- 1 ਮੈਂ ਤੁਹਾਡੀ ਉਸਤਤਿ ਕਰਦਾ ਹਾਂ। ਮੇਰੇ ਪਰਮੇਸ਼ੁਰ ਅਤੇ ਰਾਜੇ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਨੂੰ ਅਸੀਸ ਦਿੰਦਾ ਹਾਂ।
- 2 ਮੈਂ ਹਰ-ਰੋਜ਼ ਤੁਹਾਡੀ ਉਸਤਤਿ ਕਰਦਾ ਹਾਂ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਦੀ ਉਸਤਤਿ ਕਰਦਾ ਹਾਂ।
- 3 ਯਹੋਵਾਹ ਮਹਾਨ ਹੈ। ਲੋਕ ਉਸਦੀ ਉਸਤਤਿ ਬਹੁਤ ਕਰਦੇ ਹਨ। ਅਸੀਂ ਉਸਦੇ ਸਾਰੇ ਮਹਾਨ ਕਾਰਜਾਂ ਨੂੰ ਨਹੀਂ ਗਿਣ ਸਕਦੇ।
- 4 ਯਹੋਵਾਹ, ਲੋਕ ਸਦਾ-ਸਦਾ ਲਈ ਤੁਹਾਡੇ ਕਾਰਜਾਂ ਲਈ ਤੁਹਾਡੀ ਉਸਤਤਿ ਕਰਨਗੇ। ਉਹ ਤੁਹਾਡੇ ਮਹਾਨ ਕਾਰਜਾ ਬਾਰੇ ਦਸ੍ਸਣਗੇ।
- 5 ਤੁਹਾਡੀ ਸ਼ਾਨੋ-ਸ਼ੌਕਤ ਬਹੁਤ ਅਦਭੁਤ ਹੈ। ਮੈਂ ਤੁਹਾਡੇ ਚਮਤਕਾਰਾਂ ਬਾਰੇ ਦੱਸਾਂਗਾ।
- 6 ਯਹੋਵਾਹ, ਲੋਕ ਤੁਹਾਡੇ ਅਦਭੁਤ ਕਾਰਿਆਂ ਬਾਰੇ ਦਸ੍ਸਣਗੇ। ਮੈਂ ਤੁਹਾਡੇ ਮਹਾਨ ਕਾਰਜਾ ਬਾਰੇ ਦਸ੍ਸਾਗਾ।
- 7 ਲੋਕ ਤੁਹਾਡੇ ਸ਼ੁਭ ਕਾਰਜਾ ਬਾਰੇ ਦਸ੍ਸਣਗੇ। ਲੋਕ ਤੁਹਾਡੀ ਨੇਕੀ ਦੇ ਗੀਤ ਗਾਉਣਗੇ।
- 8 ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ। ਯਹੋਵਾਹ ਸਹਿਤ ਅਤੇ ਪਿਆਰ ਭਰਿਆ ਹੈ।
- 9 ਯਹੋਵਾਹ ਹਰ ਇੱਕ ਨਾਲ ਨੇਕੀ ਕਰਦਾ ਹੈ। ਯਹੋਵਾਹ ਹਰ ਚੀਜ਼ ਨੂੰ ਆਪਣੀ ਦਯਾ ਦਰਸਾਉਂਦਾ ਹੈ ਜਿਸਨੂੰ ਉਸਨੇ ਬਣਾਇਆ।
- 10 ਯਹੋਵਾਹ, ਜੋ ਵੀ ਗੱਲਾਂ ਤੁਸੀਂ ਕਰਦੇ ਹੋ। ਤੁਹਾਨੂੰ ਉਸਤਤਿ ਦਵਾਉਂਦੀਆਂ ਹਨ। ਤੁਹਾਡੇ ਅਨੁਯਾਈ ਤੁਹਾਨੂੰ ਅਸੀਸ ਦਿੰਦੇ ਹਨ।
- 11 ਉਹ ਦਸ੍ਸਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਹੈ। ਉਹ ਦਸ੍ਸਦੇ ਹਨ ਤੁਸੀਂ ਕਿੰਨੇ ਮਹਾਨ ਹੋ।
- 12 ਇਉਂ ਹੋਰ ਲੋਕੀ ਵੀ ਤੁਹਾਡੇ ਮਹਾਨ ਕਾਰਨਾਮਿਆ ਬਾਰੇ ਜਾਣ ਲੈਂਦੇ ਹਨ, ਯਹੋਵਾਹ। ਉਹ ਲੋਕ ਜਾਣ ਲੈਂਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਅਤੇ ਅਦਭੁਤ ਹੈ।
