- 1 ਜਿਹੜਾ ਆਦਮੀ ਸਿਖ੍ਖਣਾ ਚਾਹੁੰਦਾ ਹੈ ਉਹ ਸੁਧਰਨਾ ਵੀ ਚਾਹੁੰਦਾ ਹੈ, ਪਰ ਜੋ ਕੋਈ ਵੀ ਝਿੜਕੇ ਜਾਣ ਨੂੰ ਨਫ਼ਰਤ ਕਰੇ ਬੇਵਕੂਫ਼ ਹੈ।
- 2 ਇੱਕ ਨੇਕ ਵਿਅਕਤੀ ਯਹੋਵਾਹ ਪਾਸੋਂ ਮਿਹਰ ਪ੍ਰਾਪਤ ਕਰਦਾ, ਪਰ ਉਹ (ਯਹੋਵਾਹ) ਇੱਕ ਸਕੀਮੀ ਬੰਦੇ ਨੂੰ ਨਿਂਦਦਾ ਹੈ।
- 3 ਇੱਕ ਜਣਾ ਬਦੀ ਰਾਹੀਂ ਆਪਣੇ-ਆਪ ਨੂੰ ਸਬਾਪਿਤ ਨਹੀਂ ਕਰ ਸਕਦਾ, ਪਰ ਧਰਮੀ ਬੰਦੇ ਨੂੰ ਕਦੇ ਵੀ ਉਖਾੜਿਆ ਨਹੀਂ ਜਾ ਸਕਦਾ।
- 4 ਨੇਕ ਪਤਨੀ ਆਪਣੇ ਪਤੀ ਦੇ ਸਿਰ ਤੇ ਸ਼ਾਹੀ ਤਾਜ਼ ਵਾਂਗ ਹੁੰਦੀ ਹੈ, ਪਰ ਜਿਹੜੀ ਔਰਤ ਆਪਣੇ ਪਤੀ ਨੂੰ ਸ਼ਰਮਿੰਦਾ ਕਰਦੀ ਹੈ ਉਹ ਉਸ ਦੇ ਸਰੀਰ ਵਿੱਚ ਇੱਕ ਬਿਮਾਰੀ ਵਾਂਗ ਹੈ।
- 5 ਨੇਕ ਬੰਦੇ ਦੀਆਂ ਵਿਉਂਤਾਂ ਨਿਆਈ ਅਤੇ ਸਹੀ ਹੁਂਦੀਆ ਹਨ। ਪਰ ਦੁਸ਼ਟ ਦੀ ਸਲਾਹ ਘ੍ਰਿਣਾਯੋਗ ਹੁੰਦੀ ਹੈ।
- 6 ਦੁਸ਼ਟ ਦੇ ਸ਼ਬਦ ਲੋਕਾਂ ਨੂੰ ਮਾਰਨ ਦੇ ਮੌਕੇ ਦਾ ਇੰਤਜ਼ਾਰ ਕਰਦੇ ਹਨ। ਪਰ ਇੱਕ ਇਮਾਨਦਾਰ ਵਿਅਕਤੀ ਦਾ ਉਪਦੇਸ਼ ਹਮੇਸ਼ਾ ਉਨ੍ਹਾਂ ਨੂੰ ਬਚਾਉਂਦਾ ਹੈ।
- 7 ਬੁਰੇ ਲੋਕ ਉਖੜ ਜਾਂਦੇ ਹਨ ਅਤੇ ਨਹੀਂ ਬਚਦੇ ਪਰ ਧਰਮੀ ਦੇ ਪਰਿਵਾਰ ਕਾਇਮ ਰਹਿਣਗੇ।
- 8 ਇੱਕ ਆਦਮੀ ਦੀ ਉਸਦੀ ਆਪਣੀ ਸਿਆਣਪ ਅਨੁਸਾਰ ਉਸਤਤ ਹੁੰਦੀ ਹੈ, ਪਰ ਜਿਨ੍ਹਾਂ ਲੋਕਾਂ ਦੇ ਦਿਮਾਗ ਪੁਠ੍ਠੇ ਹਨ ਤਿਰਸਕਾਰੇ ਜਾਂਦੇ ਹਨ।
- 9 ਮਹਤ੍ਤਵਹੀਣ ਹੋਕੇ ਇੱਕ ਨੌਕਰ ਨੂੰ ਰੱਖਣਾ ਮਹੱਤਵਪੂਰਣ ਹੋਣ ਦਾ ਦਾਵ੍ਹਾ ਕਰਕੇ ਭੋਜਨ ਦੀ ਕਮੀ ਹੋਣ ਨਾਲੋਂ ਵਧੀਆ ਹੈ।
- 10 ਇੱਕ ਨੇਕ ਬੰਦਾ ਆਪਣੇ ਜਾਨਵਰਾਂ ਦੀਆਂ ਜਰੂਰਤਾਂ ਦੀ ਦੇਖਭਾਲ ਵੀ ਕਰਦਾ ਹੈ। ਪਰ ਦੁਸ਼ਟ ਹਰ ਸਾਕੇ ਵਿੱਚ ਜਾਲਮ ਹੁੰਦੇ ਹਨ।
