- 1 ਯਹੋਵਾਹ ਦੀ ਉਸਤਤਿ ਕਰੋ। ਮੈਂ ਸੱਚੇ ਦਿਲੋਂ ਯਹੋਵਾਹ ਦਾ ਉਸ ਸਭਾ ਵਿੱਚ, ਸ਼ੁਕਰਾਨਾ ਕਰਦਾ ਹਾਂ ਜਿਥੇ ਚੰਗੇ ਲੋਕ ਇਕਠਾ ਹੁੰਦੇ ਹਨ।
- 2 ਯਹੋਵਾਹ ਮਹਾਨ ਗੱਲਾਂ ਕਰਦਾ ਹਾਂ। ਲੋਕੀਂ ਉਹ ਸ਼ੁਭ ਚੀਜ਼ਾਂ ਮੰਗਦੇ ਹਨ ਜਿਹੜੀਆਂ ਪਰਮੇਸ਼ੁਰ ਪਾਸੋਂ ਮਿਲਦੀਆਂ ਹਨ।
- 3 ਪਰਮੇਸ਼ੁਰ ਸੱਚ ਮੁੱਚ ਸ਼ਾਨਦਾਰ ਅਤੇ ਮਹਾਨ ਗੱਲਾਂ ਕਰਦਾ ਹੈ। ਉਸ ਦੀ ਨੇਕੀ ਸਦਾ ਲਈ ਜਾਰੀ ਰਹਿੰਦੀ ਹੈ।
- 4 ਪਰਮੇਸ਼ੁਰ ਹੈਰਾਨੀ ਭਰੀਆਂ ਗੱਲਾਂ ਕਰਦਾ ਹੈ। ਤਾਂ ਜੋ ਅਸੀਂ ਚੇਤੇ ਰਖੀਏ ਕਿ ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।
- 5 ਪਰਮੇਸ਼ੁਰ ਆਪਣੇ ਪੈਰੋਕਾਰਾਂ ਨੂੰ ਭੋਜਨ ਦਿੰਦਾ ਹੈ। ਪਰਮੇਸ਼ੁਰ ਸਦਾ ਲਈ ਆਪਣਾ ਕਰਾਰ ਚੇਤੇ ਰਖਦਾ ਹੈ।
- 6 ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਨੇ, ਜੋ ਪਰਮੇਸ਼ੁਰ ਨੇ ਕੀਤੀਆਂ ਸਨ ਉਸਦੇ ਬੰਦਿਆਂ ਨੂੰ ਦਰਸਾ ਦਿੱਤਾ ਕਿ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇ ਰਿਹਾ ਸੀ।
- 7 ਉਹ ਸਭ ਕੁਝ ਜੋ ਪਮਰੇਸ਼ੁਰ ਕਰਦਾ, ਚੰਗਾ ਅਤੇ ਬੇਲਾਗ ਹੈ। ਉਸਦੇ ਹਰ ਹੁਕਮ ਵਿੱਚ ਯਕੀਨ ਰੱਖਿਆ ਜਾ ਸਕਦਾ ਹੈ।
- 8 ਪਰਮੇਸ਼ੁਰ ਦੇ ਹੁਕਮ ਸਦਾ ਹੀ ਸਥਿਰ ਰਹਿਣਗੇ। ਉਨ੍ਹਾਂ ਹੁਕਮਾਂ ਨੂੰ ਜਾਰੀ ਕਰਨ ਦੇ ਕਾਰਣ, ਇਮਾਨਦਾਰ ਅਤੇ ਸ਼ੁਧ ਸਨ।
- 9 ਪਰਮੇਸ਼ੁਰ ਨੇ ਕਿਸੇ ਨੂੰ ਆਪਣੇ ਬੰਦਿਆਂ ਨੂੰ ਬਚਾਉਣ ਲਈ ਭੇਜਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਜਿਹੜਾ ਸਦਾ ਲਈ ਜਾਰੀ ਰਹੇਗਾ। ਪਰਮੇਸ਼ੁਰ ਦਾ ਨਾਮ ਮਹਾਨ ਅਤੇ ਪਵਿੱਤਰ ਹੈ।
- 10 ਸਿਆਣਪਤਾ ਯਹੋਵਾਹ ਲਈ ਡਰ ਅਤੇ ਇੱਜ਼ਤ ਨਾਲ ਸ਼ੁਰੂ ਹੁੰਦੀ ਹੈ। ਉਹ ਲੋਕ ਜਿਹੜੇ ਪਰਮੇਸ਼ੁਰ ਦਾ ਹੁਕਮ ਮੰਨਦੇ ਹਨ ਬਹੁਤ ਸਿਆਣੇ ਹਨ। ਪਰਮੇਸ਼ੁਰ ਦੀ ਉਸਤਤਿ ਸਦਾ-ਸਦਾ ਲਈ ਗਾਈ ਜਾਵੇਗੀ।
Psalms 111
- Details
- Parent Category: Old Testament
- Category: Psalms
ਜ਼ਬੂਰ ਕਾਂਡ 111