- 13 ਯਹੋਵਾਹ, ਤੁਹਾਡੀ ਸਲਤਨਤ ਸਦਾ-ਸਦਾ ਲਈ ਰਹੇਗੀ। ਤੁਸੀਂ ਸਦਾ-ਸਦਾ ਲਈ ਰਾਜ ਕਰੋਂਗੇ।
- 14 ਯਹੋਵਾਹ ਨੀਵੇਂ ਡਿਗਿਆ ਨੂੰ ਉਚਿਆ ਚ੍ਚੁੱਕਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।
- 15 ਯਹੋਵਾਹ, ਸਾਰੇ ਜਿਉਂਦੇ ਪ੍ਰਾਣੀ ਤੁਹਾਡੇ ਵੱਲ ਆਪਣੇ ਭੋਜਨ ਲਈ ਤੱਕਦੇ ਹਨ। ਅਤੇ ਤੁਸੀਂ ਉਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।
- 16 ਯਹੋਵਾਹ, ਤੁਸੀਂ ਆਪਣੇ ਹੱਥ ਖੋਲ੍ਹ ਦਿੰਦੇ ਹੋ, ਅਤੇ ਤੁਸੀਂ ਹਰ ਜਿਉਂਦੇ ਪ੍ਰਾਣੀ ਨੂੰ ਜੋ ਵੀ ਉਸ ਦੀ ਲੋੜ ਹੈ ਉਸਨੂੰ ਦਿੰਦੇ ਹੋ।
- 17 ਹਰ ਗੱਲ ਜਿਹੜੀ ਯਹੋਵਾਹ ਕਰਦਾ ਹੈ, ਸ਼ੁਭ ਹੈ। ਹਰ ਗੱਲ ਜਿਹੜੀ ਉਹ ਕਰਦਾਹੈ ਦਰਸਾਉਂਦੀ ਹੈ ਕਿ ਉਹ ਕਿੰਨਾ ਮਹਾਨ ਹੈ।
- 18 ਯਹੋਵਾਹ ਹਰ ਉਸ ਬੰਦੇ ਦੇ ਨੇੜੇ ਹੈ ਜੋ ਉਸ ਨੂੰ ਮਦਦ ਵਾਸਤੇ ਪੁਕਾਰਦਾ ਹੈ। ਪਰਮੇਸ਼ੁਰ ਹਰ ਉਸ ਵਿਅਕਤੀ ਦੇ ਨੇੜੇ ਹੈ ਜਿਹੜਾ ਨਿਸ਼ਕਪਟਤਾ ਨਾਲ ਉਸਨੂੰ ਪ੍ਰਾਰਥਨਾ ਕਰਦਾ ਹੈ।
- 19 ਯਹੋਵਾਹ ਉਹੀ ਕਰਦਾ ਹੈ ਜੋ ਉਸਦੇ ਚੇਲੇ ਚਾਹੁੰਦੇ ਹਨ, ਯਹੋਵਾਹ ਆਪਣੇ ਪੈਰੋਕਾਰਾ ਦੀ ਸੁਣਦਾ ਹੈ। ਉਹ ਉਨ੍ਹਾਂ ਦੀਆਂ ਅਰਦਾਸਾ ਮੰਨਦਾ ਹੈ। ਅਤੇ ਉਹ ਉਨ੍ਹਾਂ ਨੂੰ ਬਚਾਉਂਦਾ ਹੈ।
- 20 ਯਹੋਵਾਹ ਹਰ ਬੰਦੇ ਨੂੰ ਬਚਾਉਂਦਾ ਹੈ, ਜਿਹੜਾ ਉਸਨੂੰ ਪਿਆਰ ਕਰਦਾ ਹੈ। ਪਰ ਯਹੋਵਾਹ ਮੰਦੇ ਬੰਦੇ ਦਾ ਨਾਸ਼ ਕਰਦਾ ਹੈ।
- 21 ਮੈਂ ਯਹੋਵਾਹ ਦੀ ਉਸਤਤਿ ਕਰਾਂਗਾ! ਮੈਂ ਚਾਹੁੰਦਾ ਹਾਂ ਕਿ ਹਰ ਬੰਦਾ ਉਸਦੇ ਪਵਿੱਤਰ ਨਾਮ ਦੀ ਸਦਾ-ਸਦਾ ਲਈ ਉਸਤਤਿ ਕਰ ਸਕੇ।
Psalms 145
- Details
- Parent Category: Old Testament
- Category: Psalms
ਜ਼ਬੂਰ ਕਾਂਡ 145