wheel

AJC Publications and Media Portal

 

But the Comforter, which is the Holy Ghost, whom the Father will send in my name, he shall teach you all things,
and bring all things to your remembrance, whatsoever I have said unto you. John 14:26


੨ ਸਮੋਈਲਕਾਂਡ 22
  • 1 ਜਿਸ ਦਿਨ ਯਹੋਵਾਹ ਨੇ ਦਾਊਦ ਨੂੰ ਸ਼ਾਊਲ ਅਤੇ ਉਸਦੇ ਹੋਰ ਦੁਸ਼ਮਣਾਂ ਤੋਂ ਬਚਾਇਆ ਉਸਨੇ ਇਹ ਗੀਤ ਲਿਖਿਆ:
  • 2 ਯਹੋਵਾਹ ਮੇਰੀ ਚੱਟਾਨ, ਮੇਰਾ ਕਿਲ੍ਹਾ, ਮੇਰੀ ਸੁਰਖਿਆ ਦਾ ਸਬਾਨ ਹੈ।
  • 3 ਉਹ ਮੇਰਾ ਪਰਮੇਸ਼ੁਰ ਹੈ, ਉਹ ਮੇਰਾ ਟਿਲ੍ਲਾ ਹੈ, ਜਿਸ ਦੀ ਸ਼ਰਨੀਁ ਮੈਂ ਆਇਆ ਹਾਂ। ਪਰਮੇਸ਼ੁਰ ਮੇਰੀ ਢਾਲ, ਮੇਰੇ ਬਚਾਓ ਦਾ ਸਿੰਗ, ਮੇਰਾ ਉੱਚਾ ਗਢ਼, ਮੇਰੀ ਓਟ ਹੈ। ਜੋ ਮੈਨੂੰ ਵੈਰੀਆਂ ਤੋਂ ਬਚਾਉਂਦਾ ਹੈ।
  • 4 ਉਹ ਮੇਰਾ ਮਖੌਲ ਉਡਾਉਂਦੇ ਪਰ ਮੈਂ ਯਹੋਵਾਹ ਨੂੰ ਮਦਦ ਲਈ ਪੁਕਾਰਦਾ ਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਦਾ।
  • 5 ਮੇਰੇ ਵੈਰੀਆਂ, ਮੈਨੂੰ ਵਢ੍ਢਣ ਦੀ ਕੋਸ਼ਿਸ਼ ਕੀਤੀ ਮੌਤ ਦੀਆਂ ਲਹਿਰਾਂ ਨੇ ਮੈਨੂੰ ਘੇਰ ਲਿਆ ਬੇਧਰਮੀ ਹੜਾਂ ਚ ਮੈਂ ਘਿਰਿਆ ਜਿਨ੍ਹਾਂ ਮੈਨੂੰ ਮੌਤ ਦੇ ਘਾਟ ਉਤਾਰਨਾ ਚਾਹਿਆ।
  • 6 ਪਾਤਾਲ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫ਼ਂਧੇ ਮੇਰੇ ਸਾਮ੍ਹਣੇ ਸੀ,
