- 1 ਯਹੋਵਾਹ ਦੀ ਉਸਤਤਿ ਕਰੋ, ਕਿਉਂਕਿ ਉਹ ਸ਼ੁਭ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 2 ਦੇਵਤਿਆਂ ਦੇ ਪਰਮੇਸ਼ੁਰ ਦੀ ਉਸਤਤਿ ਕਰੋ ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 3 ਪ੍ਰਭੂਆਂ ਦੇ ਯਹੋਵਾਹ ਦੀ ਉਸਤਤਿ ਕਰੋ, ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 4 ਪਰਮੇਸ਼ੁਰ ਦੀ ਉਸਤਤਿ ਕਰੋ ਸਿਰਫ਼ ਉਹੀ ਹੈ ਜਿਹੜਾ ਚਮਤਕਾਰ ਕਰਦਾ ਹੈ। ਉਸ ਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 5 ਪਰਮੇਸ਼ੁਰ ਦੀ ਉਸਤਤਿ ਕਰੋ। ਉਹ ਜਿਸਨੇ ਅਕਾਸ਼ਾ ਨੂੰ ਸਾਜਣ ਲਈ ਸਿਆਣਪ ਵਰਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 6 ਪਰਮੇਸ਼ੁਰ ਨੇ ਸਮੁੰਦਰ ਉੱਤੇ ਧਰਤੀ ਖੁਸ਼ਕ ਰਖੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 7 ਪਰਮੇਸ਼ੁਰ ਦੇ ਮਹਾਨ ਰੌਸ਼ਨੀਆਂ ਸਾਜੀਆਂ ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 8 ਪਰਮੇਸ਼ੁਰ ਨੇ ਸੂਰਜ ਨੂੰ ਦਿਨ ਉੱਤੇ ਰਾਜ ਕਰਨ ਲਈ ਸਾਜਿਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 9 ਪਰਮੇਸ਼ੁਰ ਨੇ ਰਾਤ ਉੱਤੇ ਰਾਜ ਕਰਨ ਲਈ ਚੰਨ ਅਤੇ ਤਾਰਿਆਂ ਨੂੰ ਸਾਜਿਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 10 ਪਰਮੇਸ਼ੁਰ ਨੇ, ਮਿਸਰ ਵਿੱਚ ਪਲੇਠੇ ਬੰਦੇ ਅਤੇ ਜਾਨਵਰ ਮਾਰ ਦਿੱਤੇ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 11 ਪਰਮੇਸ਼ੁਰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲੈ ਗਿਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 12 ਪਰਮੇਸ਼ੁਰ ਨੇ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਦਰਸਾਈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 13 ਪਰਮੇਸ਼ੁਰ ਨੇ ਲਾਲ ਸਾਗਰ ਨੂੰ ਦੋ ਹਿਸਿਆਂ ਵਿੱਚ ਚੀਰ ਦਿੱਤਾ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 14 ਫ਼ਿਰ ਪਰਮੇਸ਼ੁਰ ਨੇ ਇਸਰਾਏਲ ਦੀ ਅਗਵਾਈ ਸਮੁੰਦਰ ਵਿੱਚੋਂ ਦੀ ਕੀਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 15 ਪਰਮੇਸ਼ੁਰ ਨੇ ਫ਼ਿਰਊਨ ਅਤੇ ਉਸਦੀ ਫ਼ੌਜ ਨੂੰ ਲਾਲ ਸਾਗਰ ਵਿੱਚ ਡੋਬ ਦਿੱਤਾ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 16 ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਮਾਰੂਥਲ ਵਿੱਚ ਕੀਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 17 ਪਰਮੇਸ਼ੁਰ ਨੇ ਬਲਵਾਨ ਰਾਜਿਆ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 18 ਪਰਮੇਸ਼ੁਰ ਨੇ ਮਜ਼ਬੂਰ ਰਾਜਿਆਂ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 19 ਪਰਮੇਸ਼ੁਰ ਨੇ ਅਮੋਰੀਆ ਦੇ ਰਾਜੇ ਸੀਹੋਨ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 20 ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 21 ਪਰਮੇਸ਼ੁਰ ਨੇ ਉਨ੍ਹਾਂ ਦੀ ਧਰਤੀ ਇਸਰਾਏਲ ਨੂੰ ਦੇ ਦਿੱਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 22 ਪਰਮੇਸ਼ੁਰ ਨੇ ਉਹ ਧਰਤੀ ਸੁਗਾਤ ਵਜੋਂ ਇਸਰਾਏਲ ਨੂੰ ਦੇ ਦਿੱਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 23 ਪਰਮੇਸ਼ੁਰ ਨੇ ਸਾਨੂੰ ਯਾਦ ਰੱਖਿਆ, ਜਦੋਂ ਅਸੀਂ ਹਾਰੇ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 24 ਪਰਮੇਸ਼ੁਰ ਨੇ ਸਾਨੂੰ ਸਾਡੇ ਦੁਸ਼ਮਣਾ ਤੋਂ ਬਚਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 25 ਪਰਮੇਸ਼ੁਰ ਹਰ ਬੰਦੇ ਨੂੰ ਭੋਜਨ ਦਿੰਦਾ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
- 26 ਸਵਰਗ ਦੇ ਪਰਮੇਸ਼ੁਰ ਦੀ ਉਸਤਤਿ ਕਰੋ ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
Psalms 136
- Details
- Parent Category: Old Testament
- Category: Psalms
ਜ਼ਬੂਰ ਕਾਂਡ 136