- 1 ਯਹੋਵਾਹ ਦੀ ਉਸਤਤਿ ਕਰੋ ਕਿਉਂਕਿ ਉਹ ਸ਼ੁਭ ਹੈ। ਸਾਡੇ ਪਰਮੇਸ਼ੁਰ ਲਈ, ਉਸਤਤਿ ਦੇ ਗੀਤ ਗਾਵੋ। ਉਸਦੀ ਉਸਤਤਿ ਕਰਨਾ ਚੰਗਾ ਅਤੇ ਸੁਹਾਨਾ ਹੈ।
- 2 ਯਹੋਵਾਹ ਨੇ ਯਰੂਸ਼ਲਮ ਨੂੰ ਉਸਾਰਿਆ। ਪਰਮੇਸ਼ੁਰ ਨੇ ਇਸਰਾਏਲੀ ਲੋਕਾਂ ਨੂੰ ਵਾਪਸ ਲਿਆਂਦਾ ਹੈ। ਜਿਹੜੇ ਕੈਦ ਹੋ ਗਏ ਸਨ।
- 3 ਪਰਮੇਸ਼ੁਰ ਉਨ੍ਹਾਂ ਦੇ ਟੁੱਟੇ ਦਿਲਾਂ ਨੂੰ ਜੋੜਦਾ ਹੈ। ਅਤੇ ਉਨ੍ਹਾਂ ਦੇ ਜ਼ਖਮਾ ਉੱਤੇ ਮਰਹਮ੍ਮ ਪੱਟੀ ਕਰਦਾ ਹੈ।
- 4 ਪਰਮੇਸ਼ੁਰ ਤਾਰਿਆ ਦੀ ਗਿਣਤੀ ਕਰਦਾ ਹੈ ਅਤੇ ਉਹ ਹਰ ਇੱਕ ਦਾ ਨਾਮ ਜਾਣਦਾ ਹੈ।
- 5 ਸਾਡਾ ਮਾਲਕ ਬੜਾ ਮਹਾਨ ਹੈ, ਉਹ ਬਹੁਤ ਸ਼ਕਤੀਸ਼ਾਲੀ ਹੈ। ਉਸ ਦੇ ਗਿਆਨ ਦੀ ਕੋਈ ਹਦ੍ਦ ਨਹੀਂ।
- 6 ਯਹੋਵਾਹ ਨਿਆਸਰਿਆ ਦਾ ਆਸਰਾ ਹੈ, ਪਰ ਉਹ ਮੰਦੇ ਲੋਕਾਂ ਨੂੰ ਨਮੋਸ਼ੀ ਦਿੰਦਾ ਹੈ।
- 7 ਯਹੋਵਾਹ ਦਾ ਸ਼ੁਕਰਾਨਾ ਕਰੋ ਰਬਾਬ ਵਾਸਤੇ ਸਾਡੇ ਪਰਮੇਸ਼ੁਰ ਦੀ ਉਸਤਤਿ ਕਰੋ।
- 8 ਯਹੋਵਾਹ ਆਕਾਸ਼ ਨੂੰ ਬਦ੍ਦਲਾ ਨਾਲ ਭਰਦਾ ਹੈ। ਯਹੋਵਾਹ ਧਰਤੀ ਲਈ ਵਰਖਾ ਕਰਦਾ ਹੈ। ਯਹੋਵਾਹ ਪਹਾੜਾ ਉੱਤੇ ਘਾਹ ਉਗਾਉਂਦਾ ਹੈ।
- 9 ਯਹੋਵਾਹ ਜਾਨਵਰਾ ਨੂੰ ਭੋਜਨ ਦਿੰਦਾ ਹੈ, ਯਹੋਵਾਹ ਪਂਛੀਆ ਦੇ ਬਚਿਆ ਨੂੰ ਭੋਜਨ ਦਿੰਦਾ ਹੈ।
- 10 ਯੁਧ ਦੇ ਘੋੜੇ ਅਤੇ ਬਲਵਾਨ ਯੋਧੇ ਉਸਨੂੰ ਖੁਸ਼ੀ ਪ੍ਰਦਾਨ ਨਹੀਂ ਕਰਦੇ।
- 11 ਯਹੋਵਾਹ ਉਨ੍ਹਾਂ ਲੋਕਾਂ ਤੋਂ ਪ੍ਰਸੰਨ ਹੁੰਦਾ ਹੈ ਜਿਹੜੇ ਉਸਦੀ ਉਪਾਸਨਾ ਕਰਦੇ ਹਨ। ਯਹੋਵਾਹ ਉਨ੍ਹਾਂ ਲੋਕਾਂ ਉੱਤੇ ਪ੍ਰਸੰਨ ਹੁੰਦਾ ਹੈ ਜਿਹੜੇ ਉਸਦੇ ਸੱਚੇ ਪਿਆਰ ਉੱਤੇ ਵਿਸ਼ਵਾਸ ਕਰਦੇ ਹਨ।
