- 1 ਮੇਰੀ ਸਾਰੀ ਉਮਰ ਵਿੱਚ ਮੇਰੇ ਬਹੁਤ ਸਾਰੇ ਦੁਸ਼ਮਣ ਸਨ। ਸਾਨੂੰ ਉਨ੍ਹਾਂ ਦੁਸ਼ਮਣਾ ਬਾਰੇ ਦੱਸ, ਓ ਇਸਰਾਏਲ।
- 2 ਮੇਰੀ ਸਾਰੀ ਉਮਰ ਵਿੱਚ ਬਹੁਤ ਸਾਰੇ ਦੁਸ਼ਮਣ ਸਨ, ਪਰ ਉਹ ਕਦੇ ਵੀ ਨਹੀਂ ਜਿੱਤ ਸਕਦੇ।
- 3 ਉਨ੍ਹਾਂ ਨੇ ਮੈਨੂੰ ਉਦੋਂ ਤੱਕ ਮਾਰਿਆ ਜਦੋਂ ਤੱਕ ਕਿ ਮੇਰੀ ਪਿਠ ਉੱਤੇ ਗਹਿਰੇ ਜ਼ਖਮ ਨਹੀਂ ਹੋ ਗਏ। ਮੇਰੇ ਸ਼ਰੀਰ ਉੱਤੇ ਗਹਿਰੇ ਜ਼ਖਮ ਹੋ ਗਏ ਸਨ।
- 4 ਪਰ ਚੰਗੇ ਯਹੋਵਾਹ ਨੇ ਮੇਰੇ ਫ਼ਂਦੇ ਕੱਟ ਦਿੱਤੇ, ਅਤੇ ਮੈਨੂੰ ਉਨ੍ਹਾਂ ਮੰਦੇ ਲੋਕਾਂ ਤੋਂ ਅਜ਼ਦ ਕਰ ਦਿੱਤਾ।
- 5 ਉਹ ਲੋਕ, ਜਿਨ੍ਹਾਂ ਨੇ ਸੀਯੋਨ ਨੂੰ ਨਫ਼ਰਤ ਕੀਤੀ ਸੀ, ਹਾਰ ਗਏ ਸਨ। ਉਨ੍ਹਾਂ ਨੇ ਲੜਨਾ ਛੱਡ ਦਿੱਤਾ ਸੀ ਅਤੇ ਉਹ ਨੱਸ ਗਏ ਸਨ।
- 6 ਉਹ ਲੋਕ ਛੱਤ ਉਤਲੇ ਘਾਹ ਵਰਗੇ ਸਨ। ਇਹ ਘਾਹ ਵਧਣ ਤੋਂ ਪਹਿਲਾ ਹੀ ਮਰ ਜਾਂਦਾ ਹੈ।
- 7 ਕੋਈ ਕਾਮਾ ਉਸ ਘਾਹ ਨੂੰ ਮੁਠੀ ਭਰ ਨਹੀਂ ਲੈ ਸਕਦਾ। ਇਹ ਇੱਕ ਢੇਰੀ ਲਈ ਵੀ ਕਾਫ਼ੀ ਨਹੀਂ ਹੈ।
- 8 ਜਿਹੜੇ ਲੋਕੀ ਕੋਲੋਂ ਦੀ ਲੰਘਦੇ ਹਨ, ਨਹੀਂ ਆਖਣਗੇ, "ਯਹੋਵਾਹ ਤੁਹਾਨੂੰ ਅਸੀਸ ਦੇਵੇ।" ਲੋਕ ਉਨ੍ਹਾਂ ਦਾ ਸਵਾਗਤ ਨਹੀਂ ਕਰਨਗੇ ਅਤੇ ਨਹੀਂ ਆਖਣਗੇ, "ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਉੱਤੇ ਅਸੀਸ ਦਿੰਦੇ ਹਾਂ।"
Psalms 129
- Details
- Parent Category: Old Testament
- Category: Psalms
ਜ਼ਬੂਰ ਕਾਂਡ 129