- 1 ਇਹ ਆਦਮ ਦੇ ਪਰਿਵਾਰ ਬਾਰੇ ਪੁਸਤਕ ਹੈ। ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਸਾਜਨਾ ਆਪਣੀ ਨਕਲ ਉੱਤੇ ਕੀਤੀ।
- 2 ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਤੇ ਮਾਦਾ ਬਣਾਇਆ। ਅਤੇ ਓਸੇ ਦਿਨ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਸਾਜਿਆ ਸੀ ਉਸਨੇ ਉਨ੍ਹਾਂ ਨੂੰ “ਆਦਮ” ਦਾ ਨਾਮ ਦਿੱਤਾ।
- 3 ਜਦੋਂ ਆਦਮ 130 ਵਰ੍ਹਿਆਂ ਦਾ ਸੀ, ਉਸਨੇ ਆਪਣੇ ਹੀ ਅਕਸ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ, ਜੋ ਸੁਭਾਅ ਵਿੱਚ ਉਸ ਵਾਂਗ ਹੀ ਸੀ। ਆਦਮ ਨੇ ਉਸਦਾ ਨਾਮ ਸੇਥ ਧਰਿਆ।
- 4 ਸੇਥ ਦੇ ਜਨਮ ਤੋਂ ਬਾਅਦ, ਆਦਮ 800 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਆਦਮ ਦੇ ਹੋਰ ਧੀਆਂ ਪੁੱਤਰ ਹੋਏ।
- 5 ਇਸ ਤਰ੍ਹਾਂ ਆਦਮ ਕੁੱਲ 930 ਵਰ੍ਹੇ ਜੀਵਿਆ; ਫ਼ੇਰ ਉਸ ਦਾ ਦੇਹਾਂਤ ਹੋ ਗਿਆ।
- 6 ਜਦੋਂ ਸੇਥ 105 ਵਰ੍ਹੇ ਦਾ ਹੋਏਆ ਉਸਦੇ ਘਰ ਅਨੋਸ਼ ਨਾਮ ਦਾ ਪੁੱਤਰ ਪੈਦਾ ਹੋਇਆ।
- 7 ਅਨੋਸ਼ ਦੇ ਜਨਮ ਤੋਂ ਬਾਅਦ ਸੇਥ 807 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸਦੇ ਹੋਰ ਧੀਆਂ ਪੁੱਤਰ ਹੋਏ।
- 8 ਇਸ ਤਰ੍ਹਾਂ ਸੇਥ ਕੁੱਲ 912 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।
- 9 ਜਦੋਂ ਅਨੋਸ਼ 90 ਵਰ੍ਹਿਆਂ ਦਾ ਸੀ ਉਸਦੇ ਇੱਕ ਪੁੱਤਰ ਹੋਇਆ ਜਿਸਦਾ ਨਾਮ ਕੇਨਾਨ ਸੀ,
- 10 ਕੇਨਾਨ ਦੇ ਜੰਮਣ ਤੋਂ ਬਾਅਦ ਅਨੋਸ਼ 815 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸਦੇ ਹੋਰ ਧੀਆਂ ਪੁੱਤਰ ਹੋਏ।
- 11 ਇਸ ਤਰ੍ਹਾਂ ਅਨੋਸ਼ ਕੁੱਲ 905 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।
- 12 ਜਦੋਂ ਕੇਨਾਨ 70 ਵਰ੍ਹੇ ਦਾ ਸੀ ਉਸਦੇ ਘਰ ਮਹਲਲੇਲ ਨਾਮ ਦਾ ਪੁੱਤਰ ਪੈਦਾ ਹੋਇਆ।
- 13 ਮਹਲਲੇਲ ਦੇ ਜਨਮ ਤੋਂ ਮਗਰੋਂ ਕੇਨਾਨ 840 ਵਰ੍ਹੇ ਜੀਵਿਆ। ਇਸ ਸਮੇਂ ਦੌਰਾਨ ਕੇਨਾਨ ਦੇ ਘਰ ਹੋਰ ਧੀਆਂ ਪੁੱਤਰ ਹੋਏ।
- 14 ਇਸ ਤਰ੍ਹਾਂ ਕੇਨਾਨ ਕੁੱਲ 910 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।
- 15 ਜਦੋਂ ਮਹਲਲੇਲ 65 ਵਰ੍ਹਿਆਂ ਦਾ ਸੀ ਉਸਦੇ ਘਰ ਯਰਦ ਨਾਮ ਦਾ ਪੁੱਤਰ ਪੈਦਾ ਹੋਇਆ।
- 16 ਯਰਦ ਦੇ ਜਨਮ ਤੋਂ ਬਾਅਦ ਮਹਲਲੇਲ 830 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸਦੇ ਹੋਰ ਧੀਆਂ ਪੁੱਤਰ ਹੋਏ।