  • 7 ਉਨ੍ਹਾਂ ਚ ਘਿਰਿਆ, ਮੈਂ ਯਹੋਵਾਹ ਨੂੰ ਮਦਦ ਲਈ ਪੁਕਾਰਿਆ, ਹਾਂ, ਮੈਂ ਆਪਣੇ ਪਰਮੇਸ਼ੁਰ ਨੂੰ ਪੁਕਾਰਿਆ। ਪਰਮੇਸ਼ੁਰ, ਆਪਣੇ ਮੰਦਰ ਚ ਵਿਰਾਜਮਾਨ, ਨੇ ਮੇਰੀ ਪੁਕਾਰ ਸੁਣੀ ਉਸਨੇ ਮੇਰੇ ਕੁਰਲਾਉਂਦੇ ਦੀ ਚੀਖ ਸੁਣੀ।
  • 8 ਤੱਦ ਧਰਤੀ ਕੰਬੀ ਤੇ ਬਰਬਰਾਈ ਅਕਾਸ਼ ਦੀਆਂ ਨੀਹਾਂ ਹਿਲ੍ਲੀਆਂ। ਕਿਉਂ ਕਿ ਯਹੋਵਾਹ ਨੂੰ ਕਰੋਧ ਚੜਿਆ।
  • 9 ਪਰਮੇਸ਼ੁਰ ਦੀਆਂ ਨਾਸਾਂ ਚੋ ਧੂੰਆਂ ਨਿਕਲਿਆ ਮੂੰਹ ਚੋ ਅੱਗ ਦੀਆਂ ਲਾਟਾਂ ਚੱਲੀਆਂ ਉਸਦੀ ਦੇਹ ਚੋ ਅੱਗ ਦੇ ਚਿਂਗਾੜੇ ਉੱਡੇ।
  • 10 ਯਹੋਵਾਹ ਨੇ ਅਸਮਾਨਾਂ ਨੂੰ ਨਿਵਾਇਆ ਅਤੇ ਹੇਠਾਂ ਉਤਰਿਆ ਯਹੋਵਾਹ ਭਾਰੇ ਘਣੇ ਕਾਲੇ ਬੱਦਲ ਚ ਖੜੋਤਾ।
  • 11 ਉਹ ਉੱਡ ਰਿਹਾ ਸੀ ਯਹੋਵਾਹ ਕਰੂਬੀ ਫ਼ਰਿਸ਼ਤਿਆਂ ਉੱਪਰ ਚੜ ਕੇ ਉਡਿਆ ਉਸ੍ਸਨੂੰ ਪੌਣ ਦੇ ਖੰਭਾਂ ਤੇ ਸਵਾਰ ਵੇਖਿਆ ਗਿਆ।
  • 12 ਯਹੋਵਾਹ ਨੇ ਕਾਲੇ ਬੱਦਲਾਂ ਨੂੰ ਤੰਬੂ ਵਾਂਗ ਆਪਣੇ ਦੁਆਲੇ ਲਪੇਟ ਲਿਆ। ਉਸਨੇ ਪਾਣੀ ਨੂੰ, ਭਾਰੇ ਘਟੇ ਬੱਦਲ ਦਾ ਰੂਪ ਦੇਣ ਲਈ ਇੱਕਠਾ ਕੀਤਾ।
  • 13 ਉਸਦੇ ਅੱਗੇ ਦੀ ਦਮਕ ਤੋਂ ਅੰਗਿਆਰ ਦਗ੍ਗ-ਦਗ੍ਗ ਕਰਨ ਲੱਗੇ।
  • 14 ਯਹੋਵਾਹ ਅਕਾਸ਼ ਤੋਂ ਗਰਜਿਆ ਅੱਤ ਉੱਚ ਪਰਮੇਸ਼ੁਰ ਨੇ ਆਪਣੀ ਵਾਣੀ ਸੁਣਾਈ।
  • 15 ਫ਼ਿਰ ਯਹੋਵਾਹ ਨੇ ਆਪਣੇ ਤੀਰ ਚਲਾਏ ਅਤੇ ਆਪਣੇ ਵੈਰੀਆਂ ਨੂੰ ਵਿਂਨ੍ਹ ਦਿੱਤਾ ਬਿਜਲੀਆਂ ਦੀ ਚਮਕ ਨਾਲ ਲੋਕਾਂ ਨੂੰ ਡਰਾ ਦਿੱਤਾ।
