ਜਵਾਨ ਅਬਸ਼ਾਲੋਮ ਠੀਕ-ਠਾਕ ਹੈ।" ਅਹੀਮਅਸ ਨੇ ਜਵਾਬ ਦਿੱਤਾ, "ਜਦੋਂ ਯੋਆਬ ਨੇ ਮੈਨੂੰ ਭੇਜਿਆ ਸੀ ਉਸ ਵੇਲੇ ਮੈਂ ਇੱਕ ਅਸ਼ਬ ਭੀੜ ਵੇਖੀ ਪਰ ਮੈਨੂੰ ਖਬਰ ਨਹੀਂ ਸੀ ਕਿ ਕੀ ਹੋਇਆ।"
- 30 ਤੱਦ ਪਾਤਸ਼ਾਹ ਨੇ ਕਿਹਾ, "ਤੂੰ ਇੱਥੇ ਅੰਦਰ ਜਾਕੇ ਜ਼ਰਾ ਕੁ ਰੁਕ ਅਤੇ ਇਂਤਹਾਰ ਕਰ।" ਤਾਂ ਅਹੀਮਅਸ ਉੱਥੇ ਜਾਕੇ ਰੁਕਿਆ ਅਤੇ ਉਡੀਕਣ ਲੱਗਾ।
- 31 ਤੱਦ ਕੂਸ਼ੀ ਉੱਥੇ ਪੁਜਿਆ। ਉਸਨੇ ਕਿਹਾ, "ਮੇਰੇ ਮਹਾਰਾਜ ਅਤੇ ਪਾਤਸ਼ਾਹ! ਮੈਂ ਚੰਗੀ ਖਬਰ ਲਿਆਇਆ ਹਾਂ ਕਿ ਯਹੋਵਾਹ ਨੇ ਅੱਜ ਦੇ ਦਿਨ ਉਨ੍ਹਾਂ ਸਭਨਾਂ ਤੋਂ ਜੋ ਤੁਹਾਡੇ ਵਿਰੋਧ ਲਈ ਉੱਠੇ ਸਨ ਤੁਹਾਡਾ ਬਦਲਾ ਲਿਆ ਹੈ।"
- 32 ਪਾਤਸ਼ਾਹ ਨੇ ਕੂਸ਼ੀ ਨੂੰ ਪੁਛਿਆ ਕਿ ਅਬ੍ਬਸ਼ਾਲੋਮ ਜਵਾਨ ਕੀ ਸੁੱਖ ਨਾਲ ਹੈ? ਤਾਂ ਕੂਸ਼ੀ ਨੇ ਜਵਾਬ ਵਿੱਚ ਇਹ ਕਿਹਾ, "ਮੇਰੇ ਮਹਾਰਾਜ ਪਾਤਸ਼ਾਹ ਦੇ ਦੁਸ਼ਮਣ ਅਤੇ ਉਹ ਸਭ ਲੋਕ ਜੋ ਪਾਤਸ਼ਾਹ ਦੇ ਵਿਰੋਧ ਵਿੱਚ ਹਨ, ਉਹ ਸਭ ਉਸੇ ਜਵਾਨ (ਅਬਸ਼ਾਲੋਮ) ਵਰਗੇ ਹੋ ਜਾਣ।"
- 33 ਤੱਦ ਪਾਤਸ਼ਾਹ ਜਾਣ ਗਿਆ ਕਿ ਅਬਸ਼ਾਲੋਮ ਮਰ ਗਿਆ ਹੈ। ਤਾਂ ਪਾਤਸ਼ਾਹ ਬੜਾ ਬੇਚੈਨ ਹੋਇਆ, ਉਜ ਕੰਬ ਉਠਿਆ ਅਤੇ ਉਸ ਚੁਬਾਰੇ ਵਿੱਚ ਜੋ ਡਿਉੜੀ ਦੇ ਉੱਪਰ ਸੀ ਉਸ ਉੱਪਰ ਚੜ ਗਿਆ ਅਤੇ ਕੁਰਲਾਉਂਦਾ ਹੋਇਆ ਇਹ ਆਖ ਰਿਹਾ ਸੀ, "ਹਾਏ, ਮੇਰੇ ਪੁੱਤਰ ਅਬਸ਼ਾਲੋਮ! ਓ ਮੇਰੇ ਅਬਸ਼ਾਲੋਮ! ਕਾਸ਼ ਤੇਰੀ ਜਗ੍ਹਾ ਮੈਂ ਹੀ ਮਰ ਜਾਂਦਾ, ਮੈਨੂੰ ਮੌਤ ਆ ਜਾਂਦੀ ਮੇਰੇ ਪੁੱਤਰ! ਅਬਸ਼ਾਲੋਮ! ਹਾਏ ਮੇਰੇ ਪੁੱਤਰ!"
2 Samuel 18
- Details
- Parent Category: Old Testament
- Category: 2 Samuel
੨ ਸਮੋਈਲ ਕਾਂਡ 18