- 1 ਹੇ ਯਹੋਵਾਹ, ਮੇਰੇ ਸ਼ਬਦਾਂ ਨੂੰ ਸੁਣੋ। ਸਮਝੋ, ਮੈਂ ਕੀ ਆਖਣਾ ਚਾਹ ਰਿਹਾ ਹਾਂ।
- 2 ਮੇਰੇ ਪਰਮੇਸ਼ੁਰ ਅਤੇ ਮੇਰੇ ਰਾਜੇ, ਮੇਰੀ ਪ੍ਰਾਰਥਨਾ ਨੂੰ ਸੁਣ।
- 3 ਹੇ ਯਹੋਵਾਹ, ਹਰ ਰੋਜ਼ ਅਮ੍ਰਿਤ ਵੇਲੇ ਮੈਂ ਤੈਨੂੰ ਇੱਕ ਸੁਗਾਤ ਅਰਪਣ ਕਰਦਾ ਹਾਂ ਅਤੇ ਤੇਰੇ ਵੱਲ ਸਹਾਇਤਾ ਲਈ ਤੱਕਦਾ ਹਾਂ। ਅਤੇ ਹਰ ਰੋਜ਼ ਅਮ੍ਰਿਤ ਵੇਲੇ ਤੂੰ ਮੇਰੀਆਂ ਪ੍ਰਾਰਥਨਾਵਾਂ ਸੁਣਦਾ ਹੈਂ।
- 4 ਹੇ ਪਰਮੇਸ਼ੁਰ, ਤੁਸੀਂ ਮੰਦੇ ਲੋਕਾਂ ਨੂੰ ਆਪਣੇ ਨੇੜੇ ਪਸੰਦ ਨਹੀਂ ਕਰਦੇ। ਮੰਦੇ ਲੋਕ ਤੇਰੀ ਉਪਾਸਨਾ ਨਹੀਂ ਕਰ ਸਕਦੇ।
- 5 ਮੂਰਖ ਤੇਰੇ ਨਜ਼ਦੀਕ ਨਹੀਂ ਆ ਸਕਦੇ। ਤੁਸੀਂ ਉਨ੍ਹਾਂ ਨੂੰ ਨਫ਼ਰਤ ਕਰਦੇ ਹੋਂ ਜਿਹੜੇ ਬਦੀ ਕਰਦੇ ਹਨ।
- 6 ਤੁਸੀਂ ਉਨ੍ਹਾਂ ਲੋਕਾਂ ਨੂੰ ਮਾਰ ਦਿੰਦੇ ਹੋ ਜਿਹੜੇ ਝੂਠ ਬੋਲਦੇ ਹਨ। ਤੁਸੀਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦੇ ਹੋ ਜਿਹੜੇ ਦੂਸਰਿਆਂ ਨੂੰ ਨੁਕਸਾਨ ਪਹੁੰਚਾਉਣ ਲਈ ਗੁਪਤ ਯੋਜਨਾਵਾਂ ਬਨਾਉਂਦੇ ਹਨ।
- 7 ਪਰ ਯਹੋਵਾਹ, ਤੇਰੀ ਵੱਡੀ ਮਿਹਰ ਕਾਰਣ, ਮੈਂ ਤੇਰੇ ਅੰਦਰ ਆਵਾਂਗਾ। ਮੈਂ ਤੇਰੇ ਪਵਿੱਤਰ ਮੰਦਰ ਨੂੰ ਡਰ ਅਤੇ ਸ਼ਰਧਾ ਨਾਲ ਆਪਣਾ ਸੀਸ ਝੁਕਾਵਾਂਗਾ। ਯਹੋਵਾਹ।
- 8 ਹੇ ਯਹੋਵਾਹ, ਲੋਕੀ ਸਿਰਫ਼ ਮੇਰੀਆਂ ਕਮਜ਼ੋਰੀਆਂ ਨੂੰ ਹੀ ਲਭਦੇ ਹਨ। ਇਸ ਲਈ ਮੈਨੂੰ ਆਪਣੇ ਜੀਵਨ ਦੀ ਸਹੀ ਜਾਂਚ ਸਿਖਾ ਤਾਂ ਕਿ ਉਸਦਾ ਅਨੁਸਰਣ ਕਰਨਾ ਮੇਰੇ ਲਈ ਸੁਖਾਲਾ ਹੋਵੇ।
