- 1 ਮੈਂ ਹਰ ਸਮੇਂ ਯਹੋਵਾਹ ਨੂੰ ਅਸੀਸ ਦਿੰਦਾ ਹਾਂ। ਉਸਦੀ ਉਸਤਤਿ ਹਰ ਵੇਲੇ ਮੇਰੇ ਬੁਲ੍ਹਾਂ ਉੱਤੇ ਹੈ।
- 2 ਨਿਮ੍ਰ ਲੋਕੋ, ਸੁਣੋ ਅਤੇ ਆਨੰਦ ਮਾਣੋ। ਮੇਰੀ ਰੂਹ ਯਹੋਵਾਹ ਬਾਰੇ ਮਾਣ ਕਰਦੀ ਹੈ।
- 3 ਮੇਰੇ ਸੰਗ ਪਰਮੇਸ਼ੁਰ ਦੀ ਉਸਤਤਿ ਕਰੋ। ਆਉ ਉਸਦੇ ਨਾਂ ਦਾ ਆਦਰ ਕਰੀਏ।
- 4 ਮੈਂ ਮਦਦ ਲਈ ਪਰਮੇਸ਼ੁਰ ਵੱਲ ਗਿਆ, ਅਤੇ ਉਸਨੇ ਮੇਰੀ ਗੱਲ ਸੁਣੀ। ਉਸਨੇ ਮੈਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਤੋਂ ਬਚਾਇਆ ਜਿਨ੍ਹਾਂ ਤੋਂ ਮੈਂ ਭੈਭੀਤ ਹਾਂ।
- 5 ਮਦਦ ਲਈ, ਪਰਮੇਸ਼ੁਰ ਵੱਲ ਤੱਕੋ। ਤੁਸੀਂ ਪ੍ਰਵਾਨ ਹੋਵੋਂਗੇ, ਸ਼ਰਮਸਾਰ ਨਾ ਹੋਵੋ।
- 6 ਇਸ ਗਰੀਬ ਬੰਦੇ ਨੇ ਯਹੋਵਾਹ ਨੂੰ ਮਦਦ ਲਈ ਪੁਕਾਰਿਆ। ਅਤੇ ਯਹੋਵਾਹ ਨੇ ਮੈਨੂੰ ਸੁਣਿਆ। ਉਸਨੇ ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਇਆ।
- 7 ਯਹੋਵਾਹ ਦਾ ਦੂਤ ਉਸਦੇ ਚੇਲਿਆਂ ਦੀ ਰਖਵਾਲੀ ਕਰਦਾ ਹੈ। ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ।
- 8 ਯਹੋਵਾਹ ਨੂੰ ਚਖੋ ਅਤੇ ਦੇਖੋ ਉਹ ਕਿੰਨਾ ਚੰਗਾ ਹੈ। ਜੋ ਬੰਦਾ ਯਹੋਵਾਹ ਉੱਤੇ ਨਿਰਭਰ ਹੁੰਦਾ ਸੱਚ ਮੁੱਚ ਖੁਸ਼ ਹੁੰਦਾ ਹੈ।
- 9 ਯਹੋਵਾਹ ਦੇ ਪਵਿੱਤਰ ਲੋਕਾਂ ਨੂੰ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਦੇ ਚੇਲਿਆਂ ਲਈ ਹੋਰ ਸੁਰਖਿਆ ਦਾ ਸਥਾਨ ਨਹੀਂ।
- 10 ਕਮਜ਼ੋਰ ਅਤੇ ਭੁਖੇ ਲੋਕ ਤਕੜੇ ਹੋ ਜਾਣਗੇ। ਪਰ ਉਹ ਲੋਕ ਜਿਹੜੇ ਮਦਦ ਲਈ ਪਰਮੇਸ਼ੁਰ ਵੱਲ ਜਾਂਦੇ ਹਨ ਹਰ ਚੰਗੀ ਵਸਤੂ ਹਾਸਲ ਕਰਨਗੇ।
- 11 ਬਚਿਉ ਮੇਰੀ ਗੱਲ ਸੁਣੋ। ਅਤੇ ਮੈਂ ਤੁਹਾਨੂੰ ਯਹੋਵਾਹ ਦੀ ਇੱਜ਼ਤ ਕਰਨੀ ਸਿਖਾਵਾਂਗਾ।
- 12 ਜੇ ਕੋਈ ਬੰਦਾ ਆਪਣੀ ਜਿੰਦ ਨੂੰ ਪਿਆਰ ਕਰਦਾ ਹੈ ਅਤੇ ਚੰਗੀ ਅਤੇ ਲੰਮੀ ਜ਼ਿੰਦਗੀ ਰਹਿਣਾ ਚਾਹੁੰਦਾ ਹੈ।
