- 1 “ਜਦੋਂ ਕੋਈ ਬੰਦਾ ਯਹੋਵਾਹ ਪਰਮੇਸ਼ੁਰ ਨੂੰ ਅਨਾਜ਼ ਦੀ ਭੇਟ ਦਿੰਦਾ ਹੈ, ਉਸਦੀ ਭੇਟ ਮੈਦੇ ਦੀ ਹੋਣੀ ਚਾਹੀਦੀ ਹੈ। ਉਸਨੂੰ ਮੈਦੇ ਉੱਤੇ ਤੇਲ ਚੋਣਾ ਚਾਹੀਦਾ ਹੈ ਅਤੇ ਇਸ ਉੱਤੇ ਲੋਬਾਨ ਵੀ ਪਾਉਣਾ ਚਾਹੀਦਾ ਹੈ।
- 2 ਫ਼ੇਰ ਉਸਨੂੰ ਇਹ ਹਾਰੂਨ ਦੇ ਪੁੱਤਰਾਂ, ਜਾਜਕਾਂ ਕੋਲ ਲੈਕੇ ਆਉਣਾ ਚਾਹੀਦਾ ਹੈ। ਉਸਨੂੰ, ਤੇਲ ਵਿੱਚ ਮਿਲੇ ਹੋਏ ਮੈਦੇ ਦੀ ਇੱਕ ਮੁਠ ਲੈਣੀ ਚਾਹੀਦੀ ਹੈ ਅਤੇ ਇਸ ਵਿੱਚ ਲੋਬਾਨ ਹੋਣਾ ਚਾਹੀਦਾ ਹੈ ਅਤੇ ਇਹ ਯਾਦਗਾਰੀ ਭੇਟ ਜਗਵੇਦੀ ਉੱਤੇ ਸਾੜ ਦੇਣੀ ਚਾਹੀਦੀ ਹੈ। ਇਹ ਅੱਗ ਦੁਆਰਾ ਦਿੱਤੀ ਹੋਈ ਭੇਟ ਹੈ, ਅਤੇ ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।
- 3 ਬਚੀ ਹੋਈ ਅਨਾਜ਼ ਦੀ ਭੇਟ ਹਾਰੂਨ ਅਤੇ ਉਸਦੇ ਪੁੱਤਰਾਂ ਦੀ ਹੋਵੇਗੀ। ਯਹੋਵਾਹ ਅੱਗੇ ਚੜਾਈ ਗਈ ਇਹ ਅੱਗ ਦੀ ਭੇਂਟ ਬਹੁਤ ਪਵਿੱਤਰ ਹੈ।
- 4 “ਜਦੋਂ ਕੋਈ ਬੰਦਾ ਅਜਿਹੀ ਭੇਟ ਚੜਾਉਂਦਾ ਜਿਸਨੂੰ ਚੁਲ੍ਹੇ ਵਿੱਚ ਪਕਾਇਆ ਗਿਆ ਹੋਵੇ, ਇਹ ਮੈਦੇ ਨਾਲ ਤੇਲ ਵਿੱਚ ਬਣੀ ਹੋਈ ਪਤੀਰੀ ਰੋਟੀ ਜਾਂ ਤੇਲ ਨਾਲ ਚੋਪੜੀਆਂ ਹੋਈਆਂ ਬੇਖਮੀਰੀਆਂ ਮਠੀਆਂ ਹੋਣਿਆਂ ਚਾਹੀਦੀਆਂ ਹਨ।
- 5 ਜੇ ਤੁਸੀਂ ਤਵੇ ਉੱਤੇ ਭੁਂਨੇ ਹੋਏ ਅਨਾਜ਼ ਦੀ ਭੇਟ ਨੂੰ ਲੈਕੇ ਆਉਂਦੇ ਹੋ ਤਾਂ ਇਹ ਤੇਲ ਵਿੱਚ ਮਿਲੇ ਹੋਏ ਬੇਖਮੀਰੇ ਮੈਦੇ ਦੀ ਹੋਣੀ ਚਾਹੀਦੀ ਹੈ।
