- 1 ਯਹੋਵਾਹ ਰਾਜਾ ਹੈ। ਉਹ ਮਹਿਮਾ ਅਤੇ ਸ਼ਕਤੀ ਨੂੰ ਵਸਤਰਾਂ ਵਾਂਗ ਪਹਿਨਦਾ ਹੈ। ਉਹ ਤਿਆਰ ਹੈ, ਇਸ ਲਈ ਸਾਰੀ ਦੁਨੀਆਂ ਸੁਰਖਿਅਤ ਹੈ। ਇਹ ਨਹੀਂ ਹਿਲ੍ਲਣਗੇ ਅਤੇ ਇਹ ਬਰਬਾਦ ਨਹੀਂ ਹੋਵੇਗੀ।
- 2 ਹੇ ਪਰਮੇਸ਼ੁਰ ਤੁਹਾਡਾ ਰਾਜ ਸਦੀਵੀ ਰਿਹਾ ਹੈ। ਹੇ ਪਰਮੇਸ਼ੁਰ, ਤੁਸੀਂ ਸਦੀਵੀ ਤੌਰ ਤੇ ਜੀਵਿਤ ਰਹੇ ਹੋ।
- 3 ਯਹੋਵਾਹ, ਨਦੀਆਂ ਦਾ ਸ਼ੋਰ ਬਹੁਤ ਉੱਚਾ ਹੈ। ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ।
- 4 ਸਾਗਰ ਦੀਆਂ ਟਕਰਾਉਂਦੀਆਂ ਹੋਈ ਲਹਿਰਾਂ ਬਹੁਤ ਸ਼ੋਰੀਲੀਆਂ ਹਨ। ਪਰ ਉੱਚਾ ਯਹੋਵਾਹ ਹੋਰ ਵੀ ਵਧ ਸ਼ਕਤੀਸ਼ਾਲੀ ਹੈ।
- 5 ਯਹੋਵਾਹ, ਤੁਹਾਡੇ ਨੇਮ ਸਦਾ ਲਈ ਬਣੇ ਰਹਿਣਗੇ। ਤੁਹਾਡਾ ਪਵਿੱਤਰ ਮੰਦਰ ਸਦਾ ਲਈ ਖਲੋਤਾ ਰਹੇਗਾ।
Psalms 093
- Details
- Parent Category: Old Testament
- Category: Psalms
ਜ਼ਬੂਰ ਕਾਂਡ 93