00:00/00:00
- 1 ਨਿਮਰਤਾ ਨਾਲ ਦਿੱਤਾ ਗਿਆ ਇੱਕ ਜਵਾਬ ਕ੍ਰੋਧ ਨੂੰ ਘਟਾਉਂਦਾ ਹੈ, ਪਰ ਰੁਖ੍ਖੇ ਸ਼ਬਦ ਗੁੱਸੇ ਨੂੰ ਵਧਾਅ ਦਿੰਦੇ ਹਨ।
- 2 ਸਿਆਣੇ ਵਿਅਕਤੀ ਦਾ ਉਪਦੇਸ਼ ਸਮਝਦਾਰੀ ਨੂੰ ਇਛਿੱਤ ਬਣਾਉਂਦਾ ਪਰ ਮੂਰਖਾਂ ਦਾ ਮੂੰਹ ਬੇਵਕੂਫ਼ੀ ਆਖਦਾ ਹੈ।
- 3 ਯਹੋਵਾਹ ਦੀਆਂ ਅੱਖਾਂ ਹਰ ਪਾਸੇ ਹਨ, ਉਹ ਜਿਹੜੇ ਬਦ ਹਨ ਅਤੇ ਜਿਹੜੇ ਚੰਗੇ ਹਨ ਦੋਵਾਂ ਨੂੰ ਵੇਖਦਾ ਹੈ।
- 4 ਸ਼ਬਦ ਜਿਹੜੇ ਜ਼ਖਮਾਂ ਨੂੰ ਰਾਜੀ ਕਰ ਸਕਦੇ ਹਨ ਜੀਵਨ ਦੇ ਰੁੱਖ ਵਾਂਗ ਹੁੰਦੇ ਹਨ, ਪਰ ਘ੍ਰਿਣਾਯੋਗ ਸ਼ਬਦ ਆਦਮੀ ਦੇ ਆਤਮੇ ਨੂੰ ਤਬਾਹ ਕਰ ਦਿੰਦੇ ਹਨ।
- 5 ਇੱਕ ਮੂਰਖ ਵਿਅਕਤੀ ਆਪਣੇ ਪਿਉ ਦੀਆਂ ਝਿੜਕਾਂ ਨੂੰ ਪਸੰਦ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰੇ ਦਰਸਾਉਂਦਾ ਕਿ ਉਹ ਸਿਆਣਾ ਹੈ।
- 6 ਇੱਕ ਧਰਮੀ ਵਿਅਕਤੀ ਸਭ ਕੁਝ ਵਿੱਚ ਅਮੀਰ ਹੁੰਦਾ ਹੈ, ਪਰ ਇੱਕ ਬਦ ਆਦਮੀ ਦਾ ਧੰਨ ਉਸ ਲਈ ਮੁਸੀਬਤਾਂ ਲਿਆਉਂਦਾ ਹੈ।
- 7 ਸਿਆਣੇ ਲੋਕਾਂ ਦੇ ਬੁਲ੍ਹ ਗਿਆਨ ਬਿਖੇਰਦੇ ਹਨ, ਪਰ ਮੂਰਖਾਂ ਦਾ ਦਿਮਾਗ਼ ਅਜਿਹਾ ਨਹੀਂ ਹੁੰਦਾ।
- 8 ਯਹੋਵਾਹ ਦੁਸ਼ਟ ਲੋਕਾਂ ਦੀਆਂ ਭੇਟਾਂ ਨੂੰ ਨਫ਼ਰਤ ਕਰਦਾ ਹੈ ਪਰ ਉਹ ਇਮਾਨਦਾਰ ਲੋਕਾਂ ਦੀਆਂ ਪ੍ਰਾਰਬਨਵਾਂ ਵਿੱਚ ਪ੍ਰਸੰਸਾ ਮਹਿਸੂਸ ਕਰਦਾ।
- 9 ਯਹੋਵਾਹ ਦੁਸ਼ਟ ਲੋਕਾਂ ਦੇ ਜੀਵਨ ਢੰਗ ਨੂੰ ਨਫ਼ਰਤ ਕਰਦਾ ਹੈ।