- 17 ਇਸ ਤਰ੍ਹਾਂ ਮਹਲਲੇਲ ਕੁੱਲ 895 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।
- 18 ਜਦੋਂ ਯਰਦ 162 ਵਰ੍ਹਿਆਂ ਦਾ ਸੀ ਉਸਦੇ ਘਰ ਹਨੋਕ ਨਾਮ ਦਾ ਪੁੱਤਰ ਜਨਮਿਆ।
- 19 ਹਨੋਕ ਦੇ ਜਨਮ ਤੋਂ ਬਾਅਦ ਯਰਦ 800 ਵਰ੍ਹਿਆਂ ਤੱਕ ਜੀਵਿਆ। ਉਸ ਸਮੇਂ ਦੌਰਾਨ, ਉਸਦੇ ਹੋਰ ਧੀਆਂ ਪੁੱਤਰ ਹੋਏ।
- 20 ਇਸ ਤਰ੍ਹਾਂ ਯਰਦ ਕੁੱਲ 962 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।
- 21 ਜਦੋਂ ਹਨੋਕ 65 ਵਰ੍ਹਿਆਂ ਦਾ ਸੀ ਉਸਦੇ ਘਰ ਮਥੂਸਲਹ ਨਾਮ ਦਾ ਪੁੱਤਰ ਜਨਮਿਆ।
- 22 ਮਥੂਸਲਹ ਦੇ ਜਨਮ ਤੋਂ ਬਾਅਦ, ਹਨੋਕ ਨੇ ਪਰਮੇਸ਼ੁਰ ਦੇ ਨਾਮ ਤੁਰਦਿਆਂ 300 ਵਰ੍ਹੇ ਹੋਰ ਬਿਤਾਏ। ਉਸ ਸਮੇਂ ਦੌਰਾਨ ਉਸਦੇ ਹੋਰ ਧੀਆਂ ਪੁੱਤਰ ਹੋਏ।
- 23 ਇਸ ਤਰ੍ਹਾਂ, ਹਨੋਕ ਕੁੱਲ 365 ਵਰ੍ਹੇ ਜੀਵਿਆ।
- 24 ਇੱਕ ਦਿਨ ਹਨੋਕ ਪਰਮੇਸ਼ੁਰ ਦੇ ਨਾਲ ਤੁਰ ਰਿਹਾ ਸੀ, ਅਤੇ ਹਨੋਕ ਗਾਇਬ ਹੋ ਗਿਆ। ਪਰਮੇਸ਼ੁਰ ਨੇ ਉਸਨੂੰ ਉਠਾ ਲਿਆ।
- 25 ਜਦੋਂ ਮਥੂਸਲਹ 187 ਵਰ੍ਹਿਆਂ ਦਾ ਸੀ, ਉਸਦੇ ਘਰ ਲਾਮਕ ਨਾਮ ਦਾ ਪੁੱਤਰ ਜਨਮਿਆ।
- 26 ਲਾਮਕ ਦੇ ਜਨਮ ਤੋਂ ਬਾਅਦ ਮਥੂਸਲਹ 782 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸਦੇ ਹੋਰ ਧੀਆਂ ਪੁੱਤਰ ਹੋਏ।
- 27 ਇਸ ਤਰ੍ਹਾਂ ਮਥੂਸਲਹ ਕੁੱਲ 969 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।
- 28 ਜਦੋਂ ਲਾਮਕ 182 ਵਰ੍ਹਿਆਂ ਦਾ ਸੀ, ਉਸਦੇ ਘਰ ਇੱਕ ਪੁੱਤਰ ਜਨਮਿਆ।
- 29 ਲਾਮਕ ਨੇ ਆਪਣੇ ਪੁੱਤਰ ਦਾ ਨਾਮ ਨੂਹ ਰੱਖਿਆ। ਲਾਮਕ ਨੇ ਆਖਿਆ, “ਕਿਸਾਨਾਂ ਵਾਂਗ ਕਰੜੀ ਮਿਹਨਤ ਕਰ, ਕਿਉਂਕਿ ਪਰਮੇਸ਼ੁਰ ਨੇ ਧਰਤੀ ਨੂੰ ਸਰਾਪ ਦਿੱਤਾ ਸੀ। ਪਰ ਨੂਹ ਸਾਨੂੰ ਅਰਾਮ ਦੇਵੇਗਾ।”
- 30 ਨੂਹ ਦੇ ਜਨਮ ਤੋਂ ਬਾਅਦ ਲਾਮਕ 595 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸਦੇ ਹੋਰ ਧੀਆਂ ਪੁੱਤਰ ਹੋਏ।
- 31 ਇਸ ਤਰ੍ਹਾਂ ਲਾਮਕ ਕੁੱਲ 777 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।
- 32 ਜਦੋਂ ਨੂਹ 500 ਵਰ੍ਹਿਆਂ ਦਾ ਸੀ ਉਸਦੇ ਘਰ ਸ਼ੇਮ, ਹਾਮ ਅਤੇ ਯਾਫ਼ਥ ਨਾਮ ਦੇ ਪੁੱਤਰ ਜਨਮੇ।
Genesis 05
- Details
- Parent Category: Old Testament
- Category: Genesis
ਪੈਦਾਇਸ਼ ਕਾਂਡ 5