- 6 ਤੁਹਾਨੂੰ ਚਾਹੀਦਾ ਹੈ ਕਿ ਇਸਦੇ ਟੁਕੜੇ ਕਰ ਲਵੋ ਅਤੇ ਇਨ੍ਹਾਂ ਉੱਪਰ ਤੇਲ ਪਾਉ। ਇਹ ਅਨਾਜ਼ ਦੀ ਭੇਟ ਹੈ।
- 7 ਜੇ ਤੁਸੀਂ ਕੜਾਹੀ ਵਿੱਚ ਪੱਕੇ ਹੋਏ ਅਨਾਜ਼ ਦੀ ਭੇਟ ਲੈਕੇ ਆਉਂਦੇ ਹੋ ਤਾਂ ਇਹ ਤੇਲ ਵਿੱਚ ਗੁੰਨ੍ਹੇ ਮੈਦੇ ਦਾ ਹੋਣਾ ਚਾਹੀਦਾ ਹੈ।
- 8 “ਤੁਹਾਨੂੰ ਯਹੋਵਾਹ ਅੱਗੇ ਇਨ੍ਹਾਂ ਚੀਜ਼ਾਂ ਤੋਂ ਬਣੀ ਹੋਈ ਅਨਾਜ਼ ਦੀ ਭੇਟ ਲੈਕੇ ਆਉਣੀ ਚਾਹੀਦੀ ਹੈ। ਤੁਹਾਨੂੰ ਉਹ ਚੀਜ਼ਾਂ ਜਾਜਕ ਕੋਲ ਲੈਕੇ ਆਉਣੀਆਂ ਚਾਹੀਦੀਆਂ ਹਨ, ਅਤੇ ਉਹ ਉਨ੍ਹਾਂ ਨੂੰ ਜਗਵੇਦੀ ਕੋਲ ਲਿਆਵੇਗਾ।
- 9 ਫ਼ੇਰ ਜਾਜਕ ਅਨਾਜ਼ ਦੀ ਭੇਟ ਦਾ ਇੱਕ ਹਿੱਸਾ ਲਵੇਗਾ ਅਤੇ ਇਸ ਯਾਦਗਾਰੀ ਹਿੱਸੇ ਨੂੰ ਜਗਵੇਦੀ ਉੱਤੇ ਸਾੜੇਗਾ। ਇਹ ਅੱਗ ਦੁਆਰਾ ਚੜਾਈ ਗਈ ਭੇਟ ਹੈ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।
- 10 ਬਾਕੀ ਬਚੇ ਅਨਾਜ਼ ਦੀ ਭੇਟ ਹਾਰੂਨ ਅਤੇ ਉਸਦੇ ਪੁੱਤਰਾਂ ਦੀ ਹੈ। ਯਹੋਵਾਹ ਨੂੰ ਅੱਗ ਦੁਆਰਾ ਚੜਾਈ ਗਈ ਭੇਟ ਦਾ ਇਹ ਹਿੱਸਾ ਅੱਤ ਪਵਿੱਤਰ ਹੈ।
- 11 “ਤੁਹਾਨੂੰ ਕੋਈ ਵੀ ਅਜਿਹੀ ਅਨਾਜ਼ ਦੀ ਭੇਟ ਯਹੋਵਾਹ ਨੂੰ ਨਹੀਂ ਚੜਾਉਣੀ ਚਾਹੀਦੀ ਜਿਸ ਵਿੱਚ ਖਮੀਰ ਹੋਵੇ ਅਤੇ ਤੁਹਾਨੂੰ ਸ਼ਹਿਦ ਜਾਂ ਖਮੀਰ ਨੂੰ ਯਹੋਵਾਹ ਨੂੰ ਅੱਗ ਦੁਆਰਾ ਦਿੱਤੇ ਗਏ ਚੜਾਵੇ ਵਜੋਂ ਨਹੀਂ ਸਾੜਨਾ ਚਾਹੀਦਾ।
