- 1 ਹੇ ਸੱਜਨੋ, ਯਹੋਵਾਹ ਵਿੱਚ ਆਨੰਦ ਮਾਣੋ। ਚੰਗੇ ਲੋਕਾਂ ਲਈ ਉਸਦੀ ਉਸਤਤਿ ਕਰਨਾ ਚੰਗਾ ਹੈ।
- 2 ਸਾਰੰਗੀ ਵਜਾਉ ਅਤੇ ਉਸਦੀ ਉਸਤਤਿ ਕਰੋ। ਯਹੋਵਾਹ ਲਈ ਦਸ ਤਾਰਾਂ ਵਾਲਾ ਸਾਜ਼ ਵਜਾਉ।
- 3 ਉਸ ਨੂੰ ਇੱਕ ਨਵਾਂ ਗੀਤ। ਸੋਹਣੇ ਢੰਗ ਨਾਲ ਖੁਸ਼ੀ ਦੀ ਧੁਨ ਵਜਾਉ।
- 4 ਪਰਮੇਸ਼ੁਰ ਦਾ ਸ਼ਬਦ ਸੱਚਾ ਹੈ। ਜੋ ਵੀ ਉਹ ਕਰਦਾ ਤੁਸੀਂ ਉਸ ਉੱਤੇ ਨਿਰਭਰ ਹੋ ਸਕਦੇ ਹੋ।
- 5 ਪਰਮੇਸ਼ੁਰ ਨਿਆਂਕਾਰ ਹੋਣ ਅਤੇ ਚੰਗੀਆਂ ਗੱਲਾਂ ਕਰਨ ਨੂੰ ਪਿਆਰ ਕਰਦਾ ਹੈ। ਧਰਤੀ ਉੱਤੇ ਯਹੋਵਾਹ ਦਾ ਸੱਚਾ ਪਿਆਰ ਭਰਪੂਰ ਹੈ।
- 6 ਯਹੋਵਾਹ ਨੇ ਆਦੇਸ਼ ਦਿੱਤਾ ਅਤੇ ਦੁਨੀਆਂ ਸਾਜੀ ਗਈ। ਪਰਮੇਸ਼ੁਰ ਦੇ ਮੁਖ ਤੋਂ ਨਿਕਲੇ ਹਰ ਸਾਹ ਨੇ ਧਰਤੀ ਦੀ ਹਰ ਸ਼ੈਅ ਨੂੰ ਸਾਜਿਆ ਹੈ।
- 7 ਪਰਮੇਸ਼ੁਰ ਨੇ ਸਾਗਰ ਚੋਂ ਪਾਣੀ ਇੱਕ ਥਾਵੇਂ ਇਕਠਾ ਕੀਤਾ। ਉਹ ਸਾਗਰ ਨੂੰ ਇਸਦੀ ਥਾਂ ਸਿਰ ਰਖਦਾ ਹੈ।
- 8 ਧਰਤੀ ਦੇ ਹਰ ਬੰਦੇ ਨੂੰ ਡਰਨਾ ਅਤੇ ਯਹੋਵਾਹ ਦਾ ਆਦਰ ਕਰਨਾ ਚਾਹੀਦਾ ਹੈ। ਦੁਨੀਆਂ ਦੇ ਸਮੂਹ ਲੋਕਾਂ ਨੂੰ ਉਸਤੋਂ ਡਰਨਾ ਚਾਹੀਦਾ ਹੈ।
- 9 ਕਿਉਂ? ਕਿਉਂਕਿ ਪਰਮੇਸ਼ੁਰ ਸਿਰਫ਼ ਆਦੇਸ਼ ਦਿੰਦਾ ਅਤੇ ਉਹ ਗੱਲ ਵਾਪਰ ਜਾਂਦੀ ਹੈ। ਅਤੇ ਜੇਕਰ ਉਹ ਆਖਦਾ, "ਰੁਕੋ" ਤਾਂ ਉਹ ਸੈਅ ਠਹਿਰ ਜਾਵੇਗੀ।
- 10 ਉਹ ਹਰ ਇੱਕ ਦੀ ਯੋਜਨਾ ਨੂੰ ਤਬਾਹ ਕਰ ਸਕਦਾ ਹੈ। ਉਹ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਤਬਾਹ ਕਰ ਸਕਦਾ ਹੈ।
- 11 ਪਰ ਯਹੋਵਾਹ ਦਾ ਮਸ਼ਵਰਾ ਸਦਾ ਲਈ ਸ਼ੁਭ ਹੈ। ਉਸ ਦੀਆਂ ਵਿਉਂਤਾਂ ਪੀੜੀ ਦਰ ਪੀੜੀ ਸ਼ੁਭ ਹਨ।
- 12 ਉਹ ਲੋਕ ਜਿਨ੍ਹਾਂ ਦਾ ਯਹੋਵਾਹ ਪਰਮੇਸ਼ੁਰ ਹੈ ਬਹੁਤ ਸੁਭਾਗੇ ਹਨ। ਕਿਉਂ? ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੇ ਖਾਸ ਲੋਕ ਹੋਣ ਲਈ ਚੁਣਿਆ।
