- 1 ਮੈਂ ਮਦਦ ਲਈ ਪਹਾੜੀਆਂ ਵੱਲ ਵੇਖਿਆ, ਪਰ ਅਸਲ ਵਿੱਚ ਮੇਰੇ ਲਈ ਮਦਦ ਕਿਥੋਂ ਆਵੇਗੀ।
- 2 ਮੇਰੇ ਲਈ ਮਦਦ ਯਹੋਵਾਹ ਵਲੋਂ ਧਰਤੀ ਅਤੇ ਅਕਾਸ਼ ਦੇ ਸਿਰਜਣਹਾਰੇ ਵੱਲੋਂ ਆਵੇਗੀ।
- 3 ਪਰਮੇਸ਼ੁਰ ਤੁਹਾਨੂੰ ਡਿੱਗਣ ਨਹੀਂ ਦੇਵੇਗਾ। ਤੁਹਾਡਾ ਰਖਿਅਕ ਸੌਵਗਾ ਨਹੀਂ।
- 4 ਇਸਰਾਏਲ ਦੇ ਰਖਿਅਕ ਨੂੰ ਨੀਂਦ ਨਹੀਂ ਆਉਂਦੀ ਪਰਮੇਸ਼ੁਰ ਕਦੇ ਸੌਁਦਾ ਨਹੀਂ।
- 5 ਯਹੋਵਾਹ ਤੁਹਾਡਾ ਰਖਿਅਕ ਹੈ। ਉਹ ਆਪਣੀ ਮਹਾਨ ਸ਼ਕਤੀ ਨਾਲ ਤੁਹਾਡੀ ਰੱਖਿਆ ਕਰਦਾ ਹੈ।
- 6 ਦਿਨ ਵੇਲੇ ਸੂਰਜ ਤੁਹਾਨੂੰ ਦੁੱਖ ਨਹੀਂ ਦੇ ਸਕਦਾ। ਅਤੇ ਚੰਨ ਤੁਹਾਨੂੰ ਰਾਤ ਵੇਲੇ ਦੁੱਖ ਨਹੀਂ ਦੇ ਸਕਦਾ।
- 7 ਯਹੋਵਾਹ ਤੁਹਾਨੂੰ ਹਰ ਖਤਰੇ ਕੋਲੋਂ ਬਚਾਵੇਗਾ। ਯਹੋਵਾਹ ਤੁਹਾਡੀ ਆਤਮਾ ਨੂੰ ਬਚਾਵੇਗਾ।
- 8 ਆਉਣ ਜਾਣ ਵੇਲੇ ਯਹੋਵਾਹ ਤੁਹਾਡੀ ਮਦਦ ਕਰੇਗਾ। ਯਹੋਵਾਹ ਹੁਣ ਅਤੇ ਸਦਾ ਹੀ ਤੁਹਾਡੀ ਮਦਦ ਕਰੇਗਾ।
Psalms 121
- Details
- Parent Category: Old Testament
- Category: Psalms
ਜ਼ਬੂਰ ਕਾਂਡ 121