  • 16 ਯਹੋਵਾਹ ਦੇ ਘੁਰਕਣੇ ਕਾਰਣ ਉਸ ਦੀਆਂ ਨਾਸਾਂ ਦੇ ਸਾਹ ਦੇ ਝੋਕੇ ਕਾਰਣ ਸਮੁੰਦਰ ਦੀਆਂ ਨਿਚਲੀਆਂ ਦਿਸ ਪਈਆਂ ਅਤੇ ਜਗਤ ਦੀਆਂ ਨੀਹਾਂ ਖੁਲ੍ਹ ਗਈਆਂ।
  • 17 ਯਹੋਵਾਹ ਨੇ ਉਵੇਂ ਹੀ ਮੇਰੀ ਰੱਖਿਆ ਕ੍ਕੀਤੀ। ਯਹੋਵਾਹ ਅਰਸੋਁ ਫ਼ਰਸ਼ੇ ਉਤਰਿਆ ਯਹੋਵਾਹ ਨੇ ਮੈਨੂੰ ਜਕੜਿਆ ਤੇ ਮੁਸੀਬਤਾਂ ਦੇ ਸਮੁੰਦਰਾਂ ਚੋ ਮੈਨੂੰ ਆਪਣੇ ਵੱਲ ਖਿਚਿਆ।
  • 18 ਮੇਰੇ ਵੈਰੀ ਮੈਥੋਂ ਵਧ ਬਲਵਾਨ ਸਨ ਉਨ੍ਹਾਂ ਮੇਰੇ ਨਾਲ ਬੜੀ ਨਫ਼ਰਤ ਕੀਤੀ ਮੇਰੇ ਵੈਰੀ ਮੇਰੇ ਲਈ ਬਹੁਤ ਤਾਕਤਵਰ ਹਨ ਪਰ ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਤੋਂ ਬਚਾਇਆ।
  • 19 ਮੇਰੀ ਬਿਪਤਾ ਵਿੱਚ ਮੇਰੇ ਵੈਰੀਆਂ ਨੇ ਮੇਰੇ ਤੇ ਹਮਲਾ ਕੀਤਾ ਪਰ ਯਹੋਵਾਹ ਮੇਰੀ ਟੇਕ ਸੀ।
  • 20 ਮੈਂ ਯਹੋਵਾਹ ਦਾ ਪਿਆਰਾ ਸੀ ਸੋ ਉਸ ਮੈਨੂੰ ਬਚਾਇਆ ਤੇ ਮੈਨੂੰ ਖੁਲ੍ਹੇ ਅਸਮਾਨੀ ਕੱਢ ਲਿਆਇਆ।
  • 21 ਯਹੋਵਾਹ ਨੇ ਮੇਰੇ ਧਰਮ ਅਨੁਸਾਰ ਮੈਨੂੰ ਇਨਾਮ ਦਿੱਤਾ ਮੇਰੇ ਹੱਥਾਂ ਦੀ ਸੁਚ੍ਚਤਾ ਅਨੁਸਾਰ ਮੈਨੂੰ ਮਿਲਾਅ ਦਿੱਤਾ।
  • 22 ਕਿਉਂ ਕਿ ਮੈਂ ਯਹੋਵਾਹ ਨੂੰ ਮੰਨਿਆ! ਮੈਂ ਆਪਣੇ ਪਰਮੇਸ਼ੁਰ ਦੇ ਵਿਰੁੱਧ ਪਾਪ ਨਹੀਂ ਕੀਤਾ।
  • 23 ਮੈਂ ਹਮੇਸ਼ਾ ਯਹੋਵਾਹ ਦੇ ਫ਼ੈਸਲਿਆਂ ਨੂੰ ਚੇਤੇ ਰੱਖਦਾ। ਮੈਂ ਉਸ ਦੇ ਕਨੂੰਨਾਂ ਦਾ ਪਾਲਣ ਕਰਦਾ ਹਾਂ।
  • 24 ਉਸਦੇ ਸਾਹਵੇਂ ਮੈਂ ਖੁਦ ਨੂੰ ਪਾਕ ਤੇ ਮਾਸੂਸ ਰੱਖਿਆ।