- 13 ਤਾਂ ਉਸ ਬੰਦੇ ਨੂੰ ਚਹੀਦਾ ਕਿ ਉਹ ਬਿਲਕੁਲ ਵੀ ਮੰਦੀਆਂ ਗੱਲਾਂ ਨਾ ਆਖੇ ਅਤੇ ਉਹ ਬੰਦਾ ਬਿਲਕੁਲ ਵੀ ਝੂਠ ਨਾ ਬੋਲੇ।
- 14 ਮੰਦੇ ਕੰਮ ਕਰਨੇ ਛੱਡੋ। ਨੇਕ ਕੰਮ ਕਰੋ, ਅਮਨ ਵਾਸਤੇ ਕੰਮ ਕਰੋ। ਸ਼ਾਂਤੀ ਦੇ ਪਿਛੇ ਭੱਜੋ ਜਦੋਂ ਤੱਕ ਇਸਨੂੰ ਫ਼ੜ ਨਾ ਲਵੋਂ।
- 15 ਯਹੋਵਾਹ ਨੇਕ ਬੰਦਿਆਂ ਦੀ ਰੱਖਿਆ ਕਰਦਾ ਹੈ। ਉਹ ਉਨ੍ਹਾਂ ਦੀਆਂ ਅਰਦਾਸਾਂ ਸੁਣਦਾ ਹੈ।
- 16 ਪਰ ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਮੰਦੇ ਕੰਮ ਕਰਦੇ ਹਨ। ਉਹ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੰਦਾ ਹੈ।
- 17 ਯਹੋਵਾਹ ਅੱਗੇ ਅਰਦਾਸ ਕਰੋ ਅਤੇ ਉਹ ਸੁਣ ਲਵੇਗਾ। ਉਹ ਤੁਹਾਨੂੰ ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਵੇਗਾ।
- 18 ਜਦੋਂ ਕੁਝ ਲੋਕ ਮੂਸੀਬਤਾਂ ਵਿੱਚ ਹੁੰਦੇ ਹਨ, ਤਾਂ ਉਹ ਗੁਮਾਨ ਕਰਨਾ ਛੱਡ ਦਿੰਦੇ ਹਨ। ਯਹੋਵਾਹ ਉਨ੍ਹਾਂ ਨਿਮਾਣੇ ਲੋਕਾਂ ਦੇ ਨੇੜੇ ਹੁੰਦਾ ਹੈ। ਉਹ ਉਨ੍ਹਾਂ ਨੂੰ ਬਚਾਵੇਗਾ।
- 19 ਹੋ ਸਕਦਾ ਨੇਕ ਬੰਦਿਆਂ ਨੂੰ ਔਕਢ਼ਾਂ ਆਉਣ। ਪਰ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੀ ਹਰ ਔਕਢ਼ ਤੋਂ ਬਚਾਵੇਗਾ।
- 20 ਯਹੋਵਾਹ ਉਨ੍ਹਾਂ ਦੀਆਂ ਸਾਰੀਆਂ ਹੱਡੀਆਂ ਦੀ ਰੱਖਿਆ ਕਰੇਗਾ। ਉਨ੍ਹਾਂ ਦੀ ਕੋਈ ਵੀ ਹੱਡੀ ਨਹੀਂ ਟੁੱਟੇਗੀ।
- 21 ਪਰ ਮੁਸੀਬਤਾਂ ਮੰਦੇ ਲੋਕਾਂ ਨੂੰ ਮਾਰ ਦੇਣਗੀਆਂ। ਨੇਕ ਲੋਕਾਂ ਦੇ ਸਾਰੇ ਦੁਸ਼ਮਣ ਤਬਾਹ ਹੋ ਜਾਣਗੇ।
- 22 ਯਹੋਵਾਹ ਆਪਣੇ ਸੇਵਕ ਦੀਆਂ ਰੂਹਾਂ ਬਚਾਉਂਦਾ ਹੈ। ਉਹ ਲੋਕ ਉਸ ਉੱਤੇ ਨਿਰਭਰ ਕਰਦੇ ਹਨ। ਉਹ ਉਨ੍ਹਾਂ ਨੂੰ ਤਬਾਹ ਨਹੀਂ ਹੋਣ ਦੇਵੇਗਾ।
Psalms 034
- Details
- Parent Category: Old Testament
- Category: Psalms
ਜ਼ਬੂਰ ਕਾਂਡ 34