- 11 ਉਹ ਕਿਸਾਨ ਜਿਹੜਾ ਖੇਤੀ ਕਰਦਾ ਹੈ ਕਦੇ ਭੁੱਖਾ ਨਹੀਂ ਮਰੇਗਾ। ਪਰ ਜਿਹੜਾ ਬੰਦਾ ਫ਼ਜ਼ੂਲ ਵਿਚਾਰਾਂ ਦੇ ਪਿੱਛੇ ਭੱਜਦਾ ਹੈ ਉਸਨੂੰ ਸੂਝ ਦੀ ਕਮੀ ਹੁੰਦੀ ਹੈ।
- 12 ਦੁਸ਼ਟ ਬਦ-ਆਦਮੀਆਂ ਦੀਆਂ ਲੁੱਟਾਂ ਦੀ ਇੱਛਾ ਕਰਦੇ ਹਨ, ਪਰ ਧਰਮੀ ਉਨ੍ਨਤੀ ਕਰਦਾ ਹੈ।
- 13 ਇੱਕ ਬਦ ਵਿਅਕਤੀ ਆਪਣੀਆਂ ਦੋਖੀ ਗੱਲਾਂ ਦੁਆਰਾ ਫ਼ਸ ਜਾਂਦਾ ਹੈ, ਪਰ ਇੱਕ ਧਰਮੀ ਵਿਅਕਤੀ ਮੁਸੀਬਤਾਂ ਵਿੱਚੋਂ ਨਿਕਲ ਜਾਂਦਾ ਹੈ।
- 14 ਬਿਲਕੁਲ ਜਿਵੇਂ ਆਦਮੀ ਨੂੰ ਆਪਣੇ ਹੱਥੋਂ ਕੀਤੇ ਕੰਮ ਲਈ ਇਨਾਮ ਮਿਲਦਾ ਹੈ, ਇੰਝ ਹੀ ਕਿਸੇ ਦੇ ਚੰਗੇ ਬਚਨ, ਉਸਨੂੰ ਚੰਗੀਆਂ ਚੀਜਾਂ ਹਾਸਿਲ ਕਰਾਉਂਦੇ ਹਨ।
- 15 ਮੂਰਖ ਬੰਦਾ ਅਪਣੇ ਰਸਤੇ ਨੂੰ ਹੀ ਸਭ ਤੋਂ ਉੱਤਮ ਸਮਝਦਾ ਹੈ। ਪਰ ਸਿਆਣਾ ਬੰਦਾ ਹੋਰਨਾਂ ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਾ ਹੈ।
- 16 ਮੂਰਖ ਬੰਦਾ ਛੇਤੀ ਹੀ ਗੁੱਸੇ ਹੋ ਜਾਂਦਾ ਹੈ। ਪਰ ਸਮਝਦਾਰ ਬੰਦਾ, ਬੇਇੱਜ਼ਤੀ ਤੇ ਵੀ ਸ਼ਾਂਤ ਹੀ ਰਹਿੰਦਾ ਹੈ।
- 17 ਇੱਕ ਸੱਚਾ ਗਵਾਹ ਸਹੀ ਬਿਆਨ ਦਿੰਦਾ ਹੈ, ਪਰ ਇੱਕ ਝੂਠਾ ਗਵਾਹ ਝੂਠ ਆਖਦਾ ਹੈ।
- 18 ਬਿਨਾ ਸੋਚੇ ਸਮਝੇ ਬੋਲੇ ਸ਼ਬਦ ਤਲਵਾਰ ਵਾਂਗ ਜ਼ਖਮੀ ਕਰ ਸਕਦੇ ਹਨ, ਪਰ ਸਿਆਣੇ ਬੰਦੇ ਦੇ ਸਬਦ (ਉਪਦੇਸ਼) ਜ਼ਖਮਾਂ ਨੂੰ ਰਾਜੀ ਕਰ ਸਕਦੇ ਹਨ।
- 19 ਜਿਹੜੇ ਬੁਲ੍ਹ ਸੱਚ ਬੋਲਦੇ ਹਨ ਸਦਾ ਰਹਿਣਗੇ, ਪਰ ਜਿਹੜੀ ਜ਼ੁਬਾਨ ਝੂਠ ਬੋਲਦੀ ਹੈ ਸਿਰਫ਼ ਬੋੜੇ ਹੀ ਪਲਾਂ ਲਈ ਰਹਿੰਦੀ ਹੈ।
