- 1 ਯਹੋਵਾਹ, ਮੈਨੂੰ ਗੁੱਸੇ ਨਾਲ ਠੀਕ ਨਾ ਕਰੋ। ਗੁਸੇ ਨਾ ਹੋਵੋ, ਮੈਨੂੰ ਸਜ਼ਾ ਨਾ ਦੇਵੋ ਅਤੇ ਮੈਨੂੰ ਧੀਰਜ ਨਾਲ ਠੀਕ ਕਰੋ।
- 2 ਯਹੋਵਾਹ, ਮੇਰੇ ਉੱਤੇ ਦਯਾ ਕਰੋ, ਮੈਂ ਬਿਮਾਰ ਤੇ ਕਮਜ਼ੋਰ ਹਾਂ। ਮੈਨੂੰ ਤੰਦਰੁਸਤੀ ਬਖਸ਼ੋ। ਮੇਰੀ ਹੱਡੀਆਂ ਬਲਹੀਣ ਹੋ ਗਈਆਂ ਹਨ।
- 3 ਮੇਰਾ ਸਾਰਾ ਸ਼ਰੀਰ ਕੰਬ ਰਿਹਾ ਹੈ। ਯਹੋਵਾਹ, ਮੈਨੂੰ ਚੰਗਾ ਕਰਨ ਲਈ ਤੁਸੀਂ ਕਿੰਨਾ ਸਮਾਂ ਲਵੋਂਗੇ?
- 4 ਯਹੋਵਾਹ ਕਿਰਪਾ ਕਰਕੇ ਜਾਉ, ਅਤੇ ਮੈਨੂੰ ਸਵਸਥ ਬਣਾਉ। ਤੁਸੀਂ ਬਹੁਤ ਕ੍ਰਿਪਾਲੂ ਹੋ, ਇਸ ਲਈ ਮੇਰੀ ਰੱਖਿਆ ਕਰੋ।
- 5 ਮੁਰਦੇ ਆਪਣੀਆਂ ਕਬਰਾਂ ਵਿੱਚ ਤੁਹਾਨੂੰ ਯਾਦ ਨਹੀਂ ਕਰਦੇ। ਅਤੇ ਜਿਹੜੇ ਲੋਕ ਮ੍ਰਿਤੂ ਲੋਕ ਵਿੱਚ ਹਨ, ਤੇਰੀ ਉਸਤਤਿ ਨਹੀਂ ਕਰਦੇ।
- 6 ਯਹੋਵਾਹ, ਮੈਂ ਸਾਰੀ ਰਾਤ ਤੁਹਾਨੂੰ ਪ੍ਰਾਰਥਨਾ ਕੀਤੀ ਅਤੇ ਮੇਰੇ ਹੰਝੂਆਂ ਨਾਲ ਮੇਰਾ ਬਿਸਤਰਾ ਭਿੱਜ ਗਿਆ ਹੈ। ਮੇਰੇ ਹੰਝੂ ਬਿਸਤਰੇ ਵਿੱਚੋਂ ਚੋਅ ਰਹੇ ਹਨ। ਮੈਂ ਤੇਰੇ ਅੱਗੇ ਰੋ ਰਿਹਾ ਸਾਂ ਅਤੇ ਇਸ ਲਈ ਮੈਂ ਕਮਜ਼ੋਰ ਹੋ ਇਗਾ।
- 7 ਮੇਰੇ ਦੁਸ਼ਮਣਾਂ ਨੇ ਮੈਨੂੰ ਬਹੁਤ ਦੁੱਖ ਦਿੱਤੇ ਹਨ। ਇਸੇ ਗੱਲੋਂ ਮੈਂ ਬਹੁਤ ਦੁੱਖੀ ਤੇ ਉਦਾਸ ਹਾਂ। ਕਿਉਂਕਿ ਮੈਂ ਆਪਣੇ ਦੁੱਖਾਂ ਕਾਰਣ ਚੋਅ ਰਿਹਾ ਸੀ ਮੇਰੀਆਂ ਅੱਖਾਂ ਧੁੰਦਲੀਆਂ ਤੇ ਕਮਜ਼ੋਰ ਹੋ ਗਈਆਂ ਹਨ।
- 8 ਤੁਸੀਂ ਬਦ ਲੋਕੋ, ਦੂਰ ਚਲੇ ਜਾਉ। ਕਿਉਂ? ਕਿਉਂਕਿ ਯਹੋਵਾਹ ਨੇ ਮੇਰੀਆਂ ਚੀਕਾਂ ਸੁਣ ਲਈਆਂ ਹਨ।
- 9 ਯਹੋਵਾਹ ਨੇ ਮੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਸੁਣਨ ਤੋਂ ਬਾਅਦ ਯਹੋਵਾਹ ਨੇ ਸੁਣਕੇ ਮੇਰੀ ਪ੍ਰਾਰਥਨਾ ਕਬੂਲ ਕਰ ਲਈ ਹੈ।
- 10 ਮੇਰੇ ਸਾਰੇ ਦੁਸ਼ਮਣ ਦੁੱਖੀ ਤੇ ਨਾਉੱਮੀਦ ਹੋਣਗੇ। ਨਿਸ਼ਚਿੰਤ ਹੀ ਅਚਾਨਕ ਕੁਝ ਵਾਪਰੇਗਾ, ਅਤੇ ਉਹ ਸਾਰੇ ਲੋਕ ਸ਼ਰਮਸਾਰ ਹੋਕੇ ਮੁੜ ਜਾਣਗੇ।
Psalms 006
- Details
- Parent Category: Old Testament
- Category: Psalms
ਜ਼ਬੂਰ ਕਾਂਡ 6