wheel

AJC Publications and Media Portal

 

But the Comforter, which is the Holy Ghost, whom the Father will send in my name, he shall teach you all things,
and bring all things to your remembrance, whatsoever I have said unto you. John 14:26


ਅਮਸਾਲਕਾਂਡ 6
  • 1 ਮੇਰੇ ਬੇਟੇ, ਕਿਸੇ ਹੋਰ ਬੰਦੇ ਦੇ ਕਰਜ਼ ਦੀ ਜਿਂਮੇਵਾਰੀ ਨਾ ਚੁੱਕੋ। ਕੀ ਤੁਸੀਂ ਉਸ ਬੰਦੇ ਦਾ ਕਰਜ਼ਾ ਮੋੜਨ ਦਾ ਇਕਰਾਰ ਕੀਤਾ ਹੈ, ਜੇਕਰ ਤੁਸੀਂ ਕਿਸੇ ਹੋਰ ਦੇ ਕਰਜ਼ ਦੇ ਜਿੰਮੇਵਾਰ ਹੋਣ ਲਈ ਇਹ ਵਾਦਾ ਕਰਦਿਆਂ ਹੋਇਆਂ ਹੱਥ ਹਿਲਾਵੋਁ।
  • 2 ਜੇਕਰ ਤੁਸੀਂ ਆਪਣੇ ਹੀ ਸ਼ਬਦਾਂ ਵਿੱਚ ਫ਼ਸ ਗਏ ਹੋਂ, ਜੇਕਰ ਤੁਸੀਂ ਖੁਦ ਦੇ ਸ਼ਬਦਾਂ ਵਿੱਚ ਹੀ ਅਟਕ ਗਏ ਹੋਂ।
  • 3 ਤਾਂ ਮੇਰੇ ਪੁੱਤਰ, ਕਿਉਂ ਕਿ ਤੂੰ ਕਿਸੇ ਹੋਰ ਦੇ ਹੱਥਾਂ ਵਿੱਚ ਅੜ ਗਿਆ ਹੈਂ: ਆਪਣੇ-ਆਪ ਨੂੰ ਮੁਕਤ ਕਰਾਉਣ ਲਈ ਇਹ ਕੁਝ ਕਰ: ਜਾ ਆਪਣੇ-ਆਪ ਨੂੰ ਨਿਮਾਣਾ ਬਣਾ ਅਤੇ ਉਸ ਆਦਮੀ ਅੱਗੇ ਅਰਜੋਈ ਕਰ।
  • 4 ਆਪਣੀਆਂ ਅੱਖਾਂ ਨੂੰ ਸੌਣ ਨਾ ਦੇਵੋ, ਆਪਣੇ ਝਿਮਵਿਆਂ ਨੂੰ ਮਿਚਣ ਨਾ ਦਿਓ।
  • 5 ਆਪਣੇ-ਆਪ ਨੂੰ ਮੁਕਤ ਕਰੋ ਜਿਵੇਂ ਇੱਕ ਹਿਰਨ ਸ਼ਿਕਾਰੀ ਤੋਂ, ਜਿਵੇਂ ਇੱਕ ਪੰਛੀ ਫ਼ਸਾਉਣ ਵਾਲੇ ਤੋਂ ਅਪਣੇ ਨੂੰ ਮੁਕਤ ਕਰਾਉਂਦਾ ਹੈ।
  • 6 ਜਾ, ਸੁਸਤ ਬੰਦੇ, ਕੀੜੀ ਵੱਲ ਤੱਕ, ਵੇਖ ਇਹ ਕਿਂਝ ਵਰਤਾਰਾ ਕਰਦੀ ਹੈ, ਅਤੇ ਸਿਆਣੀ ਬਣਦੀ ਹੈ।
  • 7 ਕੀੜੀ ਦਾ ਕੋਈ ਹਾਕਮ ਨਹੀਂ, ਕੋਈ ਮਾਲਕ ਨਹੀਂ ਜਾਂ ਕੋਈ ਆਗੂ ਨਹੀਂ ਹੁੰਦਾ।
  • 8 ਤਾਂ ਵੀ, ਇਹ ਗਰਮੀਆਂ ਵਿੱਚ, ਆਪਣਾ ਭੋਜਨ ਇਕੱਠਾ ਕਰਦੀ ਹੈ ਅਤੇ ਵਾਢੀ ਵੇਲੇ ਆਪਣੀ ਸਮਗਰੀ ਨੂੰ ਇੱਕਤ੍ਰ ਕਰਦੀ ਹੈ।
  • 9 ਸੁਸਤ ਬੰਦਿਆ, ਕਿੰਨਾ ਕੁ ਚਿਰ ਤੂੰ ਇੱਥੇ ਲੰਮਾ ਪਿਆ ਰਹੇਁਗਾ? ਕਦੋਂ ਤੂੰ ਆਪਣੀ ਨੀਂਦ ਤੋਂ ਜਾਗੇਁਗਾ?
