wheel

AJC Publications and Media Portal

 

But the Comforter, which is the Holy Ghost, whom the Father will send in my name, he shall teach you all things,
and bring all things to your remembrance, whatsoever I have said unto you. John 14:26


ਪੈਦਾਇਸ਼ਕਾਂਡ 10
  • 1 ਨੂਹ ਦੇ ਪੁੱਤਰ ਸਨ: ਸ਼ੇਮ, ਹਾਮ ਅਤੇ ਯਾਫ਼ਥ। ਹੜ ਤੋਂ ਮਗਰੋਂ ਇਨ੍ਹਾਂ ਤਿੰਨਾਂ ਆਦਮੀਆਂ ਨੇ ਬਹੁਤ ਸਾਰੇ ਪੁੱਤਰਾਂ ਨੂੰ ਜਨਮ ਦਿੱਤਾ। ਸ਼ੇਮ, ਹਾਮ ਅਤੇ ਯਾਫ਼ਥ ਦੇ ਪੁੱਤਰਾਂ ਦੀ ਸੂਚੀ ਇਹ ਹੈ।
  • 2 ਯਾਫ਼ਥ ਦੇ ਪੁੱਤਰ ਸਨ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮਸਕ ਅਤੇ ਤੀਰਾਸ।
  • 3 ਗੋਮਰ ਦੇ ਪੁੱਤਰ ਸਨ: ਅਸ਼ਕਨਜ਼, ਰੀਫਤ ਅਤੇ ਤੋਂਗਰਮਾਹ।
  • 4 ਯਾਵਾਨ ਦੇ ਪੁੱਤਰ ਸਨ: ਅਲੀਸ਼ਾਹ, ਤਰਸ਼ੀਸ, ਕਿਤ੍ਤੀਮ ਅਤੇ ਦੋਦਾਨੀਮ।
  • 5 ਉਹ ਸਾਰੇ ਲੋਕ ਜਿਹੜੇ ਸਮੁੰਦਰੀ ਤਟ ਦੀ ਜ਼ਮੀਨ ਦੇ ਆਲੇ-ਦੁਆਲੇ ਰਹਿੰਦੇ ਹਨ ਉਹ ਯਾਫ਼ਥ ਦੇ ਇਨ੍ਹਾਂ ਪੁੱਤਰਾਂ ਦੇ ਉੱਤਰਾਧਿਕਾਰੀ ਹੀ ਹਨ। ਹਰ ਪੁੱਤਰ ਦੀ ਖੁਦ ਦੀ ਜ਼ਮੀਨ ਸੀ। ਹਰ ਪਰਿਵਾਰ ਵਧਕੇ ਅਲੱਗ ਕੌਮ ਬਣ ਗਿਆ। ਹਰੇਕ ਕੌਮ ਦੀ ਆਪਣੀ ਭਾਸ਼ਾ ਸੀ।
  • 6 ਹਾਮ ਦੇ ਪੁੱਤਰ ਸਨ: ਕੂਸ਼, ਮਿਸਰਇਮ, ਪੂਟ ਅਤੇ ਕਨਾਨ।
  • 7 ਕੂਸ਼ ਦੇ ਪੁੱਤਰ ਸਨ: ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ।
  • 8 ਕੂਸ਼ ਦਾ ਵੀ ਇੱਕ ਪੁੱਤਰ ਸੀ ਜਿਸਦਾ ਨਾਮ ਨਿਮਰੋਦ ਸੀ। ਨਿਮਰੋਦ ਤਾਕਤ ਵਿੱਚ ਪਲਿਆ ਅਤੇ ਧਰਤੀ ਤੇ ਇੱਕ ਮਹਾਨ ਯੋਧਾ ਬਣ ਗਿਆ।