- 10 ਜਿਹੜਾ ਵਿਅਕਤੀ ਸਹੀ ਰਾਹ ਨੂੰ ਛੱਡ ਦਿੰਦਾ ਹੈ, ਇੱਕ ਸਖਤ ਸਬਕ ਸਿਖ੍ਖੇਗਾ, ਅਤੇ ਕੋਈ ਵੀ ਜੋ ਸੁਧਾਰ ਨੂੰ ਨਫ਼ਰਤ ਕਰਦਾ ਹੈ, ਮਰੇਗਾ।
- 11 ਕਿਉਂ ਜੁ ਪਰਮੇਸ਼ੁਰ ਜਾਣਦਾ ਕਿ ਮੌਤ ਦੀ ਜਗ੍ਹਾ ਕੀ ਵਾਪਰਦਾ ਹੈ, ਤਾਂ ਅਵੱਸ਼ ਹੀ ਉਹ ਜਾਣਦਾ ਕਿ ਲੋਕਾਂ ਦੇ ਮਨਾਂ ਵਿੱਚ ਕੀ ਵਾਪਰਦਾ ਹੈ।
- 12 ਇੱਕ ਮਖੌਲੀ ਆਪਣੀ ਗ਼ਲਤੀ ਬਾਰੇ ਦੱਸੇ ਜਾਣ ਨੂੰ ਨਫ਼ਰਤ ਕਰਦਾ ਹੈ। ਅਤੇ ਉਹ ਬੰਦਾ ਸਿਆਣੇ ਲੋਕਾਂ ਦੀ ਸਲਾਹ ਲੈਣ ਤੋਂ ਇਨਕਾਰ ਕਰਦਾ ਹੈ।
- 13 ਜੇ ਕੋਈ ਵਿਅਕਤੀ ਪ੍ਰਸੰਨ ਹੈ, ਤਾਂ ਉਸਦਾ ਚਿਹਰਾ ਪ੍ਰਸੰਨ ਨਜ਼ਰ ਆਵੇਗਾ। ਪਰ ਜੇ ਕੋਈ ਬੰਦਾ ਉਦਾਸ ਹੈ ਤਾਂ ਉਸਦਾ ਆਤਮਾ ਉਸ ਉਦਾਸੀ ਨੂੰ ਪ੍ਰਗਟ ਕਰ ਦੇਵੇਗੀ।
- 14 ਇੱਕ ਸੂਝਵਾਨ ਬੰਦਾ ਹੋਰ ਵਧੇਰੇ ਗਿਆਨ ਹਾਸਿਲ ਕਰਨ ਦੀ ਚੇਸ਼ਟਾ ਕਰਦਾ, ਪਰ ਮੂਰਖ ਹੋਰ ਵਧੇਰੇ ਮੂਰਖਤਾ ਨਿਗਲਦੇ ਹਨ।
- 15 ਗਰੀਬ ਆਦਮੀ ਲਈ ਹਰ ਦਿਨ ਸੰਘਰਸ਼ ਹੈ, ਪਰ ਇੱਕ ਪ੍ਰਸਂਨਮਈ ਦਿਮਾਗ ਹਮੇਸ਼ਾ ਦਾਅਵਤ ਮਨਾਉਂਦਾ ਹੈ।
- 16 ਬੋੜਾ ਪਾਕੇ, ਯਹੋਵਾਹ ਤੋਂ ਡਰਨਾ, ਅਮੀਰ ਹੋਕੇ ਦਂਗਾ ਕਰਨ ਨਾਲੋਂ ਵਧੀਆ ਹੈ।
- 17 ਸਾਦਾ ਭੋਜਨ ਖਾਕੇ ਪਿਆਰ ਕੀਤੇ ਜਾਣਾ, ਦਾਅਵਤ ਕਰਕੇ ਨਫ਼ਰਤ ਕੀਤੇ ਜਾਣ ਨਾਲੋਂ ਵਧੀਆ ਹੈ।