  • 10 ਬੋੜੀ ਜਿਹੀ ਨੀਂਦ, ਬੋੜੀ ਜਿਹੀ ਝਪਕੀ, ਆਪਣੇ ਹੱਥਾਂ ਨੂੰ ਥੋੜਾ ਜਿਹਾ ਆਰਾਮ,
  • 11 ਅਤੇ ਇਸਨੂੰ ਜਾਨਣ ਤੋਂ ਪਹਿਲਾਂ, ਤੂੰ ਗਰੀਬ ਹੋ ਜਾਵੇਗਾਂ, ਜਿਵੇਂ ਇੱਕ ਡਕੈਤ ਨੇ ਤੁਹਾਡਾ ਸਭ ਕੁਝ ਚੁਰਾ ਲਿਆ ਹੋਵੇ।
  • 12 ਇੱਕ ਸਮਾਜ ਧ੍ਰੋਹੀ, ਇੱਕ ਦੁਸ਼ਟ ਆਦਮੀ ਜਿਸ ਦੀ ਗੱਲ-ਬਾਤ ਅਵਲ੍ਲੀ ਹੋਵੇ।
  • 13 ਜੋ ਆਪਣੀਆਂ ਅੱਖਾਂ ਝਮਕ ਕੇ, ਆਪਣੇ ਪੈਰ ਘਸਰ ਕੇ ਅਤੇ ਆਪਣੀਆਂ ਉਂਗਲਾ ਨਾਲ ਸੰਕੇਤ ਕਰਕੇ ਗੁਪਤ ਇਸ਼ਾਰੇ ਕਰੇ।
  • 14 ਜੋ ਹਮੇਸ਼ਾ ਆਪਣੇ ਮਨ ਵਿੱਚ ਕੁਝ ਬਦ ਵਿਉਂਤਦਾ ਰਹੇ ਅਤੇ ਅਜਿਹਾ ਵਿਅਕਤੀ ਜੋ ਹਮੇਸ਼ਾ ਦਲੀਲਬਾਜ਼ੀ ਲਿਆਵੇ।
  • 15 ਪਰ ਇਸਦੇ ਫ਼ਲਸਵਰੂਪ ਅਚਾਨਕ ਬਿਪਤਾ ਆ ਪਵੇਗੀ। ਅੱਖ ਦੇ ਫ਼ੇਰ ਵਿੱਚ ਉਹ ਤਬਾਹ ਹੋ ਜਾਵੇਗਾ ਮੁੜ ਪਰਤਨ ਦੇ ਕਿਸੇ ਵੀ ਰਾਹ ਤੋਂ ਬਿਨਾ।
  • 16 ਯਹੋਵਾਹ ਇਨ੍ਹਾਂ ਛੇਆਂ ਗੱਲਾਂ ਨੂੰ ਨਰਫ਼ਤ ਕਰਦਾ, ਅਤੇ ਇਹ ਸੱਤ ਗੱਲਾਂ ਉਸ ਲਈ ਘ੍ਰਿਣਾਯੋਗ ਹਨ।
  • 17 ਘੁਮਂਡੀ ਅੱਖਾਂ, ਘ੍ਰਿਣਾਯੋਗ ਜੀਭ, ਹੱਥ ਜਿਹੜੇ ਬੇਕਸੂਰਾਂ ਨੂੰ ਮਾਰਦੇ ਹਨ।
  • 18 ਦਿਲ ਜਿਹੜਾ ਹਮੇਸ਼ਾ ਗੰਦੀਆਂ ਗੱਲਾਂ ਵਿਉਂਤਦਾ, ਪੈਰ ਜਿਹੜੇ ਬਦੀ ਕਰਨ ਲਈ ਦੌੜਦੇ ਹਨ।
  • 19 ਇੱਕ ਝੂਠਾ ਗਵਾਹ ਜਿਹੜਾ ਹਮੇਸ਼ਾ ਝੂਠ ਦੱਸਦਾ, ਅਤੇ ਉਹ ਵਿਅਕਤੀ ਜਿਹੜਾ ਦੋ ਭਰਾਵਾਂ ਵਿਚਕਾਰ ਦਲੀਲਬਾਜ਼ੀ ਲਿਆਉਂਦਾ।