- 9 ਉਹ ਲੋਕ ਸੱਚ ਨਹੀਂ ਆਖਦੇ। ਉਹ ਲੋਕ ਝੂਠੇ ਹਨ ਜਿਹੜੇ ਸੱਚ ਨੂੰ ਮਰੋੜਦੇ ਹਨ। ਉਨ੍ਹਾਂ ਦੇ ਮੂੰਹ ਖਾਲੀ ਕਬਰਾਂ ਵਰਗੇ ਹਨ। ਭਾਵੇਂ ਉਹ ਹੋਰਨਾਂ ਨੂੰ ਮਿਠੇ ਸ਼ਬਦ ਬੋਲਦੇ ਹਨ, ਉਹ ਸਿਰਫ਼ ਉਨ੍ਹਾਂ ਨੂੰ ਫ਼ਸਾਉਣ ਅਤੇ ਨੁਕਸਾਨ ਪਹੁੰਚਾਉਣ ਦੀਆਂ ਹੀ ਵਿਉਂਤਾ ਬਣਾਉਂਦੇ ਹਨ।
- 10 ਉਨ੍ਹਾਂ ਨੂੰ ਸਜ਼ਾ ਦਿਉ, ਪਰਮੇਸ਼ੁਰ। ਉਨ੍ਹਾਂ ਨੂੰ ਖੁਦ ਆਪਣੇ ਹੀ ਜਾਲ ਵਿੱਚ ਫ਼ਸ ਜਾਣ ਦਿਉ। ਉਹ ਲੋਕ ਤੁਹਾਡੇ ਵਿਰੁੱਧ ਖੜੇ ਹੋ ਗਏ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਲਈ ਸਜ਼ਾ ਦਿਉ।
- 11 ਪਰ ਜਿਹੜੇ ਲੋਕ ਪਰਮੇਸ਼ੁਰ ਵਿੱਚ ਯਕੀਨ ਰਖਦੇ ਹਨ, ਉਨ੍ਹਾਂ ਨੂੰ ਪ੍ਰਸੰਨ ਹੋਣ ਦਿਉ। ਉਨ੍ਹਾਂ ਨੂੰ ਸਦਾ ਲਈ ਖੁਸ਼ ਹੋਣ ਦਿਉ। ਹੇ ਪਰਮੇਸ਼ੁਰ, ਸਾਨੂੰ ਬਚਾਉ ਅਤੇ ਉਨ੍ਹਾਂ ਨੂੰ ਬਲ ਦਿਉ ਜਿਹੜੇ ਤੇਰੇ ਨਾਮ ਨੂੰ ਪਿਆਰ ਕਰਦੇ ਹਨ।
- 12 ਹੇ ਯਹੋਵਾਹ, ਜਦੋਂ ਤੁਸੀਂ ਚੰਗੇ ਲੋਕਾਂ ਦਾ ਭਲਾ ਕਰਦੇ ਹੋਂ। ਤੁਸੀਂ ਇੱਕ ਢਾਲ ਦੀ ਤਰ੍ਹਾਂ ਉਨ੍ਹਾਂ ਦੀ ਰੱਖਿਆ ਕਰਦੇ ਹੋ।
ਜ਼ਬੂਰ :: ਕਾਂਡ 5
- Parent Category: Punjabi Bible
- Details
- Parent Category: Old Testament
- Category: Psalms
ਜ਼ਬੂਰ ਕਾਂਡ 5