- 18 ਜਿਹੜੇ ਲੋਕ ਛੇਤੀ ਗੁੱਸੇ ਵਿੱਚ ਆ ਜਾਂਦੇ ਹਨ ਉਹ ਦਲੀਲਬਾਜ਼ੀ ਪੈਦਾ ਕਰਦੇ ਹਨ। ਪਰ ਧੀਰਜਵਾਨ ਬੰਦਾ ਸ਼ਾਂਤੀ ਪੈਦਾ ਕਰਦਾ ਹੈ।
- 19 ਇੱਕ ਸੁਸਤ ਬੰਦੇ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਪਰ ਇੱਕ ਇਮਾਨਦਾਰ ਬੰਦੇ ਦਾ ਰਾਹ ਬਣਿਆ ਬਣਾਇਆ ਹਂਦਾ ਹੈ।
- 20 ਸਿਆਣਾ ਪੁੱਤਰ ਆਪਣੇ ਪਿਤਾ ਲਈ ਖੁਸ਼ੀ ਦਾ ਸਤ੍ਰੋਤ ਹੁੰਦਾ ਹੈ। ਪਰ ਮੂਰਖ ਬੰਦਾ ਆਪਣੀ ਖੁਦ ਦੀ ਮਾਤਾ ਨੂੰ ਵੀ ਤਿਰਸਕਾਰਦਾ ਹੈ।
- 21 ਬੇਵਕੂਫ਼ੀ ਉਸ ਵਿਅਕਤੀ ਲਈ ਇੱਕ ਚੁਟਕਲਾ ਹੈ ਜਿਸ ਨੂੰ ਸੂਝ ਦੀ ਕਮੀ ਹੋਵੇ। ਪਰ ਸਿਆਣਾ ਬੰਦਾ ਉਹੋ ਗੱਲਾਂ ਕਰਨ ਦੀ ਸਾਵਧਾਨੀ ਵਰਤਦਾ ਹੈ ਜਿਹੜੀਆਂ ਸਹੀ ਹੁੰਦੀਆਂ ਹਨ।
- 22 ਯੋਜਨਾਵਾਂ ਅਸਫ਼ਲ ਹੋ ਜਾਂਦੀਆਂ ਹਨ ਜਿੰਨਾ ਚਿਰ ਕਿ ਉਪਯੁਕਤ ਸਲਾਹ-ਮਸ਼ਵਰਾ ਨਾ ਹੋਵੇ। ਪਰ ਉਹ ਕਾਮਯਾਬ ਹੋ ਜਾਂਦੀਆਂ ਹਨ ਜੇਕਰ ਓਥੇ ਕਾਫ਼ੀ ਸਾਰੇ ਸਲਾਹਕਾਰ ਹੋਣ।
- 23 ਬੰਦਾ ਉਦੋਂ ਪ੍ਰਸੰਨ ਹੁੰਦਾ ਹੈ ਜਦੋਂ ਉਹ ਚੰਗਾ ਉੱਤਰ ਦਿੰਦਾ ਹੈ ਅਤੇ ਸਹੀ ਸਮੇਂ ਬੋਲਿਆ ਸ਼ਬਦ ਬਹੁਤ ਚੰਗਾ ਹੁੰਦਾ ਹੈ।
- 24 ਜਿਹੜੀਆਂ ਗੱਲਾਂ ਸਿਆਣਾ ਬੰਦਾ ਕਰਦਾ ਹੈ ਉਹ ਇੱਥੇ ਧਰਤੀ ਉੱਤੇ ਜੀਵਨ ਵੱਲ ਲੈ ਜਾਂਦੀਆਂ ਹਨ ਅਤੇ ਉਸਨੂੰ ਮਿਰਤੂ ਲੋਕ ਵੱਲ ਜਾਣ ਤੋਂ ਰੋਕਦੀਆਂ ਹਨ।
- 25 ਯਹੋਵਾਹ, ਘਮਂਡੀ ਵਿਅਕਤੀ ਦੇ ਘਰ ਨੂੰ ਤਬਾਹ ਕਰ ਦਿੰਦਾ ਹੈ, ਪਰ ਯਹੋਵਾਹ ਇੱਕ ਬੇਸਹਾਰਾ ਵਿਧਵਾ ਦੀ ਜਾਇਦਾਦ ਦੀ ਰੱਖਿਆ ਕਰਦਾ ਹੈ।