  • 9 ਨਿਮਰੋਦ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਬਣਿਆ। ਇਸੇ ਲਈ ਲੋਕ ਤੁਲਨਾ ਕਰਕੇ ਆਖਦੇ ਹਨ, “ਨਿਮਰੋਦ ਵਾਂਗ, ਜੋ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਸੀ।”
  • 10 ਨਿਮਰੋਦ ਦਾ ਰਾਜ ਬਾਬਲ, ਅਰਕ, ਅੱਕਦ ਅਤੇ ਕਲਨੇਹ ਵਿੱਚੋਂ ਸ਼ੁਰੂ ਹੋਇਆ, ਜੋ ਕਿ ਸ਼ਿਨਾਰ ਦੀ ਧਰਤੀ ਵਿੱਚ ਸਨ।
  • 11 ਨਿਮਰੋਦ ਅਸ਼ੂਰ ਵਿੱਚ ਵੀ ਗਿਆ। ਅਸ਼ੂਰ ਵਿੱਚ ਨਿਮਰੋਦ ਨੇ ਨੀਨਵਾਹ, ਰਹੋਬੋਥਈਰ, ਕਾਲਹ ਅਤੇ
  • 12 ਰਸਨ ਦੀ ਉਸਾਰੀ ਕੀਤੀ। (ਰਸਨ ਨੀਨਵਾਹ ਅਤੇ ਕਾਲਹ ਦੇ ਵਿਚਕਾਰ ਇੱਕ ਵੱਡਾ ਸ਼ਹਿਰ ਹੈ।)
  • 13 ਮਿਸ਼ਰਇਮ (ਮਿਸਰ) ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ,
  • 14 ਪਤਰੂਸੀ, ਕੁਸਲੂਹੀ ਅਤੇ ਕਫ਼ਤੋਂਰੀ ਦੇ ਲੋਕਾਂ ਦਾ ਪਿਤਾਮਾ ਸੀ। (ਫ਼ਿਲਸਤੀ ਲੋਕ ਕੁਸਲੂਹੀ ਤੋਂ ਆਏ ਸਨ।)
  • 15 ਕਨਾਨ, ਸੀਦੋਨ ਦਾ ਪਿਤਾ ਸੀ। ਸੀਦੋਨ, ਕਨਾਨ ਦਾ ਪਲੇਠਾ ਪੁੱਤਰ ਸੀ। ਕਨਾਨ ਹਿੱਤੀ ਲੋਕਾਂ ਹੇਥ, ਜਿਨ੍ਹਾਂ ਦਾ ਦਾ ਪਿਤਾ ਸੀ।
  • 16 ਅਤੇ ਕਨਾਨ ਯਬੂਸੀ ਲੋਕਾਂ, ਅਮੋਰੀ ਲੋਕਾਂ, ਗਿਰਗਾਸ਼ੀ ਲੋਕਾਂ,
  • 17 ਹਿੱਵੀ ਲੋਕਾਂ, ਅਰਕੀ ਲੋਕਾਂ, ਸੀਨੀ ਲੋਕਾਂ,
  • 18 ਅਰਵਾਦੀ ਲੋਕਾਂ, ਸਮਾਰੀ ਲੋਕਾਂ ਅਤੇ ਹਮਾਤੀ ਦੇ ਲੋਕਾਂ ਦਾ ਪਿਤਾਮਾ ਵੀ ਸੀ।ਕਨਾਨ ਦੇ ਪਰਿਵਾਰ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਫ਼ੈਲ ਗਏ।
  • 19 ਕਨਾਨ ਦੇ ਲੋਕਾਂ ਦੀ ਧਰਤੀ ਉੱਤਰ ਵਿੱਚ ਸੀਦੋਨ ਤੋਂ ਲੈਕੇ ਦਖਣ ਵੱਲ ਗਰਾਰ ਤੱਕ, ਪੱਛਮ ਵਿੱਚ ਅੱਜ਼ਹ ਤੋਂ ਲੈਕੇ, ਪੂਰਬ ਵੱਲ ਸਦੂਮ ਅਤੇ ਅਮੂਰਾਹ ਤੱਕ, ਅਦਮਾਹ ਅਤੇ ਸਬੋਈਮ ਤੋਂ ਲੈਕੇ ਲਾਸ਼ਾ ਤੱਕ ਸੀ।
