- 1 ਯਹੋਵਾਹ ਦੀ ਉਸਤਤਿ ਕਰੋ। ਯਹੋਵਾਹ ਦੇ ਨਾਮ ਦੀ ਉਸਤਤਿ ਕਰੋ! ਯਹੋਵਾਹ ਦੇ ਸੇਵਕੋ, ਉਸਦੀ ਉਸਤਤਿ ਕਰੋ!
- 2 ਉਸਦੀ ਉਸਤਤਿ ਕਰੋ, ਤੁਸੀਂ ਲੋਕ ਜਿਹੜੇ ਯਹੋਵਾਹ ਦੇ ਮੰਦਰ ਵਿੱਚ, ਸਾਡੇ ਪਰਮੇਸ਼ੁਰ ਦੇ ਮੰਦਰ ਦੇ ਵਰਾਂਡੇ ਵਿੱਚ ਖਲੋਤੇ ਹੋਏ ਹੋ।
- 3 ਯਹੋਵਾਹ ਦੀ ਉਸਤਤਿ ਕਰੋ, ਕਿਉਂ ਕਿ ਉਹ ਨੇਕ ਹੈ। ਉਸਦੇ ਨਾਮ ਦੀ ਉਸਤਤਿ ਕਰੋ, ਕਿਉਂਕਿ ਇਹ ਖੁਸ਼ੀ ਭਰਿਆ ਹੈ।
- 4 ਯਹੋਵਾਹ ਨੇ ਯਾਕੂਬ ਨੂੰ ਚੁਣਿਆ ਹੈ। ਇਸਰਾਏਲ ਪਰਮੇਸ਼ੁਰ ਦਾ ਹੈ।
- 5 ਮੈਂ ਜਾਣਦਾ ਯਹੋਵਾਹ ਮਹਾਨ ਹੈ! ਸਾਡਾ ਮਾਲਕ ਸਾਰੇ ਦੇਵਤਿਆ ਨਾਲੋਂ ਵਧੇਰੇ ਮਹਾਨ ਹੈ।
- 6 ਯਹੋਵਾਹ ਵੀ ਗੱਲ ਕਰਦਾ ਹੈ, ਜੋ ਵੀ ਉਹ ਸਵਰਗ ਅਤੇ ਧਰਤੀ ਉੱਤੇ, ਸਾਗਰਾਂ ਤੋਂ ਡੂੰਘੇ ਸਮੁੰਦਰਾ ਵਿੱਚ ਚਾਹੁੰਦਾ ਹੈ।
- 7 ਪਰਮੇਸ਼ੁਰ ਸਾਰੀ ਧਰਤ ਉੱਤੇ ਬਦ੍ਦਲਵਾਹੀ ਕਰਦਾ ਹੈ। ਪਰਮੇਸ਼ੁਰ ਬਿਜਲੀ ਚਮਕਾਉਂਦਾ ਹੈ ਅਤੇ ਵਰਖਾ ਕਰਦਾ ਹੈ। ਯਹੋਵਾਹ ਹਵਾ ਨੂੰ ਸਾਜਦਾ ਹੈ।
- 8 ਪਰਮੇਸ਼ੁਰ ਨੇ ਮਿਸਰ ਵਿੱਚ ਸਾਰੇ ਪਲੇਠੇ ਬੰਦਿਆ ਨੂੰ ਅਤੇ ਸਾਰੇ ਜਾਨਵਰਾਂ ਨੂੰ ਤਬਾਹ ਕਰ ਦਿੱਤਾ ਹੈ।
- 9 ਪਰਮੇਸ਼ੁਰ ਨੇ ਮਿਸਰ ਵਿੱਚ ਬਹੁਤ ਸਾਰੇ ਚਮਤਕਾਰ ਅਤੇ ਕਰਿਸ਼ਮੇ ਕੀਤੇ। ਪਰਮੇਸ਼ੁਰ ਨੇ ਇਹ ਗੱਲਾਂ ਫ਼ਿਰਊਨ ਅਤੇ ਉਸਦੇ ਅਫ਼ਸਰਾਂ ਨਾਲ ਵਾਪਰਨ ਦਾ ਕਾਰਣ ਬਣਿਆ।
- 10 ਪਰਮੇਸ਼ੁਰ ਨੇ ਬਹੁਤ ਸਾਰੀਆਂ ਕੌਮਾਂ ਨੂੰ ਹਰਾ ਦਿੱਤਾ ਪਰਮੇਸ਼ੁਰ ਨੇ ਸ਼ਕਤੀਸ਼ਾਲੀ ਰਾਜੇ ਮਾਰ ਦਿੱਤੇ।
- 11 ਪਰਮੇਸ਼ੁਰ ਨੇ ਅਮੋਰੀਆਂ ਦੇ ਰਾਜੇ ਸੀਹੋਨ ਨੂੰ ਹਰਾ ਦਿੱਤਾ, ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਹਰਾ ਦਿੱਤਾ, ਪਰਮੇਸ਼ੁਰ ਨੇ ਕਨਾਨ ਦੀਆਂ ਸਾਰੀਆਂ ਕੌਮਾਂ ਨੂੰ ਹਰਾ ਦਿੱਤਾ।