- 13 ਯਹੋਵਾਹ ਨੇ ਸਵਰਗ ਤੋਂ ਹੇਠਾਂ ਤਕਿਆ, ਅਤੇ ਉਸਨੇ ਸਮੂਹ ਲੋਕਾਂ ਨੂੰ ਦੇਖਿਆ।
- 14 ਉਸਨੇ ਆਪਣੇ ਉੱਚੇ ਤਖਤ ਤੋਂ ਧਰਤੀ ਉੱਤੇ ਰਹਿਣ ਵਾਲੇ ਸਾਰੇ ਹੀ ਲੋਕਾਂ ਵੱਲ ਹੇਠਾਂ ਦੇਖਿਆ।
- 15 ਪਰਮੇਸ਼ੁਰ ਨੇ ਹਰ ਬੰਦੇ ਦਾ ਮਨ ਸਾਜਿਆ। ਜੋ ਵੀ ਹਰ ਬੰਦਾ ਸੋਚਦਾ ਪਰਮੇਸ਼ੁਰ ਜਾਣਦਾ ਹੈ।
- 16 ਰਾਜਾ ਉਸਦੇ ਆਪਣੇ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ। ਤਾਕਤਵਰ ਯੋਧਾ ਉਸਦੇ ਆਪਣੀ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ।
- 17 ਅਸਲ ਵਿੱਚ ਘੋੜੇ ਯੁਧ ਅੰਦਰ ਜਿੱਤ ਪ੍ਰਾਪਤ ਨਹੀਂ ਕਰਦੇ। ਅਸਲ ਵਿੱਚ ਤੁਹਾਡੇ ਬਚ ਨਿਕਲਣ ਵਿੱਚ ਉਨ੍ਹਾਂ ਦਾ ਬਲ ਮਦਦ ਨਹੀਂ ਕਰਦਾ।
- 18 ਯਹੋਵਾਹ ਦੇਖਦਾ ਅਤੇ ਉਨ੍ਹਾਂ ਦੇ ਦੇਖਭਾਲ ਕਰਦਾ ਜਿਹੜੇ ਉਸਦੇ ਮਾਰਗ ਉੱਤੇ ਤੁਰਦੇ ਹਨ। ਉਸਦਾ ਵੱਡਾ ਪਿਆਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਜਿਹੜੇ ਉਸਦੀ ਉਪਾਸਨਾ ਕਰਦੇ ਹਨ।
- 19 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮੌਤ ਤੋਂ ਬਚਾਉਂਦਾ ਹੈ, ਉਹ ਉਨ੍ਹਾਂ ਨੂੰ ਉਦੋਂ ਬਲ ਬਖਸ਼ਦਾ ਹੈ ਜਦੋਂ ਉਹ ਭੁਖੇ ਹੁੰਦੇ ਹਨ।
- 20 ਇਸ ਲਈ ਅਸੀਂ ਯਹੋਵਾਹ ਦਾ ਇੰਤਜ਼ਾਰ ਕਰਾਂਗੇ। ਉਹ ਸਾਡੀ ਮਦਦ ਕਰਦਾ ਹੈ ਅਤੇ ਉਹ ਸਾਡੀ ਰੱਖਿਆ ਕਰਦਾ ਹੈ।
- 21 ਪਰਮੇਸ਼ੁਰ ਅਸਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ। ਅਸੀਂ ਸੱਚ ਮੁੱਚ ਉਸਦੇ ਪਵਿੱਤਰ ਨਾਮ ਵਿੱਚ ਭਰੋਸਾ ਕਰਦੇ ਹਾਂ।
- 22 ਯਹੋਵਾਹ ਅਸੀਂ ਸੱਚ ਮੁੱਚ ਤੁਹਾਡੀ ਉਪਾਸਨਾ ਕਰਦੇ ਹਾਂ। ਇਸ ਲਈ ਆਪਣਾ ਵੱਡਾ ਪਿਆਰ ਸਾਡੇ ਲਈ ਦਰਸਾਉ।
Psalms 033
- Details
- Parent Category: Old Testament
- Category: Psalms
ਜ਼ਬੂਰ ਕਾਂਡ 33