  • 25 ਸੋ ਯਹੋਵਾਹ ਨੇ ਨਿਗਾਹ ਕਰਕੇ ਮੇਰੇ ਧਰਮ ਅਨੁਸਾਰ ਤੇ ਸੁਚ੍ਚਮਤਾ ਕਾਰਨ ਮੈਨੂੰ ਨਜ਼ਰਾਨਾ ਦਿੱਤਾ।
  • 26 ਪਿਆਰੇ ਲਈ ਤੂੰ ਆਪਣਾ ਪਿਆਰ ਦਰਸਾਉਂਦਾ ਹੈਂ ਸੱਚੇ ਮਨੁੱਖ ਲਈ ਆਪਣਾ ਸੱਚ ਪ੍ਰਗਟਾਉਂਦਾ ਹੈਂ।
  • 27 ਸ਼ੁਧ੍ਧ ਲਈ ਤੂੰ ਆਪੇ ਨੂੰ ਸ਼ੁਧ ਵਿਖਾਵੇਂਗਾ। ਹਾਠੇ ਲਈ ਆਪਾ ਹਾਠਾ ਬਣ ਜਾਵੇਂਗਾ।
  • 28 ਤੂੰ ਦੁੱਖੀ ਲੋਕਾਂ ਲਈ ਮਿਹਰ ਹੈਂ ਹਂਕਾਰੀਆਂ ਲਈ ਕਹਿਰ ਹੈਂ।
  • 29 ਤੂੰ ਮੇਰਾ ਦੀਵਾ ਹੈਂ ਯਹੋਵਾਹ! ਜਿਸ ਨੇ ਮੇਰੇ ਹਨੇਰਿਆਂ ਨੂੰ ਉਜਿਆਲਾ ਕੀਤਾ।
  • 30 ਤੇਰੀ ਮਿਹਰ ਸਦਕਾ ਯਹੋਵਾਹ ਮੈਂ ਸੂਰਮਿਆਂ ਨਾਲ ਭਜਿਆ ਤ੍ਤੇ ਤੇਰੀ ਕਿਰਪਾ ਨਾਲ ਮੈਂ ਵੈਰੀਆਂ ਦੀਆਂ ਦੀਵਾਰਾਂ ਟਪ੍ਪੀਆਂ।
  • 31 ਪਰਮੇਸ਼ੁਰ ਦਾ ਰਾਹ ਪੂਰਾ ਹੈ ਯਹੋਵਾਹ ਦਾ ਬਚਨ ਪਰਤਾਇਆ ਹੋਇਆ ਹੈ ਉਹ ਆਪਣੇ ਸ਼ਰਧਾਲੂਆਂ ਦਾ ਰਖਵਾਲਾ ਹੈ।
  • 32 ਯਹੋਵਾਹ ਤੋਂ ਬਿਨਾ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?
  • 33 ਪਰਮੇਸ਼ੁਰ ਮੇਰਾ ਪੱਕਾ ਗਢ਼ ਹੈ ਉਹ ਨਿਰਦੋਸ਼ ਲੋਕਾਂ ਨੂੰ ਆਪਣੇ ਰਾਹ ਤੇ ਲਾਉਂਦਾ ਹੈ।
  • 34 ਪਰਮੇਸ਼ੁਰ ਸਦਕਾ ਮੈਂ ਹਿਰਨੀਆਂ ਵਾਂਗ ਚੁਂਗੀਆਂ ਭਰਦਾਂ ਤੇ ਮੈਨੂੰ ਮੇਰੇ ਉਚਿਆਂ ਬ੍ਥਾਵਾਂ ਤੇ ਉਹ ਖੜਾ ਕਰਦਾ ਹੈ।
  • 35 ਪਰਮੇਸ਼ੁਰ ਮੇਰੇ ਹੱਥਾਂ ਨੂੰ ਯੁੱਧ ਕਰਨਾ ਸਿਖਾਉਂਦਾ ਹੈ ਜਿਸ ਸਦਕਾ ਮੇਰੀਆਂ ਬਾਹਾਂ ਪਿੱਤਲ ਦਾ ਧਨੁਖ੍ਖ ਵੀ ਝੁਕਾਅ ਸਕਦੀਆਂ ਹਨ।
