- 1 ਯਹੋਵਾਹ ਮੇਰੇ ਸੁਆਮੀ ਨੇ ਮੈਨੂੰ ਗਰਮੀਆਂ ਦੇ ਫ਼ਲਾਂ ਦੀ ਇੱਕ ਟੋਕਰੀ ਵਿਖਾਈ।
- 2 ਯਹੋਵਾਹ ਨੇ ਮੈਨੂੰ ਆਖਿਆ, "ਆਮੋਸ, ਤੂੰ ਕੀ ਵੇਖਦਾ ਹੈਂ?"ਮੈਂ ਕਿਹਾ, "ਗਰਮੀ ਦੀ ਰੁੱਤ ਦੇ ਫਲਾਂ ਦੀ ਇੱਕ ਟੋਕਰੀ।"ਫ਼ਿਰ ਯਹੋਵਾਹ ਨੇ ਮੈਨੂੰ ਆਖਿਆ, "ਮੇਰੇ ਲੋਕਾਂ (ਇਸਰਾਏਲੀਆਂ) ਦਾ ਅੰਤ ਆ ਗਿਆ ਹੈ। ਮੈਂ ਹੋਰ ਉਨ੍ਹਾਂ ਦੇ ਪਾਪਾਂ ਨੂੰ ਨਹੀਂ ਨਕਾਰਾਂਗਾ।
- 3 ਮੰਦਰ ਦੇ ਭਜਨ ਵੈਣਾਂ ਵਿੱਚ ਬਦਲ ਜਾਣਗੇ। ਯਹੋਵਾਹ ਮੇਰੇ ਸੁਆਮੀ ਪ੍ਰਭੂ ਨੇ ਇਹ ਕੁਝ ਆਖਿਆ। ਹਰ ਪਾਸੇ ਲਾਸ਼ਾਂ ਹੀ ਲਾਸ਼ਾਂ ਹੋਣਗੀਆਂ। ਚੁੱਪ ਕਰਕੇ ਲੋਕ ਉਨ੍ਹਾਂ ਲਾਸ਼ਾਂ ਨੂੰ ਚੁੱਕਣਗੇ ਅਤੇ ਕੂੜੇ ਦੇ ਢੇਰ ਉੱਪਰ ਸੁੱਟ ਆਉਣਗੇ।"
- 4 ਮੇਰੀ ਗੱਲ ਸੁਣੋ! ਤੁਸੀਂ ਜੋ ਇਸ ਦੇਸ ਦੇ ਗਰੀਬਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰਦੇ ਹੋ ਅਤੇ ਉਨ੍ਹਾਂ ਨੂੰ ਕੁਚਲਦੇ ਹੋ।
- 5 ਤੁਸੀਂ ਵਪਾਰੀ ਆਖਦੇ ਹੋ, "ਅਮਸਿਆ ਕ੍ਕਦੋਂ ਲੰਘੇਗੀ ਤਾਂ ਜੋ ਅਸੀਂ ਅਨਾਜ਼ ਖਰੀਦ ਸਕੀਏ। ਸਬਤ ਕਦੋਂ ਖਤਮ ਹੋਵੇਗਾ, ਤਾਂ ਜੋ ਅਸੀਂ ਕਣਕ ਵੇਚ ਸਕੀਏ। ਇੰਝ ਅਸੀਂ ਗ਼ਲਤ ਤੋਂਲਾਂ ਅਤੇ ਮਾਪਾਂ ਦਾ ਇਸਤੇਮਾਲ ਕਰਕੇ ਲੋਕਾਂ ਨੂੰ ਧੋਖਾ ਦੇ ਸਕਦੇ ਹਾਂ।
- 6 ਗਰੀਬ ਕਰਜਾ ਲਾਉਣ ਤੋਂ ਅਸਮਰਬ੍ਬ ਹਨ ਇਸ ਲਈ ਉਨ੍ਹਾਂ ਨੂੰ ਅਸੀਂ ਗੁਲਾਮ ਬਣਾਕੇ ਖਰੀਦੀੇ ਅਸੀਂ ਉਨ੍ਹਾਂ ਗਰੀਬਾਂ ਨੂੰ ਇੱਕ ਜੁਤ੍ਤੇ ਦੇ ਜੋੜੇ ਦੇ ਮੁੱਲ ਵਟ੍ਟ ਲਵਾਂਗੇ। ਅਤੇ ਆਪਣੀ ਰਹਿੰਦ-ਖੁੰਹਦ ਕਣਕ ਨੂੰ ਵੀ ਵੇਚੀੇ।"
- 7 ਯਹੋਵਾਹ ਨੇ ਯਾਕੂਬ ਦੇ ਹਂਕਾਰ ਦੀ ਸਹੁੰ ਖਾਧੀ ਹੈ:"ਮੈਂ ਉਨ੍ਹਾਂ ਦੀਆਂ ਕਰਤੂਤਾਂ ਨੂੰ ਕਦੇ ਵੀ ਨਾ ਭੁੱਲਾਂਗਾ।
- 8 ਉਨ੍ਹਾਂ ਕਰਤੂਤਾਂ ਕਾਰਣ ਸਾਰਾ ਦੇਸ਼ ਕੰਬੇਗਾ। ਇਸ ਧਰਤੀ ਤੇ ਰਹਿੰਦਾ ਹਰ ਮੁਨਖ੍ਖ ਉਨ੍ਹਾਂ ਮਰਿਆਂ ਹੋਇਆਂ ਲਈ ਰੋਵੇਗਾ। ਅਤੇ ਸਾਰਾ ਦੇਸ ਮਿਸਰ ਵਿਚਲੇ ਨੀਲ ਦਰਿਆ ਵਾਂਗ ਚਢ਼ਕੇ ਡਿੱਗੇਗਾ। ਇਹ ਧਰਤੀ ਹੇਠਾਂ ਡੁੱਬ ਜਾਵੇਗੀ।"