- 12 ਤੁਸੀਂ ਸ਼ਹਿਦ ਅਤੇ ਖਮੀਰ ਨੂੰ ਯਹੋਵਾਹ ਲਈ ਪਹਿਲੀ ਵਾਢੀ ਦੀ ਭੇਟ ਵਜੋਂ ਲਿਆ ਸਕਦੇ ਹੋ ਪਰ ਕਦੇ ਯਹੋਵਾਹ ਨੂੰ ਪ੍ਰਸੰਨ ਕਰਨ ਵਾਲੀ ਸੁਗੰਧੀ ਵਜੋਂ ਕਦੇ ਵੀ ਖਮੀਰ ਅਤੇ ਸ਼ਹਿਦ ਨੂੰ ਜਗਵੇਦੀ ਉੱਤੇ ਨਾ ਸਾੜੋ।
- 13 ਜਿਹੜੀ ਵੀ ਅਨਾਜ਼ ਦੀ ਭੇਟ ਤੁਸੀਂ ਲੈਕੇ ਆਵੋਂ ਉਸ ਉੱਤੇ ਨਮਕ ਵੀ ਜ਼ਰੂਰ ਰੱਖੋ। ਤੁਹਾਨੂੰ ਆਪਣੇ ਅਨਾਜ਼ ਦੀ ਭੇਟ ਵਿੱਚੋਂ ਕਦੇ ਵੀ ਪਰਮੇਸ਼ੁਰ ਦੇ ਇਕਰਾਰਨਾਮੇ ਦਾ ਨਮਕ ਖਾਰਜ ਨਹੀਂ ਕਰਨਾ ਚਾਹੀਦਾ। ਤੁਹਾਨੂੰ ਆਪਣੇ ਸਾਰੇ ਚੜਾਵਿਆਂ ਨਾਲ ਨਮਕ ਲੈਕੇ ਆਉਣ ਚਾਹੀਦਾ ਹੈ।
- 14 “ਜਦੋਂ ਤੁਸੀਂ ਯਹੋਵਾਹ ਵਾਸਤੇ ਪਹਿਲੀ ਫ਼ਸਲ ਦੇ ਅਨਾਜ਼ ਦੀ ਭੇਟ ਲੈਕੇ ਆਵੋ, ਤਾਂ ਤੁਹਾਨੂੰ ਅਨਾਜ਼ ਦੀਆਂ ਭੁਨੀਆਂ ਹੋਈਆਂ ਬੱਲੀਆਂ ਲੈਕੇ ਆਉਣੀਆਂ ਚਾਹੀਦੀਆਂ ਹਨ। ਇਹ ਤਾਜੇ ਅਨਾਜ਼ ਦੇ ਕੁੱਟੇ ਹੋਏ ਦਾਣੇ ਹੋਣੇ ਚਾਹੀਦੇ ਹਨ। ਇਹ ਤੁਹਾਡੀ ਪਹਿਲੀ ਫ਼ਸਲ ਦੇ ਅਨਾਜ਼ ਦੀ ਭੇਟ ਹੋਵੇਗੀ।
- 15 ਤੁਹਾਨੂੰ ਇਸ ਵਿੱਚ ਤੇਲ ਅਤੇ ਲੋਬਾਨ ਵੀ ਪਾਉਣਾ ਚਾਹੀਦਾ ਹੈ। ਇਹ ਅਨਾਜ਼ ਦੀ ਭੇਟ ਹੈ।
- 16 ਜਾਜਕ ਨੂੰ ਇਸ ਕੁੱਟੇ ਹੋਏ ਅਨਾਜ਼ ਦੇ ਇੱਕ ਹਿੱਸੇ, ਇਸ ਉੱਤੇ ਪਾਏ ਹੋਏ ਤੇਲ ਅਤੇ ਸਾਰੇ ਲੋਬਾਨ ਨੂੰ ਯਾਦਗਾਰੀ ਭੇਟ ਵਜੋਂ ਸਾੜਨਾ ਚਾਹੀਦਾ ਹੈ। ਇਹ ਯਹੋਵਾਹ ਨੂੰ ਅੱਗ ਦੁਆਰਾ ਦਿੱਤਾ ਗਿਆ ਚੜਾਵਾ ਹੈ।
Leviticus 02
- Details
- Parent Category: Old Testament
- Category: Leviticus
ਅਹਬਾਰ ਕਾਂਡ 2