- 12 ਹੇ ਯਰੂਸ਼ਲਮ, ਯਹੋਵਾਹ ਦੀ ਉਸਤਤਿ ਕਰੋ! ਹੇ ਸੀਯੋਨ, ਪਰਮੇਸ਼ੁਰ ਦੀ ਉਸਤਤਿ ਕਰ।
- 13 ਹੇ ਯਰੂਸ਼ਲਮ, ਪਰਮੇਸ਼ੁਰ ਤੇਰੇ ਦਰਵਾਜਿਆ ਨੂੰ ਮਜ਼ਬੂਤ ਬਣਾਉਂਦਾ ਹੈ। ਅਤੇ ਪਰਮੇਸ਼ੁਰ ਤੇਰੇ ਸ਼ਹਿਰ ਦੇ ਲੋਕਾਂ ਨੂੰ ਅਸੀਸ ਦਿੰਦਾ ਹੈ।
- 14 ਪਰਮੇਸ਼ੁਰ ਨੇ ਸਾਡੇ ਦੇਸ਼ ਵਿੱਚ ਅਮਨ ਲਿਆਂਦਾ, ਇਸ ਲਈ ਸਾਡੇ ਦੁਸ਼ਮਣਾ ਯੁਧ ਵਿੱਚ ਸਾਡਾ ਅਨਾਜ਼ ਨਹੀਂ ਲੁਟਿਆ ਅਤੇ ਤੇਰੇ ਕੋਲ ਭੋਜਨ ਲਈ ਬਹੁਤ ਅਨਾਜ਼ ਹੈ।
- 15 ਪਰਮੇਸ਼ੁਰ ਧਰਤ ਨੂੰ ਆਦੇਸ਼ ਦਿੰਦਾ ਹੈ, ਅਤੇ ਇਹ ਛੇਤੀ ਹੀ ਮੰਨ ਲੈਂਦੀ ਹੈ।
- 16 ਪਰਮੇਸ਼ੁਰ ਓਨਾ ਚਿਰ ਤੱਕ ਬਰਫ਼ਬਾਰੀ ਕਰਦਾ ਹੈ ਜਿੰਨਾ ਚਿਰ ਤੱਕ, ਜ਼ਮੀਨ ਉਨ ਵਾਂਗ ਸਫ਼ੇਦ ਨਹੀਂ ਹੋ ਜਾਂਦੀ, ਪਰਮੇਸ਼ੁਰ ਕੋਹਰੇ ਨੂੰ ਹਵਾ ਵਿੱਚ ਘੱਟੇ ਵਾਂਗ ਉਡਾਉਂਦਾ ਹੈ।
- 17 ਪਰਮੇਸ਼ੁਰ ਆਕਾਸ਼ ਉੱਤੋਂ ਪਥਰਾ ਵਾਂਗ ਗਢ਼ੇਮਾਰ ਕਰਦਾ ਹੈ। ਕੋਈ ਵੀ ਬੰਦਾ ਉਸ ਵੱਲੋਂ ਭੇਜੀ ਠਂਡ ਨੂੰ ਨਹੀਂ ਝਲ੍ਲ ਸਕਦਾ।
- 18 ਫ਼ਿਰ ਪਰਮੇਸ਼ੁਰ ਇੱਕ ਹੋਰ ਆਦੇਸ਼ ਦਿੰਦਾ ਹੈ ਅਤੇ ਗਰਮ ਹਵਾ ਵਗ ਪੈਂਦੀ ਹੈ। ਫ਼ਿਰ ਬਰਫ਼ ਪਿਘਲਦੀ ਹੈ ਅਤੇ ਪਾਣੀ ਵਗ ਪੈਂਦਾ ਹੈ।
- 19 ਪਰਮੇਸ਼ੁਰ ਨੇ ਯਾਕੂਬ (ਇਸਰਾਏਲ) ਨੂੰ ਆਦੇਸ਼ ਦਿੱਤਾ, ਉਸਨੇ ਆਪਣੇ ਨੇਮ ਅਤੇ ਅਸੂਲ ਇਸਰਾਏਲ ਨੂੰ ਦਿੱਤੇ।
- 20 ਪਰਮੇਸ਼ੁਰ ਨੇ ਅਜਿਹਾ ਕਿਸੇ ਹੋਰ ਕੌਮ ਲਈ ਨਹੀਂ ਕੀਤਾ। ਪਰਮੇਸ਼ੁਰ ਨੇ ਆਪਣੇ ਨੇਮ ਹੋਰਾਂ ਲੋਕਾਂ ਨੂੰ ਨਹੀਂ ਸਿਖਾਏ। ਪਰਮੇਸ਼ੁਰ ਦੀ ਉਸਤਤਿ ਕਰੋ।
Psalms 147
- Details
- Parent Category: Old Testament
- Category: Psalms
ਜ਼ਬੂਰ ਕਾਂਡ 147