  • 36 ਪਰਮੇਸ਼ੁਰ, ਤੂੰ ਆਪਣੀ ਸੁਰਖਿਆ ਦੀ ਢਾਲ ਮੈਨੂੰ ਬਖਸ਼ੀ ਹੈ ਅਤੇ ਜਿੱਤਣ ਲਈ ਸਹਾਇਤਾ ਕੀਤੀ ਹੈ। ਹਾਂ ਤੂੰ ਮੇਰੀ ਸਹਾਇਤਾ ਕੀਤੀ ਹੈ ਦੁਸ਼ਮਣਾਂ ਤੋਂ ਜਿੱਤਣ ਵਿੱਚ।
  • 37 ਤੂੰ ਮੇਰੇ ਹੇਠਾਂ ਮੇਰੇ ਕਦਮਾਂ ਨੂੰ ਵਧਾਇਆ ਹੈ ਤੇ ਮੇਰੇ ਪੈਰ ਤਾਂ ਹੀ ਨਹੀਂ ਤਿਲਕੇ, ਨਾ ਹੀ ਬਿੜਕੇ।
  • 38 ਮੈਂ ਆਪਣੇ ਵੈਰੀਆਂ ਦਾ ਪਿੱਛਾ ਕੀਤਾ ਪਿੱਛਾ ਕਰ ਉਨ੍ਹਾਂ ਦਾ ਨਾਸ ਕੀਤਾ ਤੱਦ ਤੀਕ ਨਾ ਵਾਪਸ ਮੁੜਿਆ ਜਦ ਤੀਕ ਉਹ ਬਰਬਾਦ ਨਾ ਹੋਏ।
  • 39 ਮੈਂ ਵੈਰੀਆਂ ਦਾ ਨਾਸ ਕੀਤਾ ਮੈਂ ਉਨ੍ਹਾਂ ਨੂੰ ਹਰਾਇਆਂ ਉਹ ਮੇਰੇ ਪੈਰੀ ਪਏ ਮੁੜੇ ਅਤੇ ਕਦੇ ਨਾ ਉੱਠ ਸਕੇ।
  • 40 ਪਰਮੇਸ਼ੁਰ, ਤੂੰ ਯੁੱਧ ਲਈ ਆਪਣੇ ਬਲ ਨਾਲ ਮੇਰੀ ਕਮਰ ਕਸੀ ਤੂੰ ਮੇਰੇ ਵੈਰੀਆਂ ਨੂੰ ਮੇਰੇ ਹੇਠ ਝੁਕਾਅ ਦਿੱਤਾ।
  • 41 ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ ਤੇ ਮੈਂ ਆਪਣੇ ਨਫ਼ਰਤ ਕਰਨ ਵਾਲਿਆਂ ਦਾ ਸਰਬਨਾਸ਼ ਕੀਤਾ।
  • 42 ਉਨ੍ਹਾਂ ਨੇ ਵੇਖਿਆ ਕੋਈ ਬਚਾਉਣ ਵਾਲਾ ਨਾ ਵਿਖਾਈ ਦਿੱਤਾ ਵੇਖਿਆ ਉਨ੍ਹਾਂ ਵੱਲ ਯਹੋਵਾਹ ਦੇ ਵੀ ਪਰ ਉਸਨੇ ਵੀ ਕੋਈ ਨਾ ਜਵਾਬ ਦਿੱਤਾ।
  • 43 ਫ਼ਿਰ ਮੈਂ ਉਨ੍ਹਾਂ ਨੂੰ ਧਰਤੀ ਦੀ ਧੂਲ ਵਾਂਗ ਉਨ੍ਹਾਂ ਦਾ ਸੁਰਮਾ ਕੀਤਾ ਰਸਤੇ ਦੇ ਚਿਕ੍ਕੜ ਵਾਂਗ ਉਨ੍ਹਾਂ ਨੂੰ ਮਿਧਿਆ ਤ੍ਤੇ ਉਨ੍ਹਾਂ ਨੂੰ ਖਲਾਰ ਦਿੱਤਾ।