  • 20 ਇਹ ਸਮੂਹ ਲੋਕ ਹਾਮ ਦੇ ਉੱਤਰਾਧਿਕਾਰੀ ਸਨ। ਇਨ੍ਹਾਂ ਸਮੂਹ ਪਰਿਵਾਰਾਂ ਦੀਆਂ ਆਪਣੀਆਂ ਭਾਸ਼ਾਵਾਂ ਸਨ। ਉਹ ਵੱਖਰੀਆਂ-ਵੱਖਰੀਆਂ ਕੌਮਾਂ ਬਣ ਗਏ।
  • 21 ਸ਼ੇਮ ਯਾਫ਼ਥ ਦਾ ਵੱਡਾ ਭਰਾ ਸੀ। ਸ਼ੇਮ ਦੇ ਉੱਤਰਾਧਿਕਾਰੀਆਂ ਵਿੱਚੋਂ ਇਕ ਏਬਰ ਸੀ, ਸਮੂਹ ਇਬਰਾਨੀ ਲੋਕਾਂ ਦਾ ਪਿਤਾਮਾ।
  • 22 ਸ਼ੇਮ ਦੇ ਪੁੱਤਰ ਸਨ ਏਲਾਮ, ਅਸ਼ੂਰ, ਅਰਪਕਸ਼ਦ, ਲੂਦ ਅਤੇ ਅਰਾਮ।
  • 23 ਅਰਾਮ ਦੇ ਪੁੱਤਰ ਸਨ ਊਸ, ਹੂਲ ਗਥਰ ਅਤੇ ਮਸ਼।
  • 24 ਅਰਪਕਸ਼ਦ ਸ਼ਾਲਹ ਦਾ ਪਿਤਾ ਸੀ।
  • 25 ਏਬਰ ਦੋ ਪੁੱਤਰਾਂ ਦਾ ਪਿਤਾ ਸੀ। ਇੱਕ ਪੁੱਤਰ ਦਾ ਨਾਮ ਪਲਗ ਸੀ। ਉਸਨੂੰ ਇਹ ਨਾਮ ਇਸ ਲਈ ਦਿੱਤਾ ਗਿਆ ਸੀ ਕਿਉਂਕਿ ਧਰਤੀ ਉਸਦੇ ਜੀਵਨ ਕਾਲ ਦੌਰਾਨ ਵੰਡੀ ਗਈ ਸੀ। ਦੂਸਰੇ ਪੁੱਤਰ ਦਾ ਨਾਮ ਸੀ ਯਾਕਟਾਨ।
  • 26 ਯਾਕਟਾਨ ਅਲਮੋਦਾਦ, ਸ਼ਾਲਫ਼, ਹਸਰਮਾਵਤ, ਯਰਾਹ,
  • 27 ਹਦੋਰਾਮ, ਊਜ਼ਾਲ, ਦਿਕਲਾਹ,
  • 28 ਓਬਾਲ, ਅਬੀਮਾਏਲ, ਸ਼ਬਾ,
  • 29 ਓਫ਼ਿਰ, ਹਵੀਲਾਹ ਅਤੇ ਯੋਬਾਬ ਦਾ ਪਿਤਾ ਸੀ। ਇਹ ਸਾਰੇ ਲੋਕ ਯਾਕਟਾਨ ਦੇ ਪੁੱਤਰ ਸਨ।
  • 30 ਇਹ ਲੋਕ ਮੇਸ਼ਾ ਅਤੇ ਪੂਰਬ ਦੇ ਪਹਾੜੀ ਪ੍ਰਦੇਸ਼ ਦੇ ਇਲਾਕੇ ਵਿੱਚ ਰਹਿੰਦੇ ਸਨ। ਮੇਸ਼ਾ ਸਫ਼ਾਰ ਦੇ ਦੇਸ਼ ਵੱਲ ਸੀ।
  • 31 ਉਹ ਲੋਕ ਸ਼ੇਮ ਦੇ ਪਰਿਵਾਰ ਵਿੱਚੋਂ ਹਨ। ਉਨ੍ਹਾਂ ਦੀ ਵੰਡ ਪਰਿਵਾਰਾਂ, ਭਾਸ਼ਾਵਾਂ, ਦੇਸ਼ਾਂ ਅਤੇ ਕੌਮਾਂ ਅਨੁਸਾਰ ਕੀਤੀ ਗਈ ਹੈ।
  • 32 ਇਹ ਨੂਹ ਦੇ ਪੁੱਤਰਾਂ ਦੇ ਪਰਿਵਾਰ ਹਨ। ਉਹ ਆਪਣੀਆਂ ਜਾਤਾਂ ਅਨੁਸਾਰ ਸ਼ਾਮਿਲ ਕੀਤੇ ਗਏ ਸਨ। ਉਨ੍ਹਾਂ ਤੋਂ ਕੌਮਾਂ ਹੜ ਤੋਂ ਬਾਦ ਸਾਰੀ ਧਰਤੀ ਉੱਤੇ ਫ਼ੈਲ ਗਈਆਂ।