- 12 ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਧਰਤੀ ਇਸਰਾਏਲ ਨੂੰ ਦੇ ਦਿੱਤੀ। ਪਰਮੇਸ਼ੁਰ ਨੇ ਉਹ ਧਰਤੀ ਆਪਣੇ ਲੋਕਾਂ ਨੂੰ ਦੇ ਦਿੱਤੀ।
- 13 ਯਹੋਵਾਹ, ਤੁਹਾਡਾ ਨਾਮ ਸਦਾ ਲਈ ਰੌਸ਼ਨ ਰਹੇਗਾ। ਯਹੋਵਾਹ ਲੋਕ ਤੁਹਾਨੂੰ ਸਦਾ-ਸਦਾ ਲਈ ਯਾਦ ਕਰਨਗੇ।
- 14 ਯਹੋਵਾਹ ਨੇ ਕੌਮਾ ਨੂੰ ਸਜ਼ਾ ਦਿੱਤੀ ਪਰ ਯਹੋਵਾਹ ਆਪਣੇ ਨੌਕਰਾ ਲਈ ਦਯਾਵਾਨ ਸੀ।
- 15 ਪਰਾਈਆਂ ਕੌਮਾਂ ਦੇ ਲੋਕ ਸਿਰਫ਼ ਸੋਨੇ-ਚਾਂਦੀ ਦੇ ਦੇਵਤੇ ਹੀ ਸਨ, ਉਨ੍ਹਾਂ ਦੇ ਦੇਵਤੇ ਬੰਦਿਆ ਦੇ ਬਣਾਏ ਹੋਏ ਸਿਰਫ਼ ਬੁੱਤ ਸਨ।
- 16 ਬੁੱਤਾਂ ਦੇ ਮੂੰਹ ਸਨ ਪਰ ਉਹ ਬੋਲ ਨਹੀਂ ਸਕਦੇ ਸਨ, ਬੁੱਤਾਂ ਦੀਆਂ ਅੱਖਾਂ ਸਨ ਪਰ ਉਹ ਦੇਖ ਨਹੀਂ ਸਕਦੀਆਂ ਸਨ।
- 17 ਬੁੱਤਾਂ ਦੇ ਕੰਨ ਸਨ ਪਰ ਸੁਣ ਨਹੀਂ ਸਕਦੇ ਸਨ, ਬੁੱਤਾਂ ਦੇ ਨੱਕ ਸਨ ਪਰ ਸੁੰਘ ਨਹੀਂ ਸਕਦੇ ਸਨ।
- 18 ਉਹ ਜਿਨ੍ਹਾਂ ਨੇ ਬੁੱਤ ਬਣਾਏ ਸਨ, ਉਹ ਉਨ੍ਹਾਂ ਜਿਹੇ ਹੀ ਹੋਣਗੇ। ਕਿਉਂ? ਕਿਉਂਕਿ ਉਨ੍ਹਾਂ ਨੇ ਸਹਾਇਤਾ ਲਈ ਬੁੱਤਾ ਉੱਤੇ ਵਿਸ਼ਵਾਸ ਕੀਤਾ।
- 19 ਇਸਰਾਏਲ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ! ਹਾਰੂਨ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ!
- 20 ਲੇਵੀ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ! ਯਹੋਵਾਹ ਦੇ ਚੇਲਿਉ, ਯਹੋਵਾਹ ਨੂੰ ਅਸੀਸ ਦੇਵੋ।
- 21 ਯਹੋਵਾਹ ਨੂੰ ਸੀਯੋਨ ਤੋਂ ਅਸੀਸ ਹੈ, ਉਸਦੇ ਘਰ, ਯਰੂਸ਼ਲਮ ਤੋਂ ਯਹੋਵਾਹ ਦੀ ਉਸਤਤਿ ਕਰੋ।
Psalms 135
- Details
- Parent Category: Old Testament
- Category: Psalms
ਜ਼ਬੂਰ ਕਾਂਡ 135