- 1 ਹੇ ਵੱਡੇ ਆਦਮੀ, ਤੂੰ ਆਪਣੀਆਂ ਕੀਤੀਆਂ ਦੁਸ਼ਟ ਗੱਲਾਂ ਬਾਰੇ ਸ਼ੇਖੀ ਕਿਉਂ ਮਾਰਦਾ ਹੈਂ? ਤੂੰ ਪਰਮੇਸ਼ੁਰ ਲਈ ਇੱਕ ਨਿਰਾਦਰ ਹੈਂ। ਤੂੰ ਸਾਰਾ ਦਿਨ ਦੁਸ਼ਟ ਗੱਲਾਂ ਕਰਨ ਦੀ ਯੋਜਨਾ ਬਣਾਉਂਦਾ ਹੈਂ।
- 2 ਤਸੀਂ ਮੂਰਖਤਾ ਭਰੀਆਂ ਵਿਉਂਤਾ ਬਾਣਾਉਂਦੇ ਹੋ ਅਤੇ ਤੁਹਾਡੀ ਜ਼ੁਬਾਨ ਤੇਜ ਤਰਾਰ ਉਸਤਰੇ ਵਰਗੀ ਹੈ। ਤੁਸੀਂ ਹਰ ਵੇਲੇ ਝੂਠ ਬੋਲਦੇ ਹੋਂ। ਤੁਸੀਂ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰਦੇ ਹੋ।
- 3 ਤੁਸੀਂ ਨੇਕੀ ਨਾਲੋਂ ਬਦੀ ਨੂੰ ਵਧੇਰੇ ਪਿਆਰ ਕਰਦੇ ਹੋ। ਤੁਸੀਂ ਝੂਠ ਨੂੰ ਸੱਚ ਬੋਲਣ ਨਾਲੋਂ ਵਧੇਰੇ ਪਿਆਰ ਕਰਦੇ ਹੋ।
- 4 ਤੁਸੀਂ ਅਤੇ ਤੁਹਾਡੀ ਝੂਠੀ ਜ਼ੁਬਾਨ ਲੋਕਾਂ ਨੂੰ ਦੁੱਖ ਦੇਣਾ ਪਸੰਦ ਕਰਦੀ ਹੈ ।
- 5 ਇਸ ਲਈ ਪਰਮੇਸ਼ੁਰ ਤੁਹਾਨੂੰ ਸਦਾ ਲਈ ਬਰਬਾਦ ਕਰ ਦੇਵੇਗਾ। ਉਹ ਤੁਹਾਨੂੰ ਫ਼ੜ ਲਵੇਗਾ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚੋਂ ਖਿੱਚ ਲਵੇਗਾ, ਜਿਵੇਂ ਕੋਈ ਬੰਦਾ ਪੌਦੇ ਨੂੰ ਜੜਾਂ ਸਮੇਤ ਜ਼ਮੀਨ ਵਿੱਚੋਂ ਪੁੱਟਦਾ ਹੈ।
- 6 ਨੇਕ ਲੋਕ ਇਸਨੂੰ ਦੇਖਣਗੇ ਅਤੇ ਪਰਮੇਸ਼ੁਰ ਤੋਂ ਡਰਨਾ ਅਤੇ ਉਸਦਾ ਆਦਰ ਕਰਨਾ ਸਿਖਣਗੇ। ਉਹ ਤੁਹਾਡੇ ਉੱਤੇ ਹਸ੍ਸਣਗੇ ਅਤੇ ਆਖਣਗੇ,
- 7 ਦੇਖੋ ਉਸ ਬੰਦੇ ਨਾਲ ਕੀ ਵਾਪਰਿਆ ਹੈ, ਜੋ ਪਰਮੇਸ਼ੁਰ ਉੱਤੇ ਟੇਕ ਨਹੀਂ ਰਖਦਾ ਸੀ। ਉਸ ਬੰਦੇ ਨੇ ਸੋਚਿਆ ਸੀ ਕਿ ਉਸਦੀ ਦੌਲਤ ਅਤੇ ਉਸਦੇ ਝੂਠ ਉਸਦੀ ਰੱਖਿਆ ਕਰਨਗੇ।
- 8 ਪਰ ਮੈਂ ਜੈਤੂਨ ਦੇ ਇੱਕ ਹਰੇ ਰੁੱਖ ਵਾਂਗ ਹਾਂ ਜਿਹੜਾ ਪਰਮੇਸ਼ੁਰ ਦੇ ਮੰਦਰ ਵਿੱਚ ਉਗਿਆ ਹੈ।
- 9 ਹੇ ਪਰਮੇਸ਼ੁਰ, ਮੈਂ ਉਨ੍ਹਾਂ ਗੱਲਾਂ ਲਈ ਤੁਹਾਡੀ ਉਸਤਤਿ ਕਰਦਾ ਹਾਂ ਜੋ ਤੁਸਾਂ ਹਮੇਸ਼ਾ ਕੀਤੀਆਂ ਹਨ। ਮੈਂ ਤੁਹਾਡਾ ਨਾਮ ਤੁਹਾਡੇ ਪੈਰੋਕਾਰਾਂ ਸਾਮ੍ਹਣੇ ਉਚਾਰਾਂਗਾ ਕਿਉਂਕਿ ਇਹ ਇੰਨਾ ਚੰਗਾ ਹੈ।
Psalms 052
- Details
- Parent Category: Old Testament
- Category: Psalms
ਜ਼ਬੂਰ ਕਾਂਡ 52