- 9 ਯਹੋਵਾਹ ਮੇਰੇ ਸੁਆਮੀ ਨੇ ਇਹ ਸ਼ਬਦ ਆਖੇ, "ਉਸ ਵਕਤ, ਮੈਂ ਸੂਰਜ ਨੂੰ ਦੁਪਿਹਰ ਵੇਲੇ ਹੀ ਲਾਅ ਦੇਵਾਂਗਾ ਅਤੇ ਸਾਫ਼ ਦਿਨੇ ਹੀ ਧਰਤੀ ਨੂੰ ਹਨੇਰੇ ਨਾਲ ਢਕ੍ਕ ਦੇਵਾਂਗਾ।
- 10 ਮੈਂ ਤੁਹਾਡੀਆਂ ਛੁੱਟੀਆਂ ਪਰਬਾਂ ਨੂੰ ਮਰਿਆਂ ਦੇ ਵੈਣਾਂ ਵਿੱਚ ਬਦਲ ਦੇਵਾਂਗਾ। ਤੁਹਾਡੇ ਸਾਰੇ ਭਜਨ ਗੀਤ ਸੋਗੀ ਗੀਤਾਂ ਚ ਬਦਲ ਜਾਣਗੇ ਤੇ ਹਰ ਇੱਕ ਦੇ ਜਿਸਮ ਤੇ ਸੋਗ ਦੇ ਵਸਤਰ ਹੋਣਗੇ ਤੇ ਹਰ ਇੱਕ ਦਾ ਸਿਰ ਗੰਜਾ ਕਰਾਂਗਾ ਮੈਂ ਉਸਨੂੰ ਇੱਕਲੌਤੇ ਪੁੱਤਰ ਦੇ ਸੋਗ ਵਾਂਗ ਅਤੇ ਉਸਦਾ ਅੰਤ ਭੈੜੇ ਦਿਨ ਜਿਹਾ ਕਰਾਂਗਾ।"
- 11 ਯਹੋਵਾਹ ਮੇਰਾ ਸੁਆਮੀ ਆਖਦਾ ਹੈ: "ਉਹ ਦਿਨ ਆ ਰਹੇ ਹਨ ਜਦੋਂ ਮੈਂ ਇਸ ਧਰਤੀ ਉੱਪਰ ਭੁੱਖ ਦਾ ਸਮਾਂ ਅਤੇ ਕਾਲ ਲੈ ਆਵਾਂਗਾ। ਲੋਕ ਰੋਟੀ ਲਈ ਭੁੱਖੇ ਨਾ ਹੋਣਗੇ ਉਹ ਪਾਣੀ ਲਈ ਪਿਆਸੇ ਨਾ ਹੋਣਗੇ। ਨਹੀਂ, ਉਹ ਯਹੋਵਾਹ ਦੀ ਆਵਾਜ਼ ਸੁਣਨ ਦੇ ਭੁੱਖੇ ਹੋਣਗੇ।
- 12 ਲੋਕ ਆਪਣੇ ਦੇਸ ਵਿੱਚ, ਸਮੁੰਦਰ ਤੋਂ ਸਮੁੰਦਰ, ਉੱਤਰ ਤੋਂ ਪੂਰਬ ਤੀਕ ਘੁੰਮਦੇ ਫ਼ਿਰਣਗੇ। ਉਹ ਯਹੋਵਾਹ ਦੇ ਸੰਦੇਸ਼ ਨੂੰ ਭਾਲਦੇ ਇੱਧਰੋ ਉਧ੍ਧਰ ਘਂਮਦੇ ਫ਼ਿਰਣਗੇ ਪਰ ਉਹ ਇਸਨੂੰ ਖੋਜ ਨਾ ਸਕਣਗੇ।
- 13 ਉਸ ਵਕਤ, ਖੂਬਸੂਰਤ ਨੌਜੁਆਨ ਅਤੇ ਮੁਟਿਆਰਾਂ ਸਭ ਪਿਆਸ ਨਾਲ ਨਢਾਲ ਹੋ ਜਾਣਗੇ।
- 14 ਲੋਕ ਸਾਮਰਿਯਾ ਦੇ ਵੱਛੇ ਦੇਵਤੇ ਦੀ ਸੌਂਹ ਖਾਕੇੇ ਕਹਿੰਦੇ ਹਨ: ਹੇ ਦਾਨ, ਅਸੀਂ ਤੇਰੇ ਪਰਮੇਸ਼ੁਰ ਦੇ ਜੀਵਨ ਦੀ, ਅਤੇ ਬੇਰਸ਼ਬਾ ਦੇ ਪਰਮੇਸ਼ੁਰ ਦੇ ਜੀਵਨ ਦੀ ਸੌਂਹ ਖਾਂਦੇ ਹਾਂ ...। ਪਰ ਉਹ ਅਜਿਹੇ ਡਿੱਗਣਗੇ ਕਿ ਮੁੜ ਉੱਠਣ ਦੇ ਕਾਬਿਲ ਨਹੀਂ ਰਹਿਣਗੇ।"
Amos 08
- Details
- Parent Category: Old Testament
- Category: Amos
ਆਮੋਸ ਕਾਂਡ 8