- 20 ਜਿਹੜੇ ਬੰਦੇ ਬਦ ਗੱਲਾਂ ਵਿਤਾਉਂਦੇ ਹਨ ਘ੍ਰਿਣਾਯੋਗ ਹਨ ਪਰ ਜਿਹੜੇ ਲੋਕ ਸ਼ਾਂਤੀ ਨੂੰ ਪ੍ਰੋਤਸਾਹਨ ਦਿੰਦੇ ਹਨ, ਖੁਸ਼ ਹਨ।
- 21 ਇੱਕ ਧਰਮੀ ਵਿਅਕਤੀ ਕਿਸੇ ਵੀ ਕਠਿਣਾਈਆਂ ਦਾ ਸਾਹਮਣਾ ਨਹੀਂ ਕਰੇਗਾ, ਪਰ ਦੁਸ਼ਟ ਲੋਕ ਹਮੇਸ਼ਾਂ ਮੁਸੀਬਤਾਂ ਦਾ ਸਾ੍ਹਮਣਾ ਕਰਨਗੇ।
- 22 ਯਹੋਵਾਹ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਝੂਠ ਬੋਲਦੇ ਹਨ, ਪਰ ਉਹ ਉਨ੍ਹਾਂ ਲੋਕਾਂ ਉੱਤੇ ਮਿਹਰ ਨਾਲ ਵੇਖਦਾ ਹੈ ਜਿਹੜੇ ਧਰਮੀ ਗੱਲਾਂ ਕਰਦੇ ਹਨ।
- 23 ਸਿਆਣੇ ਲੋਕ ਆਪਣਾ ਗਿਆਨ ਆਪਣੇ ਤਾਂਈ ਰੱਖਦੇ ਹਨ ਪਰ ਇੱਕ ਮੂਰਖ ਆਪਣੀ ਮੂਰਖਤਾਈ ਦਰਸਾ ਦਿੰਦਾ ਹੈ।
- 24 ਉਹ ਲੋਕ ਜਿਹੜੇ ਮਿਹਨਤੀ ਹਨ ਉਹ ਹੋਰਨਾਂ ਕਾਮਿਆਂ ਦੀ ਨਿਗਰਾਨੀ ਉੱਤੇ ਲਗਾੇ ਜਾਣਗੇ। ਪਰ ਸੁਸਤ ਬੰਦੇ ਨੂੰ ਗੁਲਾਮ ਦੀ ਤਰ੍ਹਾਂ ਕੰਮ ਕਰਨਾ ਪਵੇਗਾ।
- 25 ਫ਼ਿਕਰ ਆਦਮੀ ਉੱਤੇ ਇੱਕ ਭਾਰੀ ਬੋਝ ਵਾਂਗ ਹੈ, ਪਰ ਚੰਗੇ ਸ਼ਬਦ ਉਸਨੂੰ ਖੁਸ਼ ਕਰ ਸਕਦੇ ਹਨ।
- 26 ਧਰਮੀ ਵਿਅਕਤੀ ਆਪਣੇ ਮਿੱਤਰਾਂ ਦਾ ਨਿਰਦੇਸ਼ਨ ਕਰਦਾ ਹੈ, ਪਰ ਦੁਸ਼ਟ ਦਾ ਰਸਤਾ ਉਨ੍ਹਾਂ ਨੂੰ ਗੁਮਰਾਹ ਕਰ ਦਿੰਦਾ ਹੈ।
- 27 ਇੱਕ ਆਲਸੀ ਵਿਅਕਤੀ ਉਹ ਹਾਸਿਲ ਨਹੀਂ ਕਰੇਗਾ ਜੋ ਉਸਨੂੰ ਚਾਹੀਦਾ ਹੈ, ਪਰ ਇੱਕ ਮਿਹਨਤੀ ਆਦਮੀ ਅੱਤ ਕੀਮਤੀ ਚੀਜ਼ਾਂ ਤੇ ਵੀ ਕਬਜ਼ਾ ਕਰ ਲਵੇਗਾ।
- 28 ਜ਼ਿਂਦਗੀ ਨੇਕੀ ਦੇ ਰਾਹ ਤੇ ਹੈ ਪਰ ਇੱਕ ਅਜਿਹਾ ਰਸਤਾ ਵੀ ਹੈ ਜੋ ਮੌਤ ਵੱਲ ਅਗਵਾਈ ਕਰਦਾ ਹੈ।
Proverbs 12
- Details
- Parent Category: Old Testament
- Category: Proverbs
ਅਮਸਾਲ ਕਾਂਡ 12