- 26 ਯਹੋਵਾਹ ਬਦ ਆਦਮੀ ਦੀਆਂ ਸੋਚਾਂ ਨੂੰ ਨਫ਼ਰਤ ਕਰਦਾ ਹੈ, ਪਰ ਪਾਕ ਲੋਕਾਂ ਦੀਆਂ ਸੋਚਾਂ ਵਿੱਚ ਪ੍ਰਸੰਸਾ ਮਹਿਸੂਸ ਕਰਦਾ ਹੈ।
- 27 ਇੱਕ ਲੋਭੀ ਵਿਅਕਤੀ ਆਪਣੇ ਸਾਰੇ ਟੱਬਰ ਤੇ ਵਿਨਾਸ਼ ਲਿਆਉਂਦਾ, ਪਰ ਜਿਹੜਾ ਵਿਅਕਤੀ ਰਿਸ਼ਵਤ ਨੂੰ ਨਫ਼ਰਤ ਕਰਦਾ ਹੈ, ਜਿਉਵੇਂਗਾ।
- 28 ਇੱਕ ਸੂਝਵਾਨ ਆਦਮੀ ਬੋਲਣ ਤੋਂ ਪਹਿਲਾਂ ਸੋਚਦਾ ਹੈ। ਪਰ ਦੁਸ਼ਟ ਲੋਕਾਂ ਦੇ ਮੂੰਹਾਂ ਚੋ ਸਿਰਫ਼ ਬਦੀ ਹੀ ਡੁਲ੍ਹਦੀ ਹੈ।
- 29 ਯਹੋਵਾਹ ਦੁਸ਼ਟ ਲੋਕਾਂ ਤੋਂ ਬਹੁਤ ਦੂਰ ਰਹਿੰਦਾ ਹੈ, ਪਰ ਉਹ ਧਰਮੀ ਲੋਕਾਂ ਦੀਆਂ ਪ੍ਰਾਰਥਨਾਵਾਂ ਨੂੰ ਸੁਣਦਾ ਹੈ।
- 30 ਜਿਹੜਾ ਬੰਦਾ ਮੁਸਕਾਉਂਦਾ ਹੈ ਉਹ ਹੋਰਾਂ ਲੋਕਾਂ ਨੂੰ ਵੀ ਪ੍ਰਸੰਨ ਕਰਦਾ ਹੈ। ਸ਼ੁਭ ਸਮਾਚਾਰ ਹੱਡੀਆਂ ਨੂੰ ਤਂਦਰੁਸ਼ਤ ਬਣਾਉਂਦਾ ਹੈ।
- 31 ਜਿਹੜਾ ਵਿਅਕਤੀ ਜੀਵਨ ਦੇਣ ਵਾਲੀਆਂ ਝਿੜਕਾਂ ਨੂੰ ਕਬੂਲਦਾ ਹੈ ਸਿਆਣਿਆਂ ਦਰਮਿਆਨ ਜਿਉਂਵੇਗਾ।
- 32 ਜਿਹੜਾ ਝਿੜਕੇ ਜਾਣ ਨੂੰ ਪਸੰਦ ਨਹੀਂ ਕਰਦਾ, ਉਸ ਦੀ ਕੋਈ ਸ੍ਵੈ-ਇੱਜ਼ਤ ਨਹੀਂ ਪਰ ਜਿਹੜਾ ਵਿਅਕਤੀ, ਸੁਧਾਰ ਨੂੰ ਸੁਣਦਾ ਹੈ ਸਮਝਦਾਰੀ ਪ੍ਰਾਪਤ ਕਰਦਾ ਹੈ।
- 33 ਯਹੋਵਾਹ ਦਾ ਭੈ, ਸਿਆਣਪ ਵਿੱਚ ਹਿਦਾਇਤ ਹੁੰਦਾ ਹੈ ਤੁਹਾਡੀ ਉਸਤਤ ਕੀਤੇ ਜਾਣ ਤੋਂ ਪਹਿਲਾਂ, ਤੁਹਾਨੂੰ ਨਿਮਾਣੇ ਬਣਾਇਆ ਜਾਣਾ ਚਾਹੀਦਾ ਹੈ।