  • 44 ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾ ਦਾ ਮੁਖੀਆ ਬਣਾਇਆ, ਜਿਨ੍ਹਾਂ ਲੋਕਾਂ ਨੂੰ ਮੈਂ ਜਾਣਦਾ ਵੀ ਨਹੀਂ ਉਨ੍ਹਾਂ ਵੀ ਆਨ ਮੇਰੀ ਸੇਵਾ ਕੀਤੀ।
  • 45 ਪਰਦੇਸੀਆਂ ਮੇਰਾ ਹੁਕਮ ਮੰਨਿਆ, ਜਦ ਵੀ ਕਦੇ ਮੈਂ ਫ਼ੁਰਮਾਨ ਕੀਤਾ ਉਨ੍ਹਾਂ ਝਟ੍ਟ ਹੁਕਮ ਪਰਵਾਨ ਕੀਤਾ। ਪਰਦੇਸੀ ਹਮੇਸ਼ਾ ਮੈਥੋਂ ਘਬਰਾੇ।
  • 46 ਪਰਦੇਸੀ ਡਰ ਨਾਲ ਕੁਮਲਾਅ ਗਏ ਉਹ ਆਪਣੀਆਂ ਖੁਡ੍ਡਾਂ ਵਿੱਚੋਂ ਡਰ ਨਾਲ ਕੰਬੰਦੇ ਨਿਕਲੇ।
  • 47 ਯਹੋਵਾਹ ਜਿਉਂਦਾ ਹੈ ਤੇ ਉਹ ਮੇਰੀ ਚੱਟਾਨ ਹੈ। ਮੈਂ ਪਰਮੇਸ਼ੁਰ ਦੀ ਉਸਤਤ ਕਰਦਾ ਹਾਂ। ਉਹ ਚੱਟਾਨ ਹੈ ਜੋ ਮੈਨੂੰ ਬਚਾਉਂਦੀ ਹੈ।
  • 48 ਉਸ ਮੇਰੇ ਵੈਰੀਆਂ ਨੂੰ ਮੇਰੀ ਖਾਤਿਰ ਸਜ਼ਾ ਦਿੱਤੀ ਤੇ ਲੋਕਾਂ ਨੂੰ ਮੇਰੇ ਹੁਕਮ ਹੇਠ ਰੱਖਿਆ।
  • 49 ਪਰਮੇਸ਼ੁਰ ਨੇ ਮੈਨੂੰ ਵੈਰੀਆਂ ਤੋਂ ਬਚਾਇਆ, ਹਾਂ ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਮੈਨੂੰ ਉੱਚਾ ਕੀਤਾ ਮੈਨੂੰ ਜ਼ਾਲਮਾਂ ਤੋਂ ਬਚਾਇਆ।
  • 50 ਸੇ ਕਾਰਣ ਹੇ ਯੋਹਵਾਹ, ਮੈਂ ਕੌਮਾਂ ਵਿੱਚ ਤੇਰੀ ਉਸਤਤ ਕਰਾਂਗਾ ਅਤੇ ਤੇ ਤੇਰੇ ਨਾਂ ਦਾ ਜਸ੍ਸ ਗਾਵਾਂਗਾ।
  • 51 ਯਹੋਵਾਹ ਆਪਣੇ ਪਾਤਸ਼ਾਹ ਲਈ ਸੁਰਖਿਆ ਦਾ ਬੁਰਜ ਹੈ ਅਤੇ ਆਪਣੇ ਮਸਹ ਕੀਤੇ ਹੋਏ ਉੱਪਰ ਭਾਵ ਦਾਊਦ ਅਤੇ ਉਸ ਦੇ ਉਤਰਾਧਿਕਾਰੀਆਂ ਉੱਪਰ ਹਮੇਸ਼ਾ ਦਯਾ ਕਰਦਾ ਹੈ।