  • 20 ਮੇਰੇ ਪੁੱਤਰ, ਆਪਣੇ ਪਿਤਾ ਦੇ ਹੁਕਮਾਂ ਨੂੰ ਮੰਨ। ਅਤੇ ਆਪਣੀ ਮਾਤਾ ਦੀਆਂ ਸਿਖਿਆਵਾਂ ਨੂੰ ਨਾ ਵਿਸਾਰਨਾ।
  • 21 ਉਨ੍ਹਾਂ ਦੇ ਸ਼ਬਦਾਂ ਨੂੰ ਹਰ ਵੇਲੇ ਚੇਤੇ ਰੱਖਣਾ ਇਹ ਗੱਲਾਂ ਪਲ੍ਲੇ ਬੰਨ੍ਹ ਲੈਣੀਆਂ ਅਤੇ ਆਪਣੇ ਦਿਲ ਤੇ ਉਕਰ ਲੈਣੀਆਂ।
  • 22 ਉਨ੍ਹਾਂ ਦੀਆਂ ਸਿਖਿਆਵਾਂ, ਜਿੱਥੇ ਵੀ ਤੁਸੀਂ ਜਾਵੋਂਗੇ, ਉੱਥੇ ਤੁਹਾਡੀ ਅਗਵਾਈ ਕਰਨਗੀਆਂ। ਜਦੋਂ ਤੁਸੀਂ ਸੁਤ੍ਤੇ ਹੋਵੋਂਗੇ ਉਹ ਤੁਹਾਡਾ ਧਿਆਨ ਰੱਖਣਗੀਆਂ। ਅਤੇ ਜਦੋਂ ਤੁਸੀਂ ਜਾਗੋਁਗੇ, ਉਹ ਤੁਹਾਡੇ ਨਾਲ ਗੱਲਾਂ ਕਰਨਗੀਆਂ ਅਤੇ ਤੁਹਾਨੂੰ ਰਾਹ ਵਿਖਾਉਣਗੀਆਂ।
  • 23 ਕਿਉਂ ਜੋ, ਹੁਕਮ ਇੱਕ ਦੀਵੇ ਵਾਂਗ ਹੈ ਅਤੇ ਸਿਖਿਆ ਰੋਸ਼ਨੀ ਵਾਂਗ ਹੈ। ਸੁਧਾਰ ਜਿਂਦਗੀ ਦਾ ਰਾਹ ਹੈ।
  • 24 ਉਹ ਤੁਹਾਨੂੰ ਅਵਿਨਾਸ਼ੀ ਔਰਤ ਤੋਂ ਅਤੇ ਇੱਕ ਵਿਦੇਸ਼ੀ ਔਰਤ ਦੀਆਂ ਕੂਲੀਆਂ ਗੱਲਾਂ ਤੋਂ ਬਚਾਉਂਦੇ ਹਨ।
  • 25 ਉਸਦੀ ਖੂਬਸੂਰਤੀ ਦੀ ਇੱਛਾ ਨਾ ਕਰੋ, ਉਸਨੂੰ ਅੱਖਾਂ ਦੀਆਂ ਪੁਤਲੀਆਂ ਨਾਲ ਤੁਹਾਨੂੰ ਲੁਭਾਉਣ ਨਾ ਦਿਓ।
  • 26 ਕਿਉਂ ਕਿ ਇੱਕ ਵੇਸਵਾ ਦੀ ਕੀਮਤ ਰੋਟੀ ਦੇ ਇੱਕ ਟੁਕੜੇ ਜਿੰਨੀ ਹੀ ਹੋ ਸਕਦੀ ਹੈ, ਪਰ ਦੂਸਰੇ ਬੰਦੇ ਦੀ ਪਤਨੀ ਤੈਥੋਂ ਤੇਰੇ ਜੀਵਨ ਦੀ ਕੀਮਤ ਮਂਗੇਗੀ।
  • 27 ਜੇ ਕੋਈ ਬੰਦਾ ਆਪਣੇ ਉੱਤੇ ਅੰਗਿਆਰ ਸੁੱਟੇਗਾ ਤਾਂ ਉਸਦੇ ਕੱਪੜੇ ਵੀ ਸੜ ਜਾਣਗੇ।
