- 1 ਹੇ ਪਰਮੇਸ਼ੁਰ, ਮੇਰੇ ਪ੍ਰਾਰਥਨਾ ਗੀਤ ਨੂੰ ਸੁਣੋ। ਮੇਰੀ ਪ੍ਰਾਰਥਨਾ ਸੁਣੋ।
- 2 ਮੈਂ ਕਿਥੇ ਵੀ, ਕਿੰਨਾ ਵੀ ਕਮਜ਼ੋਰ ਹੋਵਾਂ ਮੈਂ ਸਹਾਇਤਾ ਲਈ ਤੁਹਾਨੂੰ ਪੁਕਾਰਾਂਗਾ। ਮੈਨੂੰ ਬਹੁਤ ਉੱਚਾ ਸੁਰਖਿਅਤ ਥਾਂ ਉੱਤੇ ਲੈ ਜਾਵੋ।
- 3 ਤੁਸੀਂ ਹੀ ਮੇਰਾ ਸੁਰਖਿਅਤ ਸਥਾਨ ਹੋ। ਤੁਸੀਂ ਹੀ ਮਜ਼ਬੂਤ ਬੁਰਜ ਹੋ ਜਿਹੜਾ ਮੈਨੂੰ ਮੇਰੇ ਵੈਰੀਆਂ ਤੋਂ ਬਚਾਉਂਦਾ ਹੈ।
- 4 ਮੈਂ ਹਮੇਸ਼ਾ ਲਈ ਤੁਹਾਡੇ ਤੰਬੂ ਵਿੱਚ ਰਹਿਣਾ ਚਾਹੁੰਦਾ ਹਾਂ। ਮੈਂ ਉਥੇ ਛੁਪ ਜਾਂਦਾ ਹਾਂ, ਜਿਥੇ ਤੁਸੀਂ ਮੇਰੀ ਰੱਖਿਆ ਕਰ ਸਕੋਂ।
- 5 ਪਰਮੇਸ਼ੁਰ, ਤੁਸਾਂ ਮੇਰੇ ਤੁਹਾਨੂੰ ਕੀਤੇ ਵਾਅਦੇ ਸੁਣੇ ਹਨ। ਪਰ ਜੋ ਕੁਝ ਵੀ ਤੁਹਾਡੇ ਉਪਾਸਕਾਂ ਕੋਲ ਹੈ ਤੁਹਾਡੇ ਵੱਲੋਂ ਆਉਂਦਾ ਹੈ।
- 6 ਰਾਜੇ ਨੂੰ ਲੰਮਾ ਜੀਵਨ ਦਿਉ। ਉਸਨੂੰ ਸਦਾ ਲਈ ਜਿਉਣ ਦਿਉ।
- 7 ਉਸਨੂੰ ਸਦਾ ਲਈ ਪਰਮੇਸ਼ੁਰ ਸੰਗ ਜਿਉਣ ਦਿਉ। ਆਪਣੇ ਸੱਚੇ ਪਿਆਰ ਨਾਲ ਉਸ ਦੀ ਰੱਖਿਆ ਕਰੋ।
- 8 ਅਤੇ ਮੈਂ ਸਦਾ-ਸਦਾ ਤੁਹਾਡੇ ਨਾਮ ਦੀ ਉਸਤਤਿ ਕਰਾਂਗਾ। ਹਰ ਰੋਜ਼ ਮੈਂ ਉਹੀ ਗੱਲਾਂ ਕਰਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ।
Psalms 061
- Details
- Parent Category: Old Testament
- Category: Psalms
ਜ਼ਬੂਰ ਕਾਂਡ 61