- 1 ਅਸੀਂ ਬੇਬੀਲੋਨ ਦੇ ਦਰਵਾਜਿਆਂ ਦੇ ਕੰਢੇ ਬੈਠੇ ਸਾਂ ਅਤੇ ਅਸੀਂ ਸੀਯੋਨ ਨੂੰ ਯਾਦ ਕਰਕੇ ਰੋਂਦੇ ਸਾਂ।
- 2 ਅਸੀਂ ਆਪਣੇ ਰਬਾਬ ਨੇੜੇ ਦੇ ਚਿਨਾਰ ਦੇ ਰੁੱਖਾਂ ਉੱਤੇ ਟੰਗ ਦਿੱਤੇ।
- 3 ਬੇਬੀਲੋਨ ਵਿੱਚ ਜਿਨ੍ਹਾਂ ਲੋਕਾਂ ਨੇ ਸਾਨੂੰ ਫ਼ੜਿਆ ਸੀ, ਸਾਨੂੰ ਗਾਉਣ ਲਈ ਆਖਿਆ। ਉਨ੍ਹਾਂ ਨੇ ਸਾਨੂੰ ਖੁਸ਼ੀ ਭਰੇ ਗੀਤ ਗਾਉਣ ਲਈ ਆਖਿਆ। ਉਨ੍ਹਾਂ ਨੇ ਸਾਨੂੰ ਸੀਯੋਨ ਬਾਰੇ ਗੀਤ ਗਾਉਣ ਲਈ ਆਖਿਆ।
- 4 ਪਰ ਅਸੀਂ ਬੇਗਾਨੇ ਦੇਸ਼ ਵਿੱਚ ਯਹੋਵਾਹ ਦੇ ਗੀਟ ਨਹੀਂ ਗਾ ਸਕਦੇ।
- 5 ਹੇ ਯਰੂਸ਼ਲਮ, ਜੇ ਮੈਂ ਕਦੇ ਤੈਨੂੰ ਭੁੱਲ ਜਾਵਾ। ਮੈਨੂੰ ਆਸ ਹੈ ਕਿ ਫ਼ਿਰ ਮੈਂ ਕਦੇ ਵੀ ਨਹੀਂ ਗੁਆਚਾਗਾ।
- 6 ਹੇ ਯਰੂਸ਼ਲਮ, ਜੇ ਮੈਂ ਕਦੀ ਤੈਨੂੰ ਭੁੱਲ ਜਾਵਾ, ਮੈਨੂੰ ਫ਼ੇਰ ਕਦੀ ਵੀ ਗੀਤ ਨਾ ਗਾਉਣ ਦੇਵੀ।
- 7 ਮੈਂ ਇਕਰਾਰ ਕਰਦਾ ਹਾਂ ਯਰੂਸ਼ਲਮ ਹੀ ਸਦਾ ਮੇਰੀ ਸਭ ਤੋਂ ਵੱਡੀ ਖੁਸ਼ੀ ਹੋਵੇਗੀ।
- 8 ਬੇਬੀਲੋਨ, ਤੂੰ ਤਬਾਹ ਹੋ ਜਾਵੇਗਾ, ਉਸ ਬੰਦੇ ਨੂੰ ਅਸੀਸ ਦੇ, ਜਿਹੜਾ ਤੈਨੂੰ ਦੰਡ ਦਿੰਦਾ ਹੈ, ਜਿਸ ਦਾ ਤੂੰ ਅਧਿਕਾਰੀ ਹੈ। ਉਸ ਬੰਦੇ ਨੂੰ ਅਸੀਸ ਦੇ ਜਿਹੜਾ ਤੈਨੂੰ ਦੁੱਖ ਦਿੰਦਾ ਹੈ। ਜਿਵੇਂ ਤੂੰ ਸਾਨੂੰ ਦੁੱਖ ਦਿੰਦਾ ਹੈ।
- 9 ਉਸ ਬੰਦੇ ਨੂੰ ਅਸੀਸ ਦੇ ਜਿਹੜਾ ਤੇਰੇ ਬਚਿਆ ਨੂੰ ਫ਼ੜ ਲੈਂਦਾ ਹੈ। ਅਤੇ ਉਨ੍ਹਾਂ ਨੂੰ ਚੱਟਾਨ ਉਤੇ ਪਟਕਾ ਮਾਰਦਾ ਹੈ।
ਜ਼ਬੂਰ :: ਕਾਂਡ 137
- Parent Category: Punjabi Bible
- Details
- Parent Category: Old Testament
- Category: Psalms
ਜ਼ਬੂਰ ਕਾਂਡ 137