  • 28 ਜੇ ਕੋਈ ਬੰਦਾ ਮਘਦੇ ਕੋਲਿਆਂ ਉੱਤੇ ਪੈਰ ਧਰ ਦਿੰਦਾ ਹੈ ਤਾਂ ਉਸਦੇ ਪੈਰ ਸੜ ਜਾਣਗੇ।
  • 29 ਇਸੇ ਤਰ੍ਹਾਂ ਹੀ ਕੋਈ ਵੀ ਵਿਅਕਤੀ ਜੋ ਕਿਸੇ ਹੋਰ ਆਦਮੀ ਦੀ ਪਤਨੀ ਨਾਲ ਸੌਁਦਾ, ਕੋਈ ਵੀ ਜੋ ਉਸ ਨੂੰ ਛੂੰਹਦਾ ਹੈ, ਸਜ਼ਾ ਤੋਂ ਨਹੀਂ ਬਚੇਗਾ।
  • 30 ਹੋ ਸਕਦਾ ਹੈ ਕਿ ਕੋਈ ਬੰਦਾ ਭੁੱਖਾ ਹੋਵੇ ਅਤੇ ਢਿੱਡ ਭਰਨ ਲਈ ਚੋਰੀ ਕਰੇ, ਲੋਕੀਂ ਉਸਨੂੰ ਨਫ਼ਰਤ ਨਹੀਂ ਕਰਨਗੇ।
  • 31 ਪਰ ਜੇ ਉਹ ਬੰਦਾ ਫ਼ੜਿਆ ਜਾਵੇ ਤਾਂ ਉਸਨੂੰ ਚੋਰੀ ਦੇ ਮਾਲ ਨਾਲੋਂ ਸੱਤ ਗੁਣਾ ਵਧ ਜ਼ੁਰਮਾਨਾ ਭਰਨਾ ਪਵੇਗਾ। ਭਾਵੇਂ ਉਸਨੂੰ ਆਪਣੇ ਘਰ ਵਿਚਲਾ ਸਭ ਕੁਝ ਗਵਾਉਣਾ ਪਵੇ!
  • 32 ਜਿਹੜਾ ਬੰਦਾ ਕਿਸੇ ਹੋਰ ਦੀ ਪਤਨੀ ਨਾਲ ਵਿਭਚਾਰ ਕਰਦਾ ਹੈ ਮੂਰਖ ਹੈ ਅਤੇ ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।
  • 33 ਬੇਇੱਜ਼ਤ ਹੋਣਾ ਅਤੇ ਕੁਟਿਆ ਜ੍ਜਾਣਾ ਇਹ ਉਸਦੀ ਤਕਦੀਰ ਹੋਵੇਗੀ ਅਤੇ ਉਹ ਆਪਣੀ ਬਦਨਾਮੀ ਕਦੇ ਵੀ ਧੋਣ ਦੇ ਕਾਬਿਲ ਨਹੀਂ ਹੋਵੇਗਾ।
  • 34 ਕਿਉਂ ਜੁ ਉਸ ਔਰਤ ਦੇ ਪਤੀ ਨੂੰ ਈਰਖਾ ਹੋ ਜਾਵੇਗੀ ਅਤੇ ਜਦੋਂ ਉਹ ਬਦਲਾ ਲਵੇਗਾ ਉਹ ਕੋਈ ਤਰਸ ਨਹੀਂ ਕਰੇਗਾ।
  • 35 ਉਹ ਕੋਈ ਵੀ ਮੁਆਵਜ਼ਾ ਮੰਜ਼ੂਰ ਨਹੀਂ ਕਰੇਗਾ, ਕੋਈ ਫ਼ਰਕ ਨਹੀਂ ਪੈਂਦਾ, ਕੀਮਤ ਭਾਵੇਂ ਕਿੰਨੀ ਵੀ ਵਡੇਰੀ ਹੋਵੇ।